Begin typing your search above and press return to search.

ਬੀਜੇਪੀ ਦੇ ਸੀਨੀਅਰ ਨੇਤਾ ਸੁਸ਼ੀਲ ਮੋਦੀ ਦਾ ਦਿਹਾਂਤ

ਨਵੀਂ ਦਿੱਲੀ, 14 ਮਈ, ਨਿਰਮਲ : ਬਿਹਾਰ ਦੇ ਸਾਬਕਾ ਡਿਪਟੀ ਸੀਅੇਮ ਅਤੇ ਰਾਜ ਸਭਾ ਸਾਂਸਦ ਸੁਸ਼ੀਲ ਕੁਮਾਰ ਮੋਦੀ ਦਾ ਸੋਮਵਾਰ ਸ਼ਾਮ ਨੂੰ ਦਿੱਲੀ ਏਮਜ਼ ਵਿਚ ਇਲਾਜ ਦੌਰਾਨ ਦਿਹਾਂਤ ਹੋ ਗਿਆ। ਉਹ 72 ਸਾਲ ਦੇ ਸਨ। ਬੀਤੇ ਕੁਝ ਸਮੇਂ ਤੋਂ ਗਲ਼ੇ ਦੇ ਕੈਂਸਰ ਨਾਲ ਪੀੜਤ ਸੀ।ਸੁਸ਼ੀਲ ਨੇ ਕਰੀਬ 7 ਮਹੀਨੇ ਪਹਿਲਾਂ ਗਲ਼ੇ ਵਿਚ ਦਰਦ ਦੀ ਸ਼ਿਕਾਇਤ […]

ਬੀਜੇਪੀ ਦੇ ਸੀਨੀਅਰ ਨੇਤਾ ਸੁਸ਼ੀਲ ਮੋਦੀ ਦਾ ਦਿਹਾਂਤ

Editor EditorBy : Editor Editor

  |  13 May 2024 10:57 PM GMT

  • whatsapp
  • Telegram
  • koo


ਨਵੀਂ ਦਿੱਲੀ, 14 ਮਈ, ਨਿਰਮਲ : ਬਿਹਾਰ ਦੇ ਸਾਬਕਾ ਡਿਪਟੀ ਸੀਅੇਮ ਅਤੇ ਰਾਜ ਸਭਾ ਸਾਂਸਦ ਸੁਸ਼ੀਲ ਕੁਮਾਰ ਮੋਦੀ ਦਾ ਸੋਮਵਾਰ ਸ਼ਾਮ ਨੂੰ ਦਿੱਲੀ ਏਮਜ਼ ਵਿਚ ਇਲਾਜ ਦੌਰਾਨ ਦਿਹਾਂਤ ਹੋ ਗਿਆ। ਉਹ 72 ਸਾਲ ਦੇ ਸਨ। ਬੀਤੇ ਕੁਝ ਸਮੇਂ ਤੋਂ ਗਲ਼ੇ ਦੇ ਕੈਂਸਰ ਨਾਲ ਪੀੜਤ ਸੀ।
ਸੁਸ਼ੀਲ ਨੇ ਕਰੀਬ 7 ਮਹੀਨੇ ਪਹਿਲਾਂ ਗਲ਼ੇ ਵਿਚ ਦਰਦ ਦੀ ਸ਼ਿਕਾਇਤ ’ਤੇ ਜਾਂਚ ਕਰਵਾਈ ਸੀ ਜਿਸ ਵਿਚ ਕੈਂਸਰ ਦਾ ਪਤਾ ਚਲਿਆ ਸੀ। ਇਸ ਤੋਂ ਬਾਅਦ ਦਿੱਲੀ ਦੇ ਏਮਜ਼ ਵਿਚ ਇਲਾਜ ਚਲ ਰਿਹਾ ਸੀ। ਉਨ੍ਹਾਂ ਦੀ ਮ੍ਰਿਤਕ ਦੇਹ ਵਿਸ਼ੇਸ਼ ਜਹਾਜ਼ ਰਾਹੀਂ 12 ਵਜੇ ਦਿੱਲੀ ਤੋਂ ਪਟਨਾ ਪੁੱਜੇਗੀ। ਬੀਜੇਪੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਸਸਕਾਰ ਵਿਚ ਸ਼ਾਮਲ ਹੋਣਗੇ। ਸੁਸ਼ੀਲ ਮੋਦੀ ਦੇ ਦਿਹਾਂਤ ’ਤੇ ਰਾਸ਼ਟਰਪਤੀ, ਪੀਐਮ, ਬੀਜੇਪੀ ਦੇ ਕੌਮੀ ਪ੍ਰਧਾਨ, ਲਾਲੂ ਯਾਦਵ ਸਮੇਤ ਕਈ ਦਿੱਗਜਾਂ ਨੇ ਉਨ੍ਹਾਂ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ।

ਇਹ ਖ਼ਬਰ ਵੀ ਪੜ੍ਹੋ

ਰਾਜਸਥਾਨ ਜੋਧਪੁਰ ਪੁਲਿਸ ਨੇ ਪੰਜਾਬ ਦੇ ਲੁਧਿਆਣਾ ਜ਼ਿਲੇ ਵਿਚ ਕੰਮ ਕਰਦੇ 10 ਪੁਲਸ ਮੁਲਾਜ਼ਮਾਂ ਖਿਲਾਫ ਐਫ.ਆਈ.ਆਰ. ਦਰਜ ਕੀਤੀ ਹੈ।

