1 ਜੂਨ ਤੋਂ 6 ਜੂਨ ਤੱਕ ਮਨਾਇਆ ਜਾਵੇਗਾ ਸ਼ਹੀਦੀ ਸਪਤਾਹ
ਅੰਮ੍ਰਿਤਸਰ, 23 ਮਈ, ਪਰਦੀਪ ਸਿੰਘ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਂਣ ਦੇ ਕੌਮ ਨੂੰ ਕੀਤੇ ਗਏ ਆਦੇਸ਼ ’ਤੇ ਹਰ ਸਿੱਖ ਪਹਿਰਾ ਦੇਵੇ ਅਤੇ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਮਿਲਣ ਦੇ ਰੋਸ ਵਜੋਂ ਸਿੱਖ ਆਪਣੇ ਸਿਰਾਂ […]
By : Editor Editor
ਅੰਮ੍ਰਿਤਸਰ, 23 ਮਈ, ਪਰਦੀਪ ਸਿੰਘ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਂਣ ਦੇ ਕੌਮ ਨੂੰ ਕੀਤੇ ਗਏ ਆਦੇਸ਼ ’ਤੇ ਹਰ ਸਿੱਖ ਪਹਿਰਾ ਦੇਵੇ ਅਤੇ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਮਿਲਣ ਦੇ ਰੋਸ ਵਜੋਂ ਸਿੱਖ ਆਪਣੇ ਸਿਰਾਂ ’ਤੇ ਕਾਲੀਆਂ ਦਸਤਾਰਾਂ ਸਜਾਉਣ ਅਤੇ ਬੀਬੀਆਂ ਕਾਲੇ ਦੁਪੱਟੇ ਲੈਣ।
ਧਾਮੀ ਦਾ ਵੱਡਾ ਬਿਆਨ
ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ 37 ਦੇ ਕਰੀਬ ਹੋਰ ਗੁਰਦੁਆਰਾ ਸਾਹਿਬਾਨ ’ਤੇ ਸਮੇਂ ਦੀ ਸਰਕਾਰ ਵੱਲੋਂ ਕਰਵਾਏ ਗਏ ਫ਼ੌਜੀ ਹਮਲੇ ਦੇ ਨਿਸ਼ਾਨ ਸਿੱਖ ਮਾਨਸਿਕਤਾ ਵਿੱਚੋਂ ਕਦੇ ਵੀ ਮਿੱਟ ਨਹੀਂ ਸਕਦੇ ਅਤੇ ਹਰ ਸਾਲ ਸਿੱਖ ਕੌਮ ਜੂਨ 1984 ਦੇ ਫ਼ੌਜੀ ਹਮਲੇ ਨੂੰ ਤੀਜੇ ਘੱਲੂਘਾਰੇ ਵਜੋਂ ਯਾਦ ਕਰਦੀ ਹੈ। ਇਸ ਜੁਲਮ ਵਿਚ ਸਰਕਾਰੀ ਤੰਤਰ ਦੀ ਦੁਰਵਰਤੋਂ ਲੋਕਤੰਤਰ ਅਤੇ ਭਾਰਤ ਦੇ ਸੰਵਿਧਾਨ ਉੱਤੇ ਕਾਲਾ ਧੱਬਾ ਹੈ। ਇਸ ਘਿਨੌਣੀ ਕਾਰਵਾਈ ਦੀ ਸਰਕਾਰਾਂ ਨੇ ਮੁਆਫ਼ੀ ਤਾਂ ਕੀ ਮੰਗਣੀ ਸੀ, ਸਗੋਂ ਸਿੱਖਾਂ ਨਾਲ ਧੱਕੇ ਦੀ ਦਾਸਤਾਨ ਲਗਾਤਾਰ ਜਾਰੀ ਹੈ। ਅੱਜ ਵੀ ਬੰਦੀ ਸਿੰਘਾਂ ਦੇ ਮਾਮਲੇ ਵਿਚ ਨਿਆਂ ਨਹੀਂ ਕੀਤਾ ਜਾ ਰਿਹਾ। ਤਿੰਨ-ਤਿੰਨ ਦਹਾਕਿਆਂ ਤੋਂ ਵੱਧ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਸਿੱਖ ਰਿਹਾਅ ਨਹੀਂ ਕੀਤੇ ਜਾ ਰਹੇ, ਜੋ ਸਿੱਖ ਕੌਮ ਨਾਲ ਵੱਡੀ ਬੇਇਨਸਾਫ਼ੀ ਹੈ।
ਸ਼ਹੀਦਾਂ ਨੂੰ ਕੀਤਾ ਜਾਵੇ ਯਾਦ
ਐਡਵੋਕੇਟ ਧਾਮੀ ਨੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਕੌਮ ਨੂੰ ਸਿੰਘ ਸਾਹਿਬਾਨ ਦੇ ਆਦੇਸ਼ ਅਨੁਸਾਰ ਤੀਜੇ ਘੱਲੂਘਾਰੇ ਦੀ 40ਵੀਂ ਯਾਦ ਨੂੰ ਕੌਮੀ ਜਜ਼ਬੇ ਅਨੁਸਾਰ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਮੁਤਾਬਿਕ ਪੂਰੀ ਸਿੱਖ ਕੌਮ ਸਰਕਾਰੀ ਜੁਲਮਾਂ ਨੂੰ ਯਾਦ ਕਰਦਿਆਂ ਸ਼ਹੀਦੀ ਸਪਤਾਹ ਦਾ ਹਿੱਸਾ ਬਣੇ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸ਼ਹੀਦੀ ਸਮਾਗਮ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਅੰਦਰ ਵੀ ਸਮਾਗਮ ਕੀਤੇ ਜਾਣਗੇ ਅਤੇ ਕੌਮ ’ਤੇ ਹੋਏ ਇਨ੍ਹਾਂ ਜੁਲਮਾਂ ਨੂੰ ਯਾਦ ਕੀਤਾ ਜਾਵੇਗਾ।
