ਪੰਜਾਬ ’ਚ ਭਿਆਨਕ ਗਰਮੀ ਦਾ ਅਲਰਟ ਜਾਰੀ
ਚੰਡੀਗੜ੍ਹ, 14 ਮਈ, ਨਿਰਮਲ : ਮੌਸਮ ਵਿਭਾਗ ਮੁਤਾਬਕ ਲਗਾਤਾਰ 4-5 ਦਿਨ ਮੌਸਮ ਖੁਸ਼ਕ ਰਹੇਗਾ, ਜਿਸ ਕਾਰਨ ਗਰਮੀ ਵਧੇਗੀ। ਇਹ ਬੱਚਿਆਂ, ਬਜ਼ੁਰਗਾਂ ਅਤੇ ਮਰੀਜ਼ਾਂ ਲਈ ਜ਼ਿਆਦਾ ਖ਼ਤਰਨਾਕ ਹੈ, ਇਸ ਲਈ ਉਨ੍ਹਾਂ ਨੂੰ ਇਸ ਤੋਂ ਖਾਸ ਤੌਰ ’ਤੇ ਬਚਣ ਦੀ ਲੋੜ ਹੈ। ਪੰਜਾਬ ’ਚ ਅਗਲੇ ਕੁਝ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਵਾਲਾ ਹੈ। ਇਸ ਕਾਰਨ ਸੂਬੇ ਵਿੱਚ […]
By : Editor Editor
ਚੰਡੀਗੜ੍ਹ, 14 ਮਈ, ਨਿਰਮਲ : ਮੌਸਮ ਵਿਭਾਗ ਮੁਤਾਬਕ ਲਗਾਤਾਰ 4-5 ਦਿਨ ਮੌਸਮ ਖੁਸ਼ਕ ਰਹੇਗਾ, ਜਿਸ ਕਾਰਨ ਗਰਮੀ ਵਧੇਗੀ। ਇਹ ਬੱਚਿਆਂ, ਬਜ਼ੁਰਗਾਂ ਅਤੇ ਮਰੀਜ਼ਾਂ ਲਈ ਜ਼ਿਆਦਾ ਖ਼ਤਰਨਾਕ ਹੈ, ਇਸ ਲਈ ਉਨ੍ਹਾਂ ਨੂੰ ਇਸ ਤੋਂ ਖਾਸ ਤੌਰ ’ਤੇ ਬਚਣ ਦੀ ਲੋੜ ਹੈ।
ਪੰਜਾਬ ’ਚ ਅਗਲੇ ਕੁਝ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਵਾਲਾ ਹੈ। ਇਸ ਕਾਰਨ ਸੂਬੇ ਵਿੱਚ 16 ਅਤੇ 17 ਮਈ ਨੂੰ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਇਸ ਦੌਰਾਨ ਤਾਪਮਾਨ ਚਾਰ ਡਿਗਰੀ ਤੱਕ ਵਧ ਸਕਦਾ ਹੈ। ਅਜਿਹੇ ’ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਦੱਖਣੀ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਤਾਪਮਾਨ 44 ਤੋਂ 46 ਡਿਗਰੀ ਅਤੇ ਉੱਤਰੀ ਪੰਜਾਬ ਦੇ ਕੁਝ ਹਿੱਸਿਆਂ ਵਿੱਚ 41-44 ਡਿਗਰੀ ਰਹਿ ਸਕਦਾ ਹੈ। ਇਸ ਕਾਰਨ ਗਰਮੀ ਦੀ ਲਹਿਰ ਰਹੇਗੀ ਅਤੇ ਲੋਕਾਂ ਨੂੰ ਇਸ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।
