Begin typing your search above and press return to search.

ਰੰਜਿਸ਼ ਨੂੰ ਲੈ ਕੇ ਪੰਜਾਬ ਵਿਚ ਮੁੜ ਚੱਲੀਆਂ ਗੋਲੀਆਂ

ਹੁਸ਼ਿਆਰਪੁਰ, 29 ਦਸੰਬਰ, ਨਿਰਮਲ : ਪੰਜਾਬ ਵਿਚ ਗੋਲੀਬਾਰੀ ਦੀ ਘਟਨਾਵਾਂÇ ਵਚ ਲਗਾਤਾਰ ਵਾਧਾ ਹੋ ਰਿਹਾ । ਇਸੇ ਤਰ੍ਹਾਂ ਬੀਤੀ ਰਾਤ 11 ਵਜੇ ਦੇ ਕਰੀਬ ਮਾਹਿਲਪੁਰ ਸ਼ਹਿਰ ਦੇ ਬਾਹਰਲੇ ਪਾਸੇ ਦਾਣਾ ਮੰਡੀ ਨਜ਼ਦੀਕ ਨਿੱਜੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਦੀ ਆਪਸ ਵਿਚ ਤਕਰਾਰ ਤੋਂ ਬਾਅਦ ਦੋਹਾਂ ਧਿਰਾਂ ਨੇ ਇੱਕ ਦੂਜੇ ’ਤੇ ਗੈਰ ਕਾਨੂੰਨੀ ਹਥਿਆਰਾਂ ਨਾਲ […]

Shots fired again in Punjab
X

Editor EditorBy : Editor Editor

  |  29 Dec 2023 6:15 AM IST

  • whatsapp
  • Telegram

ਹੁਸ਼ਿਆਰਪੁਰ, 29 ਦਸੰਬਰ, ਨਿਰਮਲ : ਪੰਜਾਬ ਵਿਚ ਗੋਲੀਬਾਰੀ ਦੀ ਘਟਨਾਵਾਂÇ ਵਚ ਲਗਾਤਾਰ ਵਾਧਾ ਹੋ ਰਿਹਾ । ਇਸੇ ਤਰ੍ਹਾਂ ਬੀਤੀ ਰਾਤ 11 ਵਜੇ ਦੇ ਕਰੀਬ ਮਾਹਿਲਪੁਰ ਸ਼ਹਿਰ ਦੇ ਬਾਹਰਲੇ ਪਾਸੇ ਦਾਣਾ ਮੰਡੀ ਨਜ਼ਦੀਕ ਨਿੱਜੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਦੀ ਆਪਸ ਵਿਚ ਤਕਰਾਰ ਤੋਂ ਬਾਅਦ ਦੋਹਾਂ ਧਿਰਾਂ ਨੇ ਇੱਕ ਦੂਜੇ ’ਤੇ ਗੈਰ ਕਾਨੂੰਨੀ ਹਥਿਆਰਾਂ ਨਾਲ ਫ਼ਾਇਰਿੰਗ ਕਰ ਦਿੱਤੀ ਅਤੇ ਤੇਜਧਾਰ ਹਥਿਆਰਾਂ ਨਾਲ ਇੱਕ ਦੂਜੇ ’ਤੇ ਹਮਲਾ ਕਰ ਦਿੱਤਾ ਜਿਸ ਵਿਚ ਵਿਚ ਸੱਤ ਦੇ ਕਰੀਬ ਨੌਜਵਾਨ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਪਹਿਲਾਂ ਸਿਵਲ ਹਸਪਤਾਲ ਮਾਹਿਲਪੁਰ ਲਿਆਂਦਾ ਗਿਆ ਉਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਨਾਜੁਕ ਦੇਖ਼ਦੇ ਹੋਏ ਹੁਸ਼ਿਆਰਪੁਰ ਰੈਫ਼ਰ ਕਰ ਦਿੱਤਾ।