ਇਹ ਵੀ ਪੜ੍ਹੋ:
ਪੰਜਾਬ ਵਿਚ ਲੋਕ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ (ਆਪ) ਨੇ ਸੰਗਠਨ ਦਾ ਵਿਸਥਾਰ ਕਰਦੇ ਹੋਏ ਵੱਡੇ ਪੱਧਰ ਤੇ ਨਿਯੁਕਤੀਆਂ ਕੀਤੀਆਂ ਹਨ। ਸੰਗਠਨ ਵਿੱਚ 2500 ਤੋਂ ਵੱਧ ਲੋਕਾਂ ਨੂੰ ਥਾਂ ਦਿੱਤੀ ਗਈ ਹੈ। ਕੁਝ ਦਿਨ ਪਹਿਲਾਂ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
ਗੁਰਦਾਸਪੁਰ ਤੋਂ ਭਾਜਪਾ ਛੱਡ ਕੇ ‘ਆਪ’ ‘ਚ ਸ਼ਾਮਲ ਹੋਏ ਸਵਰਨ ਸਲਾਰੀਆ ਨੂੰ ਪਾਰਟੀ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਦੋਂ ਕਿ ਡਾ.ਕੇ.ਡੀ.ਸਿੰਘ ਅਤੇ ਰਜਿੰਦਰ ਰੀਹਲ ਨੂੰ ਸੂਬਾ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ। ਜਦੋਂ ਕਿ ਫ਼ਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਵਿੱਚ ਕੈਪਟਨ ਹਰਜੀਤ ਸਿੰਘ ਨੂੰ ਲੋਕ ਸਭਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਘੱਟ ਗਿਣਤੀ ਵਿੰਗ ਵਿੱਚ ਵੱਡੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਪਾਰਟੀ ਨੇ ਸਾਰੀਆਂ 13 ਲੋਕ ਸਭਾ ਸੀਟਾਂ ਜਿੱਤਣ ਦਾ ਟੀਚਾ ਰੱਖਿਆ ਹੈ। ਕਿਉਂਕਿ ਸੀਐਮ ਭਗਵੰਤ ਮਾਨ ਇਸ ਵਾਰ ਪੰਜਾਬ ਵਿੱਚ 13-0 ਦਾ ਨਾਅਰਾ ਲਾ ਰਹੇ ਹਨ।
ਪਾਰਟੀ ਵੱਲੋਂ ਜਥੇਬੰਦੀ ਦੇ ਸਾਰੇ ਵਿੰਗਾਂ ਵਿੱਚ ਜ਼ਿਲ੍ਹੇ ਤੋਂ ਲੈ ਕੇ ਸੂਬੇ ਤੱਕ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸ ਵਿੱਚ ਜ਼ਿਲ੍ਹਾ ਪੱਧਰੀ ਡਾਕਟਰ ਵਿੰਗ, ਸਾਬਕਾ ਕਰਮਚਾਰੀ ਵਿੰਗ, ਸਵਰਨਕਾਰ ਵਿੰਗ, ਟਰਾਂਸਪੋਰਟ ਵਿੰਗ, ਬੁੱਧੀਜੀਵੀ ਵਿੰਗ ਅਤੇ ਬੀਸੀ ਵਿੰਗ ਸ਼ਾਮਲ ਹਨ। ਬੀਸੀ ਵਿੰਗ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਥਾਂ ਦਿੱਤੀ ਗਈ ਹੈ।
ਪਾਰਟੀ ਨੇ ਸੰਗਠਨ ਨੂੰ ਇਸ ਤਰ੍ਹਾਂ ਮਜ਼ਬੂਤ ਕੀਤਾ ਹੈ ਕਿ ਬਲਾਕ ਅਤੇ ਗਲੀ ਤੱਕ ਪਹੁੰਚ ਕਰਨੀ ਸੰਭਵ ਹੋ ਜਾਵੇ। ਇਸ ਤੋਂ ਪਹਿਲਾਂ ਵੀ ਪਾਰਟੀ ਇੰਨੇ ਵੱਡੇ ਪੱਧਰ ਤੇ ਨਿਯੁਕਤੀਆਂ ਕਰ ਚੁੱਕੀ ਹੈ।