ਬਦਾਯੂੰ ਕਤਲ ਕਾਂਡ : ਦੂਹਰੇ ਕਤਲ ਦਾ ਦੂਜਾ ਮੁਲਜ਼ਮ ਗ੍ਰਿਫਤਾਰ

ਬਦਾਯੂੰ ਕਤਲ ਕਾਂਡ : ਦੂਹਰੇ ਕਤਲ ਦਾ ਦੂਜਾ ਮੁਲਜ਼ਮ ਗ੍ਰਿਫਤਾਰ


ਬਦਾਯੂੰ, 21 ਮਾਰਚ, ਨਿਰਮਲ : ਬਦਾਯੂੰ ਹੱਤਿਆ ਥਾਂਡ ਵਿਚ 2 ਦਿਨ ਤੋਂ ਫਰਾਰ ਚਲ ਰਹੇ ਜਾਵੇਦ ਨੂੰ ਪੁਲਿਸ ਨੇ ਫੜ ਲਿਆ ਹੈ। ਉਸ ਨੂੰ ਬਰੇਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਸ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਜਿਸ ਵਿਚ ਉਹ ਕਹਿ ਰਿਹਾ ਕਿ ਮੈਂ ਸਰੰਡਰ ਕਰਨ ਬਰੇਲੀ ਆਇਆ ਹਾਂ। ਮੇਰਾ ਹੱਤਿਆ ਕਾਂਡ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਜੋ ਕੀਤਾ ਉਹ ਮੇਰੇ ਭਰਾ ਨੇ ਹੀ ਕੀਤਾ ਹੈ। ਪੁਲਿਸ ਨੇ ਉਸ ’ਤੇ 25 ਹਜ਼ਾਰ ਰੁਪਏ ਦਾ ਇਨਾਮ ਐਲਾਨ ਕੀਤਾ ਸੀ।
ਬਦਾਯੂੰ ਦੀ ਬਾਬਾ ਕਲੌਨੀ ਵਿਚ ਮੰਗਲਵਾਰ 19 ਮਾਰਚ ਦੀ ਸ਼ਾਮ ਨੂੰ 2 ਸਕੇ ਭਰਾਵਾਂ ਦੀ ਜਾਨਵਰ ਵੱਢਣ ਵਾਲੇ ਛੁਰੇ ਨਾਲ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਸੀ। ਮ੍ਰਿਤਕਾਂ ਦੀ ਉਮਰ 14 ਅਤੇ 6 ਸਾਲ ਸੀ। ਵਾਰਦਾਤ ਤੋਂ ਗੁੱਸੇ ਵਿਚ ਆਈ ਭੀੜ ਨੇ ਕਾਫੀ ਹੰਗਾਮਾ ਕੀਤਾ
ਪੁਲਿਸ ਨੇ 3 ਘੰਟੇ ਬਾਅਦ ਰਾਤ ਨੂੰ ਐਕਸ਼ਨ ਲੈਂਦੇ ਹੋਏ ਇੱਕ ਮੁਲਜ਼ਮ ਸਾਜਿਦ ਨੂੰ ਐਨਕਾਊਂਟਰ ਵਿਚ ਢੇਰ ਕਰ ਦਿੱਤਾ। ਜਦਕਿ ਜਾਵੇਦ ਫਰਾਰ ਹੋ ਗਿਆ ਸੀ। ਦੋਵੇਂ ਮੁਲਜ਼ਮ ਵੀ ਭਰਾ ਹਨ। ਸਾਜਿਦ ਦੇ ਕੋਲ ਤੋਂ ਪੁਲਿਸ ਨੇ ਅਸਲਾ ਬਰਾਮਦ ਕੀਤਾ ਹੈ। ਇਸੇ ਨਾਲ ਸਾਜਿਦ ਨੇ ਪੁਲਿਸ ਟੀਮ ’ਤੇ ਫਾਇਰਿੰਗ ਕੀਤੀ ਸੀ। ਦੂਹਰੇ ਕਤਲ ਵਿਚ ਵਰਤੇ ਗਏ ਛੁਰੇ ਅਤੇ ਚਾਰ ਕਾਰਤੂਸ ਵੀ ਬਰਾਮਦ ਕੀਤੇ ਹਨ।

