ਸ਼ੇਰ ਸਿੰਘ ਘੁਬਾਇਆ ਨੂੰ ਫਿਰੋਜ਼ਪੁਰ ਤੋਂ ਕਾਂਗਰਸ ਨੇ ਉਮੀਦਵਾਰ ਐਲਾਨਿਆ

ਸ਼ੇਰ ਸਿੰਘ ਘੁਬਾਇਆ ਨੂੰ ਫਿਰੋਜ਼ਪੁਰ ਤੋਂ ਕਾਂਗਰਸ ਨੇ ਉਮੀਦਵਾਰ ਐਲਾਨਿਆ

ਫਿਰੋਜ਼ਪੁਰ ,7 ਮਈ, ਪਰਦੀਪ ਸਿੰਘ:  ਅੱਜ ਕਾਂਗਰਸ ਨੇ ਐਲਾਨ ਕਰ ਦਿੱਤਾ ਹੈ ਕਿ ਲੋਕ ਸਭਾ ਚੋਣਾਂ 2024 ਲਈ ਫਿਰੋਜਪੁਰ ਤੋਂ ਸ਼ੇਰ ਸਿੰਘ ਘੁਬਾਇਆ ਕਾਂਗਰਸ ਦੇ ਉਮੀਦਵਾਰ ਹੋਣਗੇ।

ਸ਼ੇਰ ਸਿੰਘ ਘੁਬਾਇਆ ਸਾਲ 2009 ਅਤੇ 2014 ਦੀਆਂ ਚੋਣਾਂ ਵਿਚ ਸੰਸਦ ਮੈਂਬਰ ਚੁਣੇ ਗਏ ਸਨ। ਸਾਲ 2009 ਵਿਚ ਅਕਾਲੀ ਦਲ ਨੇ ਰਾਏ ਸਿੱਖ ਬਰਾਦਰੀ ਦਾ ਦਾਅ ਖੇਡਦਿਆਂ ਤਿੰਨ ਵਾਰ ਦੇ ਸੰਸਦ ਮੈਂਬਰ ਜ਼ੋਰਾ ਸਿੰਘ ਮਾਨ ਦੀ ਟਿਕਟ ਕੱਟ ਕੇ ਘੁਬਾਇਆ ਨੂੰ ਦਿਤੀ ਸੀ ਅਤੇ ਉਹ ਚੋਣ ਜਿੱਤ ਕੇ ਸੰਸਦ ਵਿਚ ਪਹੁੰਚ ਗਏ ਸਨ। 2014 ਦੀਆਂ ਚੋਣਾਂ ਵਿਚ ਘੁਬਾਇਆ ਕਾਂਗਰਸ ਦੇ ਸੁਨੀਲ ਜਾਖੜ ਤੋਂ ਚੋਣ ਜਿੱਤ ਕੇ ਦੂਜੀ ਵਾਰ ਸੰਸਦ ਮੈਂਬਰ ਬਣੇ ਸਨ।

ਸਾਲ 2017 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘੁਬਾਇਆ ਪਰਿਵਾਰ ਕਾਂਗਰਸ ਵਿਚ ਸ਼ਾਮਲ ਹੋ ਗਿਆ। 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਘੁਬਾਇਆ ਦਾ ਲੜਕਾ ਦਵਿੰਦਰ ਸਿੰਘ ਘੁਬਾਇਆ ਕਾਂਗਰਸ ਦੀ ਟਿਕਟ ’ਤੇ ਫਾਜ਼ਿਲਕਾ ਤੋਂ ਵਿਧਾਇਆ ਬਣ ਗਿਆ। ਉਸ ਤੋਂ ਬਾਅਦ ਸਾਲ 2019 ਦੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵਲੋਂ ਘੁਬਾਇਆ ਨੂੰ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਵਿਰੁਧ ਚੋਣ ਮੈਦਾਨ ਵਿਚ ਉਤਾਰਿਆ ਗਿਆ ਸੀ ਪਰ ਉਹ ਚੋਣ ਹਾਰ ਗਏ।
2024 ਦੀਆਂ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ, ਅਕਾਲੀ ਦਲ ਨੇ ਨਵਦੇਵ ਸਿੰਘ ਮਾਨ ਨੂੰ ਟਿਕਟ ਦਿਤੀ ਹੈ। ਫਿਲਹਾਲ ਭਾਜਪਾ ਨੇ ਫਿਰੋਜ਼ਪੁਰ ਤੋਂ ਅਪਣਾ ਉਮੀਦਵਾਰ ਨਹੀਂ ਐਲਾਨਿਆ ਹੈ।

ਇਹ ਵੀ ਪੜ੍ਹੋ:

