ਐਸਐਚਓ ਨਵਦੀਪ ਸਿੰਘ ਦੀ ਪਤਨੀ ਦਾ ਵੱਡਾ ਬਿਆਨ
ਜਲੰਧਰ, 6 ਸਤੰਬਰ (ਰਾਜੂ ਗੁਪਤਾ) : ਬਿਆਸ ਦਰਿਆ ਵਿਚ ਛਾਲ ਮਾਰਨ ਵਾਲੇ ਢਿੱਲੋਂ ਭਰਾਵਾਂ ਦੇ ਮਾਮਲੇ ਵਿਚ ਡੀਜੀਪੀ ਗੌਰਵ ਯਾਦਵ ਵੱਲੋਂ ਐਸਐਚਓ ਨਵਦੀਪ ਸਿੰਘ ਨੂੰ ਡਿਸਮਿਸ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਨੇ ਪਰ ਹੁਣ ਐਸਐਚਓ ਨਵਦੀਪ ਸਿੰਘ ਦੀ ਪਤਨੀ ਸੁਖਵਿੰਦਰ ਕੌਰ ਵੱਲੋਂ ਮੀਡੀਆ ਸਾਹਮਣੇ ਆ ਕੇ ਵੱਡੇ ਖ਼ੁਲਾਸੇ ਕੀਤੇ ਗਏ ਨੇ। ਉਸ ਨੇ ਆਖਿਆ […]
By : Hamdard Tv Admin
ਜਲੰਧਰ, 6 ਸਤੰਬਰ (ਰਾਜੂ ਗੁਪਤਾ) : ਬਿਆਸ ਦਰਿਆ ਵਿਚ ਛਾਲ ਮਾਰਨ ਵਾਲੇ ਢਿੱਲੋਂ ਭਰਾਵਾਂ ਦੇ ਮਾਮਲੇ ਵਿਚ ਡੀਜੀਪੀ ਗੌਰਵ ਯਾਦਵ ਵੱਲੋਂ ਐਸਐਚਓ ਨਵਦੀਪ ਸਿੰਘ ਨੂੰ ਡਿਸਮਿਸ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਨੇ ਪਰ ਹੁਣ ਐਸਐਚਓ ਨਵਦੀਪ ਸਿੰਘ ਦੀ ਪਤਨੀ ਸੁਖਵਿੰਦਰ ਕੌਰ ਵੱਲੋਂ ਮੀਡੀਆ ਸਾਹਮਣੇ ਆ ਕੇ ਵੱਡੇ ਖ਼ੁਲਾਸੇ ਕੀਤੇ ਗਏ ਨੇ।
ਉਸ ਨੇ ਆਖਿਆ ਕਿ ਉਸ ਦੇ ਪਤੀ ’ਤੇ ਲਗਾਏ ਜਾ ਰਹੇ ਸਾਰੇ ਦੋਸ਼ ਝੂਠੇ ਅਤੇ ਬੇਬੁਨਿਆਦ ਨੇ, ਜਦਕਿ ਸਰਕਾਰ ਵੱਲੋਂ ਉਨ੍ਹਾਂ ਦੇ ਪਤੀ ਨੂੰ ਕਈ ਵਾਰ ਸਨਮਾਨਿਤ ਕੀਤਾ ਜਾ ਚੁੱਕਿਆ ਏ।
ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਬਿਆਸ ਦਰਿਆ ਵਿਚ ਛਾਲ ਮਾਰਨ ਵਾਲੇ ਢਿੱਲੋਂ ਭਰਾਵਾਂ ਦੇ ਮਾਮਲੇ ਵਿਚ ਐਸਐਚਓ ਨਵਦੀਪ ਸਿੰਘ ਨੂੰ ਡਿਸਮਿਸ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਜਦਕਿ ਦੂਜੇ ਪਾਸੇ ਐਸਐਚਓ ਨਵਦੀਪ ਸਿੰਘ ਦੀ ਪਤਨੀ ਸੁਖਵਿੰਦਰ ਕੌਰ ਨੇ ਮੀਡੀਆ ਸਾਹਮਣੇ ਪੇਸ਼ ਹੋ ਕੇ ਆਪਣੇ ਪਤੀ ’ਤੇ ਲਗਾਏ ਜਾ ਰਹੇ ਸਾਰੇ ਇਲਜ਼ਾਮਾਂ ਨੂੰ ਝੂਠੇ ਅਤੇ ਸਿਆਸਤ ਤੋਂ ਪ੍ਰੇਰਿਤ ਦੱਸਿਆ।
ਉਸ ਨੇ ਆਖਿਆ ਕਿ ਉਸ ਦਾ ਪਤੀ ਇਕ ਵਧੀਆ ਅਫ਼ਸਰ ਐ, ਜਿਸ ਕਰਕੇ ਉਸ ਨੂੰ ਸਰਕਾਰ ਵੱਲੋਂ ਕਈ ਵਾਰ ਸਨਮਾਨਿਤ ਜਾ ਚੁੱਕਿਆ ਏ। ਉਸ ਨੇ ਇਸ ਮੌਕੇ ਐਸਐਚਓ ਨਵਦੀਪ ਸਿੰਘ ਨੂੰ ਪਿਛਲੀ ਕਾਂਗਰਸ ਅਤੇ ਮੌਜੂਦਾ ਆਪ ਸਰਕਾਰ ਵੱਲੋਂ ਦਿੱਤੇ ਗਏ ਕਈ ਸਨਮਾਨ ਵੀ ਦਿਖਾਏ।
ਦੱਸ ਦਈਏ ਕਿ ਐਸਐਚਓ ਨਵਦੀਪ ਸਿੰਘ ’ਤੇ ਇਲਜ਼ਾਮ ਨੇ ਕਿ ਉਨ੍ਹਾਂ ਨੇ ਥਾਣੇ ਵਿਚ ਢਿੱਲੋਂ ਭਰਾਵਾਂ ਦੀ ਬੇਇੱਜ਼ਤੀ ਕੀਤੀ ਸੀ, ਜਿਸ ਦੇ ਚਲਦਿਆਂ ਉਨ੍ਹਾਂ ਨੇ ਦਰਿਆ ਵਿਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਦੋਵੇਂ ਭਰਾਵਾਂ ਵਿਚੋਂ ਹਾਲੇ ਜਸ਼ਨਦੀਪ ਢਿੱਲੋਂ ਦੀ ਲਾਸ਼ ਬਰਾਮਦ ਹੋਈ ਐ ਜਦਕਿ ਦੂਜੇ ਭਰਾ ਮਾਨਵਜੀਤ ਢਿੱਲੋਂ ਦਾ ਅਜੇ ਤੱਕ ਕੁੱਝ ਪਤਾ ਨਹੀਂ ਚੱਲ ਸਕਿਆ।
- ਸ਼ਾਹ