ਜ਼ੀਰਕਪੁਰ ਦੇ ਬਲਟਾਣਾ ਵਿਚ ਅੱਧੀ ਰਾਤ ਨੂੰ ਚੱਲੀਆਂ ਗੋਲੀਆਂ
ਜ਼ੀਰਕਪੁਰ, 10 ਅਕਤੂਬਰ, ਨਿਰਮਲ : ਬੀਤੀ ਰਾਤ ਕਰੀਬ ਸਾਢੇ 12 ਵਜੇ ਜ਼ੀਰਕਪੁਰ ਦੇ ਬਲਟਾਣਾ ਵਿੱਚ ਇੱਕ ਗਰੁੱਪ ਦੇ ਨੌਜਵਾਨਾਂ ਨੇ ਦੂਜੇ ਗਰੁੱਪ ਦੇ ਨੌਜਵਾਨਾਂ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ’ਚ ਇਕ ਨੌਜਵਾਨ ਨੂੰ ਗੋਲੀ ਲੱਗ ਗਈ, ਜਦਕਿ ਦੋ ਹੋਰ ਨੌਜਵਾਨ ਚਾਕੂ ਨਾਲ ਹਮਲੇ ਵਿਚ ਜ਼ਖਮੀ ਹੋ ਗਏ। ਜਿਨ੍ਹਾਂ ਦਾ ਸੈਕਟਰ-32 ਦੇ ਸਰਕਾਰੀ ਹਸਪਤਾਲ ਵਿੱਚ ਇਲਾਜ […]
By : Hamdard Tv Admin
ਜ਼ੀਰਕਪੁਰ, 10 ਅਕਤੂਬਰ, ਨਿਰਮਲ : ਬੀਤੀ ਰਾਤ ਕਰੀਬ ਸਾਢੇ 12 ਵਜੇ ਜ਼ੀਰਕਪੁਰ ਦੇ ਬਲਟਾਣਾ ਵਿੱਚ ਇੱਕ ਗਰੁੱਪ ਦੇ ਨੌਜਵਾਨਾਂ ਨੇ ਦੂਜੇ ਗਰੁੱਪ ਦੇ ਨੌਜਵਾਨਾਂ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ’ਚ ਇਕ ਨੌਜਵਾਨ ਨੂੰ ਗੋਲੀ ਲੱਗ ਗਈ, ਜਦਕਿ ਦੋ ਹੋਰ ਨੌਜਵਾਨ ਚਾਕੂ ਨਾਲ ਹਮਲੇ ਵਿਚ ਜ਼ਖਮੀ ਹੋ ਗਏ। ਜਿਨ੍ਹਾਂ ਦਾ ਸੈਕਟਰ-32 ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਗੋਲੀਬਾਰੀ ਕਰਨ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।
ਹਮਲਾਵਰ ਕਬਾੜੀ ਦੀ ਦੁਕਾਨ ਵਿਚ ਬੈਠੇ ਨੌਜਵਾਨ ’ਤੇ ਫਾਇਰਿੰਗ ਕਰਨ ਆਏ ਸੀ। ਇਸ ਦੌਰਾਨ 3 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ। ਇਸ ਘਟਨਾ ਦੀ ਸੀਸੀਟੀਵੀ ਸਾਹਮਣੇ ਆਈ ਹੈ। ਜਿਸ ਵਿਚ ਬਦਮਾਸ਼ ਭੱਜਦੇ ਹੋਏ ਨਜ਼ਰ ਆ ਰਹੇ ਹਨ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੋਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹੈ ਕਿ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਝਗੜਾ ਹੋਇਆ ਸੀ।