ਸ਼ੁਭਕਰਨ ਮੌਤ ਮਾਮਲੇ ਵਿਚ ਕੇਸ ਦਰਜ ਹੋਣ ਤੋਂ ਬਾਅਦ ਹੀ ਹੋਵੇਗੀ ਕੇਂਦਰ ਨਾਲ ਗੱਲਬਾਤ : ਡੱਲੇਵਾਲ
ਸ਼ੰਭੂ ਬਾਰਡਰ, 28 ਫਰਵਰੀ, ਨਿਰਮਲ : ਪੰਜਾਬ ਅਤੇ ਹਰਿਆਣਾ ਸਰਹੱਦ ’ਤੇ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਹੁਣ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕੇਂਦਰ ਅੱਗੇ ਨਵੀਂ ਸ਼ਰਤ ਰੱਖੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਉਦੋਂ ਤੱਕ ਕੇਂਦਰ ਨਾਲ ਗੱਲ ਨਹੀਂ ਕਰਨਗੇ ਜਦੋਂ ਤੱਕ ਖਨੌਰੀ ਸਰਹੱਦ ’ਤੇ ਜਾਨ ਗਵਾਉਣ ਵਾਲੇ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਸਬੰਧੀ ਕੇਸ […]
By : Editor Editor
ਸ਼ੰਭੂ ਬਾਰਡਰ, 28 ਫਰਵਰੀ, ਨਿਰਮਲ : ਪੰਜਾਬ ਅਤੇ ਹਰਿਆਣਾ ਸਰਹੱਦ ’ਤੇ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਹੁਣ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕੇਂਦਰ ਅੱਗੇ ਨਵੀਂ ਸ਼ਰਤ ਰੱਖੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਉਦੋਂ ਤੱਕ ਕੇਂਦਰ ਨਾਲ ਗੱਲ ਨਹੀਂ ਕਰਨਗੇ ਜਦੋਂ ਤੱਕ ਖਨੌਰੀ ਸਰਹੱਦ ’ਤੇ ਜਾਨ ਗਵਾਉਣ ਵਾਲੇ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਸਬੰਧੀ ਕੇਸ ਦਰਜ ਨਹੀਂ ਹੋ ਜਾਂਦਾ।
23 ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਕਰ ਰਹੇ ਕਿਸਾਨ ਹੁਣ ਪੰਜਵੇਂ ਦੌਰ ਦੀ ਮੀਟਿੰਗ ਉਦੋਂ ਕਰਨਗੇ ਜਦੋਂ ਪੰਜਾਬ ਪੁਲਿਸ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਦਾ ਕੇਸ ਦਰਜ ਕਰੇਗੀ। ਇਹ ਦਾਅਵਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕੀਤਾ ਹੈ। ਉਨ੍ਹਾਂ ਇਹ ਵੀ ਸੰਕੇਤ ਦਿੱਤਾ ਕਿ ਸੰਭਵ ਹੈ ਕਿ ਕਿਸਾਨ ਜਥੇਬੰਦੀਆਂ ਦਿੱਲੀ ਵੱਲ ਮਾਰਚ ਕਰਨ ਦੀ ਬਜਾਏ ਕੋਈ ਵੱਡਾ ਕਦਮ ਚੁੱਕ ਸਕਦੀਆਂ ਹਨ। ਇਹ ਕਦਮ ਪੰਜਾਬ, ਹਰਿਆਣਾ ਅਤੇ ਕੇਂਦਰ ਸਰਕਾਰ ਦੇ ਖਿਲਾਫ ਹੋ ਸਕਦਾ ਹੈ। ਇਸ ਦੇ ਨਾਲ ਹੀ ਦਾਤਾਸਿੰਘਵਾਲਾ ਬਾਰਡਰ ’ਤੇ ਮੰਗਲਵਾਰ ਨੂੰ ਫਿਰ ਇਕ ਕਿਸਾਨ ਦੀ ਮੌਤ ਹੋ ਗਈ।
