ਮੋਗਾ ਵਿਚ ਗੋਲੀਬਾਰੀ, ਸਰਪੰਚ ਸਮੇਤ 2 ਦੀ ਮੌਤ
ਮੋਗਾ, 20 ਅਕਤੂਬਰ, ਨਿਰਮਲ : ਮੋਗਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਕਿ ਸਵੇਰ ਵੇਲੇ ਦੋ ਧਿਰਾਂ ਵਿਚ ਝੜਪ ਹੋਣ ਕਾਰਨ ਸਰਪੰਚ ਸਮੇਤ 2 ਲੋਕਾਂ ਦੀ ਮੌਤ ਹੋ ਗਈ। ਦੋਵੇਂ ਧਿਰਾਂ ਵਿਚਕਾਰ ਹੋਈ ਝੜਪ ਦੌਰਾਨ ਸਰਪੰਚ ਵੀਰ ਸਿੰਘ ਸਮੇਤ 2 ਲੋਕਾਂ ਦੀ ਮੌਤ ਹੋ ਗਈ ਤੇ 2 ਹੋਰ ਜ਼ਖਮੀ ਹੋ ਗਏ। ਇਸ ਦੌਰਾਨ […]
By : Hamdard Tv Admin
ਮੋਗਾ, 20 ਅਕਤੂਬਰ, ਨਿਰਮਲ : ਮੋਗਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਕਿ ਸਵੇਰ ਵੇਲੇ ਦੋ ਧਿਰਾਂ ਵਿਚ ਝੜਪ ਹੋਣ ਕਾਰਨ ਸਰਪੰਚ ਸਮੇਤ 2 ਲੋਕਾਂ ਦੀ ਮੌਤ ਹੋ ਗਈ। ਦੋਵੇਂ ਧਿਰਾਂ ਵਿਚਕਾਰ ਹੋਈ ਝੜਪ ਦੌਰਾਨ ਸਰਪੰਚ ਵੀਰ ਸਿੰਘ ਸਮੇਤ 2 ਲੋਕਾਂ ਦੀ ਮੌਤ ਹੋ ਗਈ ਤੇ 2 ਹੋਰ ਜ਼ਖਮੀ ਹੋ ਗਏ। ਇਸ ਦੌਰਾਨ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਾਇਆ ਗਿਆ।
ਮਾਮਲੇ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਵੀਰ ਸਿੰਘ ਕਾਂਗਰਸ ਪਾਰਟੀ ਦਾ ਮੌਜੂਦਾ ਸਰਪੰਚ ਸੀ। ਗੋਲੀ ਚਲਾਉਣ ਵਾਲੇ ਪਿੰਡ ਦੇ ਹੀ ਹਨ ਅਤੇ ਆਮ ਆਦਮੀ ਪਾਰਟੀ ਨਾਲ ਸਬੰਧ ਰੱਖਦੇ ਹਨ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸਦੇ ਚਲੀਏ ਕਿ ਮ੍ਰਿਤਕ ਵੀਰ ਸਿੰਘ ਕਾਂਗਰਸ ਪਾਰਟੀ ਦਾ ਮੌਜੂਦਾ ਸਰਪੰਚ ਸੀ, ਜਦਕਿ ਦੂਜਾ ਮ੍ਰਿਤਕ ਰਣਜੀਤ ਸਿੰਘ ਇਸੇ ਪਿੰਡ ਦਾ ਵਸਨੀਕ ਸੀ। ਸਰਪੰਚ ਦੇ ਦੋਸਤ ਨੇ ਦੱਸਿਆ ਕਿ ਸਵੇਰੇ ਵੀਰ ਸਿੰਘ ਆਪਣੇ 5-6 ਦੋਸਤਾਂ ਨਾਲ ਸੈਰ ਕਰਨ ਗਿਆ ਸੀ। ਰਸਤੇ ਵਿੱਚ ਪਿੰਡ ਦੇ ਕੁਝ ਲੋਕਾਂ ਨੇ ਉਸ ਨੂੰ ਘੇਰ ਲਿਆ ਅਤੇ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਗੋਲੀਬਾਰੀ ਸ਼ੁਰੂ ਹੋ ਗਈ। ਜਿਸ ’ਚ ਸਰਪੰਚ ਵੀਰ ਸਿੰਘ ਅਤੇ ਰਣਜੀਤ ਸਿੰਘ ਦੀ ਗੋਲੀ ਲੱਗਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ । ਦੋਸ਼ ਹੈ ਕਿ ਦੂਜੀ ਧਿਰ ਆਮ ਆਦਮੀ ਪਾਰਟੀ ਦੀ ਹੈ। ਪੰਚਾਇਤ ਦੇ ਕੰਮ ਨੂੰ ਲੈ ਕੇ ਦੋਵਾਂ ਧਿਰਾਂ ਵਿੱਚ ਬਹਿਸ ਹੋ ਗਈ।
ਦੂਜੇ ਪਾਸੇ ਦੇ ਜ਼ਖਮੀਆਂ ਦਾ ਕਹਿਣਾ ਹੈ ਕਿ ਪੰਚਾਇਤ ਦੇ ਕੰਮਕਾਜ ਨੂੰ ਲੈ ਕੇ ਆਪਸ ਵਿੱਚ ਬਹਿਸ ਹੋ ਗਈ ਸੀ। ਸਰਪੰਚ ਨੇ 7 ਵਜੇ ਦਾ ਸਮਾਂ ਤੈਅ ਕੀਤਾ ਸੀ। ਉੱਥੇ ਫਿਰ ਬਹਿਸ ਸ਼ੁਰੂ ਹੋ ਗਈ। ਦੋਸ਼ ਹੈ ਕਿ ਸਰਪੰਚ ਨੇ ਪਹਿਲੀ ਗੋਲੀ ਚਲਾਈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੋਗਾ ਦੇ ਐਸਐਸਪੀ ਵੀ ਮੌਕੇ ’ਤੇ ਪੁੱਜੇ।
ਮੋਗਾ ਦੇ ਐਸਐਸਪੀ ਨੇ ਦੱਸਿਆ ਕਿ ਪਿੰਡ ਖੋਸਾ ਕੋਟਲਾ ਵਿੱਚ ਆਪਸੀ ਰੰਜਿਸ਼ ਕਾਰਨ ਦੋ ਧਿਰਾਂ ਵਿੱਚ ਗੋਲੀਬਾਰੀ ਹੋ ਗਈ, ਜਿਸ ਵਿੱਚ ਪਿੰਡ ਦੇ ਮੌਜੂਦਾ ਸਰਪੰਚ ਅਤੇ ਉਸ ਦੇ ਇੱਕ ਸਾਥੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਦੂਜੇ ਪਾਸੇ ਦੇ ਦੋ ਜਣੇ ਜ਼ਖ਼ਮੀ ਹੋਏ ਹਨ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।