ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਅੱਜ, ਲਏ ਜਾ ਸਕਦੇ ਨੇ ਵੱਡੇ ਫ਼ੈਸਲੇ
ਚੰਡੀਗੜ੍ਹ, 22 ਮਾਰਚ, ਨਿਰਮਲ : ਪੰਜਾਬ ਦੇ ਮੁੱਖ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ ਦੁਪਹਿਰ ਚੰਡੀਗੜ੍ਹ ਵਿਚ ਹੋਵੇਗੀ। ਮੀਟਿੰਗ ਵਿਚ ਜਿੱਥੇ ਲੋਕ ਸਭਾ ਚੋਣਾਂ ਲਈ ਉਮੀਦਵਾਰ ਨੂੰ ਲੈ ਕੇ ਚਰਚਾ ਹੋਵੇਗੀ ਉਥੇ ਹੀ ਇੱਕ ਪਰਿਵਾਰ ਇੱਕ ਟਿਕਟ ਅਤੇ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਨੂੰ ਲੈ ਕੇ ਚਲ ਰਹੀ ਕੋਸ਼ਿਸ਼ਾਂ ’ਤੇ ਵੀ […]
By : Editor Editor
ਚੰਡੀਗੜ੍ਹ, 22 ਮਾਰਚ, ਨਿਰਮਲ : ਪੰਜਾਬ ਦੇ ਮੁੱਖ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ ਦੁਪਹਿਰ ਚੰਡੀਗੜ੍ਹ ਵਿਚ ਹੋਵੇਗੀ। ਮੀਟਿੰਗ ਵਿਚ ਜਿੱਥੇ ਲੋਕ ਸਭਾ ਚੋਣਾਂ ਲਈ ਉਮੀਦਵਾਰ ਨੂੰ ਲੈ ਕੇ ਚਰਚਾ ਹੋਵੇਗੀ ਉਥੇ ਹੀ ਇੱਕ ਪਰਿਵਾਰ ਇੱਕ ਟਿਕਟ ਅਤੇ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਨੂੰ ਲੈ ਕੇ ਚਲ ਰਹੀ ਕੋਸ਼ਿਸ਼ਾਂ ’ਤੇ ਵੀ ਚਰਚਾ ਹੋਵੇਗੀ। ਇਸ ਮੀਟਿੰਗ ਦੌਰਾਨ ਹੋਰ ਵੀ ਵੱਡੇ ਫੈਸਲੇ ਲਏ ਜਾ ਸਕਦੇ ਹਨ।
ਮੀਟਿੰਗ ਦੀ ਅਗਵਾਈ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਕਰਨਗੇ। ਪਾਰਟੀ ਦੇ ਸੀਨੀਅਰ ਨੇਤਾ ਡਾ. ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਕੋਰ ਕਮੇਟੀ ਦੀ ਮੀਟਿੰਗ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਰਣਨੀਤੀ ਤਿਆਰੀ ਕੀਤੀ ਜਾਵੇਗੀ। ਮੀਟਿੰਗ ਵਿਚ ਕਈ ਪੁਆਇੰਟ ਅਹਿਮ ਰਹਿਣ ਵਾਲੇ ਹਨ। ਮੀਟਿੰਗ ਵਿਚ ਤੈਅ ਕੀਤਾ ਜਾਵੇਗਾ ਕਿ ਪਾਰਟੀ ਦਾ ਚੋਣ ਪ੍ਰਚਾਰ ਕਿਵੇਂ ਚੱਲੇਗਾ। ਪਾਰਟੀ ਵਲੋਂ ਕਿੱਥੇ ਰੈਲੀਆਂ ਕੀਤੀ ਜਾਣਗੀਆਂ। ਕਿਉਂਕਿ ਇਹ ਚੋਣ ਬਹੁਤ ਵੱਡੀ ਹੈ। ਅਜਿਹੇ ਵਿਚ ਸਾਰੀ ਚੀਜ਼ਾਂ ’ਤੇ ਬਾਰੀਕੀ ਨਾਲ ਚਰਚਾ ਹੋਵੇਗੀ।
ਇਹ ਵੀ ਪੜ੍ਹੋ
ਹਿਮਾਚਲ ਦੇ ਧਰਮਸ਼ਾਲਾ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਹਰੀ ਹੈ ਜਿੱਥੇ ਕਿ ਪੰਜਾਬੀ ਨੌਜਵਾਨ ਦੀ ਕੁੱਟਮਾਰ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।
