Begin typing your search above and press return to search.

ਸ਼੍ਰੋਮਣੀ ਅਕਾਲੀ ਦਲ ਨੇਤਾ ਸਿੰਗਲਾ ਬੀਜੇਪੀ ਵਿਚ ਸ਼ਾਮਲ

ਜਲੰਧਰ, 20 ਮਈ, ਨਿਰਮਲ : ਜਲੰਧਰ ਵਿਚ ਗੁਜਰਾਤ ਦੇ ਸਾਬਕਾ ਸੀਐਮ ਵਿਜੇ ਰੁਪਾਣੀ ਨੇ ਸੋਮਵਾਰ ਨੂੰ ਅਰੋੜਾ ਮਹਾਸਭਾ ਦੇ ਸਾਰੇ ਅਧਿਕਾਰੀਆਂ ਨੂੰ ਬੀਜੇਪੀ ਵਿਚ ਸ਼ਾਮਲ ਕਰਵਾਇਆ। ਗੁਜਰਾਤ ਦੇ ਸਾਬਕਾ ਸੀਐਮ ਵਿਜੇ ਰੁਪਾਣੀ ਨੇ ਕਿਹਾ ਕਿ ਅਰੋੜਾ ਸਮਾਜ ਦੇ ਅਧਿਕਾਰੀਆਂ ਦੇ ਬੀਜੇਪੀ ਵਿਚ ਆਉਣ ’ਤੇ ਉਨ੍ਹਾਂ ਦਾ ਧੰਨਵਾਦ ਕਰਦੇ ਹਨ। ਸੰਗਰੂਰ, ਅਕਾਲੀ ਦਲ ਦੇ ਸੀਨੀਅਰ ਨੇਤਾ […]

ਸ਼੍ਰੋਮਣੀ ਅਕਾਲੀ ਦਲ ਨੇਤਾ ਸਿੰਗਲਾ ਬੀਜੇਪੀ ਵਿਚ ਸ਼ਾਮਲ
X

Editor EditorBy : Editor Editor

  |  20 May 2024 8:28 AM IST

  • whatsapp
  • Telegram


ਜਲੰਧਰ, 20 ਮਈ, ਨਿਰਮਲ : ਜਲੰਧਰ ਵਿਚ ਗੁਜਰਾਤ ਦੇ ਸਾਬਕਾ ਸੀਐਮ ਵਿਜੇ ਰੁਪਾਣੀ ਨੇ ਸੋਮਵਾਰ ਨੂੰ ਅਰੋੜਾ ਮਹਾਸਭਾ ਦੇ ਸਾਰੇ ਅਧਿਕਾਰੀਆਂ ਨੂੰ ਬੀਜੇਪੀ ਵਿਚ ਸ਼ਾਮਲ ਕਰਵਾਇਆ। ਗੁਜਰਾਤ ਦੇ ਸਾਬਕਾ ਸੀਐਮ ਵਿਜੇ ਰੁਪਾਣੀ ਨੇ ਕਿਹਾ ਕਿ ਅਰੋੜਾ ਸਮਾਜ ਦੇ ਅਧਿਕਾਰੀਆਂ ਦੇ ਬੀਜੇਪੀ ਵਿਚ ਆਉਣ ’ਤੇ ਉਨ੍ਹਾਂ ਦਾ ਧੰਨਵਾਦ ਕਰਦੇ ਹਨ। ਸੰਗਰੂਰ, ਅਕਾਲੀ ਦਲ ਦੇ ਸੀਨੀਅਰ ਨੇਤਾ ਸਤਪਾਲ ਸਿੰਗਲਾ ਨੂੰ ਬੀਜੇਪੀ ਵਿਚ ਸ਼ਾਮਲ ਕੀਤਾ ਗਿਆ।
ਸਿੰਗਲਾ ਪਿਛਲੇ ਕਰੀਬ 41 ਸਾਲ ਤੋਂ ਅਕਾਲੀ ਦਲ ਦੇ ਨਾਲ ਚਲ ਰਹੇ ਸੀ। ਪ੍ਰੰਤੂ ਸੋਮਵਾਰ ਨੂੰ ਉਨ੍ਹਾਂ ਨੇ ਬੀਜੇਪੀ ਜਵਾਇਨ ਕਰ ਲਈ। ਸਿੰਗਲਾ ਦੇ ਨਾਲ ਉਨ੍ਹਾਂ ਦੇ ਕਈ ਸਮਰਥਕ ਵੀ ਬੀਜੇਪੀ ਵਿਚ ਸ਼ਾਮਲ ਹੋ ਗਏ।

ਸੰਗਰੂਰ ਅਕਾਲੀ ਦਲ ਛੱਡ ਕੇ ਬੀਜੇਪੀ ਵਿਚ ਸ਼ਾਮਲ ਹੋਏ ਸਤਪਾਲ ਸਿੰਗਲਾ ਨੇ ਕਿਹਾ ਕਿ ਮੈਂ 45 ਸਾਲ ਤੱਕ ਸ਼੍ਰੋਮਣੀ ਅਕਾਲੀ ਦਲ ਦੇ ਲਈ ਕੰਮ ਕੀਤਾ। ਬੀਤੀ ਰਾਤ ਵੀ ਅਕਾਲੀ ਦਲ ਦੇ ਕਈ ਨੇਤਾ ਮੇਰੇ ਘਰ ਪਹੁੰਚੇ ਸੀ। ਮੈਂ ਬੀਜੇਪੀ ਵਿਚ ਜਾਣ ਦਾ ਮਨ ਬਣਾ ਲਿਆ ਸੀ।
ਹਿੰਦੂ ਹੋਣ ਦੇ ਨੇਤਾ ਅਤੇ ਅਯੁੱਧਿਆ ਵਿਚ ਸ੍ਰੀ ਰਾਮ ਮੰਦਰ ਬਣਵਾਇਆ ਗਿਆ, ਇਸ ਨਾਲ ਮੈਂ ਕਾਫੀ ਪ੍ਰਭਾਵਤ ਹੋਇਆ। ਇਹ ਉਹ ਕੰਮ ਸੀ ਜੋ ਕਦੇ ਵੀ ਨਾ ਹੋਣ ਵਾਲਾ ਸੀ। ਪੰਤੂ ਪੀਐਮ ਮੋਦੀ ਨੇ ਇਹ ਕਰਕੇ ਦਿਖਾਇਆ। ਕੇਂਦਰ ਸਰਕਾਰ ਦੀ ਨੀਤੀਆਂ ਨੂੰ ਦੇਖਦੇ ਹੋਏ ਅੱਜ ਮੈਂ ਇਹ ਫੈਸਲਾ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ

ਇੱਕ ਵਿਅਕਤੀ ਵੱਲੋਂ ਕਈ ਵਾਰ ਵੋਟ ਪਾਉਣ ਦੇ ਮਾਮਲੇ ਵਿੱਚ ਚੋਣ ਕਮਿਸ਼ਨ ਨੇ ਸਖ਼ਤ ਕਾਰਵਾਈ ਕੀਤੀ ਹੈ। ਪੋਲਿੰਗ ਪਾਰਟੀ ਦੇ ਸਾਰੇ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੁੜ ਪੋਲਿੰਗ ਦੀ ਵੀ ਸਿਫਾਰਿਸ਼ ਕੀਤੀ ਗਈ ਹੈ।

ਐਤਵਾਰ ਨੂੰ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇੱਕ ਵੀਡੀਓ ਨੇ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਇਸ ਵਿੱਚ ਇੱਕ ਨੌਜਵਾਨ ਭਾਜਪਾ ਨੂੰ ਅੱਠ ਵਾਰ ਵੋਟ ਦੇਣ ਤੋਂ ਬਾਅਦ ਆਪਣੀ ਵੀਡੀਓ ਬਣਾ ਰਿਹਾ ਹੈ। ਇਹ ਵੀਡੀਓ ਏਟਾ ਦੇ ਅਲੀਗੰਜ ਵਿਧਾਨ ਸਭਾ ਹਲਕੇ ਦੇ ਪ੍ਰਾਇਮਰੀ ਸਕੂਲ ਖੀਰੀਆ ਪਮਰਾਨ ਦੇ ਬੂਥ ਨੰਬਰ 43 ਦਾ ਦੱਸਿਆ ਜਾ ਰਿਹਾ ਹੈ।

ਸਪਾ ਮੁਖੀ ਅਖਿਲੇਸ਼ ਯਾਦਵ ਨੇ ਟਵਿਟਰ ’ਤੇ ਵੀਡੀਓ ਪੋਸਟ ਕਰਦੇ ਹੋਏ ਲਿਖਿਆ, ਜੇਕਰ ਚੋਣ ਕਮਿਸ਼ਨ ਨੂੰ ਲੱਗਦਾ ਹੈ ਕਿ ਇਹ ਗਲਤ ਹੋਇਆ ਹੈ ਤਾਂ ਉਸ ਨੂੰ ਕੁਝ ਕਾਰਵਾਈ ਕਰਨੀ ਚਾਹੀਦੀ ਹੈ, ਨਹੀਂ ਤਾਂ… ਯੂਪੀ ਦੇ ਮੁੱਖ ਚੋਣ ਅਧਿਕਾਰੀ ਨਵਦੀਪ ਰਿਣਵਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਪਹਿਲਾਂ ਹੀ ਕਾਰਵਾਈ ਕੀਤੀ ਜਾ ਚੁੱਕੀ ਹੈ। ਕਈ ਵਾਰ ਵੋਟ ਪਾਉਣ ਵਾਲੇ ਵਿਅਕਤੀ ਦਾ ਨਾਂ ਰਾਜਨ ਸਿੰਘ ਵਾਸੀ ਪਿੰਡ ਖੀਰੀਆ ਪਮਰਾਨ ਹੈ, ਜਿਸ ਨੂੰ ਪੁਲਸ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਬੰਧਤ ਪੋਲਿੰਗ ਪਾਰਟੀ ਦੇ ਸਾਰੇ ਮੈਂਬਰਾਂ ਨੂੰ ਮੁਅੱਤਲ ਕਰਨ ਦੇ ਨਾਲ-ਨਾਲ ਲੋੜੀਂਦੀ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉੱਥੇ ਦੁਬਾਰਾ ਪੋਲਿੰਗ ਕਰਵਾਉਣ ਦੀ ਸਿਫਾਰਿਸ਼ ਭਾਰਤੀ ਚੋਣ ਕਮਿਸ਼ਨ ਨੂੰ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਸਬੰਧਤ ਪੋਲਿੰਗ ਪਾਰਟੀ ਦੇ ਸਾਰੇ ਮੈਂਬਰਾਂ ਨੂੰ ਮੁਅੱਤਲ ਕਰਨ ਦੇ ਨਾਲ-ਨਾਲ ਲੋੜੀਂਦੀ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉੱਥੇ ਦੁਬਾਰਾ ਪੋਲਿੰਗ ਕਰਵਾਉਣ ਦੀ ਸਿਫਾਰਿਸ਼ ਭਾਰਤੀ ਚੋਣ ਕਮਿਸ਼ਨ ਨੂੰ ਕੀਤੀ ਗਈ ਹੈ। ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਵੋਟਰਾਂ ਦੀ ਸ਼ਨਾਖਤ ਲਈ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।

Next Story
ਤਾਜ਼ਾ ਖਬਰਾਂ
Share it