ਵਿਜੇ ਸਾਂਪਲਾ ਵਲੋਂ ਸੁਖਬੀਰ ਬਾਦਲ ਨਾਲ ਗੁਪਤ ਮੁਲਾਕਾਤ
ਅੰਮ੍ਰਿਤਸਰ, 19 ਅਪ੍ਰੈਲ, ਨਿਰਮਲ : ਭਾਜਪਾ ਵੱਲੋਂ ਹੁਸ਼ਿਆਰਪੁਰ ਤੋਂ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਐਸਸੀ ਕਮਿਸ਼ਨ ਦੇ ਸਾਬਕਾ ਚੇਅਰਮੈਨ, ਸਾਬਕਾ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਗੁਪਤ ਮੁਲਾਕਾਤ ਕੀਤੀ। ਸੂਤਰਾਂ ਮੁਤਾਬਕ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਸਾਂਪਲਾ ਜਲਦ ਹੀ ਭਾਜਪਾ ਛੱਡ ਕੇ […]
By : Editor Editor
ਅੰਮ੍ਰਿਤਸਰ, 19 ਅਪ੍ਰੈਲ, ਨਿਰਮਲ : ਭਾਜਪਾ ਵੱਲੋਂ ਹੁਸ਼ਿਆਰਪੁਰ ਤੋਂ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਐਸਸੀ ਕਮਿਸ਼ਨ ਦੇ ਸਾਬਕਾ ਚੇਅਰਮੈਨ, ਸਾਬਕਾ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਗੁਪਤ ਮੁਲਾਕਾਤ ਕੀਤੀ।
ਸੂਤਰਾਂ ਮੁਤਾਬਕ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਸਾਂਪਲਾ ਜਲਦ ਹੀ ਭਾਜਪਾ ਛੱਡ ਕੇ ਅਕਾਲੀ ਦਲ ’ਚ ਸ਼ਾਮਲ ਹੋ ਸਕਦੇ ਹਨ। ਕਿਉਂਕਿ ਸੁਖਬੀਰ ਬਾਦਲ ਨਾਲ ਮੁਲਾਕਾਤ ਤੋਂ ਬਾਅਦ ਇਹ ਲਗਭਗ ਤੈਅ ਹੈ ਕਿ ਸਾਂਪਲਾ ਸ਼੍ਰੋਮਣੀ ਅਕਾਲੀ ਦਲ ਦੀ ਤਰਫੋਂ ਹੁਸ਼ਿਆਰਪੁਰ ਤੋਂ ਚੋਣ ਲੜਨਗੇ।
ਜੇਕਰ ਵਿਜੇ ਸਾਂਪਲਾ ਭਾਜਪਾ ਛੱਡ ਕੇ ਅਕਾਲੀ ਦਲ ’ਚ ਸ਼ਾਮਲ ਹੋ ਜਾਂਦੇ ਹਨ ਤਾਂ ਹੁਸ਼ਿਆਰਪੁਰ ’ਚ ਭਾਜਪਾ ਦੀ ਜਿੱਤ ਆਸਾਨ ਨਹੀਂ ਹੋਵੇਗੀ। ਇਸ ਦੇ ਨਾਲ ਹੀ ਬੁੱਧਵਾਰ ਨੂੰ ਅਕਾਲੀ ਦਲ ਦੀ ਮੀਟਿੰਗ ਤੋਂ ਬਾਅਦ ਸੁਖਬੀਰ ਬਾਦਲ ਨੇ ਵਿਜੇ ਸਾਂਪਲਾ ਨਾਲ ਨਿੱਜੀ ਤੌਰ ’ਤੇ ਮੁਲਾਕਾਤ ਕੀਤੀ ਸੀ।
ਸੂਤਰਾਂ ਅਨੁਸਾਰ ਜਲਦੀ ਹੀ ਸਾਂਪਲਾ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਦੀ ਪ੍ਰਧਾਨਗੀ ਹੇਠ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ। ਜੇਕਰ ਸਾਂਪਲਾ ਭਾਜਪਾ ਨੂੰ ਅਲਵਿਦਾ ਕਹਿ ਦਿੰਦੇ ਹਨ ਤਾਂ ਉਹ ਆਪਣੇ ਨਾਲ ਕਈ ਭਾਜਪਾ ਆਗੂਆਂ ਨੂੰ ਵੀ ਅਕਾਲੀ ਦਲ ਵਿੱਚ ਸ਼ਾਮਲ ਕਰ ਸਕਦੇ ਹਨ।