ਇਹ ਖ਼ਬਰ ਵੀ ਪੜ੍ਹੋ

ਕਾਂਗਰਸ ਨੇ ਪੰਜਾਬ ਵਿਚ ਲੋਕ ਸਭਾ ਚੋਣਾਂ ਦੀ ਤਰੀਕ ਬਦਲਣ ਦੀ ਮੰਗ ਕੀਤੀ ਹੈ। ਦੱਸਦੇ ਚਲੀਏ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀ ਤਰੀਕ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਚੋਣ ਕਮਿਸ਼ਨ ਨੇ ਪੰਜਾਬ ’ਚ 7ਵੇਂ ਗੇੜ ਦੀ ਵੋਟਿੰਗ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਸੂਬੇ ’ਚ 1 ਜੂਨ ਨੂੰ ਵੋਟਾਂ ਪੈਣਗੀਆਂ, ਜਦਕਿ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ। ਇਸ ਮਾਮਲੇ ਨੂੰ ਲੈ ਕੇ ਸਿਆਸੀ ਪਾਰਟੀਆਂ ਅਤੇ ਕਿਸਾਨ ਆਖਰੀ ਪੜਾਅ ਦੀਆਂ ਚੋਣਾਂ ਨੂੰ ਸਾਜ਼ਿਸ਼ ਕਰਾਰ ਦੇ ਰਹੇ ਹਨ।

ਉਨ੍ਹਾਂ ਦਾ ਤਰਕ ਹੈ ਕਿ ਅਜਿਹਾ ਜਾਣਬੁੱਝ ਕੇ ਕੀਤਾ ਜਾ ਰਿਹਾ ਹੈ। ਉਸ ਸਮੇਂ ਕਿਸਾਨ ਆਪਣੇ ਕੰਮ ਵਿੱਚ ਰੁੱਝੇ ਹੋਣਗੇ। ਇਸ ਕਾਰਨ ਵੋਟਿੰਗ ਪ੍ਰਤੀਸ਼ਤ ਵਿੱਚ ਗਿਰਾਵਟ ਆਵੇਗੀ। ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਤਾਂ ਚੋਣ ਕਮਿਸ਼ਨ ਤੋਂ ਚੋਣਾਂ ਦੀ ਤਰੀਕ ਬਦਲਣ ਦੀ ਮੰਗ ਵੀ ਕੀਤੀ ਹੈ ਤਾਂ ਜੋ ਇਹ ਚੋਣਾਂ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਈਆਂ ਜਾ ਸਕਣ। ਨਾਲ ਹੀ ਕਿਸੇ ਇੱਕ ਧਿਰ ਨੂੰ ਇਸ ਦਾ ਲਾਭ ਨਹੀਂ ਮਿਲਣਾ ਚਾਹੀਦਾ।

ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਪੰਜਾਬ ਦੀ ਇੱਕੋ ਇੱਕ ਨਕਦੀ ਫਸਲ ਝੋਨਾ ਹੈ। ਅਜਿਹੇ ’ਚ ਜਦੋਂ ਚੋਣਾਂ ਦੀ ਤਰੀਕ ਤੈਅ ਹੋ ਗਈ ਹੈ ਤਾਂ ਪੰਜਾਬ ਦੇ 70 ਫੀਸਦੀ ਕਿਸਾਨ ਅਤੇ ਖੇਤ ਮਜ਼ਦੂਰ ਆਪਣੇ ਖੇਤਾਂ ’ਚ ਰੁਝ ਜਾਣਗੇ। ਇਹ ਸਭ ਇੱਕ ਸਾਜਿਸ਼ ਤਹਿਤ ਕੀਤਾ ਗਿਆ ਹੈ।