ਪੰਜਾਬ ਦੇ 13 ਲੋਕ ਸਭਾ ਹਲਕਿਆਂ ਵਿਚ 2 ਕਰੋੜ ਤੋਂ ਜ਼ਿਆਦਾ ਵੋਟਰ ਅਤੇ ਕੁੱਲ 24,451 ਪੋਲਿੰਗ ਸਟੇਸ਼ਨ ਹਨ। ਜ਼ਿਆਦਾ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 4 ਮਈ ਪੰਜਾਬ ਵਿਚ ਨਵੀਆਂ ਵੋਟਾਂ ਬਣਾਉਣ ਦੀ ਅੰਤਿਮ ਤਾਰੀਖ ਸੀ ਅਤੇ 6 ਮਈ ਨੂੰ ਜਾਰੀ ਕੀਤੀ ਗਈ ਵੋਟਰ ਸੂਚੀ ਅਨੁਸਾਰ ਪੰਜਾਬ ਵਿਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 14 ਲੱਖ 21 ਹਜ਼ਾਰ 555 (2,14,21,555) ਹੈ। ਇਸ ਵਿਚ 1 ਕਰੋੜ 12 ਲੱਖ 67 ਹਜ਼ਾਰ 19 (1,12,67,019) ਮਰਦ ਵੋਟਰ, 1 ਕਰੋੜ 1 ਲੱਖ 53 ਹਜ਼ਾਰ 767 (1,01,53,803) ਮਹਿਲਾ ਵੋਟਰ ਅਤੇ 769 ਹੋਰ ਵੋਟਰ ਹਨ। 4 ਮਈ ਤੱਕ ਨਵੀਆਂ ਵੋਟਾਂ ਬਣਨ ਲਈ ਜਮ੍ਹਾਂ ਕਰਵਾਏ ਗਏ ਫਾਰਮਾਂ ਦਾ ਨਿਪਟਾਰਾ 14 ਮਈ ਤੱਕ ਕੀਤਾ ਜਾਣ ਹੈ, ਇਸ ਲਈ ਕੁੱਲ ਵੋਟਰਾਂ ਦੀ ਅੰਤਿਮ ਪ੍ਰਕਾਸ਼ਨਾ ਇਸ ਮਿਤੀ ਤੋਂ ਬਾਅਦ ਸਾਹਮਣੇ ਆਵੇਗੀ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 5 ਲੱਖ 28 ਹਜ਼ਾਰ 864 ਵੋਟਰ 18-19 ਸਾਲ ਗਰੁੱਪ ਨਾਲ ਸਬੰਧ ਰੱਖਦੇ ਹਨ ਜੋ ਕਿ ਪਹਿਲੀ ਵਾਰ ਵੋਟ ਪਾਉਣਗੇ। ਇਨ੍ਹਾਂ ਵਿਚ 3 ਲੱਖ 16 ਹਜ਼ਾਰ 670 ਮੁੰਡੇ, 2 ਲੱਖ 12 ਹਜ਼ਾਰ 178 ਕੁੜੀਆਂ ਅਤੇ 16 ਹੋਰ ਵੋਟਰ ਹਨ। ਇਸੇ ਤਰ੍ਹਾਂ 1 ਲੱਖ 89 ਹਜ਼ਾਰ 832 ਵੋਟਰ 85 ਸਾਲ ਤੋਂ ਜ਼ਿਆਦਾ ਉਮਰ ਦੇ ਹਨ, ਜਿਨ੍ਹਾਂ ਵਿਚ 88,169 ਮਰਦ, 1,01,661 ਮਹਿਲਾਵਾਂ ਅਤੇ 2 ਹੋਰ ਵੋਟਰ ਹਨ।

ਸਿਬਿਨ ਸੀ ਨੇ ਦੱਸਿਆ ਕਿ 13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਹੋਣਗੇ, ਜਿਨ੍ਹਾਂ ਵਿਚੋਂ 16,517 ਪਿੰਡਾਂ ਵਿਚ ਅਤੇ 7,934 ਸ਼ਹਿਰਾਂ ਵਿਚ ਬਣਾਏ ਗਏ ਹਨ। ਪੰਜਾਬ ਵਿਚ 100 ਫੀਸਦੀ ਫੋਟੋ ਪਹਿਚਾਣ ਪੱਤਰ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ਉਤੇ ਵੋਟਰਾਂ ਦੀ ਸਹੂਲਤ ਲਈ ਸਾਰੇ ਬੰਦੋਬਸਤ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਲਈ ਵੋਟਰ ਵੱਧ-ਚੜ੍ਹ ਕੇ ਵੋਟਾਂ ਪਾਉਣ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਨੂੰ…

ਚੰਡੀਗੜ੍ਹ, 19 ਮਈ, ਪਰਦੀਪ ਸਿੰਘ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ…