ਸੰਤ ਭਿੰਡਰਾਂਵਾਲੇ ਦੀ ਤਸਵੀਰ ਉਤਾਰਨ 'ਤੇ ਚੱਲੀ ਕਿਰਪਾਨ, SHO ਜ਼ਖ਼ਮੀ
ਭਿੱਖੀਵਿੰਡ : ਇਤਿਹਾਸਕ ਪਿੰਡ ਪਹੂਵਿੰਡ ਸਾਹਿਬ ਵਿਖੇ ਚੱਲ ਰਹੇ ਜੋੜ ਮੇਲੇ 'ਚੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਉਤਾਰਨ 'ਤੇ ਵਿਵਾਦ ਛਿੜ ਗਿਆ ਹੈ। ਪੰਡਾਲ ਵਿੱਚ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਫ਼ੋਟੋ ਲਗਾਈ ਗਈ ਸੀ ਜਿਸ ਨੂੰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਉਤਰਵਾ ਦਿੱਤਾ ਗਿਆ ਸੀ। ਇਹ ਵੀ ਪੜ੍ਹੋ : ਕੁੜੀ ਨੇ ਬੁਆਏਫ੍ਰੈਂਡ ਨੂੰ ਨਜਾਇਜ਼ […]
By : Editor (BS)
ਭਿੱਖੀਵਿੰਡ : ਇਤਿਹਾਸਕ ਪਿੰਡ ਪਹੂਵਿੰਡ ਸਾਹਿਬ ਵਿਖੇ ਚੱਲ ਰਹੇ ਜੋੜ ਮੇਲੇ 'ਚੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਉਤਾਰਨ 'ਤੇ ਵਿਵਾਦ ਛਿੜ ਗਿਆ ਹੈ। ਪੰਡਾਲ ਵਿੱਚ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਫ਼ੋਟੋ ਲਗਾਈ ਗਈ ਸੀ ਜਿਸ ਨੂੰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਉਤਰਵਾ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਕੁੜੀ ਨੇ ਬੁਆਏਫ੍ਰੈਂਡ ਨੂੰ ਨਜਾਇਜ਼ ਹਥਿਆਰਾਂ ਦੇ ਮਾਮਲੇ ‘ਚ ਫਸਾਇਆ
ਇਹ ਵੀ ਪੜ੍ਹੋ : ਨਿਤੀਸ਼ ਕੁਮਾਰ ਨੂੰ ਜਨਤਾ ਸਿਖਾਏਗੀ ਸਬਕ : ਸ਼ਰਦ ਪਵਾਰ
ਅਸਲ ਵਿਚ ਸਿੱਖ ਜਥੇਬੰਦੀਆਂ ਨੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਲਗਾਈ ਸੀ ਜਿਸਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਰੋਧ ਕੀਤਾ ਤਾਂ ਦੋ ਧਿਰਾਂ ਵਿਚਾਲੇ ਟਕਰਾਅ ਸ਼ੁਰੂ ਹੋ ਗਿਆ। ਖੁਲ੍ਹ ਕੇ ਤਲਵਾਰਾਂ ਚੱਲੀਆਂ ਜਿਸ ਵਿਚ ਐਸ ਐਚ ਓ ਪਲਵਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਏ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਤਰਨਤਾਰਨ ਤੋਂ ਪ੍ਰਧਾਨ ਹਰਪਾਲ ਸਿੰਘ ਬਲੇਰ ਤੇ ਸਤਿਕਾਰ ਕਮੇਟੀ ਦੇ ਆਗੂ ਭਾਈ ਰਣਜੀਤ ਸਿੰਘ ਉਦੋਕੇ ਨੇ ਪਹੂਵਿੰਡ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਮੇਲੇ 'ਚੋਂ ਫ਼ੋਟੋ ਨੂੰ ਜਬਰਨ ਉਤਰਵਾਉਣ ਨੂੰ ਨਿੰਦਣਯੋਗ ਕਰਾਰ ਦਿੱਤਾ ਹੈ। ਉਪਰੋਕਤ ਆਗੂਆਂ ਨੇ ਕਿਹਾ ਕਿ ਵੀਡੀਓ 'ਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਨੂੰ ਆਪਣੀ ਨਿੱਜੀ ਜਾਇਦਾਦ ਦੱਸਣਾ ਵੀ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਦੱਸਿਆ ਕਿ ਉਕਤ ਪ੍ਰਬੰਧਕ ਕਮੇਟੀ ਦੇ ਮਾੜੇ ਵਤੀਰੇ ਸੰਬੰਧੀ ਪ੍ਰਸ਼ਾਸਨ ਨੂੰ ਦਰਖ਼ਾਸਤ ਦੇ ਕੇ ਕਾਰਵਾਈ ਕਰਵਾਈ ਜਾਵੇਗੀ ਤੇ ਜੇਕਰ ਪ੍ਰਸ਼ਾਸਨ ਨੇ ਕੱਲ੍ਹ ਤਕ ਕੋਈ ਕਾਰਵਾਈ ਅਮਲ ਵਿੱਚ ਨਾ ਲਿਆਂਦੀ ਤਾਂ ਉਹ ਸਮੂਹ ਸਿੱਖ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰਾ ਕਰਨ ਮਗਰੋਂ ਅਗਲਾ ਕਦਮ ਚੁੱਕਣਗੇ।
ਅਮਰੀਕਾ : ਪਤਨੀ ਦੀ ਹੱਤਿਆ ਦੇ 30 ਸਾਲ ਬਾਅਦ ਪਤੀ ਗ੍ਰਿਫਤਾਰ
ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ) : 30 ਸਾਲ ਤੋਂ ਵਧ ਸਮਾਂ ਪਹਿਲਾਂ ਪਤਨੀ ਦੀ ਹੱਤਿਆ ਤੋਂ ਬਾਅਦ ਲਾਪਤਾ ਹੋਏ ਉਸ ਦੇ ਪਤੀ ਨੂੰ ਕੋਸਟਾ ਰੀਕਾ ਵਿਚ ਦਾਖਲ ਹੋਣ ਸਮੇ ਗ੍ਰਿ੍ਰਫਤਾਰ ਕਰ ਲੈਣ ਉਪਰੰਤ ਉਸ ਨੂੰ ਅਮਰੀਕਾ ਦੇ ਸਪੁਰਦ ਕਰ ਦਿੱਤਾ ਗਿਆ ਹੈ। ਇਹ ਪ੍ਰਗਟਾਵਾ ਪੁਲਿਸ ਨੇ ਜਾਰੀ ਇਕ ਪ੍ਰੈਸ ਬਿਆਨ ਵਿਚ ਕੀਤਾ ਹੈ। ਪੁਲਿਸ ਨੇ ਕਿਹਾ ਹੈ ਕਿ ਜੋਸ ਲਾਜ਼ਾਰੋ ਕਰੂਜ਼ ਨੂੰ 2022 ਵਿਚ ਕੋਸਟਾ ਰੀਕਾ ਵਿਚ ਗ੍ਰਿਫਤਾਰ ਕੀਤਾ ਗਿਆ ਸੀ ਤੇ ਹੁਣ ਉਸ ਨੂੰ ਫੇਅਰਫੈਕਸ ਕਾਊਂਟੀ, ਵਿਰਜੀਨੀਆ ਵਿਚ ਲਿਆਂਦਾ ਗਿਆ ਹੈ ਜਿਥੇ ਉਸ ਨੂੰ 32 ਸਾਲ ਪੁਰਾਣੇ ਕਤਲ ਦੇ ਮਾਮਲੇ ਵਿਚ ਮੁਕੱਦਮੇ ਦਾ ਸਾਹਮਣਾ ਕਰਨਾ ਪਵੇਗਾ।
