ਮੀਟ ’ਚ ਲੂਣ ਜ਼ਿਆਦਾ ਹੋਣ ਕਰਕੇ ਢਾਬੇ ’ਤੇ ਚੱਲੀਆਂ ਗੋਲੀਆਂ
ਅੰਮ੍ਰਿਤਸਰ, 31 ਦਸੰਬਰ (ਹਿਮਾਂਸ਼ੂ) : ਅੰਮ੍ਰਿਤਸਰ ਤੋਂ ਨਿੱਤ ਦਿਨ ਗੋਲੀ ਚੱਲਣ ਦੀਆਂ ਖ਼ਬਰਾਂ ਆ ਰਹੀਆਂ ਨੇ। ਬੀਤੀ ਦੇਰ ਰਾਤ ਫਿਰ ਇਕ ਚਿਕਨ ਸ਼ੌਪ ਦੇ ਬਾਹਰ ਕੁੱਝ ਨੌਜਵਾਨਾਂ ਦੇ ਝਗੜੇ ਦੌਰਾਨ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਐ। ਝਗੜਾ ਚਿਕਨ ਵਿਚ ਲੂਣ ਜ਼ਿਆਦਾ ਹੋਣ ਨੂੰ ਲੈ ਕੇ ਸ਼ੁਰੂ ਹੋਇਆ ਜੋ ਗੋਲੀਆਂ ਚੱਲਣ ਤੱਕ ਪਹੁੰਚ ਗਿਆ। ਅੰਮ੍ਰਿਤਸਰ […]
By : Makhan Shah
ਅੰਮ੍ਰਿਤਸਰ, 31 ਦਸੰਬਰ (ਹਿਮਾਂਸ਼ੂ) : ਅੰਮ੍ਰਿਤਸਰ ਤੋਂ ਨਿੱਤ ਦਿਨ ਗੋਲੀ ਚੱਲਣ ਦੀਆਂ ਖ਼ਬਰਾਂ ਆ ਰਹੀਆਂ ਨੇ। ਬੀਤੀ ਦੇਰ ਰਾਤ ਫਿਰ ਇਕ ਚਿਕਨ ਸ਼ੌਪ ਦੇ ਬਾਹਰ ਕੁੱਝ ਨੌਜਵਾਨਾਂ ਦੇ ਝਗੜੇ ਦੌਰਾਨ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਐ। ਝਗੜਾ ਚਿਕਨ ਵਿਚ ਲੂਣ ਜ਼ਿਆਦਾ ਹੋਣ ਨੂੰ ਲੈ ਕੇ ਸ਼ੁਰੂ ਹੋਇਆ ਜੋ ਗੋਲੀਆਂ ਚੱਲਣ ਤੱਕ ਪਹੁੰਚ ਗਿਆ।
ਅੰਮ੍ਰਿਤਸਰ ਵਿਖੇ ਇਕ ਮੀਟ ਦੀ ਦੁਕਾਨ ’ਤੇ ਦੇਰ ਰਾਤ ਉਸ ਸਮੇਂ ਖ਼ੂਨੀ ਝੜਪ ਹੋ ਗਈ ਜਦੋਂ ਚਿਕਨ ਵਿਚ ਲੂਣ ਜ਼ਿਆਦਾ ਹੋਣ ਕਾਰਨ ਦੋ ਨੌਜਵਾਨਾਂ ਨੇ ਝਗੜਾ ਕਰਨਾ ਸ਼ੁਰੂ ਕਰ ਦਿੱਤਾ। ਬਹਿਸਬਾਜ਼ੀ ਤੋਂ ਸ਼ੁਰੂ ਹੋਇਆ ਝਗੜਾ ਖ਼ੂਨੀ ਝੜਪ ਤੱਕ ਪਹੁੰਚ ਗਿਆ, ਜਿਸ ਤੋਂ ਬਾਅਦ ਦੋ ਨੌਜਵਾਨਾਂ ਨੇ ਇਕ ਨੌਜਵਾਨ ਦੀ ਪਹਿਲਾਂ ਕੁੱਟਮਾਰ ਕੀਤੀ ਅਤੇ ਫਿਰ ਉਸ ’ਤੇ ਗੋਲੀਆਂ ਚਲਾ ਦਿੱਤੀਆਂ।
ਵਾਰਦਾਤ ਨੂੰ ਅੰਜ਼ਾਮ ਦੇਣ ਮਗਰੋਂ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਏ ਪਰ ਇਸ ਘਟਨਾ ਦੌਰਾਨ ਨੌਜਵਾਨ ਵਾਲ ਵਾਲ ਬਚ ਗਿਆ। ਝਗੜੇ ਦੀ ਸਾਰੀ ਘਟਨਾ ਉਥੇ ਲੱਗੇ ਇਕ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ।
ਸੀਸੀਟੀਵੀ ਤਸਵੀਰਾਂ ਵਿਚ ਤੁਸੀਂ ਸਾਫ਼ ਦੇਖ ਸਕਦੇ ਹੋ ਕਿ ਕਿਵੇਂ ਨੌਜਵਾਨਾਂ ਵੱਲੋਂ ਝਗੜਾ ਕੀਤਾ ਜਾ ਰਿਹਾ ਏ ਅਤੇ ਇਕ ਨੌਜਵਾਨ ਦੀ ਕੁੱਟਮਾਰ ਕੀਤੀ ਜਾ ਰਹੀ ਐ ਪਰ ਇਸ ਮਗਰੋਂ ਜਦੋਂ ਨੌਜਵਾਨ ਆਪਣਾ ਪਿਸਟਲ ਕੱਢ ਕੇ ਫਾਇਰ ਕਰਦਾ ਏ ਤਾਂ ਨੌਜਵਾਨ ਫ਼ਰਾਰ ਹੋ ਜਾਂਦੇ ਨੇ।
ਇਸ ਸਬੰਧੀ ਜਦੋਂ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀ ਨਿਸ਼ਾਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਝਗੜੇ ਸਬੰਧੀ ਸੂਚਨਾ ਪੁੱਜੀ ਸੀ, ਜਿਸ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਐ, ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਦੱਸ ਦਈਏ ਕਿ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਐ ਅਤੇ ਝਗੜਾ ਕਰਨ ਵਾਲੇ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਐ।