ਜ਼ਖਮੀਆਂ ਵਿਚ ਇਮਾਨਪ੍ਰੀਤ ਸਿੰਘ ਪੁੱਤਰ ਰਛਪਾਲ ਸਿੰਘ ਵਾਸੀ ਜੱਸੋਵਾਲ ਦੀ ਖ਼ੱਬੀ ਲੱਤ, ਰਮਨ ਭਟੋਟ ਪੁੱਤਰ ਬਲਭੱਦਰ ਸਿੰਘ ਵਾਸੀ ਸਲੇਮਪੁਰ ਦੀ ਸੱਜੀ ਬਾਂਹ ਅਤੇ ਇੱਕ ਹੋਰ ਨੌਜਵਾਨ ਦੇ ਗੋਲੀ ਲੱਵੀ ਹੈ ਜਦਕਿ ਬਾਕੀਆਂ ਦੇ ਵੀ ਗੰਭੀਰ ਸੱਟਾਂ ਲੱਗੀਆਂ ਹਨ। ਦੱਸਿਆ ਜਾ ਰਿਹਾ ਕਿ ਵੀਰਵਾਰ ਦੀ ਦੁਪਹਿਰ ਪਿੰਡ ਚੰਦੇਲੀ ਵਿਖ਼ੇ ਇੱਕ ਵਿਅਕਤੀ ਦੇ ਪੈਸਿਆਂ ਨੂੰ ਲੈਣ ਦੇਣ ਕਰਕੇ ਝਗੜਾ ਹੋਇਆ ਸੀ ਜਿਸ ਵਿਚ ਇੱਕ ਲੜਕੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਸੀ ਅਤੇ ਇਸ ਮਾਮਲੇ ਵਿਚ ਇੱਕ ਔਰਤ ਜ਼ਖਮੀ ਵੀ ਹੋੲਂੀ ਸੀ। ਇਹੀ ਝਗੜਾ ਦੇਰ ਸ਼ਾਮ ਖ਼ੂੰਨੀ ਜੰਗ ਵਿਚ ਬਦਲ ਗਿਆ। ਮੌਕੇ ’ਤੇ ਡੀ ਐਸ ਪੀ ਦਲਜੀਤ ਸਿੰਘ ਨੇ ਪਹੁੰਚ ਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਦੋਹਾਂ ਧਿਰਾਂ ਦੇ ਬਿਆਨ ਲੈ ਕੇ ਮਾਮਲੇ ਦਰਜ ਕੀਤੇ ਜਾ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ
ਦਿੱਲੀ ਪੁਲਿਸ ਨੇ ਅਦਾਲਤ ਵਿਚ ਇਕ ਪਟੀਸ਼ਨ ਦਾਇਰ ਕਰਕੇ ਸੰਸਦ ਦੀ ਸੁਰੱਖਿਆ ਕੁਤਾਹੀ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ 6 ਵਿਅਕਤੀਆਂ ਦਾ ਪੋਲੀਗ੍ਰਾਫ਼ ਟੈਸਟ ਕਰਵਾਉਣ ਦੀ ਇਜਾਜ਼ਤ ਮੰਗੀ ਹੈ। ਇਹ ਅਰਜ਼ੀ ਵਧੀਕ ਸੈਸ਼ਨ ਜੱਜ ਹਰਦੀਪ ਕੌਰ ਦੇ ਸਾਹਮਣੇ ਦਾਇਰ ਕੀਤੀ ਗਈ ਸੀ ਪਰ ਕੁੱਝ ਮੁਲਜ਼ਮਾਂ ਦੀ ਨੁਮਾਇੰਦਗੀ ਕਰਨ ਵਾਲੇ ਵਕੀਲ ਦੇ ਹਾਜ਼ਰ ਨਾ ਹੋਣ ਕਾਰਨ ਵਧੀਕ ਸੈਸ਼ਨ ਜੱਜ ਨੇ ਕੇਸ ਦੀ ਸੁਣਵਾਈ 2 ਜਨਵਰੀ ਲਈ ਸੂਚੀਬੱਧ ਕਰ ਦਿਤੀ। ਪਟੀਸ਼ਨ ਦੀ ਸੁਣਵਾਈ ਦੌਰਾਨ ਪੁਲਿਸ ਨੇ ਛੇ ਮੁਲਜ਼ਮਾਂ ਨੂੰ ਵੀ ਅਦਾਲਤ ਵਿਚ ਪੇਸ਼ ਕੀਤਾ। ਦੋਸ਼ੀ ਮਨੋਰੰਜਨ ਡੀ, ਸਾਗਰ ਸ਼ਰਮਾ, ਅਮੋਲ ਧਨਰਾਜ ਸ਼ਿੰਦੇ, ਨੀਲਮ ਦੇਵੀ, ਲਲਿਤ ਝਾਅ ਅਤੇ ਮਹੇਸ਼ ਕੁਮਾਵਤ ਫਿਲਹਾਲ 5 ਜਨਵਰੀ ਤਕ ਪੁਲਿਸ ਹਿਰਾਸਤ ‘ਚ ਹਨ। ਸਰਕਾਰੀ ਵਕੀਲ ਅਖੰਡ ਪ੍ਰਤਾਪ ਸਿੰਘ ਨੇ ਦਿੱਲੀ ਪੁਲਿਸ ਦੀ ਨੁਮਾਇੰਦਗੀ ਕੀਤੀ।
ਦਿੱਲੀ ਪੁਲਿਸ ਨੇ ਪਹਿਲਾਂ ਅਦਾਲਤ ਨੂੰ ਕਿਹਾ ਸੀ ਕਿ ਉਹਮਲਾ ਯੋਜਨਾਬੱਧ ਸੀ। ਸਰਕਾਰੀ ਵਕੀਲ ਨੇ ਅਦਾਲਤ ਵਿਚ ਕਿਹਾ ਸੀ ਕਿ ਹਮਲੇ ਦੇ ਪਿੱਛੇ ਅਸਲ ਮਕਸਦ ਦਾ ਪਤਾ ਲਗਾਉਣ ਲਈ ਮੁਲਜ਼ਮਾਂ ਤੋਂ ਹਿਰਾਸਤ ਵਿਚ ਪੁੱਛਗਿੱਛ ਦੀ ਲੋੜ ਹੈ ਅਤੇ ਇਹ ਵੀ ਜਾਣਨ ਦੀ ਲੋੜ ਹੈ ਕਿ ਕੀ ਉਨ੍ਹਾਂ ਦਾ ਕਿਸੇ ਹੋਰ ਦੁਸ਼ਮਣ ਦੇਸ਼ ਜਾਂ ਅੱਤਵਾਦੀ ਸੰਗਠਨਾਂ ਨਾਲ ਕੋਈ ਸਬੰਧ ਹੈ ਜਾਂ ਨਹੀਂ।13 ਦਸੰਬਰ 2001 ਨੂੰ ਸੰਸਦ ਤੇ ਹੋਏ ਅੱਤਵਾਦੀ ਹਮਲੇ ਦੀ ਬਰਸੀ ’ਤੇ ਸੰਸਦ ਦੀ ਸੁਰੱਖਿਆ ਵਿਚ ਵੱਡੀ ਕੁਤਾਹੀ ਸਾਹਮਣੇ ਆਈ ਸੀ। ਇਸ ਦੌਰਾਨ ਸਿਫ਼ਰ ਕਾਲ ਦੌਰਾਨ ਸਾਗਰ ਸ਼ਰਮਾ ਅਤੇ ਮਨੋਰੰਜਨ ਡੀ. ਨਾਮੀ ਦੋ ਵਿਅਕਤੀ ਲੋਕ ਸਭਾ ਦੀ ਦਰਸ਼ਕ ਗੈਲਰੀ ਵਿਚੋਂ ਸਦਨ ਵਿਚ ਕੁੱਦ ਪਏ ਅਤੇ ਨਾਅਰੇਬਾਜ਼ੀ ਕਰਦੇ ਹੋਏ ਉਨ੍ਹਾਂ ਨੇ ਧੂੰਆਂ ਛੱਡਿਆ, ਇਸ ਦੌਰਾਨ ਕੁੱਝ ਸੰਸਦ ਮੈਂਬਰਾਂ ਨੇ ਦੋਵਾਂ ਨੂੰ ਫੜ ਲਿਆ। ਇਸ ਦੌਰਾਨ ਸੰਸਦ ਦੇ ਬਾਹਰ ਪ੍ਰਦਰਸ਼ਨ ਕਰ ਰਹੀ ਇਕ ਮਹਿਲਾ ਅਤੇ ਨੌਜਵਾਨ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਸਾਰੇ ਛੇ ਮੁਲਜ਼ਮਾਂ ਵਿਰੁਧ ਸਖ਼ਤ ਗ਼ੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਸਾਰੇ ਛੇ ਮੁਲਜ਼ਮ 5 ਜਨਵਰੀ ਤਕ ਦਿੱਲੀ ਪੁਲਿਸ ਦੀ ਹਿਰਾਸਤ ਵਿਚ ਹਨ।
Next Story
ਤਾਜ਼ਾ ਖਬਰਾਂ
Share it