Begin typing your search above and press return to search.

10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਐੱਸਡੀਐੱਮ ਦਾ ਸਟੈਨੋ ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ੍ਹ, 23 ਮਈ, ਪਰਦੀਪ ਸਿੰਘ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਐਸ.ਡੀ.ਐਮ ਫਿਰੋਜ਼ਪੁਰ ਨਾਲ ਤਾਇਨਾਤ ਸਟੈਨੋ ਗੁਰਮੀਤ ਸਿੰਘ ਵਾਸਿ ਪਿੰਡ ਹਸਨ ਢੱਟ, ਜ਼ਿਲ੍ਹਾ ਫਿਰੋਜ਼ਪੁਰ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ। ਅਧਿਕਾਰੀ ਨੇ ਕੀਤੇ ਵੱਡੇ ਖੁਲਾਸੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ […]

10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਐੱਸਡੀਐੱਮ ਦਾ ਸਟੈਨੋ ਵਿਜੀਲੈਂਸ ਵੱਲੋਂ ਕਾਬੂ
X

Editor EditorBy : Editor Editor

  |  23 May 2024 1:25 PM IST

  • whatsapp
  • Telegram

ਚੰਡੀਗੜ੍ਹ, 23 ਮਈ, ਪਰਦੀਪ ਸਿੰਘ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਐਸ.ਡੀ.ਐਮ ਫਿਰੋਜ਼ਪੁਰ ਨਾਲ ਤਾਇਨਾਤ ਸਟੈਨੋ ਗੁਰਮੀਤ ਸਿੰਘ ਵਾਸਿ ਪਿੰਡ ਹਸਨ ਢੱਟ, ਜ਼ਿਲ੍ਹਾ ਫਿਰੋਜ਼ਪੁਰ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ।

ਅਧਿਕਾਰੀ ਨੇ ਕੀਤੇ ਵੱਡੇ ਖੁਲਾਸੇ
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾ ਪੁਰਾਣਾ ਦੇ ਵਸਨੀਕ ਹਰਪ੍ਰੀਤ ਸਿੰਘ ਕੰਬੋ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

25 ਹਜ਼ਾਰ ਰੁਪਏ ਦੀ ਕੀਤੀ ਮੰਗ
ਬੁਲਾਰੇ ਲੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਕਿ ਉਕਤ ਮੁਲਜ਼ਮ ਨੇ ਰਿਹਾਇਸ਼ੀ ਮਕਾਨ ਵਿੱਚੋਂ ਉਸ ਦੀ ਭੈਣ ਦੇ ਨਾਮ ਹਿੱਸਾ ਕਰਵਾਉਣ ਲਈ ਉਸ ਦੀ ਮੱਦਦ ਕਰਨ ਬਦਲੇ 25000 ਰੁਪਏ ਦੀ ਮੰਗ ਕੀਤੀ ਹੈ ਕਿਉਂਕਿ ਇਸ ਸਬੰਧੀ ਐਸਡੀਐਮ ਦਫ਼ਤਰ ਵਿੱਚ ਅਰਜ਼ੀ ਲੰਬਿਤ ਪਈ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਕੇ ਉਕਤ ਸਟੈਨੋ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਦੀ ਪਹਿਲੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਉਨਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਯੂਨਿਟ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

ਇਹ ਵੀ ਪੜ੍ਹੋ:

ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਦੇ ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ਨਾਲ ਸਬੰਧਤ ਸਰਕਾਰੀ ਫੰਡਾਂ ਵਿੱਚ ਧੋਖਾਧੜੀ ਕਰਨ ਦੇ ਦੋਸ਼ ਹੇਠ ਇੱਕ ਨਿੱਜੀ ਵਿਅਕਤੀ ਸਮੇਤ 26 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਇੱਕ ਠੇਕੇਦਾਰ ਸਮੇਤ 15 ਅਧਿਕਾਰੀਆਂ/ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸੇ ਕੇਸ ਨਾਲ ਸਬੰਧਤ ਵੀਰਵਾਰ ਨੂੰ, ਇੱਕ ਹੋਰ ਮੁਲਜ਼ਮ ਪਰਮਜੀਤ ਸਿੰਘ ਕਾਰਜਕਾਰੀ ਇੰਜੀਨੀਅਰ (ਸੇਵਾਮੁਕਤ), ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਸ਼ਾਖਾ-2, ਜਲੰਧਰ, ਜੋ ਕਿ ਭਾਈ ਬੰਨੋਜੀ ਨਗਰ, ਜਲੰਧਰ ਦਾ ਰਹਿਣ ਵਾਲਾ ਹੈ, ਨੇ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਦੇ ਦਫਤਰ ਵਿਖੇ ਆਤਮ ਸਮਰਪਣ ਕਰ ਦਿੱਤਾ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਰਿਮਾਂਡ ਹਾਸਲ ਕਰਨ ਉਪਰੰਤ ਉਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੁਕੱਦਮੇ ਦੀ ਜਾਂਚ ਦੌਰਾਨ ਪਾਇਆ ਗਿਆ ਕਿ ਇਸ ਯਾਦਗਾਰ ਦੀ ਉਸਾਰੀ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਫੰਡਾਂ ਦੀ ਦੁਰਵਰਤੋਂ ਕੀਤੀ ਗਈ ਸੀ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਕਰੋੜਾਂ ਰੁਪਏ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਆਈ.ਪੀ.ਸੀ. ਦੀ ਧਾਰਾ 420, 406, 409, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)ਏ ਸਮੇਤ 13(2) ਦੇ ਤਹਿਤ ਕੇਸ ਨੰ. 9 ਮਿਤੀ 22.05.2024 ਨੂੰ ਬਿਓਰਿਆਂ ਸੇ ਥਾਣਾ, ਜਲੰਧਰ ਰੇਂਜ ਵਿਖੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਵੀਰਵਾਰ ਨੂੰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਰੇ 16 ਦੋਸ਼ੀਆਂ, ਜਿਨ੍ਹਾਂ ਵਿੱਚ ਮੈਸਰਜ਼ ਦੀਪਕ ਬਿਲਡਰਜ਼ ਲੁਧਿਆਣਾ ਦੇ ਮਾਲਕ ਦੀਪਕ ਸਿੰਗਲ ਵੀ ਸ਼ਾਮਲ ਹਨ, ਨੂੰ ਸੀਜੇਐਮ ਅਦਾਲਤ ਜਲੰਧਰ ਵਿੱਚ ਪੇਸ਼ ਕੀਤਾ ਗਿਆ। ਬਿਊਰੋ ਨੇ ਅਗਲੇਰੀ ਜਾਂਚ ਲਈ ਸਾਰੇ ਮੁਲਜ਼ਮਾਂ ਦੇ ਦੋ ਦਿਨ ਦੇ ਪੁਲੀਸ ਰਿਮਾਂਡ ਦੀ ਮੰਗ ਕੀਤੀ ਅਤੇ ਅਦਾਲਤ ਨੇ ਸਾਰੇ 16 ਮੁਲਜ਼ਮਾਂ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ਉੱਤੇ ਵਿਜੀਲੈਂਸ ਬਿਉਰੋ ਦੇ ਹਵਾਲੇ ਕਰ ਦਿੱਤਾ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਕੇਸ ਵਿੱਚ ਸ਼ਾਮਲ ਵਿਨੈ ਬੁਬਲਾਨੀ, ਆਈ.ਏ.ਐਸ ਅਤੇ ਹੋਰਾਂ ਸਮੇਤ ਬਾਕੀ ਭਗੌੜੇ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਕਿਉਂਕਿ ਉਨ੍ਹਾਂ ਦੇ ਰਿਹਾਇਸ਼ਾਂ ਅਤੇ ਹੋਰ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Next Story
ਤਾਜ਼ਾ ਖਬਰਾਂ
Share it