ਫੇਅਰਫੈਕਸ ਕਾਊਂਟੀ ਦੇ ਡਿਪਟੀ ਚੀਫ ਐਲੀ ਕੋਰੀ ਅਨੁਸਾਰ 30 ਅਪ੍ਰੈਲ 1991 ਨੂੰ ਸੂਚਨਾ ਮਿਲਣ ‘ਤੇ ਮੌਕੇ ‘ਤੇ ਪੁੱਜੀ ਪੁਲਿਸ ਨੂੰ ਅਨਾ ਜੁਰਾਡੋ (24) ਮ੍ਰਿਤਕ ਹਾਲਤ ਵਿਚ ਮਿਲੀ ਸੀ ਉਸ ਦੇ ਸਰੀਰ ਦੇ ਉਪਰਲੇ ਹਿੱਸੇ ਵਿਚ ਡੂੰਘਾ ਜ਼ਖਮ ਸੀ। ਕੋਰੀ ਅਨੁਸਾਰ ਲਾਜ਼ਾਰੋ ਕਰੂਜ਼ ਜੋ ਉਸ ਵੇਲੇ ਜੁਰਾਡੋ ਦਾ ਪਤੀ ਸੀ ਤੇ ਉਸ ਨਾਲ ਨਰਾਜ ਸੀ, ਨੂੰ ਪੁਲਿਸ ਨੇ ਕਥਿੱਤ ਹੱਤਿਆਰੇ ਵਜੋਂ ਨਾਮਜ਼ਦ ਕੀਤਾ ਸੀ। ਹੱਤਿਆ ਉਪਰੰਤ ਪਹਿਲਾਂ ਲਾਜ਼ਾਰੋ ਨੇ ਕੈਨੇਡਾ ਜਾਣ ਦੀ ਕੋਸ਼ਿਸ਼ ਕੀਤੀ ਪਰੰਤੂ ਫਰਜ਼ੀ ਦਸਤਾਵੇਜਾਂ ਕਾਰਨ ਉਸ ਨੂੰ ਕੈਨੇਡਾ ਵਿਚ ਦਾਖਲ ਹੋਣ ਤੋਂ ਇਨਕਾਰ ਕਰ ਦਿੱਤਾ ਗਿਆ। ਬਾਰਡਰ ‘ਤੇ ਤਾਇਨਾਤ ਪੁਲਿਸ ਅਫਸਰਾਂ ਅਨੁਸਾਰ ਉਸ ਸਮੇ ਉਸ ਦੇ ਹੱਥ ਉਪਰ ਤਾਜਾ ਜਖਮ ਸੀ।
ਕੋਰੀ ਅਨੁਸਾਰ ਕੈਨਡਾ ਵਿਚ ਦਾਖਲ ਹੋਣ ਵਿੱਚ ਅਸਫਲ ਰਹਿਣ ਉਪਰੰਤ ਲਾਜ਼ਾਰੋ ਹੋਸਟਨ, ਟੈਕਸਾਸ ਚਲਾ ਗਿਆ ਜਿਥੋਂ ਉਹ ਕਿਸੇ ਤਸਕਰ ਦੀ ਮਦਦ ਨਾਲ ਅਮਰੀਕਾ ਤੋਂ ਬਾਹਰ ਐਲ ਸਲਵਾਡੋਰ ਚਲਾ ਗਿਆ। 29 ਜੁਲਾਈ 2022 ਨੂੰ ਕੋਸਟਾ ਰੀਕਾ ਵਿਚ ਦਾਖਲ ਹੋਣ ਸਮੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਮੌਤ ਸਮੇ ਜੁਰਾਡੋ 3 ਬੱਚਿਆਂ ਦੀ ਮਾਂ ਸੀ ਜਿਨਾਂ ਵਿਚੋਂ 3 ਤੇ 7 ਸਾਲ ਦੀਆਂ ਧੀਆਂ ਉਸ ਦੇ ਨਾਲ ਹੀ ਅਮਰੀਕਾ ਵਿਚ ਰਹਿੰਦੀਆਂ ਸਨ ਜਦ ਕਿ ਇਕ 4 ਸਾਲ ਦਾ ਪੁੱਤਰ ਐਲ ਸਲਵਾਡੋਰ ਵਿਚ ਸੀ। ਪੁਲਿਸ ਚੀਫ ਕੋਰੀ ਅਨੁਸਾਰ ਲਾਜ਼ਾਰੋ ਕਰੂਜ਼ ਨੇ ਦੁਬਾਰਾ ਵਿਆਹ ਵੀ ਕਰਵਾਇਆ ਤੇ ਉਸ ਦੇ ਕਈ ਬੱਚੇ ਹਨ। ਇਸ ਸਮੇ ਉਸ ਨੂੰ ਫੇਅਰਫੈਕਸ ਕਾਊਂਟੀ ਕੋਰੈਕਸ਼ਨਲ ਸੈਂਟਰ ਵਿਚ ਰਖਿਆ ਗਿਆ ਹੈ।