ਐਂਬੂਲੈਂਸ ਨੂੰ ਦੇਖ ਕੇ PM ਨਰਿੰਦਰ ਮੋਦੀ ਨੇ ਰੋਕਿਆ ਆਪਣਾ ਕਾਫਲਾ

ਐਂਬੂਲੈਂਸ ਨੂੰ ਦੇਖ ਕੇ PM ਨਰਿੰਦਰ ਮੋਦੀ ਨੇ ਰੋਕਿਆ ਆਪਣਾ ਕਾਫਲਾ

ਵਾਰਾਣਸੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਰਾਣਸੀ ਪਹੁੰਚ ਪਹੁੰਚੇ ਹਨ। ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਇੱਥੇ ਇੱਕ ਅਦਭੁਤ ਨਜ਼ਾਰਾ ਦੇਖਣ ਨੂੰ ਮਿਲਿਆ। ਭਾਰਤ ਵਿੱਚ ਆਮ ਤੌਰ ‘ਤੇ ਜਦੋਂ ਕੋਈ ਐਂਬੂਲੈਂਸ ਜਾਂਦੀ ਹੈ ਤਾਂ ਉਸ ਨੂੰ ਰਸਤਾ ਨਹੀਂ ਦਿੱਤਾ ਜਾਂਦਾ ਅਤੇ ਜਾਮ ਅਤੇ ਟ੍ਰੈਫਿਕ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਪਰ ਪੀਐਮ ਮੋਦੀ ਦੇ ਰੋਡ ਸ਼ੋਅ ਵਿੱਚ ਅਜਿਹਾ ਨਹੀਂ ਕੀਤਾ ਗਿਆ।

ਦਰਅਸਲ, ਪੀਐਮ ਮੋਦੀ ਦੋ ਦਿਨਾਂ ਲਈ ਵਾਰਾਣਸੀ ਪਹੁੰਚੇ ਹਨ। ਇਸ ਦੌਰਾਨ ਜਦੋਂ ਉਨ੍ਹਾਂ ਦਾ ਕਾਫਲਾ ਇਕ ਸੜਕ ਤੋਂ ਲੰਘ ਰਿਹਾ ਸੀ ਤਾਂ ਇਕ ਐਂਬੂਲੈਂਸ ਉਥੋਂ ਲੰਘੀ। ਇਸ ਕਾਰਨ ਪ੍ਰਧਾਨ ਮੰਤਰੀ ਮੋਦੀ ਆਪਣੇ ਕਾਫਲੇ ਨੂੰ ਰੋਕਦੇ ਹਨ ਤਾਂ ਕਿ ਐਂਬੂਲੈਂਸ ਆਸਾਨੀ ਨਾਲ ਅਤੇ ਤੇਜ਼ੀ ਨਾਲ ਲੰਘ ਸਕੇ। ਇਸ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ ਜੋ ਸ਼ਲਾਘਾਯੋਗ ਹੈ।

ਦੱਸ ਦੇਈਏ ਕਿ ਪੀਐਮ ਨਰਿੰਦਰ ਮੋਦੀ ਨੇ ਜਿਸ ਐਂਬੂਲੈਂਸ ਨੂੰ ਰਸਤਾ ਦਿੱਤਾ, ਉਸ ਵਿੱਚ ਜੌਨਪੁਰ ਦਾ ਇੱਕ ਮਰੀਜ਼ ਸੀ, ਜਿਸ ਦੀ ਹਾਲਤ ਨਾਜ਼ੁਕ ਸੀ। ਜਿਵੇਂ ਹੀ ਵਾਇਰਲੈੱਸ ‘ਤੇ ਇਹ ਜਾਣਕਾਰੀ ਮਿਲੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੁਰੰਤ ਐਂਬੂਲੈਂਸ ਨੂੰ ਰਸਤਾ ਬਣਾਉਣ ਲਈ ਕਾਫਲੇ ਨੂੰ ਰੋਕ ਦਿੱਤਾ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…