ਪੁਲਿਸ ਮੁਲਾਜ਼ਮਾਂ ’ਤੇ ਅਗਵਾ, ਜਬਰੀ ਵਸੂਲੀ, ਜਾਅਲਸਾਜ਼ੀ, ਅਪਰਾਧਿਕ ਸਾਜ਼ਿਸ਼ ਰਚਣ ਅਤੇ ਝੂਠੇ ਸਬੂਤ ਪੇਸ਼ ਕਰਨ ਦੇ ਗੰਭੀਰ ਦੋਸ਼ ਹਨ। ਇਲਜ਼ਾਮ ਹੈ ਕਿ ਸਿਟੀ ਪੁਲਿਸ ਨੇ ਜੋਧਪੁਰ ਵਾਸੀ ਇੱਕ ਵਿਅਕਤੀ ਨੂੰ ਅਗਵਾ ਕਰਕੇ ਉਸ ਕੋਲੋਂ 2 ਕਿਲੋ ਅਫੀਮ ਬਰਾਮਦ ਕਰਨ ਦਾ ਦਾਅਵਾ ਕਰਕੇ ਉਸਨੂੰ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਫਸਾਇਆ ਸੀ।

ਇੰਦਰਜੀਤ ਸਿੰਘ, ਏਐਸਆਈ ਸੁਬੇਗ ਸਿੰਘ ਅਤੇ ਹੋਰ ਪੁਲਸ ਮੁਲਾਜ਼ਮਾਂ ਮਨਿੰਦਰ ਸਿੰਘ, ਗੁਰਪਿੰਦਰ ਸਿੰਘ, ਸੁਖਦੀਪ ਸਿੰਘ, ਬਸੰਤ ਲਾਲ, ਧਨਵੰਤ ਸਿੰਘ, ਹਰਪ੍ਰੀਤ ਕੌਰ, ਸਤਨਾਮ ਸਿੰਘ, ਰਾਜ ਕੁਮਾਰ ਆਦਿ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਸ਼ਿਕਾਇਤਕਰਤਾ ਭੀਖਾ ਰਾਮ ਵਾਸੀ ਝੰਵਰ, ਜੋਧਪੁਰ ਨੇ ਦੱਸਿਆ ਕਿ 6 ਮਾਰਚ ਨੂੰ ਉਸ ਦਾ ਲੜਕਾ ਮਨਵੀਰ ਇਹ ਕਹਿ ਕੇ ਘਰੋਂ ਨਿਕਲਿਆ ਸੀ ਕਿ ਉਹ ਕੋਚਿੰਗ ਲਈ ਜੈਪੁਰ ਜਾ ਰਿਹਾ ਹੈ, ਪਰ ਬਾਅਦ ਵਿੱਚ ਉਸ ਦਾ ਮੋਬਾਈਲ ਬੰਦ ਹੋ ਗਿਆ। ਪਰਿਵਾਰ ਨੇ ਪੁਲਿਸ ਕੋਲ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ ਕਰਵਾਈ।

ਕੁਝ ਸਮੇਂ ਬਾਅਦ ਉਨ੍ਹਾਂ ਨੂੰ ਪਤਾ ਲੱਗਾ ਕਿ ਲੁਧਿਆਣਾ ਪੁਲਸ ਨੇ ਉਸ ਨੂੰ ਨਸ਼ਾ ਤਸਕਰੀ ਦੇ ਦੋਸ਼ ’ਚ ਗ੍ਰਿਫਤਾਰ ਕਰਕੇ ਉਸ ਕੋਲੋਂ 2 ਕਿਲੋ ਅਫੀਮ ਬਰਾਮਦ ਕੀਤੀ ਹੈ। ਲੁਧਿਆਣਾ ਪੁਲਿਸ ਨੇ ਉਸਨੂੰ ਡਾਬਾ ਰੋਡ ਤੋਂ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ।

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਲੁਧਿਆਣਾ ਪੁਲਸ ਨੇ ਉਸ ਦੇ ਲੜਕੇ ਨੂੰ ਝਾਂਵਰ ਇਲਾਕੇ ਵਿੱਚੋਂ ਅਗਵਾ ਕਰ ਲਿਆ ਅਤੇ 15 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਉਨ੍ਹਾਂ ਨੇ ਉਸ ਨੂੰ ਕੇਸ ਵਿੱਚ ਫਸਾਉਣ ਲਈ ਝੂਠੇ ਸਬੂਤ ਵੀ ਪੇਸ਼ ਕੀਤੇ। ਪਰਿਵਾਰ ਨੇ ਵੱਖ-ਵੱਖ ਟੋਲ ਪਲਾਜ਼ਿਆਂ ਦੀ ਸੀਸੀਟੀਵੀ ਫੁਟੇਜ ਹਾਸਲ ਕੀਤੀ, ਜਿਸ ਵਿੱਚ ਮਨਵੀਰ ਪੁਲਿਸ ਮੁਲਾਜ਼ਮਾਂ ਨਾਲ ਕਾਰ ਵਿੱਚ ਰਾਜਸਥਾਨ ਤੋਂ ਪੰਜਾਬ ਜਾਂਦੇ ਹੋਏ ਨਜ਼ਰ ਆ ਰਿਹਾ ਹੈ। ਏਡੀਸੀਪੀ-2 ਦੇਵ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Next Story
ਤਾਜ਼ਾ ਖਬਰਾਂ
Share it