Begin typing your search above and press return to search.

SGPC ਚੋਣਾਂ : ਵਿਸ਼ੇਸ਼ ਕੈਂਪਾਂ ’ਚ 27890 ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਹੋਈ

ਜਲੰਧਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਸਬੰਧੀ ਵੋਟਰ ਰਜਿਸਟ੍ਰੇਸ਼ਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 14 ਅਤੇ 17 ਜਨਵਰੀ ਨੂੰ ਜਲੰਧਰ ਦੇ ਹਰੇਕ ਗੁਰਦੁਆਰਾ ਸਾਹਿਬ ਵਿੱਚ ਲਗਾਏ ਗਏ ਵਿਸ਼ੇਸ਼ ਕੈਂਪਾਂ ਨੂੰ ਭਰਵਾਂ ਹੁੰਗਾਰਾ ਮਿਲਿਆ, ਜਿਸ ਵਿੱਚ 27890 ਯੋਗ ਵਿਅਕਤੀਆਂ ਵੱਲੋਂ ਨਵੇਂ ਵੋਟਰਾਂ ਵਜੋਂ ਰਜਿਸਟ੍ਰੇਸ਼ਨ ਕਰਵਾਈ ਗਈ। ਸ਼ੁੱਕਰਵਾਰ ਨੂੰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ […]

SGPC ਚੋਣਾਂ : ਵਿਸ਼ੇਸ਼ ਕੈਂਪਾਂ ’ਚ 27890 ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਹੋਈ
X

Editor (BS)By : Editor (BS)

  |  19 Jan 2024 11:08 AM IST

  • whatsapp
  • Telegram

ਜਲੰਧਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਸਬੰਧੀ ਵੋਟਰ ਰਜਿਸਟ੍ਰੇਸ਼ਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 14 ਅਤੇ 17 ਜਨਵਰੀ ਨੂੰ ਜਲੰਧਰ ਦੇ ਹਰੇਕ ਗੁਰਦੁਆਰਾ ਸਾਹਿਬ ਵਿੱਚ ਲਗਾਏ ਗਏ ਵਿਸ਼ੇਸ਼ ਕੈਂਪਾਂ ਨੂੰ ਭਰਵਾਂ ਹੁੰਗਾਰਾ ਮਿਲਿਆ, ਜਿਸ ਵਿੱਚ 27890 ਯੋਗ ਵਿਅਕਤੀਆਂ ਵੱਲੋਂ ਨਵੇਂ ਵੋਟਰਾਂ ਵਜੋਂ ਰਜਿਸਟ੍ਰੇਸ਼ਨ ਕਰਵਾਈ ਗਈ।

ਸ਼ੁੱਕਰਵਾਰ ਨੂੰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਸਾਰੇ ਗੁਰਦੁਆਰਿਆਂ ਵਿੱਚ ਵਿਸ਼ੇਸ਼ ਕੈਂਪ ਲਗਾਏ ਗਏ ਸਨ, ਜਿੱਥੇ ਸਬੰਧਤ ਖੇਤਰ ਦੇ ਸਮੂਹ ਬੀ.ਐਲ.ਓਜ਼ ਅਤੇ ਪਟਵਾਰੀਆਂ ਵੱਲੋਂ ਮੌਜੂਦ ਰਹਿ ਕੇ ਰਜਿਸਟ੍ਰੇਸ਼ਨ ਫਾਰਮ ਪ੍ਰਾਪਤ ਕੀਤੇ ਗਏ। ਉਨ੍ਹਾਂ ਦੱਸਿਆ ਕਿ 14 ਜਨਵਰੀ ਨੂੰ 10205 ਅਤੇ 17 ਜਨਵਰੀ ਨੂੰ 17685 ਵੋਟਰ ਰਜਿਸਟ੍ਰੇਸ਼ਨ ਫਾਰਮ ਪ੍ਰਾਪਤ ਕੀਤੇ ਗਏ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਐਸ.ਜੀ.ਪੀ.ਸੀ. ਦੇ ਛੇ ਹਲਕੇ ਹਨ, ਜਿਨ੍ਹਾਂ ਵਿੱਚ ਫਿਲੌਰ, ਨਕੋਦਰ, ਸ਼ਾਹਕੋਟ, ਆਦਮਪੁਰ, ਜਲੰਧਰ ਸ਼ਹਿਰ ਅਤੇ ਕਰਤਾਰਪੁਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਰਜਿਸਟ੍ਰੇਸ਼ਨ ਵਿੱਚ ਵਾਧਾ ਕਰਨ ਲਈ ਪ੍ਰਸ਼ਾਸਨ ਵੱਲੋਂ 10 ਜਨਵਰੀ ਨੂੰ 15 ਦਿਨਾ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਸੀ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਯੋਗ ਵੋਟਰਾਂ ਦੀ ਸਹੂਲਤ ਲਈ ਹੋਰ ਕੈਂਪ ਲਗਾਏ ਜਾਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀ.ਐਲ.ਓਜ਼ ਅਤੇ ਪਟਵਾਰੀਆਂ ਨੂੰ ਲੋੜੀਂਦੀ ਗਿਣਤੀ ਵਿੱਚ ਵੋਟਰ ਰਜਿਸਟ੍ਰੇਸ਼ਨ ਫਾਰਮ ਮੁਹੱਈਆ ਕਰਵਾਏ ਜਾ ਚੁੱਕੇ ਹਨ ਅਤੇ Jalandhar.nic.in. ਤੋਂ ਵੀ ਡਾਊਨਲੋਡ ਕੀਤੇ ਜਾ ਸਕਦੇ ਹਨ।

ਉਨ੍ਹਾਂ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਅਨਾਊਂਸਮੈਂਟ ਕਰਵਾਉਣ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਵੱਧ ਤੋਂ ਵੱਧ ਲੋਕ ਐਸ.ਜੀ.ਪੀ.ਸੀ.ਚੋਣਾਂ ਲਈ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾ ਸਕਣ।

ਉਨ੍ਹਾਂ ਲੋਕਾਂ ਨੂੰ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਉਣ ਲਈ ਜਾਗਰੂਕ ਕਰਨ ਲਈ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਵੀ ਸਹਿਯੋਗ ਦੀ ਮੰਗ ਕੀਤੀ।

ਇਹ ਖ਼ਬਰ ਵੀ ਪੜ੍ਹੋ

ਦੇਰ ਰਾਤ ਕਰੀਬ 3 ਵਜੇ ਧਿਆਨਾ ਦੇ ਤਾਜਪੁਰ ਰੋਡ ’ਤੇ 20-25 ਚੋਰਾਂ ਨੇ ਦਸਤਕ ਦੇ ਦਿੱਤੀ। ਚੋਰਾਂ ਨੇ ਇਲਾਕੇ ਦੇ ਚੌਕੀਦਾਰ ਨੂੰ ਬੰਧਕ ਬਣਾ ਲਿਆ। ਜਿਸ ਤੋਂ ਬਾਅਦ ਦੋ ਚੋਰ ਗਹਿਣਿਆਂ ਦੀ ਦੁਕਾਨ ਦਾ ਸ਼ਟਰ ਤੋੜ ਕੇ ਅੰਦਰ ਦਾਖਲ ਹੋਏ। ਦੁਕਾਨਦਾਰ ਨੇ ਸ਼ਟਰ ’ਤੇ ਅਲਾਰਮ ਫਿੱਟ ਕੀਤਾ ਹੋਇਆ ਸੀ। ਜਿਵੇਂ ਹੀ ਚੋਰਾਂ ਨੇ ਸ਼ਟਰ ਨੂੰ ਉਖਾੜਿਆ ਤਾਂ ਦੁਕਾਨਦਾਰ ਦੇ ਮੋਬਾਈਲ ’ਤੇ ਅਲਾਰਮ ਵੱਜ ਗਿਆ। ਦੁਕਾਨਦਾਰ ਆਪਣੇ ਪਰਿਵਾਰ ਨਾਲ ਦੁਕਾਨ ਦੇ ਉੱਪਰ ਰਹਿੰਦਾ ਹੈ।

ਚੋਰਾਂ ਨੂੰ ਦੇਖ ਕੇ ਜਿਵੇਂ ਹੀ ਦੁਕਾਨਦਾਰ ਨੇ ਛੱਤ ਤੋਂ ਰੌਲਾ ਪਾਇਆ ਤਾਂ ਦੋ ਚੋਰ ਦੁਕਾਨ ਦੇ ਅੰਦਰ ਦਾਖਲ ਹੋਏ, ਕਾਊਂਟਰ ਦਾ ਸ਼ੀਸ਼ਾ ਤੋੜ ਕੇ ਡੇਢ ਕਿਲੋ ਚਾਂਦੀ ਦਾ ਡੱਬਾ ਲੈ ਕੇ ਫਰਾਰ ਹੋ ਗਏ। ਚੋਰਾਂ ਦੀ ਇਹ ਸਾਰੀ ਘਟਨਾ ਦੁਕਾਨ ਦੇ ਬਾਹਰ ਅਤੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਜਿਸ ਤੋਂ ਬਾਅਦ ਪੀੜਤ ਨੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਤੋਂ ਬਾਅਦ ਪੁਲਸ ਟੀਮ ਮੌਕੇ ’ਤੇ ਪਹੁੰਚ ਗਈ ਅਤੇ ਸਬੂਤ ਇਕੱਠੇ ਕਰਨ ਲਈ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ।

ਦੁਕਾਨਦਾਰ ਦਲਜੀਤ ਸਿੰਘ ਨੇ ਦੱਸਿਆ ਕਿ ਉਹ ਦੁਕਾਨ ਦੇ ਉੱਪਰ ਰਹਿੰਦਾ ਹੈ। ਕਰੀਬ 3 ਵਜੇ ਉਸ ਦੇ ਮੋਬਾਈਲ ’ਤੇ ਅਲਾਰਮ ਵੱਜਣ ਲੱਗਾ। ਜਦੋਂ ਉਸ ਨੇ ਛੱਤ ਤੋਂ ਦੇਖਿਆ ਤਾਂ ਉਹ ਦੰਗ ਰਹਿ ਗਿਆ। ਕਰੀਬ 20 ਤੋਂ 25 ਵਿਅਕਤੀ ਉਸ ਦੀ ਦੁਕਾਨ ਦਾ ਸ਼ਟਰ ਖਿੱਚ ਕੇ ਹੇਠਾਂ ਖੜ੍ਹੇ ਸਨ। ਦੋ ਚੋਰ ਦੁਕਾਨ ਅੰਦਰ ਦਾਖਲ ਹੋਏ। ਉਹ ਕਰੀਬ ਇੱਕ ਮਿੰਟ ਤੱਕ ਦੁਕਾਨ ਦੇ ਅੰਦਰ ਹੀ ਰਿਹਾ।

ਦੁਕਾਨ ਦੇ ਕਾਊਂਟਰ ’ਤੇ ਲੱਗੇ ਸ਼ੀਸ਼ੇ ਤੋੜ ਕੇ ਡੱਬਿਆਂ ’ਚੋਂ ਚਾਂਦੀ ਚੋਰੀ ਕਰ ਲਈ। ਦਲਜੀਤ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਸ ਘਟਨਾ ਵਾਲੀ ਥਾਂ ’ਤੇ ਪੁੱਜ ਗਈ।

ਥਾਣਾ ਡਵੀਜ਼ਨ ਨੰਬਰ 7 ਦੇ ਐਸ.ਐਚ.ਓ ਸੁਖਦੇਵ ਸਿੰਘ ਨੇ ਦੱਸਿਆ ਕਿ ਰਾਤ 3 ਵਜੇ ਚੋਰਾਂ ਦਾ ਇੱਕ ਟੋਲਾ ਦੁਕਾਨ ਵਿੱਚ ਚੋਰੀ ਕਰਨ ਲਈ ਆਇਆ ਸੀ ਪਰ ਦੁਕਾਨਦਾਰ ਦੇ ਮੋਬਾਈਲ ’ਤੇ ਅਲਾਰਮ ਵੱਜਣ ਕਾਰਨ ਚੋਰ ਹੋਰ ਸਾਮਾਨ ਚੋਰੀ ਨਹੀਂ ਕਰ ਸਕੇ। ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਕੇ ਜਲਦੀ ਹੀ ਬਦਮਾਸ਼ਾਂ ਨੂੰ ਕਾਬੂ ਕਰ ਲਿਆ ਜਾਵੇਗਾ। ਇਲਾਕੇ ਵਿੱਚ ਪੁਲਸ ਦੀ ਗਸ਼ਤ ਵੀ ਵਧਾਈ ਜਾਵੇਗੀ।

Next Story
ਤਾਜ਼ਾ ਖਬਰਾਂ
Share it