ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਅੰਮ੍ਰਿਤਸਰ, 28 ਅਕਤੂਬਰ, ਨਿਰਮਲ : ਸ੍ਰੀ ਗੁਰੂ ਰਾਮਦਾਸ ਜੀ ਦੇ 30 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਦੁਪਹਿਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ਖ਼ਾਲਸਾਈ ਜਾਹੋ ਜਲਾਲ ਨਾਲ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ […]
By : Hamdard Tv Admin
ਅੰਮ੍ਰਿਤਸਰ, 28 ਅਕਤੂਬਰ, ਨਿਰਮਲ : ਸ੍ਰੀ ਗੁਰੂ ਰਾਮਦਾਸ ਜੀ ਦੇ 30 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਦੁਪਹਿਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ਖ਼ਾਲਸਾਈ ਜਾਹੋ ਜਲਾਲ ਨਾਲ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਧਾਰਮਿਕ ਸਭਾ ਸੁਸਾਇਟੀਆਂ, ਸ਼ਬਦੀ ਜਥੇ, ਸੰਗਤਾਂ ਤੇ ਗਤਕਾ ਪਾਰਟੀਆਂ ਸ਼ਾਮਿਲ ਹੋਈਆਂ। ਇਹ ਨਗਰ ਕੀਰਤਨ ਘੰਟਾ ਘਰ ਪਲਾਜ਼ਾ ਤੋਂ ਵਿਰਾਸਤੀ ਮਾਰਗ ਰਾਹੀਂ ਹੁੰਦਾ ਹੋਇਆ ਪੁਰਾਤਨ ਸ਼ਹਿਰ ਦੇ ਚਾਰ ਚੁਫ਼ੇਰੇ ਸਥਿਤ ਇਤਿਹਾਸਕ 12 ਦਰਵਾਜ਼ਿਆਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਵੇਗਾ। ਇਸ ਨਗਰ ਕੀਰਤਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਅਮਰਬੀਰ ਸਿੰਘ ਢੋਟ, ਅਜੇਬ ਸਿੰਘ ਅਭਿਆਸੀ, ਸਕੱਤਰ ਪ੍ਰਤਾਪ ਸਿੰਘ, ਕੁਲਵਿੰਦਰ ਸਿੰਘ ਰਾਮਦਾਸ, ਜਸਵਿੰਦਰ ਸਿੰਘ ਜੱਸੀ ਹਰਭਜਨ ਸਿੰਘ ਵਕਤਾ, ਮੈਨੈਜਰ ਭਗਵੰਤ ਸਿੰਘ ਧੰਗੇੜਾ, ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਮੌਜੂਦ ਸਨ।