ਐਸਜੀਪੀਸੀ ਨੇ ਰਾਹੁਲ ਗਾਂਧੀ ’ਤੇ ਉਠਾਏ ਸਵਾਲ
ਅੰਮ੍ਰਿਤਸਰ, 3 ਅਕਤੂਬਰ (ਹਿਮਾਂਸ਼ੂ ਸ਼ਰਮਾ) : ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਹੁਲ ਗਾਂਧੀ ਵੱਲੋਂ ਦੋ ਦਿਨਾਂ ਤੋਂ ਕੀਤੀ ਜਾ ਰਹੀ ਸੇਵਾ ਨੂੰ ਲੈ ਕੇ ਪੰਜਾਬ ਵਿਚ ਕਾਫ਼ੀ ਸਿਆਸਤ ਗਰਮਾਈ ਹੋਈ ਐ। ਵਿਰੋਧੀਆਂ ਵੱਲੋਂ ਉਨ੍ਹਾਂ ਦੀ ਇਸ ਫੇਰੀ ’ਤੇ ਤਰ੍ਹਾਂ ਤਰ੍ਹਾਂ ਗੱਲਾਂ ਕੀਤੀਆਂ ਜਾ ਰਹੀਆਂ ਨੇ, ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ […]
By : Hamdard Tv Admin
ਅੰਮ੍ਰਿਤਸਰ, 3 ਅਕਤੂਬਰ (ਹਿਮਾਂਸ਼ੂ ਸ਼ਰਮਾ) : ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਹੁਲ ਗਾਂਧੀ ਵੱਲੋਂ ਦੋ ਦਿਨਾਂ ਤੋਂ ਕੀਤੀ ਜਾ ਰਹੀ ਸੇਵਾ ਨੂੰ ਲੈ ਕੇ ਪੰਜਾਬ ਵਿਚ ਕਾਫ਼ੀ ਸਿਆਸਤ ਗਰਮਾਈ ਹੋਈ ਐ। ਵਿਰੋਧੀਆਂ ਵੱਲੋਂ ਉਨ੍ਹਾਂ ਦੀ ਇਸ ਫੇਰੀ ’ਤੇ ਤਰ੍ਹਾਂ ਤਰ੍ਹਾਂ ਗੱਲਾਂ ਕੀਤੀਆਂ ਜਾ ਰਹੀਆਂ ਨੇ, ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਵੱਲੋਂ ਵੀ ਇਸ ਸਬੰਧੀ ਕਈ ਸਵਾਲ ਖੜ੍ਹੇ ਕੀਤੇ ਗਏ ਨੇ।
ਕਾਂਗਰਸੀ ਨੇਤਾ ਰਾਹੁਲ ਗਾਂਧੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕੀਤੇ ਜਾਣ ਸਬੰਧੀ ਗੱਲਬਾਤ ਕਰਦਿਆਂ ਐਸਜੀਪੀਸੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਆਖਿਆ ਕਿ ਸਿੱਖਾਂ ਦਾ ਇਹ ਫ਼ਲਸਫ਼ਾ ਹੈ ਕਿ ਅੜੇ ਨੂੰ ਤੇਗ਼ ਅਤੇ ਗੁਰੂ ਘਰ ਆਏ ਨੂੰ ਦੇਗ਼, ਸਿੱਖਾਂ ਨੇ ਰਾਹੁਲ ਗਾਂਧੀ ’ਤੇ ਕੋਈ ਸਵਾਲ ਨਾ ਉਠਾ ਕੇ ਇਹ ਸਾਬਤ ਕੀਤਾ ਏ ਕਿ ਸਿੱਖ ਇਕ ਸ਼ਾਂਤੀ ਪਸੰਦ ਕੌਮ ਐ ਪਰ ਇਸ ਦੇ ਨਾਲ ਹੀ ਉਨ੍ਹਾਂ ਸਵਾਲ ਉਠਾਉਂਦਿਆਂ ਆਖਿਆ ਕਿ ਰਾਹੁਲ ਗਾਂਧੀ ਨੂੰ ਇਹ ਜ਼ਰੂਰ ਸਪੱਸ਼ਟ ਕਰਨਾ ਚਾਹੀਦਾ ਏ ਕਿ ਉਹ ਇੱਥੇ ਪਛਤਾਵਾ ਕਰਨ ਲਈ ਆਏ ਨੇ ਜਾਂ ਕੋਈ ਸਿਆਸਤ।
ਦੱਸ ਦਈਏ ਕਿ ਰਾਹੁਲ ਗਾਂਧੀ ਵੱਲੋਂ ਦੋ ਦਿਨਾਂ ਤੋਂ ਲਗਾਤਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਜੂਠੇ ਭਾਂਡੇ ਮਾਂਜਣ ਤੋਂ ਲੈ ਕੇ ਹੋਰ ਵੱਖ ਵੱਖ ਸੇਵਾਵਾਂ ਵਿਚ ਹਿੱਸਾ ਲਿਆ ਜਾ ਰਿਹਾ ਏ। ਅੱਜ ਤੜਕੇ ਉਹ ਪਾਲਕੀ ਸਾਹਿਬ ਦੀ ਸੇਵਾ ਵਿਚ ਵੀ ਸ਼ਾਮਲ ਹੋਏ ਸੀ।