ਹਾਲਾਤ ਵੇਖਦੇ ਹੋਏ ਚੰਡੀਗੜ੍ਹ ਦੇ ਮੇਅਰ ਮਨੋਜ ਸੋਨਕਰ ਨੇ ਦਿੱਤਾ ਅਸਤੀਫੇ
ਚੰਡੀਗੜ੍ਹ : ਚੰਡੀਗੜ੍ਹ ਮੇਅਰ ਚੋਣ ਵਿਚ ਹੋਈ ਗੜਬੜੀ ਸਬੰਧੀ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋ ਰਹੀ ਹੈ ਅਤੇ ਇਸ ਵਕਤ ਹਾਲਤ ਵੇਖਦੇ ਹੋਏ ਚੰਡੀਗੜ੍ਹ ਦੇ ਮੇਅਰ ਨੇ ਅਸਤੀਫ਼ਾ ਦੇ ਦਿੱਤਾ ਹਾਂ। ਮਾਹਰਾਂ ਦਾ ਕਹਿਣਾ ਹੈ ਕਿ ਮੇਅਰ ਨੂੰ ਇਹ ਆਭਾਸ ਹੋ ਗਿਆ ਹੋਵੇਗਾ ਕਿ ਸੁਪਰੀਮ ਕੋਰਟ ਦਾ ਫ਼ੈਸਲਾ ਉਸ ਵਿਰੁਧ ਹੀ ਆਵੇਗਾ ਅਤੇ ਇਸੇ ਲਈ […]
By : Editor (BS)
ਚੰਡੀਗੜ੍ਹ : ਚੰਡੀਗੜ੍ਹ ਮੇਅਰ ਚੋਣ ਵਿਚ ਹੋਈ ਗੜਬੜੀ ਸਬੰਧੀ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋ ਰਹੀ ਹੈ ਅਤੇ ਇਸ ਵਕਤ ਹਾਲਤ ਵੇਖਦੇ ਹੋਏ ਚੰਡੀਗੜ੍ਹ ਦੇ ਮੇਅਰ ਨੇ ਅਸਤੀਫ਼ਾ ਦੇ ਦਿੱਤਾ ਹਾਂ। ਮਾਹਰਾਂ ਦਾ ਕਹਿਣਾ ਹੈ ਕਿ ਮੇਅਰ ਨੂੰ ਇਹ ਆਭਾਸ ਹੋ ਗਿਆ ਹੋਵੇਗਾ ਕਿ ਸੁਪਰੀਮ ਕੋਰਟ ਦਾ ਫ਼ੈਸਲਾ ਉਸ ਵਿਰੁਧ ਹੀ ਆਵੇਗਾ ਅਤੇ ਇਸੇ ਲਈ ਮੌਕੇ ਦੀ ਨਜ਼ਾਕਤ ਨੂੰ ਵੇਖਦੇ ਹੋਏ ਮੇਅਰ ਨੇ ਪਹਿਲਾਂ ਹੀ ਅਸਤੀਫ਼ਾ ਦੇ ਦਿੱਤਾ ਹੈ।
ਚੰਡੀਗੜ੍ਹ ਦੇ ਮੇਅਰ ਮਨੋਜ ਸੋਨਕਰ ਨੇ ਆਪਣੇ ਅਸਤੀਫੇ 'ਚ ਕਿਹਾ, 'ਮੈਂ ਅਤੇ ਸਾਡੀ ਪਾਰਟੀ ਲੋਕਤੰਤਰੀ ਪਰੰਪਰਾ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਕਿਸੇ ਵੀ ਅਹੁਦੇ ਦੀ ਕੁਰਬਾਨੀ ਦੇਣ ਲਈ ਤਿਆਰ ਹਾਂ।
ਭਾਰਤੀ ਜਨਤਾ ਪਾਰਟੀ ਦਾ ਅਨੁਸ਼ਾਸਿਤ ਸਿਪਾਹੀ ਹੋਣ ਦੇ ਨਾਤੇ ਅਤੇ ਵਿਰੋਧੀ ਧਿਰ ਦੀ ਭੈੜੀ ਮੁਹਿੰਮ ਦਾ ਪਰਦਾਫਾਸ਼ ਕਰਨ ਲਈ ਮੈਂ ਚੰਡੀਗੜ੍ਹ ਦੇ ਮੇਅਰ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ।