Begin typing your search above and press return to search.

ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਅੱਜ

ਮਾਨਸਾ, 29 ਮਈ, ਨਿਰਮਲ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਦੋ ਸਾਲ ਬੀਤ ਚੁੱਕੇ ਹਨ। ਅੱਜ ਦੇ ਦਿਨ 29 ਮਈ 2022 ਨੂੰ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰਕੇ ਨੇੜੇ ਗੋਲੀਆਂ ਮਾਰ ਕੇ ਸ਼ਰੇਆਮ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਵਲੋਂ ਇਸ ਮਾਮਲੇ ਵਿਚ ਕਈ ਗ੍ਰਿਫਤਾਰੀਆਂ ਕੀਤੀਆਂ ਜਾ ਚੁੱਕੀਆਂ ਨੇ ਪਰ ਹਾਲੇ ਤੱਕ […]

ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਅੱਜ
X

Editor EditorBy : Editor Editor

  |  29 May 2024 4:15 AM IST

  • whatsapp
  • Telegram


ਮਾਨਸਾ, 29 ਮਈ, ਨਿਰਮਲ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਦੋ ਸਾਲ ਬੀਤ ਚੁੱਕੇ ਹਨ। ਅੱਜ ਦੇ ਦਿਨ 29 ਮਈ 2022 ਨੂੰ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰਕੇ ਨੇੜੇ ਗੋਲੀਆਂ ਮਾਰ ਕੇ ਸ਼ਰੇਆਮ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਵਲੋਂ ਇਸ ਮਾਮਲੇ ਵਿਚ ਕਈ ਗ੍ਰਿਫਤਾਰੀਆਂ ਕੀਤੀਆਂ ਜਾ ਚੁੱਕੀਆਂ ਨੇ ਪਰ ਹਾਲੇ ਤੱਕ ਅਦਾਲਤੀ ਕਾਰਵਾਈ ਮੁਕੰਮਲ ਨਹੀਂ ਹੋ ਸਕੀ। ਇਸੇ ਦੌਰਾਨ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਦਾ ਘਰ ਨਿੱਕਾ ਸਿੱਧੂ ਵੀ ਜਨਮ ਲੈ ਚੁੱਕਾ।

ਇਸ ਵੇਲੇ ਉਨ੍ਹਾਂ ਨੇ ਮਰਹੂਮ ਗਾਇਕ ਦੀ ਮਾਤਾ ਚਰਨ ਕੌਰ ਨੇ ਸੋਸ਼ਲ ਮੀਡੀਆ ਤੇ ਬੇਹੱਦ ਭਾਵੁਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਉਸ ਕਾਲੇ ਦਿਨ ਨੂੰ ਯਾਦ ਕਰਦਿਆਂ ਲਿਖਿਆ ਹੈ ਕਿ ਬੇਸ਼ੱਕ ਮੈਂ ਆਪਣੇ ਪੁੱਤ ਨੂੰ ਸਰੀਰਕ ਤੌਰ ਤੇ ਦੇਖ ਨਹੀਂ ਸਕਦੀ ਪਰ ਮਨ ਦੀਆਂ ਅੱਖਾਂ ਨਾਲ 2 ਸਾਲਾਂ ਤੋਂ ਮਹਿਸੂਸ ਕਰ ਰਹੀ ਹਾਂ। ਉਨ੍ਹਾਂ ਇਹ ਵੀ ਲਿਖਿਆ ਹੈ ਕਿ ਉਨ੍ਹਾਂ ਲਈ ਅੱਜ ਦਾ ਦਿਨ ਬੜਾ ਔਖਾ ਹੈ।

ਚਰਨ ਕੌਰ ਨੇ ਇੰਸਟਾਗ੍ਰਾਮ ਤੇ ਲਿਖਿਆ ,‘ਸ਼ੁੱਭ ਪੁੱਤ ਅੱਜ ਪੂਰੇ 730 ਦਿਨ 17532 ਘੰਟੇ 1051902 ਮਿੰਟ ਤੇ 63115200 ਸੈਕਿੰਡ ਗੁਜ਼ਰ ਗਏ ਆ ਪੁੱਤ ਤੁਹਾਨੂੰ ਘਰ ਦੀ ਦਹਿਲੀਜ਼ ਲੰਘੇ ਨੂੰ। ਮੇਰੀਆਂ ਅਰਦਾਸਾਂ ਤੇ ਮੰਨਤਾਂ ਦਾ ਸੁੱਚਾ ਫਲ ਢਲਦੀ ਸ਼ਾਮ ਨਾਲ ਸਾਡੇ ਬਿਨਾਂ ਕਿਸੇ ਗੁਨਾਹ ਤੋਂ ਬਣੇ ਦੁਸ਼ਮਨਾਂ ਨੇ ਮੇਰੀ ਕੁੱਖ ਵਿਚੋਂ ਖੋਹ ਲਿਆ ਤੇ ਪੁੱਤ ਅਜਿਹਾ ਹਨ੍ਹੇਰਾ ਕੀਤਾ ਜਿਸ ਮਗਰੋਂ ਉਮੀਦ ਦਾ ਸੂਰਜ ਚੜ੍ਹਨ ਦੀ ਉਮੀਦ ਖ਼ੁਦ ਉਮੀਦ ਨੂੰ ਵੀ ਨਹੀਂ ਸੀ। ਪਰ ਬੇਟਾ ਗੁਰੂ ਮਹਾਰਾਜ ਤੁਹਾਡੀ ਸੋਚ ਤੇ ਸੁਪਨਿਆਂ ਤੋਂ ਵਾਕਿਫ਼ ਸੀ, ਇਸ ਲਈ ਮੇਰਾ ਪੁੱਤ ਮੈਨੂੰ ਦੁਬਾਰਾ ਬਖਸ਼ਿਆ।

ਬੇਟਾ ਮੈਂ ਤੇ ਤੁਹਾਡੇ ਬਾਪੂ ਜੀ, ਤੁਹਾਡਾ ਨਿੱਕਾ ਵੀਰ ਤੁਹਾਡੀ ਮੌਜੂਦਗੀ ਨੂੰ ਸਦਾ ਇਸ ਜਹਾਨ ਵਿਚ ਬਰਕਰਾਰ ਰੱਖਾਂਗੇ। ਬੇਸ਼ੱਕ ਮੈਂ ਤੁਹਾਨੂੰ ਸਰੀਰਕ ਤੌਰ ਤੇ ਦੇਖ ਨਹੀਂ ਸਕਦੀ ਪਰ ਮਨ ਦੀਆਂ ਅੱਖਾਂ ਨਾਲ ਮਹਿਸੂਸ ਕਰ ਸਕਦੀ ਹਾਂ ਜੋ ਮੈਂ ਇਨ੍ਹਾਂ ਦੋ ਸਾਲਾਂ ਤੋਂ ਕਰਦੀ ਆ ਰਹੀ ਹਾਂ ਪੁੱਤ। ਅੱਜ ਦਾ ਦਿਨ ਬੜਾ ਔਖਾ ਪੁੱਤ।’

ਦੱਸਦੇ ਚਲੀਏ ਕਿ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੇ ਪਰਿਵਾਰ ਅਤੇ ਉਸ ਦੇ ਚਾਹੁਣ ਵਾਲਿਆਂ ਵੱਲੋਂ ਲਗਾਤਾਰ ਇਨਸਾਫ਼ ਦੀ ਗੁਹਾਰ ਲਗਾਈ ਜਾ ਰਹੀ ਹੈ। ਸਿੱਧੂ ਦੀ ਪਹਿਲੀ ਬਰਸੀ ਮੌਕੇ ਮਾਨਸਾ ਵਿਖੇ ਵਿਸ਼ਾਲ ਸਮਾਗਮ ਕਰਵਾਇਆ ਗਿਆ ਸੀ, ਜਿਸ ਵਿਚ ਲੋਕਾਂ ਦਾ ਬਹੁਤ ਵੱਡਾ ਇਕੱਠ ਹੋਇਆ ਸੀ। ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਲੋਕ ਸਭਾ ਚੋਣਾਂ ਕਾਰਨ ਇਸ ਵਾਰ ਬਰਸੀ ਸਮਾਗਮ ਸਿਰਫ਼ ਪਰਿਵਾਰ ਤਕ ਹੀ ਸੀਮਤ ਰਹਿਣਗੇ ਤੇ ਵੱਡਾ ਇਕੱਠ ਨਹੀਂ ਕੀਤਾ ਜਾਵੇਗਾ।

Next Story
ਤਾਜ਼ਾ ਖਬਰਾਂ
Share it