ਗੋਲਡੀ ਬਰਾੜ ਤੇ ਲਾਰੈਂਸ ਗਿਰੋਹ ਦੇ ਸ਼ੂਟਰ ਗ੍ਰਿਫਤਾਰ
ਸਾਬਕਾ ਵਿਧਾਇਕ ਦੇ ਘਰ ਕੀਤੀ ਸੀ ਫਾਇਰਿੰਗਨਵੀਂ ਦਿੱਲੀ, 8 ਦਸੰਬਰ, ਨਿਰਮਲ : ਗੋਲਡੀ ਬਰਾੜ-ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰਾਂ ਨੂੰ ਕ੍ਰਾਈਮ ਬ੍ਰਾਂਚ ਨੇ ਗ੍ਰਿਫਤਾਰ ਕਰ ਲਿਆ ਹੈ। ਉਹ 3 ਦਸੰਬਰ ਨੂੰ ਪੰਜਾਬ ਦੇ ਸਾਬਕਾ ਵਿਧਾਇਕ ਦੇ ਪੰਜਾਬੀ ਬਾਗ ਵਾਲੇ ਘਰ ’ਤੇ ਹੋਈ ਗੋਲੀਬਾਰੀ ਦੀ ਘਟਨਾ ’ਚ ਸ਼ਾਮਲ ਸਨ। ਪੰਜਾਬ ਦੇ ਫਰੀਦਕੋਟ ਦੇ ਸਾਬਕਾ ਵਿਧਾਇਕ ਅਤੇ ਕਾਰੋਬਾਰੀ […]
By : Editor Editor
ਸਾਬਕਾ ਵਿਧਾਇਕ ਦੇ ਘਰ ਕੀਤੀ ਸੀ ਫਾਇਰਿੰਗ
ਨਵੀਂ ਦਿੱਲੀ, 8 ਦਸੰਬਰ, ਨਿਰਮਲ : ਗੋਲਡੀ ਬਰਾੜ-ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰਾਂ ਨੂੰ ਕ੍ਰਾਈਮ ਬ੍ਰਾਂਚ ਨੇ ਗ੍ਰਿਫਤਾਰ ਕਰ ਲਿਆ ਹੈ। ਉਹ 3 ਦਸੰਬਰ ਨੂੰ ਪੰਜਾਬ ਦੇ ਸਾਬਕਾ ਵਿਧਾਇਕ ਦੇ ਪੰਜਾਬੀ ਬਾਗ ਵਾਲੇ ਘਰ ’ਤੇ ਹੋਈ ਗੋਲੀਬਾਰੀ ਦੀ ਘਟਨਾ ’ਚ ਸ਼ਾਮਲ ਸਨ। ਪੰਜਾਬ ਦੇ ਫਰੀਦਕੋਟ ਦੇ ਸਾਬਕਾ ਵਿਧਾਇਕ ਅਤੇ ਕਾਰੋਬਾਰੀ ਦੀਪ ਮਲਹੋਤਰਾ ’ਤੇ ਐਤਵਾਰ ਸ਼ਾਮ ਨੂੰ ਦਿੱਲੀ ਦੇ ਪੰਜਾਬੀ ਬਾਗ ਸਥਿਤ ਉਨ੍ਹਾਂ ਦੇ ਘਰ ਦੇ ਬਾਹਰ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ ਸਨ। ਗੋਲੀਬਾਰੀ ’ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਜਾਣਕਾਰੀ ਅਨੁਸਾਰ ਐਤਵਾਰ ਸ਼ਾਮ ਕਰੀਬ 6.45 ਵਜੇ ਪੰਜਾਬੀ ਬਾਗ ਥਾਣਾ ਇੰਚਾਰਜ ਨੂੰ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਘਰ ਦੇ ਸਾਹਮਣੇ ਗੋਲੀਬਾਰੀ ਹੋਣ ਦੀ ਸੂਚਨਾ ਮਿਲੀ। ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਸ ਟੀਮ ਨੰਬਰ 57 ਰੋਡ ਪੰਜਾਬੀ ਬਾਗ ਵਿੱਚ ਪੁੱਜ ਗਈ। ਜਾਂਚ ਦੌਰਾਨ ਪੁਲਿਸ ਨੂੰ ਮੌਕੇ ਤੋਂ ਛੇ ਖੋਲ ਮਿਲੇ ਹਨ। ਪੁਲਿਸ ਨੇ ਉਨ੍ਹਾਂ ਨੂੰ ਜ਼ਬਤ ਕਰ ਲਿਆ। ਪੁਲਸ ਨੇ ਮੌਕੇ ’ਤੇ ਕ੍ਰਾਈਮ ਅਤੇ ਫੋਰੈਂਸਿਕ ਟੀਮ ਨੂੰ ਬੁਲਾ ਕੇ ਜਾਂਚ ਕੀਤੀ। ਟੀਮ ਨੇ ਮੌਕੇ ਤੋਂ ਸਬੂਤ ਇਕੱਠੇ ਕੀਤੇ।
ਪੱਛਮੀ ਜ਼ਿਲੇ ਦੇ ਪੁਲਸ ਡਿਪਟੀ ਕਮਿਸ਼ਨਰ ਵਿਚਾਰ ਵੀਰ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਗੋਲੀ ਚਲਾਉਣ ਵਾਲੇ ਦੋਵੇਂ ਦੋਸ਼ੀ ਪੈਦਲ ਆਏ ਸਨ ਅਤੇ ਸਾਬਕਾ ਵਿਧਾਇਕ ਦੇ ਘਰ ਦੇ ਸਾਹਮਣੇ ਹਵਾ ’ਚ ਪੰਜ-ਛੇ ਰਾਊਂਡ ਫਾਇਰ ਕੀਤੇ ਅਤੇ ਭੱਜ ਗਏ।