ਵਿਭਾਗ ਨੇ ਇੱਕ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਤੇਜ਼ ਧੁੱਪ ਤੋਂ ਬਚਣ ਲਈ ਕਿਹਾ ਹੈ। ਪਾਣੀ ਦੀ ਲੋੜੀਂਦੀ ਮਾਤਰਾ ਪੀਓ। ਹਲਕੇ ਰੰਗ ਦੇ ਢਿੱਲੇ ਕੱਪੜੇ ਪਾਓ ਅਤੇ ਆਪਣੇ ਸਿਰ ਨੂੰ ਕੱਪੜੇ, ਟੋਪੀ ਅਤੇ ਛੱਤਰੀ ਨਾਲ ਢੱਕੋ। ਵਿਭਾਗ ਮੁਤਾਬਕ ਲਗਾਤਾਰ 4-5 ਦਿਨ ਮੌਸਮ ਖੁਸ਼ਕ ਰਹੇਗਾ, ਜਿਸ ਕਾਰਨ ਗਰਮੀ ਵਧੇਗੀ। ਇਹ ਬੱਚਿਆਂ, ਬਜ਼ੁਰਗਾਂ ਅਤੇ ਮਰੀਜ਼ਾਂ ਲਈ ਜ਼ਿਆਦਾ ਖ਼ਤਰਨਾਕ ਹੈ, ਇਸ ਲਈ ਉਨ੍ਹਾਂ ਨੂੰ ਇਸ ਤੋਂ ਖਾਸ ਤੌਰ ’ਤੇ ਬਚਣ ਦੀ ਲੋੜ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੀਆਂ ਕੁਝ ਥਾਵਾਂ ’ਤੇ ਮੀਂਹ ਕਾਰਨ ਤਾਪਮਾਨ ’ਚ ਬਦਲਾਅ ਆਇਆ ਹੈ।
ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 40 ਡਿਗਰੀ ਦਰਜ ਕੀਤਾ ਗਿਆ। ਇਸੇ ਤਰ੍ਹਾਂ ਪਟਿਆਲਾ ਵਿੱਚ 39 ਡਿਗਰੀ, ਸਮਰਾਲਾ ਵਿੱਚ 39.1 ਡਿਗਰੀ ਅਤੇ ਮੁਹਾਲੀ ਵਿੱਚ 37.7 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਪਿਛਲੇ ਕੁੱਲ ਔਸਤ ਅਧਿਕਤਮ ਤਾਪਮਾਨ ਨਾਲੋਂ 0.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ
ਰਾਜਸਥਾਨ ਜੋਧਪੁਰ ਪੁਲਿਸ ਨੇ ਪੰਜਾਬ ਦੇ ਲੁਧਿਆਣਾ ਜ਼ਿਲੇ ਵਿਚ ਕੰਮ ਕਰਦੇ 10 ਪੁਲਸ ਮੁਲਾਜ਼ਮਾਂ ਖਿਲਾਫ ਐਫ.ਆਈ.ਆਰ. ਦਰਜ ਕੀਤੀ ਹੈ।
ਪੁਲਿਸ ਮੁਲਾਜ਼ਮਾਂ ’ਤੇ ਅਗਵਾ, ਜਬਰੀ ਵਸੂਲੀ, ਜਾਅਲਸਾਜ਼ੀ, ਅਪਰਾਧਿਕ ਸਾਜ਼ਿਸ਼ ਰਚਣ ਅਤੇ ਝੂਠੇ ਸਬੂਤ ਪੇਸ਼ ਕਰਨ ਦੇ ਗੰਭੀਰ ਦੋਸ਼ ਹਨ। ਇਲਜ਼ਾਮ ਹੈ ਕਿ ਸਿਟੀ ਪੁਲਿਸ ਨੇ ਜੋਧਪੁਰ ਵਾਸੀ ਇੱਕ ਵਿਅਕਤੀ ਨੂੰ ਅਗਵਾ ਕਰਕੇ ਉਸ ਕੋਲੋਂ 2 ਕਿਲੋ ਅਫੀਮ ਬਰਾਮਦ ਕਰਨ ਦਾ ਦਾਅਵਾ ਕਰਕੇ ਉਸਨੂੰ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਫਸਾਇਆ ਸੀ।
ਇੰਦਰਜੀਤ ਸਿੰਘ, ਏਐਸਆਈ ਸੁਬੇਗ ਸਿੰਘ ਅਤੇ ਹੋਰ ਪੁਲਸ ਮੁਲਾਜ਼ਮਾਂ ਮਨਿੰਦਰ ਸਿੰਘ, ਗੁਰਪਿੰਦਰ ਸਿੰਘ, ਸੁਖਦੀਪ ਸਿੰਘ, ਬਸੰਤ ਲਾਲ, ਧਨਵੰਤ ਸਿੰਘ, ਹਰਪ੍ਰੀਤ ਕੌਰ, ਸਤਨਾਮ ਸਿੰਘ, ਰਾਜ ਕੁਮਾਰ ਆਦਿ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਸ਼ਿਕਾਇਤਕਰਤਾ ਭੀਖਾ ਰਾਮ ਵਾਸੀ ਝੰਵਰ, ਜੋਧਪੁਰ ਨੇ ਦੱਸਿਆ ਕਿ 6 ਮਾਰਚ ਨੂੰ ਉਸ ਦਾ ਲੜਕਾ ਮਨਵੀਰ ਇਹ ਕਹਿ ਕੇ ਘਰੋਂ ਨਿਕਲਿਆ ਸੀ ਕਿ ਉਹ ਕੋਚਿੰਗ ਲਈ ਜੈਪੁਰ ਜਾ ਰਿਹਾ ਹੈ, ਪਰ ਬਾਅਦ ਵਿੱਚ ਉਸ ਦਾ ਮੋਬਾਈਲ ਬੰਦ ਹੋ ਗਿਆ। ਪਰਿਵਾਰ ਨੇ ਪੁਲਿਸ ਕੋਲ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ ਕਰਵਾਈ।
ਕੁਝ ਸਮੇਂ ਬਾਅਦ ਉਨ੍ਹਾਂ ਨੂੰ ਪਤਾ ਲੱਗਾ ਕਿ ਲੁਧਿਆਣਾ ਪੁਲਸ ਨੇ ਉਸ ਨੂੰ ਨਸ਼ਾ ਤਸਕਰੀ ਦੇ ਦੋਸ਼ ’ਚ ਗ੍ਰਿਫਤਾਰ ਕਰਕੇ ਉਸ ਕੋਲੋਂ 2 ਕਿਲੋ ਅਫੀਮ ਬਰਾਮਦ ਕੀਤੀ ਹੈ। ਲੁਧਿਆਣਾ ਪੁਲਿਸ ਨੇ ਉਸਨੂੰ ਡਾਬਾ ਰੋਡ ਤੋਂ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਲੁਧਿਆਣਾ ਪੁਲਸ ਨੇ ਉਸ ਦੇ ਲੜਕੇ ਨੂੰ ਝਾਂਵਰ ਇਲਾਕੇ ਵਿੱਚੋਂ ਅਗਵਾ ਕਰ ਲਿਆ ਅਤੇ 15 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਉਨ੍ਹਾਂ ਨੇ ਉਸ ਨੂੰ ਕੇਸ ਵਿੱਚ ਫਸਾਉਣ ਲਈ ਝੂਠੇ ਸਬੂਤ ਵੀ ਪੇਸ਼ ਕੀਤੇ। ਪਰਿਵਾਰ ਨੇ ਵੱਖ-ਵੱਖ ਟੋਲ ਪਲਾਜ਼ਿਆਂ ਦੀ ਸੀਸੀਟੀਵੀ ਫੁਟੇਜ ਹਾਸਲ ਕੀਤੀ, ਜਿਸ ਵਿੱਚ ਮਨਵੀਰ ਪੁਲਿਸ ਮੁਲਾਜ਼ਮਾਂ ਨਾਲ ਕਾਰ ਵਿੱਚ ਰਾਜਸਥਾਨ ਤੋਂ ਪੰਜਾਬ ਜਾਂਦੇ ਹੋਏ ਨਜ਼ਰ ਆ ਰਿਹਾ ਹੈ। ਏਡੀਸੀਪੀ-2 ਦੇਵ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।