ਕਿਸਾਨਾਂ ਦੇ ਧਰਨੇ ਦੇ 15ਵੇਂ ਦਿਨ ਪਟਿਆਲਾ ਦਾ ਰਹਿਣ ਵਾਲਾ 60 ਸਾਲਾ ਕਰਨੈਲ ਸਿੰਘ ਬਿਮਾਰ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਅੰਦੋਲਨ ਕਾਰਨ ਅੱਠ ਲੋਕਾਂ ਦੀ ਜਾਨ ਜਾ ਚੁੱਕੀ ਹੈ। ਦੂਜੇ ਪਾਸੇ ਹਰਿਆਣਾ ਸਰਕਾਰ ਨੇ ਅੰਬਾਲਾ ਵਿੱਚ ਦੋ ਦਿਨਾਂ ਲਈ ਇੰਟਰਨੈੱਟ ’ਤੇ ਪਾਬੰਦੀ ਲਾ ਦਿੱਤੀ ਹੈ।
ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਦੱਸਿਆ ਕਿ ਹਰਿਆਣਾ ਪੁਲਸ ਨੇ ਕਿਸਾਨ ਪ੍ਰਿਤਪਾਲ ਸਿੰਘ ਦੀ ਕੁੱਟਮਾਰ ਕਰਕੇ ਉਸ ’ਤੇ ਕੇਸ ਦਰਜ ਕਰ ਲਿਆ ਹੈ। ਸਰਕਾਰ ਨੇ ਸ਼ੁਭਕਰਨ ਦੀ ਮੌਤ ’ਤੇ ਅਜੇ ਤੱਕ ਐਫਆਈਆਰ ਦਰਜ ਨਹੀਂ ਕੀਤੀ ਹੈ, ਇਸ ਲਈ ਅਗਲੇ ਦੌਰ ਦੀ ਮੀਟਿੰਗ ਨਹੀਂ ਕੀਤੀ ਜਾਵੇਗੀ। ਇਹ ਫੈਸਲਾ ਮੰਗਲਵਾਰ ਨੂੰ ਸਾਂਝੇ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸਾਂਝੇ ਮੰਚ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ। ਡੱਲੇਵਾਲ ਨੇ ਕਿਹਾ ਕਿ ਬੁੱਧਵਾਰ ਨੂੰ ਸਾਰੇ ਮੰਚ ਇਕ ਵਾਰ ਫਿਰ ਇਕੱਠੇ ਹੋ ਕੇ ਅਗਲੀ ਰਣਨੀਤੀ ਤਿਆਰ ਕਰਨਗੇ। ਦਿੱਲੀ ਮਾਰਚ ਦਾ ਫੈਸਲਾ 29 ਫਰਵਰੀ ਦੀ ਸਵੇਰ ਨੂੰ ਹੀ ਲਿਆ ਜਾਵੇਗਾ।
ਦਾਤਾਸਿੰਘਵਾਲਾ ਸਰਹੱਦ ’ਤੇ ਕਿਸਾਨਾਂ ਨੇ ਸ਼ਾਂਤੀ ਮਾਰਚ ਕੱਢਿਆ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਸ਼ਾਂਤੀ ਚਾਹੁੰਦੇ ਹਨ। ਉਹ ਆਪਣੀਆਂ ਮੰਗਾਂ ਸਰਕਾਰ ਤੋਂ ਸ਼ਾਂਤੀ ਰਾਹੀਂ ਪੂਰੀਆਂ ਕਰਵਾਉਣਾ ਚਾਹੁੰਦੇ ਹਨ। ਜਦੋਂ ਤੱਕ ਸਰਕਾਰ ਲਿਖਤੀ ਰੂਪ ਵਿੱਚ ਮੰਗਾਂ ਪੂਰੀਆਂ ਨਹੀਂ ਕਰਦੀ ਉਦੋਂ ਤੱਕ ਅੰਦੋਲਨ ਜਾਰੀ ਰਹੇਗਾ। ਜੇਕਰ ਸਰਕਾਰ ਉਨ੍ਹਾਂ ਨੂੰ ਸ਼ਾਂਤਮਈ ਢੰਗ ਨਾਲ ਦਿੱਲੀ ਜਾਣ ਦੀ ਇਜਾਜ਼ਤ ਦੇਵੇ ਤਾਂ ਠੀਕ ਹੈ, ਨਹੀਂ ਤਾਂ ਉਹ ਦਿੱਲੀ ਜਾਣ ਲਈ ਕੋਈ ਹੋਰ ਰਣਨੀਤੀ ਬਣਾਉਣਗੇ ਅਤੇ ਕਿਸੇ ਵੀ ਹਾਲਤ ਵਿੱਚ ਦਿੱਲੀ ਵੱਲ ਕੂਚ ਕਰਨਗੇ।