ਅਕਾਲੀ ਦਲ ਦੀ ਮੈਨੀਫੈਸਟੋ ਕਮੇਟੀ ਦੇ ਬਲਵਿੰਦਰ ਭੂੰਦੜ ਚੇਅਰਮੈਨ

ਅਕਾਲੀ ਦਲ ਦੀ ਮੈਨੀਫੈਸਟੋ ਕਮੇਟੀ ਦੇ ਬਲਵਿੰਦਰ ਭੂੰਦੜ ਚੇਅਰਮੈਨ

Shiromani Akali Dal Manifesto Committee Chairman Balwinder Singh Bhundar

15 ਨੂੰ ਮੈਂਬਰ ਅਤੇ 6 ਨੂੰ ਵਿਸ਼ੇਸ਼ ਇਨਵਾਈਟੀ ਬਣਾਇਆ ਗਿਆ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਮੈਨੀਫੈਸਟੋ ਕਮੇਟੀ ਦਾ ਗਠਨ ਕੀਤਾ ਗਿਆ ਹੈ। ਕਮੇਟੀ ਵਿੱਚ 15 ਵਿਅਕਤੀਆਂ ਨੂੰ ਥਾਂ ਦਿੱਤੀ ਗਈ ਹੈ। ਇਸ ਸਬੰਧੀ ਫੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲਿਆ ਹੈ। ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਡਾ: ਦਲਜੀਤ ਸਿੰਘ ਚੀਮਾ ਕਮੇਟੀ ਦੇ ਮੈਂਬਰ ਸਕੱਤਰ ਹੋਣਗੇ। ਇਸ ਦੇ ਨਾਲ ਹੀ ਕਮੇਟੀ ਵਿੱਚ 6 ਵਿਸ਼ੇਸ਼ ਇਨਵਾਇਟੀ ਮੈਂਬਰ ਸ਼ਾਮਲ ਕੀਤੇ ਗਏ। ਇਹ ਜਾਣਕਾਰੀ ਡਾ: ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਦਿੱਤੀ ਹੈ।

ਇਹ ਵੀ ਪੜ੍ਹੋ : ਕੈਨੇਡਾ ਦੀ ਪਾਰਲੀਮੈਂਟ ਵਿੱਚ ਭਾਰਤ ਵਿਰੋਧੀ ਮਤਾ ਆਇਆ

ਭਾਜਪਾ ਨਾਲ ਗਠਜੋੜ ਦੀਆਂ ਗੱਲਾਂ ਟੁੱਟਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਇਸ ਵਾਰ ਇਕੱਲਿਆਂ ਹੀ ਚੋਣਾਂ ਲੜੇਗਾ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਉਮੀਦਵਾਰ ਤੈਅ ਕਰਨ ਅਤੇ ਚੋਣ ਲੜਨ ਦੀ ਰਣਨੀਤੀ ਬਣਾਉਣ ਲਈ ਚੰਡੀਗੜ੍ਹ ਵਿੱਚ ਦੋ ਦਿਨ ਪਾਰਟੀ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਸਮੂਹ ਪਾਰਟੀ ਆਗੂ, ਸ਼੍ਰੋਮਣੀ ਕਮੇਟੀ ਮੈਂਬਰ, ਹਲਕਾ ਇੰਚਾਰਜ ਤੇ ਪ੍ਰਧਾਨ ਹਾਜ਼ਰ ਸਨ। ਉਮੀਦ ਹੈ ਕਿ ਅਕਾਲੀ ਦਲ ਇਸ ਹਫਤੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦਾ ਹੈ।

ਇਹ ਖ਼ਬਰ ਵੀ ਪੜ੍ਹੋ

ਕੈਨੇਡਾ ਦੀ ਪਾਰਲੀਮੈਂਟ ਵਿੱਚ ਭਾਰਤ ਵਿਰੋਧੀ ਮਤਾ ਆਇਆ

ਔਟਵਾ : ਕੈਨੇਡਾ ਦੇ ਇੱਕ ਸੰਸਦ ਮੈਂਬਰ ਨੇ ਇੱਕ ਨਿੱਜੀ ਮਤਾ ਪੇਸ਼ ਕੀਤਾ ਹੈ, ਜਿਸ ਤਹਿਤ ਇਹ ਦੋਸ਼ ਲਾਇਆ ਗਿਆ ਹੈ ਕਿ ਭਾਰਤ ਉਥੋਂ ਦੇ ਸਿਸਟਮ ਵਿੱਚ ਦਖ਼ਲਅੰਦਾਜ਼ੀ ਕਰ ਰਿਹਾ ਹੈ। ਇਹ ਪ੍ਰਸਤਾਵ ਪੀਐਮ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਦੇ ਸੰਸਦ ਮੈਂਬਰ ਸੁੱਖ ਧਾਲੀਵਾਲ ਨੇ ਪੇਸ਼ ਕੀਤਾ ਹੈ ਅਤੇ ਇਸ ਕਾਰਨ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਹੋਰ ਵਿਗੜ ਸਕਦੇ ਹਨ।