ਦੱਸਦੇ ਚਲੀਏ ਕਿ ਫਗਵਾੜਾ ਦੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ । ਚਾਹ ਦੀ ਦੁਕਾਨ ਤੇ ਸ਼ਰਾਬ ਪੀਣ ਨੂੰ ਲੈਕੇ ਝਗੜਾ ਸ਼ੁਰੂ ਹੋਇਆ ਜਿਸ ਤੋਂ ਬਾਅਦ ਨਵਦੀਪ ਸਿੰਘ ਦਾ ਕਤਲ ਕਰ ਦਿੱਤਾ ਗਿਆ । ਇਸ ਮਾਮਲੇ ਵਿੱਚ ਪੁਲਿਸ ਨੇ 6 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ ਜਿੰਨਾਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ ।
ਮ੍ਰਿਤਕ ਨਵਦੀਪ ਗੁਰੂਤੇਗ ਬਹਾਦਰ ਨਗਰ ਟਿਬੀ ਫਗਵਾੜਾ ਦਾ ਰਹਿਣ ਵਾਲਾ ਸੀ । ਮ੍ਰਿਤਕ ਦੇ ਦੋਸਤ ਸੰਜੀਵ ਨੇ ਦੱਸਿਆ ਕਿ ਉਹ ਅਤੇ ਉਸ ਦੇ ਤਿੰਨ ਸਾਥੀ ਧਰਮਸ਼ਾਲਾ ਘੁੰਮ ਰਹੇ ਸਨ । ਵੀਰਵਾਰ ਦੀ ਸਵੇਰ ਜਦੋਂ ਉਹ ਭਾਗਸੁਨਾਗ ਘੁੰਮਣ ਗਏ ਤਾਂ ਪਾਰਕਿੰਗ ਦੇ ਨਜ਼ਦੀਕ ਉਹ ਖਾਣਾ ਖਾਣ ਦੇ ਲਈ ਗਏ ਤਾਂ ਰੈਸਟੋਰੈਂਟ ਵਿੱਚ ਮੌਜੂਦ ਮੁੰਡੇ ਨੇ ਕਿਹਾ ਤੁਸੀਂ ਸ਼ਰਾਬ ਨਹੀਂ ਪੀ ਸਕਦੇ ਹੋ । ਨਵਦੀਪ ਨੇ ਕਿਹਾ ਅਸੀਂ ਸ਼ਰਾਬ ਨਹੀਂ ਪੀਣੀ ਹੈ। ਦੱਸਿਆ ਜਾ ਰਿਹਾ ਹੈ ਕਿ ਚਾਰੋ ਦੋਸਤਾਂ ਨੇ ਰੈਸਟੋਰੈਂਟ ਵਿੱਚ ਖਾਣਾ ਵੀ ਨਹੀਂ ਖਾਇਆ । ਇਸੇ ਗੱਲ ਨੂੰ ਲੈਕੇ ਰੈਸਟੋਰੈਂਟ ਵਿੱਚ ਮੌਜੂਦ ਨੌਜਵਾਨ ਨੇ 33 ਸਾਲ ਦੇ ਨਵਦੀਪ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ।
ਵੇਖਦੇ ਹੀ ਵੇਖਦੇ 10 ਤੋਂ 15 ਮੁੰਡੇ ਹੋਰ ਆ ਗਏ ਅਤੇ ਚਾਰੋ ਦੋਸਤਾਂ ਨੂੰ ਬੁਰੀ ਤਰ੍ਹਾਂ ਨਾਲ ਕੁੱਟਿਆ। ਇਸੇ ਵਿਚਾਲੇ ਨਵਦੀਪ ਜ਼ਮੀਨ ਤੇ ਡਿੱਗ ਗਿਆ। ਜਿਸ ਦੇ ਸਿਰ ਤੋਂ ਖੂਨ ਆ ਰਿਹਾ ਸੀ । ਕਿਸੇ ਤਰ੍ਹਾਂ ਨਵਦੀਪ ਨੂੰ ਗੱਡੀ ਵਿੱਚ ਪਾ ਕੇ ਹਸਪਤਾਲ ਲਿਜਾਇਆ ਗਿਆ। ਜਿੱਥੇ ਡਿਊਟੀ ਤੇ ਤਾਇਨਾਤ ਡਾਕਟਰ ਨੇ ਨਵਦੀਪ ਨੂੰ ਮ੍ਰਿਤਕ ਐਲਾਨ ਦਿੱਤਾ।
ਨਵਦੀਪ ਦੇ ਘਰ 7 ਮੈਂਬਰ ਹਨ,ਉਹ ਘਰ ਵਿੱਚ ਇਕੱਲਾ ਕਮਾਉਣ ਵਾਲਾ ਸੀ । ਦੋ ਸਾਲ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ,ਉਸ ਦਾ ਇੱਕ ਸਾਲ ਦਾ ਪੁੱਤਰ ਸੀ । ਫਿਲਹਾਲ ਇਹ ਪਤਾ ਨਹੀਂ ਚੱਲ ਸਕਿਆ ਹੈ ਕਿ ਵਾਰਦਾਤ ਵਿੱਚ ਹਥਿਆਰ ਦੀ ਵਰਤੋਂ ਹੋਈ ਜਾਂ ਨਹੀਂ। ਪੁਲਿਸ ਨੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤਾ ਹੈ।