Begin typing your search above and press return to search.

ਢੋਲ ਵਜਾ ਕੇ ਗ੍ਰਿਫ਼ਤਾਰੀ ਦੇਣ ਪੁੱਜਿਆ ਸਿੱਖ ਨੌਜਵਾਨ

ਅੰਮ੍ਰਿਤਸਰ, 31 ਦਸੰਬਰ (ਹਿਮਾਂਸ਼ੂ ਸ਼ਰਮਾ) : ਅੰਮ੍ਰਿਤਸਰ ਵਿਖੇ ਉਸ ਸਮੇਂ ਇਕ ਅਨੋਖਾ ਮਾਮਲਾ ਦੇਖਣ ਨੂੰ ਮਿਲਿਆ ਜਦੋਂ ਕਤਲ ਕੇਸ ਵਿਚ ਲੋੜੀਂਦਾ ਇਕ ਵਿਅਕਤੀ ਢੋਲ ਵਜਾ ਕੇ ਖ਼ੁਦ ਗ੍ਰਿਫ਼ਤਾਰੀ ਦੇਣ ਲਈ ਥਾਣੇ ਪੁੱਜਿਆ ਪਰ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰਨ ਤੋਂ ਇਨਕਾਰ ਕਰ ਦਿੱਤਾ। ਦਰਅਸਲ ਇਹ ਉਹੀ ਸਖ਼ਸ਼ ਐ, ਜਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ […]

Sikh youth arrived give arrest
X

Makhan ShahBy : Makhan Shah

  |  31 Dec 2023 6:46 AM IST

  • whatsapp
  • Telegram

ਅੰਮ੍ਰਿਤਸਰ, 31 ਦਸੰਬਰ (ਹਿਮਾਂਸ਼ੂ ਸ਼ਰਮਾ) : ਅੰਮ੍ਰਿਤਸਰ ਵਿਖੇ ਉਸ ਸਮੇਂ ਇਕ ਅਨੋਖਾ ਮਾਮਲਾ ਦੇਖਣ ਨੂੰ ਮਿਲਿਆ ਜਦੋਂ ਕਤਲ ਕੇਸ ਵਿਚ ਲੋੜੀਂਦਾ ਇਕ ਵਿਅਕਤੀ ਢੋਲ ਵਜਾ ਕੇ ਖ਼ੁਦ ਗ੍ਰਿਫ਼ਤਾਰੀ ਦੇਣ ਲਈ ਥਾਣੇ ਪੁੱਜਿਆ ਪਰ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰਨ ਤੋਂ ਇਨਕਾਰ ਕਰ ਦਿੱਤਾ। ਦਰਅਸਲ ਇਹ ਉਹੀ ਸਖ਼ਸ਼ ਐ, ਜਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਦੇ ਜੇਲ੍ਹ ਦੇ ਅੰਦਰ ਹੀ ਗੁੱਟ ਵੱਢ ਕੇ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ।

ਢੋਲ ਵਜਾ ਕੇ ਖ਼ੁਦ ਦੀ ਗ੍ਰਿਫ਼ਤਾਰੀ ਦੇਣ ਜਾ ਰਹੇ ਇਸ ਵਿਅਕਤੀ ਦਾ ਨਾਮ ਸਰਬਜੀਤ ਸਿੰਘ ਐ, ਜਿਸ ਨੇ 2016 ਵਿਚ ਪਿੰਡ ਰਾਮਦੀਵਾਲੀ ਮੁਸਲਮਾਨਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਦਾ 2018 ਵਿਚ ਜੇਲ੍ਹ ਦੇ ਅੰਦਰ ਸੋਧਾ ਲਾਇਆ ਸੀ

ਦਰਅਸਲ ਅਦਾਲਤ ਵੱਲੋਂ ਸਰਬਜੀਤ ਸਿੰਘ ਦੀ ਗ੍ਰਿਫ਼ਤਾਰੀ ਦੇ ਵਾਰੰਟ ਜਾਰੀ ਕੀਤੇ ਗਏ ਸਨ, ਜਿਸ ਤੋਂ ਬਾਅਦ ਉਹ ਖ਼ੁਦ ਹੀ ਢੋਲ ਵਜਾ ਕੇ ਗ੍ਰਿਫ਼ਤਾਰੀ ਦੇਣ ਲਈ ਥਾਣੇ ਪਹੁੰਚ ਗਿਆ। ਸਰਬਜੀਤ ਸਿੰਘ ਨੇ ਆਖਿਆ ਕਿ ਉਸ ਨੂੰ ਆਪਣੇ ਕੀਤੇ ’ਤੇ ਕੋਈ ਪਛਤਾਵਾ ਨਹੀਂ, ਉਹ ਆਪਣੇ ਗੁਰੂ ਸਾਹਿਬ ਦੇ ਲਈ ਅਜਿਹਾ ਕਰ ਰਿਹਾ ਏ।

ਦੱਸ ਦਈਏ ਕਿ ਮਾਣਯੋਗ ਅਦਾਲਤ ਵੱਲੋਂ ਵਾਂਟੇਡ ਚੱਲ ਰਹੇ ਸਰਬਜੀਤ ਸਿੰਘ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਨਾ ਕਰਕੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਨੇ ਜਦਕਿ ਉਹ ਖ਼ੁਦ ਆਪਣੀ ਗ੍ਰਿਫ਼ਤਾਰੀ ਦੇਣ ਲਈ ਥਾਣੇ ਪੁੱਜਿਆ ਸੀ। ਹੁਣ ਦੇਖਣਾ ਹੋਵੇਗਾ ਕਿ ਸਰਬਜੀਤ ਸਿੰਘ ਮਿਆਂਵਿੰਡ ਅਦਾਲਤ ਵਿਚ ਪੇਸ਼ ਹੋਵੇਗਾ ਜਾਂ ਫਿਰ ਪੁਲਿਸ ਉਸ ਨੂੰ ਆਪਣੇ ਤੌਰ ’ਤੇ ਗ੍ਰਿਫ਼ਤਾਰ ਕਰੇਗੀ।

ਇਹ ਖ਼ਬਰ ਵੀ ਪੜ੍ਹੋ :
ਅੰਮ੍ਰਿਤਸਰ, 31 ਦਸੰਬਰ (ਹਿਮਾਂਸ਼ੂ) : ਅੰਮ੍ਰਿਤਸਰ ਤੋਂ ਨਿੱਤ ਦਿਨ ਗੋਲੀ ਚੱਲਣ ਦੀਆਂ ਖ਼ਬਰਾਂ ਆ ਰਹੀਆਂ ਨੇ। ਬੀਤੀ ਦੇਰ ਰਾਤ ਫਿਰ ਇਕ ਚਿਕਨ ਸ਼ੌਪ ਦੇ ਬਾਹਰ ਕੁੱਝ ਨੌਜਵਾਨਾਂ ਦੇ ਝਗੜੇ ਦੌਰਾਨ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਐ। ਝਗੜਾ ਚਿਕਨ ਵਿਚ ਲੂਣ ਜ਼ਿਆਦਾ ਹੋਣ ਨੂੰ ਲੈ ਕੇ ਸ਼ੁਰੂ ਹੋਇਆ ਜੋ ਗੋਲੀਆਂ ਚੱਲਣ ਤੱਕ ਪਹੁੰਚ ਗਿਆ।

ਅੰਮ੍ਰਿਤਸਰ ਵਿਖੇ ਇਕ ਮੀਟ ਦੀ ਦੁਕਾਨ ’ਤੇ ਦੇਰ ਰਾਤ ਉਸ ਸਮੇਂ ਖ਼ੂਨੀ ਝੜਪ ਹੋ ਗਈ ਜਦੋਂ ਚਿਕਨ ਵਿਚ ਲੂਣ ਜ਼ਿਆਦਾ ਹੋਣ ਕਾਰਨ ਦੋ ਨੌਜਵਾਨਾਂ ਨੇ ਝਗੜਾ ਕਰਨਾ ਸ਼ੁਰੂ ਕਰ ਦਿੱਤਾ। ਬਹਿਸਬਾਜ਼ੀ ਤੋਂ ਸ਼ੁਰੂ ਹੋਇਆ ਝਗੜਾ ਖ਼ੂਨੀ ਝੜਪ ਤੱਕ ਪਹੁੰਚ ਗਿਆ, ਜਿਸ ਤੋਂ ਬਾਅਦ ਦੋ ਨੌਜਵਾਨਾਂ ਨੇ ਇਕ ਨੌਜਵਾਨ ਦੀ ਪਹਿਲਾਂ ਕੁੱਟਮਾਰ ਕੀਤੀ ਅਤੇ ਫਿਰ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਵਾਰਦਾਤ ਨੂੰ ਅੰਜ਼ਾਮ ਦੇਣ ਮਗਰੋਂ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਏ ਪਰ ਇਸ ਘਟਨਾ ਦੌਰਾਨ ਨੌਜਵਾਨ ਵਾਲ ਵਾਲ ਬਚ ਗਿਆ। ਝਗੜੇ ਦੀ ਸਾਰੀ ਘਟਨਾ ਉਥੇ ਲੱਗੇ ਇਕ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ।

ਸੀਸੀਟੀਵੀ ਤਸਵੀਰਾਂ ਵਿਚ ਤੁਸੀਂ ਸਾਫ਼ ਦੇਖ ਸਕਦੇ ਹੋ ਕਿ ਕਿਵੇਂ ਨੌਜਵਾਨਾਂ ਵੱਲੋਂ ਝਗੜਾ ਕੀਤਾ ਜਾ ਰਿਹਾ ਏ ਅਤੇ ਇਕ ਨੌਜਵਾਨ ਦੀ ਕੁੱਟਮਾਰ ਕੀਤੀ ਜਾ ਰਹੀ ਐ ਪਰ ਇਸ ਮਗਰੋਂ ਜਦੋਂ ਨੌਜਵਾਨ ਆਪਣਾ ਪਿਸਟਲ ਕੱਢ ਕੇ ਫਾਇਰ ਕਰਦਾ ਏ ਤਾਂ ਨੌਜਵਾਨ ਫ਼ਰਾਰ ਹੋ ਜਾਂਦੇ ਨੇ।

ਇਸ ਸਬੰਧੀ ਜਦੋਂ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀ ਨਿਸ਼ਾਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਝਗੜੇ ਸਬੰਧੀ ਸੂਚਨਾ ਪੁੱਜੀ ਸੀ, ਜਿਸ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਐ, ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਐ ਅਤੇ ਝਗੜਾ ਕਰਨ ਵਾਲੇ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਐ।

Next Story
ਤਾਜ਼ਾ ਖਬਰਾਂ
Share it