Begin typing your search above and press return to search.

ਅਮਰੀਕਾ ਵਿਚ ਇਕਵਾਡੋਰ ਦੇ ਬਾਰ ਵਿਚ ਗੋਲੀਬਾਰੀ, 8 ਮੌਤਾਂ

ਇਕਵਾਡੋਰ, 12 ਮਈ, ਨਿਰਮਲ : ਅਮਰੀਕਾ ਦੇ ਇਕਵਾਡੋਰ ਸਥਿਤ ਸਾਂਤਾ ਐਲੇਨਾ ਵਿਚ ਇੱਕ ਬਾਰ ’ਚ ਜਨਮ ਦਿਨ ਪਾਰਟੀ ਦੌਰਾਨ ਗੋਲੀਬਾਰੀ ਦੀ ਘਟਨਾ ਵਾਪਰ ਗਈ। ਇਸ ਦੌਰਾਨ 8 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਹਮਲਾਵਰ ਇੱਕ ਟੈਕਸੀ ਅਤੇ ਦੋ ਮੋਟਰ ਸਾਈਕਲਾਂ ’ਤੇ ਸਵਾਰ ਸੀ। ਉਨ੍ਹਾਂ ਨੇ ਕਵਿਟੋ ਤੋਂ 185 ਮੀਲ ਦੱਖਣ ਪੱਛਮ ਵਿਚ […]

ਅਮਰੀਕਾ ਵਿਚ ਇਕਵਾਡੋਰ ਦੇ ਬਾਰ ਵਿਚ ਗੋਲੀਬਾਰੀ, 8 ਮੌਤਾਂ

Editor EditorBy : Editor Editor

  |  12 May 2024 12:24 AM GMT

  • whatsapp
  • Telegram


ਇਕਵਾਡੋਰ, 12 ਮਈ, ਨਿਰਮਲ : ਅਮਰੀਕਾ ਦੇ ਇਕਵਾਡੋਰ ਸਥਿਤ ਸਾਂਤਾ ਐਲੇਨਾ ਵਿਚ ਇੱਕ ਬਾਰ ’ਚ ਜਨਮ ਦਿਨ ਪਾਰਟੀ ਦੌਰਾਨ ਗੋਲੀਬਾਰੀ ਦੀ ਘਟਨਾ ਵਾਪਰ ਗਈ। ਇਸ ਦੌਰਾਨ 8 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਹਮਲਾਵਰ ਇੱਕ ਟੈਕਸੀ ਅਤੇ ਦੋ ਮੋਟਰ ਸਾਈਕਲਾਂ ’ਤੇ ਸਵਾਰ ਸੀ। ਉਨ੍ਹਾਂ ਨੇ ਕਵਿਟੋ ਤੋਂ 185 ਮੀਲ ਦੱਖਣ ਪੱਛਮ ਵਿਚ ਚੰਦੁਯ ਸ਼ਹਿਰ ਵਿਚ ਇੱਕ ਬਾਰ ’ਚ ਗੋਲੀਬਾਰੀ ਕੀਤੀ। ਮ੍ਰਿਤਕਾਂ ਵਿਚ ਪੰਜ ਪੁਰਸ਼ ਅਤੇ ਤਿੰਨ ਮਹਿਲਾਵਾਂ ਸ਼ਾਮਲ ਹਨ। ਕਿਸੇ ਦਾ ਅਪਰਾਧਕ ਰਿਕਾਰਡ ਨਹੀਂ ਸੀ।


ਸਾਂਤਾ ਐਲੇਨਾ ਇਕਵਾਡੋਰ ਦੇ ਸਭ ਤੋਂ ਹਿੰਸਕ ਖੇਤਰਾਂ ਵਿਚੋਂ ਇੱਕ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਇੱਥੇ ਦੇ ਤਿੰਨ ਬੰਦਰਗਾਹ ਹਨ, ਜਿਨ੍ਹਾਂ ਦਾ ਇਸਤੇਮਾਲ ਅਕਸਰ ਡਰੱਗਜ਼ ਦੀ ਤਸਕਰੀ ਲਈ ਕੀਤਾ ਜਾਂਦਾ। ਇਕਵਾਡੋਰ ਵਿਚ 2023 ਵਿਚ 7600 ਹੱਤਿਆਵਾਂ ਹੋਈਆਂ ਸੀ। 2022 ਵਿਚ ਇਹ ਅੰਕੜਾ 4400 ਸੀ। ਇਸ ਸਾਲ ਹੁਣ ਤੱਕ ਲਗਭਗ 1875 ਹੱਤਿਆਵਾਂ ਹੋਈਆਂ ਹਨ।