ਇਹ ਪ੍ਰਸਤਾਵ 12 ਫਰਵਰੀ ਨੂੰ ਪੇਸ਼ ਕੀਤਾ ਗਿਆ ਸੀ, ਜਿਸ ਨੂੰ 6 ਹੋਰ ਭਾਰਤੀ ਮੂਲ ਦੇ ਕੈਨੇਡੀਅਨ ਸੰਸਦ ਮੈਂਬਰਾਂ ਨੇ ਸਮਰਥਨ ਦਿੱਤਾ ਹੈ। ਇਸ ਮਤੇ ਵਿਚ ਕਿਹਾ ਗਿਆ ਹੈ, ‘ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦਾ ਦੇਸ਼ ਅੰਦਰ ਇਕ ਧਾਰਮਿਕ ਸਥਾਨ ‘ਤੇ ਕਤਲ ਕਰ ਦਿੱਤਾ ਗਿਆ। ਇਸ ਵਿੱਚ ਭਾਰਤ ਸਰਕਾਰ ਦੇ ਏਜੰਟਾਂ ਦਾ ਹੱਥ ਸਾਹਮਣੇ ਆਇਆ ਸੀ।

ਮਤੇ ਵਿੱਚ ਅੱਗੇ ਕਿਹਾ ਗਿਆ ਹੈ, ‘ਇਹ ਉਦਾਹਰਨਾਂ ਦਰਸਾਉਂਦੀਆਂ ਹਨ ਕਿ ਕੈਨੇਡਾ ਵਿੱਚ ਦੂਜੇ ਦੇਸ਼ਾਂ ਵੱਲੋਂ ਧਮਕੀਆਂ ਅਤੇ ਦਖਲ ਦੇਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਭਾਰਤ, ਚੀਨ, ਰੂਸ, ਈਰਾਨ ਅਤੇ ਕੁਝ ਹੋਰ ਦੇਸ਼ ਅਜਿਹਾ ਕਰ ਰਹੇ ਹਨ। ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ 18 ਜੂਨ 2023 ਨੂੰ ਕੈਨੇਡਾ ਦੇ ਸਰੀ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

Related post

ਤੋਸ਼ੀਬਾ ਨੇ ਇੰਨੇ ਹਜ਼ਾਰ ਕਰਮਚਾਰੀਆਂ ਦੀ ਛਾਂਟੀ ਦਾ ਕੀਤਾ ਐਲਾਨ, ਜਾਣੋ ਕਾਰਨ

ਤੋਸ਼ੀਬਾ ਨੇ ਇੰਨੇ ਹਜ਼ਾਰ ਕਰਮਚਾਰੀਆਂ ਦੀ ਛਾਂਟੀ ਦਾ ਕੀਤਾ…

ਨਵੀਂ ਦਿੱਲੀ, 16 ਮਈ, ਪਰਦੀਪ ਸਿੰਘ : ਕੋਰੋਨਾ ਕਾਲ ਤੋਂ ਬਾਅਦ ਜਿਵੇਂ ਹੀ ਕਾਰੋਬਾਰ ਦੁਆਰਾ ਸ਼ੁਰੂ ਹੋਏ ਤਾਂ ਨਾਲ ਹੀ ਕਰਮਚਾਰੀਆਂ…
ਅਮਰੀਕਾ ਵੱਲੋਂ ਹਜ਼ਾਰਾਂ ਭਾਰਤੀਆਂ ਨੂੰ ਵੱਡੀ ਰਾਹਤ

ਅਮਰੀਕਾ ਵੱਲੋਂ ਹਜ਼ਾਰਾਂ ਭਾਰਤੀਆਂ ਨੂੰ ਵੱਡੀ ਰਾਹਤ

ਵਾਸ਼ਿੰਗਟਨ, 16 ਮਈ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਦੇ ਇੰਮੀਗ੍ਰੇਸ਼ਨ ਵਿਭਾਗ ਨੇ ਹਜ਼ਾਰਾਂ ਭਾਰਤੀਆਂ ਨੂੰ ਵੱਡੀ ਰਾਹਤ ਦਿੰਦਿਆਂ ਕਿਹਾ ਹੈ ਕਿ ਪਿਛਲੇ…
ਪੰਜਾਬੀ ਮੁੰਡੇ-ਕੁੜੀਆਂ ਸਣੇ ਪੀਲ ਪੁਲਿਸ ’ਚ ਭਰਤੀ ਹੋਏ 50 ਨਵੇਂ ਅਫ਼ਸਰ

ਪੰਜਾਬੀ ਮੁੰਡੇ-ਕੁੜੀਆਂ ਸਣੇ ਪੀਲ ਪੁਲਿਸ ’ਚ ਭਰਤੀ ਹੋਏ 50…

ਬਰੈਂਪਟਨ, 16 ਮਈ (ਵਿਸ਼ੇਸ਼ ਪ੍ਰਤੀਨਿਧ) : ਪੀਲ ਰੀਜਨਲ ਪੁਲਿਸ ਵਿਚ 50 ਨਵੇਂ ਅਫਸਰਾਂ ਦਾ ਸਵਾਗਤ ਕਰਦਿਆਂ ਮੇਅਰ ਪੈਟ੍ਰਿਕ ਬ੍ਰਾਊਨ ਕਿਹਾ ਕਿ…