Begin typing your search above and press return to search.

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਗੇਟ ਕੋਲ ਚੱਲੀਆਂ ਗੋਲੀਆਂ, 30 ਦੇ ਕਰੀਬ ਬਦਮਾਸ਼ਾਂ ਨੇ ਕੀਤਾ ਹਮਲਾ,ਇੱਕ ਦੀ ਮੌਤ

ਫਗਵਾੜਾ, 9 ਸਤੰਬਰ, ਹ.ਬ. : ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਲਾਅ ਗੇਟ ਕੋਲ ਖੜ੍ਹੇ ਨੌਜਵਾਨਾਂ ’ਤੇ 30 ਦੇ ਕਰੀਬ ਹਥਿਆਰਬੰਦ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਬਦਮਾਸ਼ਾਂ ਦੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਅਤੇ ਪਿਸਤੌਲ ਸਨ। ਉਨ੍ਹਾਂ ਨੇ ਉਥੇ ਗੋਲੀਆਂ ਵੀ ਚਲਾਈਆਂ। ਇਸ ਹਮਲੇ ਵਿਚ ਇਕ ਨੌਜਵਾਨ ਜਿਸ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਸਿੰਘਪੁਰ ਵਜੋਂ ਹੋਈ […]

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਗੇਟ ਕੋਲ ਚੱਲੀਆਂ ਗੋਲੀਆਂ, 30 ਦੇ ਕਰੀਬ ਬਦਮਾਸ਼ਾਂ ਨੇ ਕੀਤਾ ਹਮਲਾ,ਇੱਕ ਦੀ ਮੌਤ
X

Editor (BS)By : Editor (BS)

  |  9 Sept 2023 8:23 AM IST

  • whatsapp
  • Telegram


ਫਗਵਾੜਾ, 9 ਸਤੰਬਰ, ਹ.ਬ. : ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਲਾਅ ਗੇਟ ਕੋਲ ਖੜ੍ਹੇ ਨੌਜਵਾਨਾਂ ’ਤੇ 30 ਦੇ ਕਰੀਬ ਹਥਿਆਰਬੰਦ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਬਦਮਾਸ਼ਾਂ ਦੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਅਤੇ ਪਿਸਤੌਲ ਸਨ। ਉਨ੍ਹਾਂ ਨੇ ਉਥੇ ਗੋਲੀਆਂ ਵੀ ਚਲਾਈਆਂ। ਇਸ ਹਮਲੇ ਵਿਚ ਇਕ ਨੌਜਵਾਨ ਜਿਸ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਸਿੰਘਪੁਰ ਵਜੋਂ ਹੋਈ ਹੈ, ਦੀ ਮੌਤ ਹੋ ਗਈ ਹੈ। ਜਦੋਂ ਕਿ ਹਮਲੇ ਵਿੱਚ ਦੋ ਨੌਜਵਾਨ ਜ਼ਖ਼ਮੀ ਹੋ ਗਏ ਹਨ।

ਹਮਲੇ ’ਚ ਜ਼ਖਮੀ ਹੋਏ ਅਰਜਨ ਸਿੰਘ ਰਾਣਾ ਜੋ ਕਿ ਫਗਵਾੜਾ ਦੇ ਸਿਵਲ ਹਸਪਤਾਲ ’ਚ ਦਾਖਲ ਹੈ, ਨੇ ਦੱਸਿਆ ਕਿ ਉਹ ਉਸ ਦਾ ਭਰਾ ਹਰਪ੍ਰੀਤ ਅਤੇ ਦੋਸਤ ਸੌਰਭ ਆਪਣੇ ਦੋਸਤ ਮਨੀ ਨੂੰ ਛੱਡਣ ਲਈ ਕਿਸੇ ਹੋਰ ਪੀਜੀ ਜਾ ਰਹੇ ਸਨ। ਉਹ ਲਾਅ ਗੇਟ ਕੋਲ ਖੜ੍ਹਾ ਸਨ। ਇਸ ਦੌਰਾਨ ਕਰੀਬ 25 ਤੋਂ 30 ਨੌਜਵਾਨ ਬਾਈਕ ’ਤੇ ਸਵਾਰ ਹੋ ਕੇ ਆਏ। ਸਾਰਿਆਂ ਦੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਸਨ। ਉਨ੍ਹਾਂ ਨੇ ਹਮਲਾ ਕਰ ਦਿੱਤਾ।

ਅਰਜੁਨ ਨੇ ਦੱਸਿਆ ਕਿ ਕੁਝ ਹਮਲਾਵਰਾਂ ਕੋਲ ਪਿਸਤੌਲ ਵੀ ਸਨ। ਉਨ੍ਹਾਂ ਨੇ ਆਉਂਦੇ ਹੀ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਜ਼ਖਮੀ ਹਰਪ੍ਰੀਤ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ। ਜਿੱਥੇ ਉਸ ਦੀ ਮੌਤ ਹੋ ਗਈ। ਅਰਜੁਨ ਨੇ ਦੱਸਿਆ ਕਿ ਉਸ ਦੇ ਭਰਾ ਹਰਪ੍ਰੀਤ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਗਿਆ। ਉਹ ਇੱਥੇ ਇੱਕ ਜੂਸ ਬਾਰ ਵਿੱਚ ਕੰਮ ਕਰਦਾ ਸੀ।

ਅਰਜਨ ਸਿੰਘ ਰਾਣਾ ਨੇ ਦੱਸਿਆ ਕਿ ਉਨ੍ਹਾਂ ’ਤੇ ਹਮਲਾ ਕਰਨ ਵਾਲੇ ਵਿਅਕਤੀਆਂ ’ਚ ਮਨੋਹਰ, ਰੋਸ਼ਨ, ਸਾਬਾ, ਅਭਿਸ਼ੇਕ ਅਤੇ ਹੋਰ ਅਣਪਛਾਤੇ ਵਿਅਕਤੀ ਸ਼ਾਮਲ ਸਨ। ਇਨ੍ਹਾਂ ’ਚੋਂ ਰੋਸ਼ਨ ਹਮੇਸ਼ਾ ਪੁਲਸ ਵਾਲਿਆਂ ਨਾਲ ਘੁੰਮਦਾ ਰਹਿੰਦਾ ਹੈ। ਰਾਤ ਨੂੰ ਵੀ ਹਮਲੇ ਤੋਂ ਬਾਅਦ ਉਹ ਪੁਲਿਸ ਦੀ ਗੱਡੀ ਵਿੱਚ ਹੀ ਚਲਾ ਗਿਆ ਸੀ। ਉਸ ਨੂੰ ਵੀ ਉਨ੍ਹਾਂ ਨੇ ਪੁਲਸ ਦੀ ਗੱਡੀ ਵਿੱਚ ਬਿਠਾ ਕੇ ਭਜਾ ਕੇ ਲਿਜਾਣ ਦੀ ਕੋਸ਼ਿਸ਼ ਵੀ ਕੀਤੀ।

ਫਗਵਾੜਾ ਥਾਣਾ ਇੰਚਾਰਜ ਸੁਰਜੀਤ ਸਿੰਘ ਨੇ ਦੱਸਿਆ ਕਿ ਮਰਨ ਵਾਲਾ ਹਰਪ੍ਰੀਤ ਸਿੰਘ ਲਾਅ ਗੇਟ ਨੇੜੇ ਜੂਸ ਵੇਚਣ ਦਾ ਕੰਮ ਕਰਦਾ ਸੀ।

Next Story
ਤਾਜ਼ਾ ਖਬਰਾਂ
Share it