ਆਪ ਦੇ 18 ਮਹੀਨੇ ਅੱਗੇ ਸ਼ਿਵਰਾਜ ਚੌਹਾਨ ਦੇ 18 ਸਾਲ ਫਿੱਕੇ : ਸੀਐਮ ਮਾਨ
ਰੀਵਾ, 18 ਸਤੰਬਰ (ਬਿਊਰੋ) : ਦਿੱਲੀ ਅਤੇ ਪੰਜਾਬ ਨੂੰ ਫ਼ਤਿਹ ਕਰਨ ਮਗਰੋਂ ਆਮ ਆਦਮੀ ਪਾਰਟੀ ਵੱਲੋਂ ਹੁਣ ਹੋਰਨਾਂ ਸੂਬਿਆਂ ਵਿਚ ਜਾ ਕੇ ਜ਼ੋਰ ਸ਼ੋਰ ਨਾਲ ਪਾਰਟੀ ਦੀ ਸਰਕਾਰ ਵੱਲੋਂ ਕਰਵਾਏ ਜਾ ਰਹੇ ਕੰਮਾਂ ਦਾ ਪ੍ਰਚਾਰ ਕੀਤਾ ਜਾ ਰਿਹਾ ਏ ਤਾਂ ਜੋ ਹੋਰਨਾਂ ਸੂਬਿਆਂ ਵਿਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ। ਇਸੇ ਮਿਸ਼ਨ […]
By : Hamdard Tv Admin
ਰੀਵਾ, 18 ਸਤੰਬਰ (ਬਿਊਰੋ) : ਦਿੱਲੀ ਅਤੇ ਪੰਜਾਬ ਨੂੰ ਫ਼ਤਿਹ ਕਰਨ ਮਗਰੋਂ ਆਮ ਆਦਮੀ ਪਾਰਟੀ ਵੱਲੋਂ ਹੁਣ ਹੋਰਨਾਂ ਸੂਬਿਆਂ ਵਿਚ ਜਾ ਕੇ ਜ਼ੋਰ ਸ਼ੋਰ ਨਾਲ ਪਾਰਟੀ ਦੀ ਸਰਕਾਰ ਵੱਲੋਂ ਕਰਵਾਏ ਜਾ ਰਹੇ ਕੰਮਾਂ ਦਾ ਪ੍ਰਚਾਰ ਕੀਤਾ ਜਾ ਰਿਹਾ ਏ ਤਾਂ ਜੋ ਹੋਰਨਾਂ ਸੂਬਿਆਂ ਵਿਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ।
ਇਸੇ ਮਿਸ਼ਨ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੱਧ ਪ੍ਰਦੇਸ਼ ਦੇ ਰੀਵਾ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ ਅਤੇ ਲੋਕਾਂ ਨੂੰ ਦਿੱਲੀ ਪੰਜਾਬ ਵਿਚ ਕਰਵਾਏ ਕੰਮਾਂ ਬਾਰੇ ਦੱਸਿਆ।
ਮੱਧ ਪ੍ਰਦੇਸ਼ ਦੇ ਰੀਵਾ ਵਿਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਸਰਕਾਰ ਵੱਲੋਂ ਦਿੱਲੀ ਅਤੇ ਪੰਜਾਬ ਵਿਚ ਕਰਵਾਏ ਗਏ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਆਖਿਆ ਕਿ ਪੰਜਾਬ ਵਿਚ ਆਪ ਸਰਕਾਰ ਦੇ 18 ਮਹੀਨਿਆਂ ਦੇ ਕੰਮ ਅੱਗੇ ਸ਼ਿਵਰਾਜ ਚੌਹਾਨ ਸਰਕਾਰ ਦੇ 18 ਸਾਲ ਵੀ ਕੁੱਝ ਨਹੀਂ।
ਉਨ੍ਹਾਂ ਆਖਿਆ ਕਿ ਉਹ ਇੰਨੇ ਧੜੱਲੇ ਨਾਲ ਇਸ ਕਰਕੇ ਬੋਲ ਰਹੇ ਨੇ ਕਿਉਂਕਿ ਉਨ੍ਹਾਂ ਨੇ ਕੰਮ ਕਰਵਾਏ ਨੇ। ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸੀਐਮ ਮਾਨ ਦੇ ਨਾਲ ਮੌਜੂਦ ਸਨ।