ਨਵਾਂ ਸ਼ਹਿਰ ਤੋਂ ਸੀਨੀਅਰ ਕਾਂਗਰਸੀ ਆਗੂ ਕੁਲਦੀਪ ਜਾਡਲਾ ਨਹੀਂ ਰਹੇ
ਨਵਾਂ ਸ਼ਹਿਰ : ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਰਾਣਾ ਕੁਲਦੀਪ ਸਿੰਘ ਜਾਡਲਾ ਨਹੀਂ ਰਹੇ। ਉਨ੍ਹਾਂ ਸੋਮਵਾਰ ਰਾਤ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਾਣਾ ਕੁਲਦੀਪ ਸਿੰਘ ਦੀ ਅੰਤਿਮ ਯਾਤਰਾ 25 ਅਕਤੂਬਰ ਨੂੰ ਦੁਪਹਿਰ 1 ਵਜੇ ਪਿੰਡ ਜਾਡਲਾ ਤੋਂ ਸ਼ੁਰੂ ਹੋਵੇਗੀ। ਇਸ ਦੇ ਨਾਲ ਹੀ ਧਾਰਮਿਕ, ਸਮਾਜਿਕ ਅਤੇ […]
By : Editor (BS)
ਨਵਾਂ ਸ਼ਹਿਰ : ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਰਾਣਾ ਕੁਲਦੀਪ ਸਿੰਘ ਜਾਡਲਾ ਨਹੀਂ ਰਹੇ। ਉਨ੍ਹਾਂ ਸੋਮਵਾਰ ਰਾਤ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਾਣਾ ਕੁਲਦੀਪ ਸਿੰਘ ਦੀ ਅੰਤਿਮ ਯਾਤਰਾ 25 ਅਕਤੂਬਰ ਨੂੰ ਦੁਪਹਿਰ 1 ਵਜੇ ਪਿੰਡ ਜਾਡਲਾ ਤੋਂ ਸ਼ੁਰੂ ਹੋਵੇਗੀ। ਇਸ ਦੇ ਨਾਲ ਹੀ ਧਾਰਮਿਕ, ਸਮਾਜਿਕ ਅਤੇ ਸਿਆਸੀ ਪਾਰਟੀਆਂ ਨੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਸ ਮੌਕੇ ਜ਼ਿਲ੍ਹਾ ਕਾਂਗਰਸ ਪਾਰਟੀ ਦੇ ਪ੍ਰਧਾਨ ਅਜੈ ਮੰਗੂਪੁਰ, ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਅਤੇ ਇਲਾਕੇ ਦੇ ਲੋਕਾਂ ਨਾਲ ਦੁੱਖ ਸਾਂਝਾ ਕੀਤਾ। ਕਿਹਾ ਕਿ ਉਨ੍ਹਾਂ ਬਚਪਨ ਤੋਂ ਹੀ ਰਾਣਾ ਕੁਲਦੀਪ ਸਿੰਘ ਦੇ ਅਥਾਹ ਪਿਆਰ ਦੀ ਛਾਂ ਹੇਠ ਆਪਣਾ ਜੀਵਨ ਬਤੀਤ ਕੀਤਾ। ਉਨ੍ਹਾਂ ਦੀ ਵਿਸ਼ਾਲ ਸੋਚ ਅਤੇ ਪਹੁੰਚ ਨੇ ਉਨ੍ਹਾਂ ਨੂੰ ਹੀ ਨਹੀਂ ਬਲਕਿ ਸਮੂਹ ਵਿਧਾਨ ਸਭਾ ਹਲਕਾ ਵਾਸੀਆਂ ਨੂੰ ਸੇਧ ਪ੍ਰਦਾਨ ਕੀਤੀ।