ਇਹ ਵੀ ਪੜ੍ਹੋ

ਦੇਸ਼ ਵਿੱਚ ਸ਼ਾਂਤੀ ਅਤੇ ਭਾਈਚਾਰਾ ਕਾਇਮ ਰੱਖਣ ਲਈ ਕੇਂਦਰ ਵਿੱਚ ਬਦਲਾਅ ਜ਼ਰੂਰੀ ਹੈ। ਪੰਜਾਬ ਵਿੱਚ ਨੌਜਵਾਨਾਂ ਦਾ ਸ਼ਰੇਆਮ ਕਤਲ ਹੋ ਰਿਹਾ ਹੈ। ਫਿਰੌਤੀ ਮੰਗੀ ਜਾ ਰਹੀ ਹੈ, ਇਸ ਲਈ ਜੇਕਰ ਅਸੀਂ ਪੰਜਾਬ ਵਿਚ ਵੀ ਕਾਂਗਰਸ ਪਾਰਟੀ ਦਾ ਸਾਥ ਦੇਈਏ ਤਾਂ ਆਉਣ ਵਾਲੇ ਸਮੇਂ ਵਿਚ ਦੇਸ਼ ਵਿਚ ਸ਼ਾਂਤੀ ਬਣੀ ਰਹੇਗੀ। ਇਹ ਗੱਲ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਜੀਤ ਮਹਿੰਦਰ ਸਿੰਘ ਸਿੱਧੂ ਦੇ ਹੱਕ ਵਿੱਚ ਕੀਤੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਹੀ।

ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਉਹ 24 ਮਹੀਨਿਆਂ ਤੋਂ ਆਪਣੇ ਪੁੱਤਰ ਲਈ ਇਨਸਾਫ਼ ਦੀ ਭਾਲ ਕਰ ਰਹੇ ਹਨ ਪਰ ਬੀਤੇ ਦਿਨ ਜਦੋਂ ਮਾਣਯੋਗ ਅਦਾਲਤ ਨੇ ਦੋਸ਼ੀਆਂ ’ਤੇ ਦੋਸ਼ ਆਇਦ ਕੀਤੇ ਤਾਂ ਇੰਝ ਲੱਗ ਰਿਹਾ ਸੀ ਜਿਵੇਂ ਉਨ੍ਹਾਂ ਦੇ ਪੁੱਤਰ ਨੂੰ ਇਨਸਾਫ਼ ਮਿਲ ਗਿਆ ਹੋਵੇ ਪਰ ਉਨ੍ਹਾਂ ਕਿਹਾ ਕਿ ਇਨਸਾਫ਼ ਨਹੀਂ ਮਿਲੇਗਾ. ਕਿਉਂਕਿ ਦੋਸ਼ੀ ਹਰ ਦਿਨ ਨਵੀਂ ਨਵੀਂ ਚਾਲ ਚਲ ਰਹੇ ਹਨ।

ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ਵਿੱਚ ਅੱਜ ਤੱਕ ਪੰਜਾਬ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਫਿਰੌਤੀ ਮੰਗੀ ਜਾ ਰਹੀ ਹੈ, ਨੌਜਵਾਨਾਂ ਦੇ ਕਤਲ ਹੋ ਰਹੇ ਹਨ ਪਰ ਸਰਕਾਰ ਸ਼ਾਂਤੀ ਕਾਇਮ ਰੱਖਣ ਵਿੱਚ ਫੇਲ੍ਹ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਦੀ ਗੱਲ ਕਰੀਏ ਤਾਂ ਦੇਸ਼ ’ਚ ਭਾਜਪਾ ਕੱਟੜਤਾ ਦੇ ਨਾਂ ’ਤੇ ਵੋਟਾਂ ਮੰਗ ਰਹੀ ਹੈ। ਧਰਮ ਦੇ ਨਾਂ ’ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਅਸੀਂ ਦੇਸ਼ ਦੇ ਹਿੱਤ ’ਚ ਵੋਟ ਪਾਉਂਦੇ ਹਾਂ ਤਾਂ ਕੇਂਦਰ ’ਚ ਬਦਲਾਅ ਦੀ ਲੋੜ ਹੈ। ਤਾਂ ਜੋ ਅਸੀਂ ਦੇਸ਼ ਨੂੰ ਨਵਾਂ ਪ੍ਰਧਾਨ ਮੰਤਰੀ ਦੇ ਸਕੀਏ।

Next Story
ਤਾਜ਼ਾ ਖਬਰਾਂ
Share it