Begin typing your search above and press return to search.
ਤਰਨਤਾਰਨ ਵਿਚ ਚੱਲੀਆਂ ਗੋਲੀਆਂ, ਬਜ਼ੁਰਗ ਦੀ ਮੌਤ
ਤਰਨਤਾਰਨ, 23 ਦਸੰਬਰ, ਨਿਰਮਲ : ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਖਵਾਸਪੁਰ ਵਿਖੇ ਗੋਲੀ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਤਿੰਨ ਦੇ ਕਰੀਬ ਵਿਅਕਤੀ ਜ਼ਖ਼ਮੀ ਦੱਸੇ ਜਾ ਰਹੇ ਹਨ। ਪੀੜਤ ਪਰਿਵਾਰ ਦੇ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਦੇ ਹੀ ਕੁਝ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਉੱਪਰ ਗੋਲੀਆਂ ਚਲਾਈਆਂ ਗਈਆਂ ਹਨ। ਉਨ੍ਹਾਂ […]
By : Editor Editor
ਤਰਨਤਾਰਨ, 23 ਦਸੰਬਰ, ਨਿਰਮਲ : ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਖਵਾਸਪੁਰ ਵਿਖੇ ਗੋਲੀ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਤਿੰਨ ਦੇ ਕਰੀਬ ਵਿਅਕਤੀ ਜ਼ਖ਼ਮੀ ਦੱਸੇ ਜਾ ਰਹੇ ਹਨ। ਪੀੜਤ ਪਰਿਵਾਰ ਦੇ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਦੇ ਹੀ ਕੁਝ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਉੱਪਰ ਗੋਲੀਆਂ ਚਲਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਕ ਦਿਨ ਪਹਿਲਾਂ ਹਮਲਾਵਰ ਉਨ੍ਹਾਂ ਨੂੰ ਧਮਕੀਆਂ ਦੇ ਕੇ ਗਏ ਸਨ ਅਤੇ ਅੱਜ ਹਮਲਾਵਰਾਂ ਵੱਲੋਂ ਉਨ੍ਹਾਂ ਉੱਪਰ ਸਿੱਧੀਆਂ ਗੋਲੀਆਂ ਚਲਾ ਦਿੱਤੀਆਂ ਗਈਆਂ ਹਨ। ਇਸ ਗੋਲੀਬਾਰੀ ਦੌਰਾਨ ਬਲਵਿੰਦਰ ਸਿੰਘ (55) ਉਰਫ਼ ਕਾਲਾਨਾਂ ਦੇ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਤਿੰਨ ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਨੂੰ ਇਲਾਜ ਲਈ ਤਰਨਤਾਰਨ ਦੇ ਸਿਵਿਲ ਹਸਪਤਾਲ ਵਿਚ ਭੇਜ ਦਿੱਤਾ ਗਿਆ ਹੈ
ਇਹ ਖ਼ਬਰ ਵੀ ਪੜ੍ਹੋ
ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਵਜੋਂ ਬ੍ਰਿਜ ਭੂਸ਼ਣ ਸਿੰਘ ਦੇ ਕਰੀਬੀ ਸੰਜੇ ਸਿੰਘ ਦੀ ਚੋਣ ਕੀਤੇ ਜਾਣ ਤੋਂ ਦੁਖੀ ਪਹਿਲਵਾਨ ਸਾਕਸ਼ੀ ਅਤੇ ਬਜਰੰਗ ਪੂਨੀਆ ਨੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਕੱਲ੍ਹ ਨਵੀਂ ਦਿੱਲੀ ਵਿੱਚ ਹੋਈ ਮੀਟਿੰਗ ਵਿੱਚ ਹਰਿਆਣਾ ਦੇ ਰਾਜ ਸਭਾ ਮੈਂਬਰ ਦੀਪੇਂਦਰ ਹੁੱਡਾ ਵੀ ਮੌਜੂਦ ਸਨ। ਮੀਡੀਆ ਰਿਪੋਰਟਾਂ ਮੁਤਾਬਕ ਮੁਲਾਕਾਤ ਦੌਰਾਨ ਪ੍ਰਿਯੰਕਾ ਗਾਂਧੀ ਨੇ ਬਜਰੰਗ ਅਤੇ ਸਾਕਸ਼ੀ ਨੂੰ ਉਨ੍ਹਾਂ ਦੀ ਲੜਾਈ ਵਿਚ ਪੂਰਾ ਸਮਰਥਨ ਦੇਣ ਦੀ ਗੱਲ ਕੀਤੀ। ਦੱਸ ਦਈਏ ਕਿ ਬੀਤੇ ਕੱਲ੍ਹ ਪਹਿਲਵਾਨ ਬਜਰੰਗ ਪੂਨੀਆ ਨੇ ਸੋਸ਼ਲ ਮੀਡੀਆ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪਦਮਸ਼੍ਰੀ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਸੀ। ਬਜਰੰਗ ਨੇ ਲਿਖਿਆ ਕਿ ਮੈਂ ਪ੍ਰਧਾਨ ਮੰਤਰੀ ਨੂੰ ਆਪਣਾ ਪਦਮ ਸ਼੍ਰੀ ਪੁਰਸਕਾਰ ਵਾਪਸ ਕਰ ਰਿਹਾ ਹਾਂ। ਇਹ ਸਿਰਫ ਕਹਿਣ ਲਈ ਮੇਰੀ ਚਿੱਠੀ ਹੈ। ਇਸ ਚਿੱਠੀ ‘ਚ ਬਜਰੰਗ ਪੂਨੀਆ ਨੇ ਭਾਰਤੀ ਕੁਸ਼ਤੀ ਮਹਾਸੰਘ (ਡਬਲਿਊ.ਐਫ.ਆਈ.) ਤੇ ਬ੍ਰਿਜ ਭੂਸ਼ਣ ਦੇ ਕਰੀਬੀ ਸੰਜੇ ਸਿੰਘ ਦੀ ਜਿੱਤ ਦਾ ਵਿਰੋਧ ਕੀਤਾ ਹੈ। ਬਜਰੰਗ ਪੁਰਸਕਾਰ ਵਾਪਸ ਕਰਨ ਲਈ ਪ੍ਰਧਾਨ ਮੰਤਰੀ ਦੀ ਰਿਹਾਇਸ਼ ਤੇ ਗਏ ਸਨ, ਪਰ ਜਦੋਂ ਉਨ੍ਹਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਮਿਲੀ ਤਾਂ ਉਨ੍ਹਾਂ ਨੇ ਪੁਰਸਕਾਰ ਨੂੰ ਉਥੇ ਫੁੱਟਪਾਥ ਤੇ ਰੱਖ ਦਿੱਤਾ।
Next Story