ਇਹ ਖ਼ਬਰ ਵੀ ਪੜ੍ਹੋ :
ਜਲੰਧਰ : ਪੰਜਾਬ ਦੇ ਮਾਡਲ ਟਾਊਨ ਜਲੰਧਰ ‘ਚ ਹਾਰਟ ਅਟੈਕ ਦੇ ਪਰਾਠੇ ਬਣਾਉਣ ਵਾਲੇ ਵੀਰ ਦਵਿੰਦਰ ਸਿੰਘ ਨੂੰ ਕਾਮੇਡੀਅਨ ਕਪਿਲ ਸ਼ਰਮਾ ਨੂੰ ਪਰਾਠੇ ਖੁਆਉਣੇ ਔਖੇ ਹੋ ਗਏ। ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ‘ਤੇ ਜਲੰਧਰ ਪੁਲਿਸ ਨੇ ਵੀਰ ਦਵਿੰਦਰ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਬਾਅਦ ਵਿਚ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ। ਇਸ ਦੌਰਾਨ ਵੀਰ ਦਵਿੰਦਰ ਸਿੰਘ ਨੇ ਦੋਸ਼ ਲਾਇਆ ਹੈ ਕਿ ਥਾਣਾ 6 ਦੀ ਪੁਲਸ ਨੇ ਉਸ ਦੀ ਕੁੱਟਮਾਰ ਕੀਤੀ ਹੈ।
ਜਾਣਕਾਰੀ ਅਨੁਸਾਰ ਥਾਣਾ ਸਦਰ-6 ਦੀ ਪੁਲਸ ਨੇ ਵੀਰ ਦਵਿੰਦਰ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਵਿੱਚ ਆਈਪੀਸੀ ਦੀ ਧਾਰਾ 188 ਲਗਾਈ ਗਈ ਹੈ। ਕੇਸ ਵਿੱਚ ਕਿਹਾ ਗਿਆ ਹੈ ਕਿ ਵੀਰ ਦਵਿੰਦਰ ਨੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਕੇ ਰਾਤ ਨੂੰ ਪਰਾਂਠੇ ਵੇਚ ਕੇ ਆਪਣਾ ਸਟਾਲ ਲਗਾ ਦਿੱਤਾ।
ਸ਼ਨੀਵਾਰ ਦੇਰ ਸ਼ਾਮ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਵੀਰ ਦਵਿੰਦਰ ਨੇ ਦੱਸਿਆ ਕਿ ਐੱਸਐੱਚਓ ਨੇ ਆਪਣੀ ਟੀਮ ਨਾਲ ਮਿਲ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਬੰਦ ਕਮਰੇ ਵਿੱਚ ਰੱਖ ਕੇ ਉਸ ਨਾਲ ਦੁਰਵਿਵਹਾਰ ਕੀਤਾ। ਵੀਰ ਦਵਿੰਦਰ ਨੇ ਦੱਸਿਆ ਕਿ ਕਪਿਲ ਸ਼ਰਮਾ ਦੀ ਫੋਟੋ ਵਾਇਰਲ ਹੋਣ ਤੋਂ ਬਾਅਦ ਉਸ ਖਿਲਾਫ ਕਈ ਅਜਿਹੀਆਂ ਕਾਰਵਾਈਆਂ ਕੀਤੀਆਂ ਗਈਆਂ ਸਨ।
ਇਸ ਸਬੰਧੀ ਥਾਣਾ ਸਦਰ-6 ਦੇ ਐਸਐਚਓ ਅਜੈਬ ਸਿੰਘ ਔਜਲਾ ਨੇ ਦੱਸਿਆ ਕਿ ਇਲਾਕੇ ਦੇ ਲੋਕਾਂ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ ਕਿ ਉਕਤ ਥਾਂ ’ਤੇ ਰਾਤ ਦੇ 2 ਵਜੇ ਤੱਕ ਪਰਾਂਠੇ ਵੇਚੇ ਜਾਂਦੇ ਹਨ। ਜਿਸ ਕਾਰਨ ਉਨ੍ਹਾਂ ਦਾ ਇਲਾਕਾ ਕਾਫੀ ਗੰਦਾ ਰਹਿੰਦਾ ਹੈ। ਇਸ ਬਾਰੇ ਵੀਰ ਦਵਿੰਦਰ ਨੂੰ ਪਹਿਲਾਂ ਵੀ ਉੱਚ ਅਧਿਕਾਰੀਆਂ ਨੇ ਸਮਝਾਇਆ ਸੀ ਪਰ ਉਹ ਨਹੀਂ ਸਮਝਿਆ। ਜਿਸ ਕਾਰਨ ਮਾਮਲਾ ਦਰਜ ਕੀਤਾ ਗਿਆ। ਜਿੱਥੋਂ ਤੱਕ ਕੁੱਟਮਾਰ ਦਾ ਸਵਾਲ ਹੈ, ਉਸ ‘ਤੇ ਥਾਣੇ ‘ਚ ਕੋਈ ਹਮਲਾ ਨਹੀਂ ਹੋਇਆ। ਸਾਰੇ ਦੋਸ਼ ਝੂਠੇ ਹਨ।