ਪੰਜਾਬ ਵਿੱਚ ਝੋਨੇ ਦਾ ਸੀਜ਼ਨ ਮਈ ਦੇ ਤੀਜੇ ਹਫ਼ਤੇ ਤੋਂ ਸ਼ੁਰੂ ਹੋ ਕੇ ਜੁਲਾਈ ਦੇ ਦੂਜੇ ਹਫ਼ਤੇ ਤੱਕ ਚੱਲਦਾ ਹੈ। ਕਿਸਾਨ 1 ਜੂਨ ਨੂੰ ਆਪਣੇ ਖੇਤਾਂ ਵਿੱਚ ਹੋਣਗੇ। ਇਸ ਕਾਰਨ ਚਾਰ ਤੋਂ ਪੰਜ ਫੀਸਦੀ ਕਿਸਾਨ ਆਪਣੀ ਵੋਟ ਘੱਟ ਕਰਨਗੇ। ਇਸ ਦਾ ਫਾਇਦਾ ਇੱਕ ਧਿਰ ਨੂੰ ਹੋਵੇਗਾ। ਇਸ ਦੇ ਨਾਲ ਹੀ ਉਸ ਪਾਰਟੀ ਦੇ ਆਗੂ ਵੀ ਸਾਰੇ ਸੂਬਿਆਂ ਦਾ ਦੌਰਾ ਕਰਕੇ ਇੱਥੇ ਆਉਣਗੇ। ਅਜਿਹੇ ’ਚ ਉਹ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਨਗੇ। ਕਿਸਾਨ ਨੇਤਾ ਪੰਧੇਰ ਦਾ ਕਹਿਣਾ ਹੈ ਕਿ ਜੂਨ ਮਹੀਨੇ ਵਿਚ ਸਾਰੇ ਕਿਸਾਨ ਅਪਣੇ ਕੰਮਾਂਕਾਰਾਂ ਵਿਚ ਰੁੱਝ ਜਾਣਗੇ।

Related post

ਸਵਾਤੀ ਮਾਲੀਵਾਲ ਮਾਮਲਾ : ਬਿਭਵ ਕੁਮਾਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਸਵਾਤੀ ਮਾਲੀਵਾਲ ਮਾਮਲਾ : ਬਿਭਵ ਕੁਮਾਰ ਨੂੰ ਪੁਲਿਸ ਨੇ…

ਨਵੀਂ ਦਿੱਲੀ, 18 ਮਈ, ਨਿਰਮਲ : ਦਿੱਲੀ ਪੁਲਿਸ ਨੇ ਸ਼ਨੀਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਬਿਭਵ ਕੁਮਾਰ ਨੂੰ…
ਅਮਰੀਕਾ: ਡੇਢ ਕਰੋੜ ਡਾਲਰ ਦੀ ਧੋਖਾਧੜੀ ‘ਚ ਭਾਰਤੀ ਔਰਤ ਗ੍ਰਿਫ਼ਤਾਰ

ਅਮਰੀਕਾ: ਡੇਢ ਕਰੋੜ ਡਾਲਰ ਦੀ ਧੋਖਾਧੜੀ ‘ਚ ਭਾਰਤੀ ਔਰਤ…

ਅਮਰੀਕਾ ਦੇ ਫਲੋਰੀਡਾ ਸੂਬੇ ‘ਚ ਡੇਢ ਕਰੋੜ ਡਾਲਰ ਦੀ ਧੋਖਾਧੜੀ ਦੇ ਮਾਮਲੇ ‘ਚ ਸ਼ਵੇਤਾ ਪਟੇਲ ਨਾਂ ਦੀ 42 ਸਾਲਾ ਇਕ ਗੁਜਰਾਤੀ…
ਸਵਾਤੀ ਮਾਲੀਵਾਲ ਦੇ ਘਰ ਪੁੱਜੀ ਦਿੱਲੀ ਪੁਲਿਸ

ਸਵਾਤੀ ਮਾਲੀਵਾਲ ਦੇ ਘਰ ਪੁੱਜੀ ਦਿੱਲੀ ਪੁਲਿਸ

ਨਵੀਂ ਦਿੱਲੀ, 16 ਮਈ, ਨਿਰਮਲ : ‘ਆਪ’ ਸਾਂਸਦ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਮਾਮਲੇ ਵਿਚ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਦੇ ਪੀਏ…