ਵਿਜੇ ਸਾਂਪਲਾ ਪੰਜਾਬ ਦੇ ਉੱਘੇ ਦਲਿਤ ਨੇਤਾਵਾਂ ਵਿੱਚੋਂ ਇੱਕ ਹਨ। ਵਿਜੇ ਸਾਂਪਲਾ 2014 ਤੋਂ 2019 ਤੱਕ ਪੰਜਾਬ ਦੀ ਹੁਸ਼ਿਆਰਪੁਰ ਸੀਟ ਤੋਂ ਸੰਸਦ ਮੈਂਬਰ ਰਹੇ। 2019 ਵਿੱਚ ਉਨ੍ਹਾਂ ਦੀ ਟਿਕਟ ਕੱਟ ਕੇ ਸੋਮ ਪ੍ਰਕਾਸ਼ ਨੂੰ ਦਿੱਤੀ ਗਈ ਸੀ। ਸਾਂਪਲਾ ਨੇ 2024 ਦੀ ਟਿਕਟ ਲਈ ਵੀ ਦਾਅਵਾ ਪੇਸ਼ ਕੀਤਾ ਸੀ। ਭਾਜਪਾ ਨੇ ਉਨ੍ਹਾਂ ਨੂੰ ਟਿਕਟ ਦੇਣ ਦੀ ਬਜਾਏ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਪ ਪ੍ਰਕਾਸ਼ ਨੂੰ ਟਿਕਟ ਦੇ ਦਿੱਤੀ।
ਜਿਸ ਤੋਂ ਬਾਅਦ ਉਸ ਦਾ ਗੁੱਸਾ ਭੜਕ ਗਿਆ ਅਤੇ 5 ਘੰਟਿਆਂ ਦੇ ਅੰਦਰ ਹੀ ਉਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਵੱਡਾ ਬਦਲਾਅ ਕੀਤਾ। ਸਭ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਮੋਦੀ ਪਰਿਵਾਰ ਨੂੰ ਹਟਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ 2 ਪੋਸਟਾਂ ਵੀ ਸ਼ੇਅਰ ਕੀਤੀਆਂ ਹਨ।
ਇਹ ਵੀ ਪੜ੍ਹੋ
ਲੋਕਸਭਾ ਚੋਣਾਂ ਲਈ ਵੋਟਾਂ ਪੈਣ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ। ਇਸੇ ਤਰ੍ਹਾਂ ਅੱਜ 21 ਰਾਜਾਂ ਵਿਚ 102 ਸੀਟਾਂ ’ਤੇ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਲੋਕ ਸਭਾ ਦੇ ਪਹਿਲੇ ਪੜਾਅ ਵਿਚ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ ’ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਸੀਟਾਂ ਦੇ ਲਿਹਾਜ਼ ਨਾਲ ਇਹ ਸਭ ਤੋਂ ਵੱਡਾ ਪੜਾਅ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ ਤੇ ਪੋਸਟ ਕਰਕੇ ਲੋਕਾਂ ਨੂੰ ਵੱਡੀ ਗਿਣਤੀ ਵਿਚ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ, ਉਲੋਕਤੰਤਰ ਦਾ ਸਭ ਤੋਂ ਵੱਡਾ ਤਿਉਹਾਰ ਅੱਜ ਤੋਂ ਸ਼ੁਰੂ ਹੋ ਰਿਹਾ ਹੈ! ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਵਿੱਚ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ ਲਈ ਵੋਟਿੰਗ ਹੋਵੇਗੀ।
ਮੈਂ ਇਨ੍ਹਾਂ ਸਾਰੀਆਂ ਸੀਟਾਂ ਦੇ ਵੋਟਰਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਕਰਨ ਅਤੇ ਵੋਟਿੰਗ ਦਾ ਨਵਾਂ ਰਿਕਾਰਡ ਬਣਾਉਣ। ਪਹਿਲੀ ਵਾਰ ਵੋਟ ਪਾਉਣ ਜਾ ਰਹੇ ਆਪਣੇ ਨੌਜਵਾਨ ਦੋਸਤਾਂ ਨੂੰ ਮੇਰੀ ਖਾਸ ਅਪੀਲ ਹੈ ਕਿ ਉਹ ਵੱਧ ਤੋਂ ਵੱਧ ਵੋਟ ਪਾਉਣ। ਲੋਕਤੰਤਰ ਵਿੱਚ, ਹਰ ਵੋਟ ਕੀਮਤੀ ਹੈ ਅਤੇ ਹਰ ਆਵਾਜ਼ ਮਾਇਨੇ ਰੱਖਦੀ ਹੈ।