ਇਮਰਾਨ ਖਾਨ ਨੂੰ ਪਾਕਿਸਤਾਨ ਦੀ ਸੁਪਰੀਮ ਕੋਰਟ ਤੋਂ ਵੀ ਝਟਕਾ
ਇਸਲਾਮਾਬਾਦ : ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਕ ਹੋਰ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਦੇਸ਼ ਵਿੱਚ 8 ਫਰਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਦੋ ਸੀਟਾਂ ਲਈ ਇਮਰਾਨ ਖਾਨ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਜਾਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਾਪਸ ਕਰ ਦਿੱਤੀ ਹੈ। ਇਸ ਕਾਰਨ ਇਮਰਾਨ ਦੀਆਂ […]
By : Editor (BS)
ਇਸਲਾਮਾਬਾਦ : ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਕ ਹੋਰ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਦੇਸ਼ ਵਿੱਚ 8 ਫਰਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਦੋ ਸੀਟਾਂ ਲਈ ਇਮਰਾਨ ਖਾਨ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਜਾਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਾਪਸ ਕਰ ਦਿੱਤੀ ਹੈ। ਇਸ ਕਾਰਨ ਇਮਰਾਨ ਦੀਆਂ ਚੋਣਾਂ ਲੜਨ ਦੀਆਂ ਉਮੀਦਾਂ 'ਤੇ ਪਾਣੀ ਫਿਰ ਗਿਆ ਹੈ। ਸੁਪਰੀਮ ਕੋਰਟ ਨੇ ਪਟੀਸ਼ਨਾਂ ਵਿਚਲੀਆਂ ਕਮੀਆਂ ਨੂੰ ਦੂਰ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ।
ਜੇਲ੍ਹ ਵਿੱਚ ਬੰਦ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਮੁਖੀ ਖਾਨ ਦੇ ਪੰਜਾਬ ਸੂਬੇ ਦੇ ਲਾਹੌਰ ਅਤੇ ਮੀਆਂਵਾਲੀ ਜ਼ਿਲ੍ਹਿਆਂ ਦੇ ਦੋ ਨੈਸ਼ਨਲ ਅਸੈਂਬਲੀ ਹਲਕਿਆਂ ਲਈ ਨਾਮਜ਼ਦਗੀ ਪੱਤਰ ਪਿਛਲੇ ਮਹੀਨੇ "ਨੈਤਿਕ ਆਧਾਰ ਅਤੇ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿੱਚ ਉਸ ਨੂੰ ਦੋਸ਼ੀ ਠਹਿਰਾਏ ਜਾਣ" ਦੇ ਆਧਾਰ 'ਤੇ ਰੱਦ ਕਰ ਦਿੱਤੇ ਗਏ ਸਨ।
ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿੱਚ, ਖਾਨ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਮਿਲੇ ਮਹਿੰਗੇ ਸਰਕਾਰੀ ਤੋਹਫ਼ੇ ਰੱਖਣ ਦਾ ਦੋਸ਼ ਸੀ। ਖਾਨ (71) ਨੇ ਬੁੱਧਵਾਰ ਨੂੰ ਇਕ ਪਟੀਸ਼ਨ ਦਾਇਰ ਕਰਕੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਕਿ ਉਸ ਨੂੰ ਦੋ ਹਲਕਿਆਂ ਤੋਂ ਚੋਣ ਲੜਨ ਲਈ ਯੋਗ ਐਲਾਨਿਆ ਜਾਵੇ। 'ਡਾਅਨ' ਅਖਬਾਰ ਦੀ ਰਿਪੋਰਟ ਅਨੁਸਾਰ, ਸੁਪਰੀਮ ਕੋਰਟ ਦੇ ਦਫਤਰ ਨੇ ਪਟੀਸ਼ਨ ਵਿਚਲੀਆਂ ਕਮੀਆਂ ਨੂੰ ਦੂਰ ਕਰਨ ਅਤੇ ਇਸ ਨੂੰ ਇਕ ਪੰਦਰਵਾੜੇ ਦੇ ਅੰਦਰ ਦੁਬਾਰਾ ਜਮ੍ਹਾਂ ਕਰਨ ਦੇ ਨਿਰਦੇਸ਼ਾਂ ਦੇ ਨਾਲ ਖਾਨ ਦੀ ਪਟੀਸ਼ਨ ਵਾਪਸ ਕਰ ਦਿੱਤੀ।
ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ‘ਤੇ CM Mann ਦਾ ਤਾਅਨਾ
ਸੂਬੇ ਨੂੰ ਲੁੱਟਣ ਵਾਲੇ ਕੱਢ ਰਹੇ ਹਨ ਯਾਤਰਾ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਪੰਜਾਬ ਬਚਾਓ ਯਾਤਰਾ ‘ਤੇ ਚੁਟਕੀ ਲਈ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਨੂੰ ਲੁੱਟਣ ਵਾਲੇ ਹੁਣ ਪੰਜਾਬ ਬਚਾਓ ਯਾਤਰਾ ਕੱਢਣ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਨੇ ਕਰੀਬ 20 ਸਾਲ ਪੰਜਾਬ ‘ਤੇ ਰਾਜ ਕੀਤਾ। ਉਨ੍ਹਾਂ ਨੇ 2002 ਤੋਂ 2022 ਤੱਕ ਰਾਜ ਕੀਤਾ। ਇਸ ਰਾਜ ਦੌਰਾਨ ਚਾਰ ਬੰਦੇ ਕਮਾਂਡਰ ਸਨ।
ਕਿਹਾ ਕਿ ਇਨ੍ਹਾਂ ਲੋਕਾਂ ਨੇ ਕਦੇ ਵੀ ਲੋਕਾਂ ਵੱਲ ਧਿਆਨ ਨਹੀਂ ਦਿੱਤਾ। ਜਿਸ ਕਾਰਨ ਲੋਕਾਂ ਦੇ ਚਿਹਰਿਆਂ ‘ਤੇ ਉਦਾਸੀ ਛਾ ਗਈ। ਲੋਕਾਂ ਨੂੰ ਵਿਦੇਸ਼ ਜਾਣ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਇਹ ਗੱਲ ਸੈਕਟਰ-35 ਮਿਉਂਸਪਲ ਭਵਨ ਵਿਖੇ 518 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਦੇਣ ਲਈ ਕਰਵਾਏ ਸਮਾਗਮ ਦੌਰਾਨ ਕਹੀ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਤੁਸੀਂ ਵੀ ਇਨ੍ਹਾਂ ਗੱਲਾਂ ਵੱਲ ਧਿਆਨ ਦਿਓ। ਕਿਉਂਕਿ ਇਹ ਸਿਆਸਤ ਹੁਣ ਤੁਹਾਡੀਆਂ ਰਸੋਈਆਂ ਤੱਕ ਪਹੁੰਚ ਚੁੱਕੀ ਹੈ। ਅਜਿਹੀ ਸਥਿਤੀ ਵਿੱਚ ਚੰਗੇ ਮਾੜੇ ਦੀ ਪਛਾਣ ਕਰੋ।