ਅਮਰੀਕਾ ਵਿਚ ਜਨਮ ਦਿਨ ਦੀ ਪਾਰਟੀ ਦੌਰਾਨ ਗੋਲੀਬਾਰੀ, 4 ਹਲਾਕ
ਕਿੰਗ ਸਿਟੀ, 5 ਮਾਰਚ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਦੇ ਕੈਲੇਫੋਰਨੀਆ ਸੂਬੇ ਵਿਚ ਜਨਮ ਦਿਨ ਦੀ ਪਾਰਟੀ ਦੌਰਾਨ ਨਕਾਬਪੋਸ਼ ਬੰਦੂਕਧਾਰੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਚਾਰ ਜਣਿਆਂ ਦੀ ਹੱਤਿਆ ਕਰ ਦਿਤੀ ਜਦਕਿ ਚਾਰ ਪੁਲਿਸ ਮੁਲਾਜ਼ਮਾਂ ਸਣੇ ਸੱਤ ਜ਼ਖਮੀ ਹੋ ਗਏ। ਪੁਲਿਸ ਵੱਲੋਂ ਸ਼ੱਕੀਆਂ ਦੀ ਸੂਹ ਦੇਣ ਵਾਲੇ ਨੂੰ 20 ਹਜ਼ਾਰ ਡਾਲਰ ਦਾ ਇਨਾਮ ਦੇਣ ਦੀ ਪੇਸ਼ਕਸ਼ […]
By : Editor Editor
ਕਿੰਗ ਸਿਟੀ, 5 ਮਾਰਚ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਦੇ ਕੈਲੇਫੋਰਨੀਆ ਸੂਬੇ ਵਿਚ ਜਨਮ ਦਿਨ ਦੀ ਪਾਰਟੀ ਦੌਰਾਨ ਨਕਾਬਪੋਸ਼ ਬੰਦੂਕਧਾਰੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਚਾਰ ਜਣਿਆਂ ਦੀ ਹੱਤਿਆ ਕਰ ਦਿਤੀ ਜਦਕਿ ਚਾਰ ਪੁਲਿਸ ਮੁਲਾਜ਼ਮਾਂ ਸਣੇ ਸੱਤ ਜ਼ਖਮੀ ਹੋ ਗਏ। ਪੁਲਿਸ ਵੱਲੋਂ ਸ਼ੱਕੀਆਂ ਦੀ ਸੂਹ ਦੇਣ ਵਾਲੇ ਨੂੰ 20 ਹਜ਼ਾਰ ਡਾਲਰ ਦਾ ਇਨਾਮ ਦੇਣ ਦੀ ਪੇਸ਼ਕਸ਼ ਕੀਤੀ ਗਈ ਹੈ। ਕਿੰਗ ਸਿਟੀ ਪੁਲਿਸ ਨੇ ਦੱਸਿਆ ਕਿ ਤਿੰਨ ਜਣਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਇਕ ਔਰਤ ਨੇ ਹਸਪਤਾਲ ਵਿਚ ਦਮ ਤੋੜਿਆ।
ਨਕਾਬਪੋਸ਼ ਬੰਦੂਕਧਾਰੀਆਂ ਨੇ ਕੈਲੇਫੋਰਨੀਆ ਦੇ ਕਿੰਗ ਸਿਟੀ ’ਚ ਚਲਾਈਆਂ ਗੋਲੀਆਂ
ਕਿੰਗ ਸਿਟੀ ਸ਼ਹਿਰ ਸੈਨ ਹੋਜ਼ੇ ਤੋਂ 170 ਕਿਲੋਮੀਟਰ ਦੱਖਣ ਵੱਲ ਸਥਿਤ ਹੈ ਅਤੇ ਸ਼ੱਕੀਆਂ ਦੇ ਸੰਘਣੀ ਆਬਾਦੀ ਵਾਲੇ ਸ਼ਹਿਰਾਂ ਵਿਚ ਦਾਖਲ ਹੋਣ ਦਾ ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ। ਉਧਰ ਜ਼ਖਮੀਆਂ ਵਿਚੋਂ ਦੋ ਜਣਿਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਜਦਕਿ ਪੰਜ ਜਣਿਆਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਮਰਨ ਵਾਲਿਆਂ ਵਿਚੋਂ ਤਿੰਨ ਦੀ ਉਮਰ 32 ਸਾਲ ਸੀ ਜਦਕਿ ਇਕ 42 ਸਾਲ ਉਮਰ ਦਾ ਦੱਸਿਆ ਜਾ ਰਿਹਾ ਹੈ। ਮੁਢਲੇ ਤੌਰ ’ਤੇ ਇਸ ਵਾਰਦਾਤ ਨੂੰ ਗੈਂਗਵਾਰ ਦਾ ਸਿੱਟਾ ਦੱਸਿਆ ਗਿਆ ਪਰ ਪੁਲਿਸ ਖੁੱਲ੍ਹ ਕੇ ਕੁਝ ਵੀ ਕਹਿਣ ਤੋਂ ਗੁਰੇਜ਼ ਕਰ ਰਹੀ ਹੈ।
ਪੁਲਿਸ ਨੇ ਸ਼ੱਕੀਆਂ ’ਤੇ 20 ਹਜ਼ਾਰ ਡਾਲਰ ਦਾ ਇਨਾਮ ਰੱਖਿਆ
ਕਿੰਗ ਸਿਟੀ ਦੇ ਮੇਅਰ ਮਾਈਕ ਲੀਬਾਰ ਨੇ ਕਿਹਾ ਕਿ ਸਿਰਫ 14 ਹਜ਼ਾਰ ਦੀ ਆਬਾਦੀ ਵਾਲੇ ਕਸਬੇ ਵਿਚ ਇਹ ਵਾਰਦਾਤ ਕਿਸੇ ਤਰਾਸਦੀ ਤੋਂ ਘੱਟ ਨਹੀਂ। ਮਰਨ ਵਾਲਿਆਂ ਦੇ ਪਰਵਾਰਕ ਮੈਂਬਰਾਂ ਨਾਲ ਸਾਡੀ ਦਿਲੀ ਹਮਦਰਦੀ ਹੈ ਅਤੇ ਅਜਿਹੀਆਂ ਹਿੰਸਕ ਵਾਰਦਾਤਾਂ ਕਰਨ ਵਾਲਿਆਂ ਨੂੰ ਸਖਤ ਤੋਂ ਸਖਤ ਸਜ਼ਾ ਮਿਲਣੀ ਚਾਹੀਦੀ ਹੈ।
ਇਸ ਦਿਨ ਹੋਵੇਗਾ ਅਕਾਲੀ-ਭਾਜਪਾ ਵਿਚਾਲੇ ਗਠਜੋੜ!
ਚੰਡੀਗੜ੍ਹ : ਜਿਵੇਂ ਜਿਵੇਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਨੇ, ਓਵੇਂ ਓਵੇਂ ਰਾਜਸੀ ਸਰਗਰਮੀਆਂ ਵਧਦੀਆਂ ਜਾ ਰਹੀਆਂ ਨੇ ਪਰ ਹੁਣ ਪੰਜਾਬ ਦੀ ਰਾਜਨੀਤੀ ਵਿਚ ਇਕ ਬਹੁਤ ਵੱਡਾ ਬਦਲਾਅ ਹੋਣ ਜਾ ਰਿਹਾ ਏ, ਜਿਸ ਦੀਆਂ ਕਾਫ਼ੀ ਸਮੇਂ ਤੋਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਸੀ। ਦਰਅਸਲ ਅਕਾਲੀ ਭਾਜਪਾ ਵਿਚਾਲੇ ਟੁੱਟਿਆ ਨਹੁੰ ਮਾਸ ਦਾ ਰਿਸ਼ਤਾ ਫਿਰ ਤੋਂ ‘ਏਕੇ’ ਦੀ ਸਰਜਰੀ ਕਰਕੇ ਜੋੜਿਆ ਜਾ ਰਿਹਾ ਏ, ਜਲਦ ਹੀ ਦੋਵੇਂ ਪਾਰਟੀਆਂ ਇਕਜੁੱਟ ਹੋ ਕੇ ਲੋਕਾਂ ਸਾਹਮਣੇ ਆਉਣ ਲਈ ਤਿਆਰ ਬਰ ਤਿਆਰ ਨੇ। ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਆਪੋ ਆਪਣੀ ਜਿੱਤ ਦੇ ਲਈ ਪੂਰਾ ਅੱਡੀ ਚੋਟੀ ਦਾ ਜ਼ੋਰ ਲਗਾਇਆ ਹੋਇਆ ਏ। ਇਸੇ ਵਿਚਕਾਰ ਖ਼ਬਰ ਇਹ ਵੀ ਆ ਰਹੀ ਐ ਕਿ ਅਕਾਲੀ ਭਾਜਪਾ ਵਿਚਾਲੇ ਟੁੱਟਿਆ ਨਹੁੰ ਮਾਸ ਰਿਸ਼ਤਾ ਫਿਰ ਤੋਂ ‘ਏਕੇ’ ਦੀ ਸਰਜਰੀ ਕਰਕੇ ਜੋੜਿਆ ਜਾ ਰਿਹਾ ਏ।