ਬਰੈਂਪਟਨ ਵਿਖੇ ਚੱਲੀਆਂ ਗੋਲੀਆਂ, 1 ਹਲਾਕ
ਬਰੈਂਪਟਨ, 19 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਬਰੈਂਪਟਨ ਵਿਖੇ ਵੀਰਵਾਰ ਦੇਰ ਸ਼ਾਮ ਗੋਲੀਬਾਰੀ ਦੌਰਾਨ ਇਕ ਜਣੇ ਦੀ ਮੌਤ ਹੋ ਗਈ। ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ ਵਿਵੀਅਨਜ਼ ਕ੍ਰਸੈਂਟ ਅਤੇ ਸਟੋਕਸ ਰੋਡ ਇਲਾਕੇ ਵਿਚ ਗੋਲੀਆਂ ਚੱਲਣ ਦੀ ਇਤਲਾਹ ਮਿਲਣ ’ਤੇ ਪੁੱਜੇ ਅਫਸਰਾਂ ਨੂੰ ਇਕ ਸ਼ਖਸ ਗੰਭੀਰ ਜ਼ਖਮੀ ਹਾਲਤ ਵਿਚ ਮਿਲਿਆ ਜਿਸ ਨੂੰ ਹਸਪਤਾਲ ਪਹੁੰਚਾਇਆ ਗਿਆ ਪਰ ਜ਼ਖਮਾਂ […]
By : Editor Editor
ਬਰੈਂਪਟਨ, 19 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਬਰੈਂਪਟਨ ਵਿਖੇ ਵੀਰਵਾਰ ਦੇਰ ਸ਼ਾਮ ਗੋਲੀਬਾਰੀ ਦੌਰਾਨ ਇਕ ਜਣੇ ਦੀ ਮੌਤ ਹੋ ਗਈ। ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ ਵਿਵੀਅਨਜ਼ ਕ੍ਰਸੈਂਟ ਅਤੇ ਸਟੋਕਸ ਰੋਡ ਇਲਾਕੇ ਵਿਚ ਗੋਲੀਆਂ ਚੱਲਣ ਦੀ ਇਤਲਾਹ ਮਿਲਣ ’ਤੇ ਪੁੱਜੇ ਅਫਸਰਾਂ ਨੂੰ ਇਕ ਸ਼ਖਸ ਗੰਭੀਰ ਜ਼ਖਮੀ ਹਾਲਤ ਵਿਚ ਮਿਲਿਆ ਜਿਸ ਨੂੰ ਹਸਪਤਾਲ ਪਹੁੰਚਾਇਆ ਗਿਆ ਪਰ ਜ਼ਖਮਾਂ ਦੀ ਤਾਬ ਨਾ ਝਲਦਾ ਹੋਇਆ ਦਮ ਤੋੜ ਗਿਆ। ਫਿਲਹਾਲ ਮਰਨ ਵਾਲੇ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਅਤੇ ਸ਼ੱਕੀਆਂ ਬਾਰੇ ਕੋਈ ਵੀ ਜਾਣਕਾਰੀ ਨਹੀਂ ਮਿਲ ਸਕੀ।
ਸ਼ੱਕੀਆਂ ਦੀ ਭਾਲ ਕਰ ਰਹੀ ਪੀਲ ਰੀਜਨਲ ਪੁਲਿਸ
ਪੁਲਿਸ ਨੇ ਕਿਹਾ ਕਿ ਸੰਭਾਵਤ ਤੌਰ ’ਤੇ ਇਲਾਕੇ ਵਿਚੋਂ ਇਕ ਤੇਜ਼ ਰਫ਼ਤਾਰ ਗੱਡੀ ਜਾਂਦੀ ਦੇਖੀ ਗਈ ਪਰ ਫਿਲਹਾਲ ਤਸਦੀਕ ਕਰਨੀ ਸੰਭਵ ਨਹੀਂ। ਗੋਲੀਬਾਰੀ ਲਈ ਜ਼ਿੰਮੇਵਾਰ ਕਾਰਨਾਂ ਬਾਰੇ ਵੀ ਤਹਿਕੀਕਾਤ ਕੀਤੀ ਜਾ ਰਹੀ ਹੈ। ਪੁਲਿਸ ਦਾ ਮੰਨਣਾ ਹੈ ਕਿ ਇਹ ਵਾਰਦਾਤ ਆਮ ਲੋਕਾਂ ਦੀ ਸੁਰੱਖਿਆ ਪ੍ਰਤੀ ਕੋਈ ਖਤਰਾ ਪੈਦਾ ਨਹੀਂ ਕਰਦੀ। ਗੋਲੀਬਾਰੀ ਵਾਲੇ ਇਲਾਕੇ ਵਿਚ ਗੱਡੀਆਂ ਦੀ ਟੱਕਰ ਹੋਣ ਦੀ ਖਬਰ ਵੀ ਮਿਲੀ ਸੀ ਪਰ ਪੁਲਿਸ ਵੱਲੋਂ ਇਸ ਬਾਰੇ ਸਾਫ ਤੌਰ ’ਤੇ ਕੋਈ ਜ਼ਿਕਰ ਨਹੀਂ ਕੀਤਾ ਗਿਆ। ਪੀਲ ਰੀਜਨਲ ਪੁਲਿਸ ਦੇ ਹੌਮੀਸਾਈਡ ਬਿਊਰੋ ਨੇ ਪੜਤਾਲ ਆਪਣੇ ਹੱਥਾਂ ਵਿਚ ਲੈ ਲਈ ਹੈ।