ਭਾਰਤ-ਪਾਕਿਸਤਾਨ ਸਰਹੱਦ ’ਤੇ ਚੱਲੀਆਂ ਗੋਲੀਆਂ
ਗੁਰਦਾਸਪੁਰ, 19 ਮਾਰਚ, ਨਿਰਮਲ : ਪਾਕਿਸਤਾਨ ਅਪਣੀ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਪਾਕਿਸਤਾਨ ਰੋਜ਼ਾਨਾ ਹੀ ਭਾਰਤੀ ਸਰਹੱਦ ਵਿਚ ਡਰੋਨ ਜ਼ਰੀਏ ਡਰੱਗਜ਼ ਅਤੇ ਹਥਿਆਰ ਭੇਜਣ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ। ਲੇਕਿਨ ਸਰਹੱਦ ’ਤੇ ਤੈਨਾਤ ਬੀਐਸਐਫ ਦੇ ਜਵਾਨ ਪਾਕਿਸਤਾਨ ਨੂੰ ਮੂੰਹ ਤੋੜ ਜਵਾਬ ਦਿੰਦੇ ਰਹਿੰਦੇ ਹਨ। ਦੇਰ ਰਾਤ ਕਰੀਬ 9.40 ਵਜੇ ਬੀਐਸਐਫ ਸੈਕਟਰ ਗੁਰਦਾਸਪੁਰ ਦੀ ਚੰਦੂਵਡਾਲਾ […]
By : Editor Editor
ਗੁਰਦਾਸਪੁਰ, 19 ਮਾਰਚ, ਨਿਰਮਲ : ਪਾਕਿਸਤਾਨ ਅਪਣੀ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਪਾਕਿਸਤਾਨ ਰੋਜ਼ਾਨਾ ਹੀ ਭਾਰਤੀ ਸਰਹੱਦ ਵਿਚ ਡਰੋਨ ਜ਼ਰੀਏ ਡਰੱਗਜ਼ ਅਤੇ ਹਥਿਆਰ ਭੇਜਣ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ। ਲੇਕਿਨ ਸਰਹੱਦ ’ਤੇ ਤੈਨਾਤ ਬੀਐਸਐਫ ਦੇ ਜਵਾਨ ਪਾਕਿਸਤਾਨ ਨੂੰ ਮੂੰਹ ਤੋੜ ਜਵਾਬ ਦਿੰਦੇ ਰਹਿੰਦੇ ਹਨ।
ਦੇਰ ਰਾਤ ਕਰੀਬ 9.40 ਵਜੇ ਬੀਐਸਐਫ ਸੈਕਟਰ ਗੁਰਦਾਸਪੁਰ ਦੀ ਚੰਦੂਵਡਾਲਾ ਪੋਸਟ ’ਤੇ ਬੀਪੀ ਨੰਬਰ 34 ਦੇ ਕੋਲ ਇੱਕ ਪਾਕਿਸਤਾਨੀ ਡਰੋਨ ਦੇਖਿਆ ਗਿਆ ਜਿਸ ’ਤੇ ਸਰਹੱਦ ’ਤੇ ਤੈਨਾਤ ਬੀਐਸਐਫ ਦੀ 27 ਬਟਾਲੀਅਨ ਦੇ ਜਵਾਨਾਂ ਨੇ ਡਰੋਨ ’ਤੇ ਗੋਲੀਆਂ ਚਲਾਈਆਂ ਅਤੇ ਹਲਕਾ ਬੰਬ ਸੁੱਟਿਆ। ਫਿਰ ਉਹ ਡਰੋਨ ਵਾਪਸ ਪਾਕਿਸਤਾਨ ਪਰਤ ਗਿਆ। ਹੁਣ ਪੰਜਾਬ ਪੁਲਿਸ ਅਤੇ ਬੀਐਸਐਫ ਦੇ ਜਵਾਨਾਂ ਵਲੋਂ ਸਰਚ ਮੁਹਿੰਮ ਚਲਾਈ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ
ਹਰਿਆਣਾ ਦੇ ਨਵੇਂ ਸੀਐਮ ਨੇ ਨਾਢਾ ਸਾਹਿਬ ਗੁਰਦੁਆਰੇ ਵਿਚ ਮੱਥਾ ਟੇਕਿਆ। ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਨਾਇਬ ਸੈਣੀ ਪੰਚਕੂਲਾ ਦੇ ਨਾਢਾ ਸਾਹਿਬ ਗੁਰਦੁਆਰੇ ਵਿੱਚ ਮੱਥਾ ਟੇਕਣ ਪੁੱਜੇ। ਇਸ ਦੌਰਾਨ ਉਨ੍ਹਾਂ ਗੁਰਦੁਆਰੇ ਵਿੱਚ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਬਿਨਾਂ ਖਰਚੇ ਅਤੇ ਬਿਨ੍ਹਾਂ ਕਿਸੇ ਪਰਚੀ ਦੇ ਨੌਕਰੀਆਂ ਦਿੱਤੀਆਂ ਹਨ। ਸਾਡੀ ਸਰਕਾਰ ਨੇ ਚਿਰਾਯੂ ਯੋਜਨਾ ਨੂੰ ਜੋੜ ਕੇ ਹਰ ਸਕੀਮ ਦਾ ਲਾਭ ਦੇਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਨੂੰ ਕਰਨਾਲ ਤੋਂ ਲੋਕ ਸਭਾ ਉਮੀਦਵਾਰ ਬਣਾਇਆ ਗਿਆ ਹੈ ਅਤੇ ਹਰਿਆਣਾ ਵਿੱਚ ਲੋਕ ਸਭਾ ਚੋਣਾਂ ਦਾ ਆਗਾਜ਼ ਹੋਵੇਗਾ।
ਸੀਐਮ ਸੈਣੀ ਨੇ ਕਿਹਾ ਕਿ ਭਾਜਪਾ ਹਰਿਆਣਾ ਦੀਆਂ 10 ਦੀ 10 ਲੋਕ ਸਭਾ ਸੀਟਾਂ ਜਿੱਤੇਗੀ। ਅਸੀਂ ਭਾਜਪਾ ਸਰਕਾਰ ਵੱਲੋਂ ਕੀਤੇ ਕੰਮਾਂ ਦੇ ਆਧਾਰ ’ਤੇ ਲੋਕਾਂ ਵਿੱਚ ਜਾਵਾਂਗੇ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੈਂ ਇੱਥੋਂ ਕਰਨਾਲ ਜਾਵਾਂਗਾ। ਅੰਬਾਲਾ ਛਾਉਣੀ ਵਿੱਚ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਾਂਗਾ। ਸਾਬਕਾ ਗ੍ਰਹਿ ਮੰਤਰੀ ਦੀ ਨਾਰਾਜ਼ਗੀ ਬਾਰੇ ਸੀਐਮ ਨੇ ਕਿਹਾ ਕਿ ਅਨਿਲ ਵਿੱਜ ਸਾਡੇ ਨੇਤਾ ਹਨ, ਅਸੀਂ ਉਨ੍ਹਾਂ ਦਾ ਸਨਮਾਨ ਕਰਦੇ ਹਾਂ। ਮੈਨੂੰ ਪਹਿਲਾਂ ਵੀ ਉਨ੍ਹਾਂ ਤੋਂ ਲਗਾਤਾਰ ਮਾਰਗਦਰਸ਼ਨ ਮਿਲਦਾ ਰਿਹਾ ਹੈ, ਮੈਂ ਭਵਿੱਖ ਵਿੱਚ ਵੀ ਅਨਿਲ ਵਿੱਜ ਤੋਂ ਅਸ਼ੀਰਵਾਦ ਲੈਂਦਾ ਰਹਾਂਗਾ। ਉਨ੍ਹਾਂ ਦੱਸਿਆ ਕਿ ਅਸੀਂ ਉਨ੍ਹਾਂ ਦਾ ਆਸ਼ੀਰਵਾਦ ਲੈ ਕੇ ਹੀ ਅੰਬਾਲਾ ਵਿੱਚ ਚੋਣ ਪ੍ਰਚਾਰ ਨੂੰ ਅੱਗੇ ਵਧਾਉਣ ਦਾ ਕੰਮ ਕਰਾਂਗੇ।
ਸਾਬਕਾ ਗ੍ਰਹਿ ਮੰਤਰੀ ਅਨਿਲ ਵਿੱਜ ਨਵੇਂ ਮੁੱਖ ਮੰਤਰੀ ਨਾਇਬ ਸੈਣੀ ਤੋਂ ਨਾਰਾਜ਼ ਦੱਸੇ ਜਾਂਦੇ ਹਨ। ਸਾਬਕਾ ਸੀਐਮ ਮਨੋਹਰ ਲਾਲ ਖੱਟਰ ਨੂੰ ਹਟਾਏ ਜਾਣ ਤੋਂ ਬਾਅਦ ਅਨਿਲ ਵਿੱਜ ਵਿਧਾਇਕ ਦਲ ਦੀ ਮੀਟਿੰਗ ਵਿੱਚ ਨਾਇਬ ਸੈਣੀ ਦੇ ਨਾਂ ’ਤੇ ਗੁੱਸੇ ਵਿੱਚ ਮੀਟਿੰਗ ਵਿੱਚੋਂ ਵਾਕਆਊਟ ਕਰ ਗਏ ਸਨ। ਇਸ ਦੇ ਨਾਲ ਹੀ ਉਹ ਅਗਲੇ ਦਿਨ ਰਾਜ ਭਵਨ ਵਿੱਚ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਵੀ ਸ਼ਾਮਲ ਨਹੀਂ ਹੋਏ।
ਹਾਲਾਂਕਿ ਇਸ ਤੋਂ ਬਾਅਦ ਜਦੋਂ ਕੇਂਦਰੀ ਲੀਡਰਸ਼ਿਪ ਵੱਲੋਂ ਅਨਿਲ ਵਿੱਜ ਨੂੰ ਬੁਲਾਇਆ ਗਿਆ ਤਾਂ ਉਹ ਮੁੱਖ ਮੰਤਰੀ ਮਨੋਹਰ ਲਾਲ ਦੇ ਵਿਧਾਨ ਸਭਾ ਸੈਸ਼ਨ ’ਚ ਭਰੋਸੇ ਦੇ ਵੋਟ ’ਚ ਹਿੱਸਾ ਲੈਣ ਪਹੁੰਚੇ ਸਨ, ਉਦੋਂ ਤੋਂ ਹੀ ਅਨਿਲ ਵਿੱਜ ਅੰਬਾਲਾ ’ਚ ਹੀ ਰਹਿ ਰਹੇ ਹਨ।