ਬੰਬੀਹਾ ਗੈਂਗ ਦਾ ਸ਼ੂਟਰ ਹਥਿਆਰਾਂ ਸਣੇ ਕਾਬੂ
ਮੁਹਾਲੀ : ਐਸਐਸਓਸੀ ਮੁਹਾਲੀ ਦੀਆਂ ਟੀਮਾਂ ਨੇ ਇੱਕ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਸੀ। ਇਸ ਦੌਰਾਨ ਮੁਲਜ਼ਮ ਸਿਮਰਨਜੀਤ ਸਿੰਮੀ ਨੂੰ ਮੁਹਾਲੀ ਦੇ ਦਾਰਾ ਸਟੂਡੀਓ ਨੇੜੇ ਕਾਬੂ ਕੀਤਾ ਗਿਆ। ਮੁਲਜ਼ਮ ਆਪਣੇ ਇੱਕ ਸਾਥੀ ਨੂੰ ਹਥਿਆਰਾਂ ਦੀ ਖੇਪ ਪਹੁੰਚਾਉਣ ਲਈ ਪਟਿਆਲਾ ਤੋਂ ਮੁਹਾਲੀ ਪਹੁੰਚਿਆ ਸੀ।ਅਸਲ ਵਿਚ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਐਸਏਐਸ ਨਗਰ (ਮੁਹਾਲੀ) ਨੇ ਬੰਬੀਹਾ […]
By : Editor (BS)
ਮੁਹਾਲੀ : ਐਸਐਸਓਸੀ ਮੁਹਾਲੀ ਦੀਆਂ ਟੀਮਾਂ ਨੇ ਇੱਕ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਸੀ। ਇਸ ਦੌਰਾਨ ਮੁਲਜ਼ਮ ਸਿਮਰਨਜੀਤ ਸਿੰਮੀ ਨੂੰ ਮੁਹਾਲੀ ਦੇ ਦਾਰਾ ਸਟੂਡੀਓ ਨੇੜੇ ਕਾਬੂ ਕੀਤਾ ਗਿਆ। ਮੁਲਜ਼ਮ ਆਪਣੇ ਇੱਕ ਸਾਥੀ ਨੂੰ ਹਥਿਆਰਾਂ ਦੀ ਖੇਪ ਪਹੁੰਚਾਉਣ ਲਈ ਪਟਿਆਲਾ ਤੋਂ ਮੁਹਾਲੀ ਪਹੁੰਚਿਆ ਸੀ।
ਅਸਲ ਵਿਚ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਐਸਏਐਸ ਨਗਰ (ਮੁਹਾਲੀ) ਨੇ ਬੰਬੀਹਾ ਗੈਂਗ ਦੇ ਸ਼ੂਟਰ ਨੂੰ ਹਥਿਆਰਾਂ ਦੀ ਤਸਕਰੀ ਕਰਦੇ ਹੋਏ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਤਸਕਰ ਕੋਲੋਂ .30 ਬੋਰ ਦਾ ਪਿਸਤੌਲ ਅਤੇ ਚਾਰ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਜਿਸ ਦੀ ਡਿਲੀਵਰੀ ਲਈ ਮੁਲਜ਼ਮ ਜਾ ਰਿਹਾ ਸੀ।
ਫੜੇ ਗਏ ਮੁਲਜ਼ਮ ਦੀ ਪਛਾਣ ਸਿਮਰਨਜੀਤ ਸਿੰਘ ਉਰਫ ਸਿੰਮੀ (25) ਵਾਸੀ ਪਿੰਡ ਸਮਰਾਲਾ ਲੁਧਿਆਣਾ ਵਜੋਂ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ ਪੰਜਾਬ ਅਤੇ ਹੋਰ ਰਾਜਾਂ ਵਿੱਚ ਕਈ ਕੇਸ ਦਰਜ ਹਨ। ਮੁਲਜ਼ਮ ਥਾਣਾ ਸਮਰਾਲਾ ਅਧੀਨ ਇੱਕ ਕਤਲ ਕੇਸ ਵਿੱਚ ਲੋੜੀਂਦਾ ਸੀ।