ਬੀਜੇਪੀ ਨੂੰ ਝਟਕਾ, ਸਾਬਕਾ ਸੰਸਦ ਮੈਂਬਰ ਜਤਿੰਦਰ ਰੈਡੀ ਕਾਂਗਰਸ 'ਚ ਸ਼ਾਮਲ
ਹੈਦਰਾਬਾਦ : ਲੋਕ ਸਭਾ ਚੋਣਾਂ ਨੇੜੇ ਹਨ। ਪਰ ਇਸ ਤੋਂ ਠੀਕ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਸੰਸਦ ਮੈਂਬਰ ਜਤਿੰਦਰ ਰੈੱਡੀ ਨੇ ਭਾਜਪਾ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਹੈਦਰਾਬਾਦ ਦੇ ਮੁੱਖ ਮੰਤਰੀ ਰੇਵੰਤ ਰੈਡੀ ਅਤੇ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਸੂਬਾ ਇੰਚਾਰਜ ਦੀਪਾ ਦਾਸ […]
By : Editor (BS)
ਹੈਦਰਾਬਾਦ : ਲੋਕ ਸਭਾ ਚੋਣਾਂ ਨੇੜੇ ਹਨ। ਪਰ ਇਸ ਤੋਂ ਠੀਕ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਸੰਸਦ ਮੈਂਬਰ ਜਤਿੰਦਰ ਰੈੱਡੀ ਨੇ ਭਾਜਪਾ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਹੈਦਰਾਬਾਦ ਦੇ ਮੁੱਖ ਮੰਤਰੀ ਰੇਵੰਤ ਰੈਡੀ ਅਤੇ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਸੂਬਾ ਇੰਚਾਰਜ ਦੀਪਾ ਦਾਸ ਮੁਨਸ਼ੀ ਦੀ ਮੌਜੂਦਗੀ ਵਿੱਚ ਆਪਣੇ ਪੁੱਤਰ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ। ਜਤਿੰਦਰ ਰੈੱਡੀ ਨੇ ਭਾਜਪਾ ਤੋਂ ਅਸਤੀਫਾ ਦੇਣ ਵਾਲਾ ਪੱਤਰ ਵੀ ਜਾਰੀ ਕੀਤਾ ਹੈ।
ਤੁਹਾਨੂੰ ਦੱਸ ਦੇਈਏ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਲਈ ਇਸ ਨੂੰ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਦਰਅਸਲ, ਤੇਲੰਗਾਨਾ ਵਿੱਚ ਕਾਂਗਰਸ ਪਾਰਟੀ ਮਜ਼ਬੂਤ ਸਥਿਤੀ ਵਿੱਚ ਹੈ, ਜਦੋਂ ਕਿ ਭਾਰਤੀ ਜਨਤਾ ਪਾਰਟੀ ਦੀ ਸਥਿਤੀ ਦੱਖਣੀ ਰਾਜਾਂ ਵਿੱਚ ਚੰਗੀ ਨਹੀਂ ਹੈ। ਅਜਿਹੇ 'ਚ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਦਾ ਆਪਣੇ ਬੇਟੇ ਨਾਲ ਕਾਂਗਰਸ 'ਚ ਸ਼ਾਮਲ ਹੋਣਾ ਪਾਰਟੀ ਲਈ ਨੁਕਸਾਨਦਾਇਕ ਸਾਬਤ ਹੋ ਸਕਦਾ ਹੈ।
ਇਹ ਖ਼ਬਰ ਵੀ ਪੜ੍ਹੋ
ਪੰਜਾਬੀਆਂ ਲਈ ਇੱਕ ਖੁਸ਼ੀ ਵਾਲੀ ਖ਼ਬਰ ਹੈ। ਦੱਸਦੇ ਚਲੀਏ ਕਿ ਆਦਮਪੁਰ ਏਅਰਪੋਰਟ 31 ਮਾਰਚ ਤੋਂ ਸ਼ੁਰੂ ਹੋ ਜਾਵੇਗਾ।
ਇੱਥੋਂ ਘਰੇਲੂ ਉਡਾਣਾਂ ਸ਼ੁਰੂ ਹੋ ਜਾਣਗੀਆਂ। ਆਦਮਪੁਰ ਏਅਰਪੋਰਟ ’ਤੇ ਕੇਂਦਰ ਸਰਕਾਰ ਦੁਆਰਾ ਭੇਜਿਆ ਗਿਆ ਸਟਾਫ ਪਹੁੰਚ ਗਿਆ ਹੈ। 31 ਮਾਰਚ ਤੋਂ ਸ਼ੁਰੂ ਹੋਣ ਵਾਲੀ ਉਡਾਣਾਂ ਦੀ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਕਤ ਏਅਰਪੋਰਟ ਤੋਂ ਹਿੰਡਨ, ਸ੍ਰੀ ਨਾਂਦੇੜ ਸਾਹਿਬ, ਬੰਗਲੌਰ, ਕੋਲਕਾਤਾ ਅਤੇ ਗੋਆ ਲਈ ਉਡਣ ਵਾਲੀ ਫਲਾਈਟਾਂ ਲਈ ਰੂਟ ਅਲਾਟ ਕਰ ਦਿੱਤੇ ਹਨ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਉਕਤ ਏਅਰਪੋਰਟ 2 ਮਾਰਚ ਨੂੰ ਪੀਐਮ ਮੋਦੀ ਦੇ ਪ੍ਰੋਗਰਾਮ ਤੋਂ ਬਾਅਦ ਸ਼ੁਰੂ ਹੋਣਾ ਸੀ। ਪ੍ਰੰਤੂ ਪੀਐਮ ਦੇ ਪ੍ਰੋਗਰਾਮ ਵਿਚ ਦੇਰੀ ਦੇ ਕਾਰਨ ਅਜਿਹਾ ਨਹੀਂ ਹੋ ਸਕਿਆ।
ਕਰੀਬ ਹਫਤਾ ਪਹਿਲਾਂ ਪੀਐਮ ਮੋਦੀ ਨੇ ਭਾਰਤ ਦੇ ਕਈ ਏਅਰਪੋਰਟ ਦਾ ਵਰਚੂਅਲ ਉਦਘਾਟਨ ਕੀਤਾ ਸੀ। ਜਿਸ ਵਿਚ ਆਦਮਪੁਰ ਏਅਰਪੋਰਟ ਵੀ ਸ਼ਾਮਲ ਸੀ।
ਹੁਣ ਹਵਾਬਾਜ਼ੀ ਮੰਤਰਾਲੇ ਦੇ ਅਧਿਕਾਰੀਆਂ ਨੇ ਬਿਆਨ ਦਿੱਤਾ ਕਿ ਉਕਤ ਏਅਰਪੋਰਟ 31 ਤੋਂ ਸ਼ੁਰੂ ਹੋ ਜਾਵੇਗਾ। ਦੱਸ ਦੇਈਏ ਕਿ ਇਸ ਨੂੰ ਲੈ ਕੇ ਜਲੰਧਰ ਤੋਂ ਆਪ ਸਾਂਸਦ ਸੁਸ਼ੀਲ ਕੁਮਾਰ ਰਿੰਕੂ ਨੇ ਕੇਂਦਰੀ ਨਾਗਰਿਕ ਹਵਾਬਾਜ਼ੀ ਮੰਤਰੀ ਸਿੰਧੀਆ ਦੇ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਜਲੰਧਰ ਦੇ ਲੋਕਾਂ ਦੀ ਸਹੂਲਤ ਲਈ ਇੱਕ ਪੱਤਰ ਵੀ ਸੌਂਪਿਆ ਸੀ।