ਤਖ਼ਤ ਸ੍ਰੀ ਹਜ਼ੂਰ ਸਾਹਿਬ ’ਤੇ ਸ਼ਿਵ ਸੈਨਾ ਦਾ ਕਬਜ਼ਾ!
ਅੰਮ੍ਰਿਤਸਰ, 7 ਫਰਵਰੀ : ਸਿੱਖ ਗੁਰਧਾਮਾਂ ’ਤੇ ਸਰਕਾਰੀ ਕਬਜ਼ਿਆਂ ਦੀ ਕੜੀ ਵਿਚ ਇਕ ਹੋਰ ਨਵਾਂ ਅਧਿਆਏ ਜੁੜ ਗਿਆ ਏ ਕਿਉਂਕਿ ਹੁਣ ਮਹਾਰਾਸ਼ਟਰ ਵਿਚ ਸ਼ਿਵ ਸੈਨਾ ਦੀ ਅਗਵਾਈ ਵਾਲੀ ਏਕਨਾਥ ਸ਼ਿੰਦੇ ਸਰਕਾਰ ਨੇ ਸਿੱਖ ਮਾਮਲਿਆਂ ਵਿਚ ਸਿੱਧੀ ਦਖ਼ਲਅੰਦਾਜ਼ੀ ਕਰਦਿਆਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੇ ਐਕਟ ਵਿਚ ਤਬਦੀਲੀ ਕਰਕੇ ਸਰਕਾਰੀ ਮੈਂਬਰਾਂ ਦੀ ਗਿਣਤੀ ਵਿਚ ਵਾਧਾ ਕਰ […]
By : Makhan Shah
ਅੰਮ੍ਰਿਤਸਰ, 7 ਫਰਵਰੀ : ਸਿੱਖ ਗੁਰਧਾਮਾਂ ’ਤੇ ਸਰਕਾਰੀ ਕਬਜ਼ਿਆਂ ਦੀ ਕੜੀ ਵਿਚ ਇਕ ਹੋਰ ਨਵਾਂ ਅਧਿਆਏ ਜੁੜ ਗਿਆ ਏ ਕਿਉਂਕਿ ਹੁਣ ਮਹਾਰਾਸ਼ਟਰ ਵਿਚ ਸ਼ਿਵ ਸੈਨਾ ਦੀ ਅਗਵਾਈ ਵਾਲੀ ਏਕਨਾਥ ਸ਼ਿੰਦੇ ਸਰਕਾਰ ਨੇ ਸਿੱਖ ਮਾਮਲਿਆਂ ਵਿਚ ਸਿੱਧੀ ਦਖ਼ਲਅੰਦਾਜ਼ੀ ਕਰਦਿਆਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੇ ਐਕਟ ਵਿਚ ਤਬਦੀਲੀ ਕਰਕੇ ਸਰਕਾਰੀ ਮੈਂਬਰਾਂ ਦੀ ਗਿਣਤੀ ਵਿਚ ਵਾਧਾ ਕਰ ਦਿੱਤਾ ਏ, ਜਿਸ ਦੇ ਤਹਿਤ ਹੁਣ ਕਮੇਟੀ ਵਿਚ 7 ਮੈਂਬਰਾਂ ਦੀ ਥਾਂ 12 ਸਰਕਾਰੀ ਮੈਂਬਰ ਸ਼ਾਮਲ ਹੋਣਗੇ। ਮਹਾਰਾਸ਼ਟਰ ਦੇ ਇਸ ਫ਼ੈਸਲੇ ਨਾਲ ਸਿੱਖ ਜਥੇਬੰਦੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਏ ਅਤੇ ਐਸਜੀਪੀਸੀ ਵੱਲੋਂ ਵੀ ਇਸ ਦਾ ਤਿੱਖਾ ਵਿਰੋਧ ਕੀਤਾ ਜਾ ਰਿਹਾ ਏ।
ਸਿੱਖਾਂ ਦੇ ਮਾਮਲਿਆਂ ਵਿਚ ਸਰਕਾਰਾਂ ਵੱਲੋਂ ਇਕ ਤੋਂ ਬਾਅਦ ਇਕ ਦਖ਼ਲਅੰਦਾਜ਼ੀ ਦੇ ਮਾਮਲੇ ਸਾਹਮਣੇ ਆ ਰਹੇ ਨੇ, ਜਿਸ ਦੇ ਚਲਦਿਆਂ ਸਿੱਧੇ ਅਤੇ ਅਸਿੱਧੇ ਤੌਰ ’ਤੇ ਸਿੱਖਾਂ ਦੇ ਗੁਰਧਾਮਾਂ ’ਤੇ ਕਬਜ਼ੇ ਕੀਤੇ ਜਾ ਰਹੇ ਨੇ। ਤਾਜ਼ਾ ਮਾਮਲਾ ਮਹਾਰਾਸ਼ਟਰ ਤੋਂ ਸਾਹਮਣੇ ਆਇਆ ਏ, ਜਿੱਥੋਂ ਦੀ ਏਕਨਾਥ ਸ਼ਿੰਦੇ ਸਰਕਾਰ ਵੱਲੋਂ ਤਖ਼ਤ ਸ੍ਰੀ ਸੱਚਖੰਡ ਅਬਿਚਲ ਨਗਰ ਹਜ਼ੂਰ ਸਾਹਿਬ ਦੇ ਬੋਰਡ ਐਕਟ ਵਿਚ ਤਬਦੀਲੀ ਕਰਕੇ ਸਰਕਾਰੀ ਮੈਂਬਰਾਂ ਦੀ ਗਿਣਤੀ 7 ਤੋਂ ਵਧਾ ਕੇ 12 ਕਰ ਦਿੱਤੀ ਗਈ ਐ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਦੀ ਨਿੰਦਾ ਕਰਦਿਆਂ ਆਖਿਆ ਕਿ ਇਹ ਸਿੱਖਾਂ ਦੇ ਮਾਮਲਿਆਂ ਵਿਚ ਸਿੱਧੀ ਦਖ਼ਲਅੰਦਾਜ਼ੀ ਐ। ਹੋਰ ਇਸ ਬੋਰਡ ਵਿਚੋਂ ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰਾਂ ਨੂੰ ਵੀ ਮਨਫ਼ੀ ਕਰ ਦਿੱਤਾ ਗਿਆ ਏ।
ਦੱਸ ਦਈਏ ਕਿ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵੀ ਮਹਾਰਾਸ਼ਟਰ ਸਰਕਾਰ ਦੇ ਇਸ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਐ। ਸੋ ਜਿਸ ਤਰ੍ਹਾਂ ਸਿੱਖਾਂ ਦੇ ਗੁਰਧਾਮ ਇਕ ਇਕ ਕਰਕੇ ਸਰਕਾਰੀ ਹੱਥਾਂ ਵਿਚ ਜਾ ਰਹੇ ਨੇ, ਇਹ ਵਾਕਈ ਸਿੱਖ ਕੌਮ ਲਈ ਵੱਡੀ ਚਿੰਤਾ ਦਾ ਵਿਸ਼ਾ ਏ।