Begin typing your search above and press return to search.

ਮਸਤੂਆਣਾ ਸਾਹਿਬ ਵਿਖੇ ਸਿਮਰਨਜੀਤ ਸਿੰਘ ਮਾਨ ਨੇ ਕੀਤੀ ਰੈਲੀ, ਦੇਖੋ ਤਸਵੀਰਾਂ

ਮਸਤੂਆਣਾ ਸਾਹਿਬ,13 ਮਈ, ਪਰਦੀਪ ਸਿੰਘ: ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਨਾਮਜਦਗੀ ਕਾਗਜ ਭਰਨ ਤੋਂ ਪਹਿਲਾਂ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਨਤਮਸਤਕ ਹੋ ਕੇ ਪੰਥ ਤੇ ਕੌਮ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ […]

ਮਸਤੂਆਣਾ ਸਾਹਿਬ ਵਿਖੇ ਸਿਮਰਨਜੀਤ ਸਿੰਘ ਮਾਨ ਨੇ ਕੀਤੀ ਰੈਲੀ, ਦੇਖੋ ਤਸਵੀਰਾਂ
X

Editor EditorBy : Editor Editor

  |  13 May 2024 12:09 PM IST

  • whatsapp
  • Telegram

ਮਸਤੂਆਣਾ ਸਾਹਿਬ,13 ਮਈ, ਪਰਦੀਪ ਸਿੰਘ: ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਨਾਮਜਦਗੀ ਕਾਗਜ ਭਰਨ ਤੋਂ ਪਹਿਲਾਂ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਨਤਮਸਤਕ ਹੋ ਕੇ ਪੰਥ ਤੇ ਕੌਮ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ | ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹਜੂਰੀ ਰਾਗੀ ਸਿੰਘਾਂ ਸਿੰਘ ਵੱਲੋਂ ਅਲੌਕਿਕ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਗਿਆ।

ਇਸ ਉਪਰੰਤ ਗੁਰਦੁਆਰਾ ਸਾਹਿਬ ਦੇ ਸਾਹਮਣੇ ਖੁੱਲ੍ਹੇ ਮੈਦਾਨ ਵਿੱਚ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਸਾਨੂੰ ਆਪਣੇ ਹੱਕ ਲੈਣ ਲਈ ਸੰਘਰਸ਼ ਕਰਦਿਆਂ ਬਹੁਤ ਸਮਾਂ ਬੀਤ ਚੁੱਕਿਆ। ਇਸ ਸੰਘਰਸ਼ ਦੌਰਾਨ ਅਸੀਂ ਮਾੜੇ ਤੋਂ ਮਾੜਾ ਸਮਾਂ ਵੀ ਦੇਖਿਆ ਪਰ ਸੰਗਤ ਦੇ ਸਾਥ ਸਦਕਾ ਅਸੀਂ ਕਦੇ ਵੀ ਡੋਲੇ ਨਹੀਂ ਅਤੇ ਆਪਣੇ ਸਟੈਂਡ ਉੱਪਰ ਕਾਇਮ ਹਾਂ।

ਇਸ ਮੌਕੇ ਬੀਬੀ ਪਰਮਜੀਤ ਕੌਰ ਖਾਲੜਾ, ਬੀਬੀ ਰਾਜਿੰਦਰ ਕੌਰ ਜੈਤੋ, ਜਥੇਬੰਦਕ ਸਕੱਤਰ ਗੋਵਿੰਦ ਸਿੰਘ ਸੰਧੂ, ਸਮਾਜ ਸੇਵੀ ਪਰਮਿੰਦਰ ਸਿੰਘ ਝੋਟਾ, ਰਫ਼ਤਾਰ ਰਾਇ ਸਮੇਤ ਹੋਰਨਾਂ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ। ਮੰਚ ਸੰਚਾਲਨ ਪੀਏਸੀ ਮੈਂਬਰ ਬਹਾਦਰ ਸਿੰਘ ਭਸੌੜ ਨੇ ਕੀਤਾ।

ਇਹ ਵੀ ਪੜ੍ਹੋ:

ਜਮਹੂਰੀ ਅਧਿਕਾਰ ਸਭਾ ਪੰਜਾਬ ਸੂਬੇ ਅੰਦਰ ਭਾਜਪਾ ਤੇ ਹੋਰ ਪਾਰਟੀਆਂ ਤੋਂ ਸੁਆਲ ਪੁੱਛਣ ਵਾਲੇ ਕਿਸਾਨ ਆਗੂਆਂ ਦੀਆਂ ਗ੍ਰਿਫਤਾਰੀਆਂ ਤੇ ਪੁਲੀਸ ਤਸ਼ੱਦਦ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ। ਸਭਾ ਪੰਜਾਬ ਦੇ ਚੋਣ ਕਮਿਸ਼ਨ ਤੋਂ ਪੁੱਛਣਾ ਚਾਹੁੰਦੀ ਹੈ ਕਿ, ਕੀ ਨਾਗਰਿਕਾਂ ਨੂੰ ਸੰਸਦ ਲਈ ਚੁਣੇ ਜਾਣ ਵਾਲੇ ਉਮੀਦਵਾਰਾਂ ਤੋਂ ਸੁਆਲ ਪੁੱਛਣ ਦਾ ਵੀ ਅਧਿਕਾਰ ਨਹੀਂ ਹੈ? ਯਾਦ ਰਹੇ ਕਿਸਾਨਾਂ ਤੇ ਹੋਰ ਜਥੇਬੰਦੀਆਂ ਦੇ ਆਗੂਆਂ ਦੀਆਂ ਗ੍ਰਿਫਤਾਰੀਆਂ, ਘਰ੍ਹਾਂ ’ਚ ਨਜਰਬੰਦੀਆਂ ਅਤੇ ਪੁਲੀਸ ਵੱਲੋਂ ਕੀਤੇ ਜਾ ਰਹੇ ਤਸ਼ੱਦਦ ਨੂੰ ਪੰਜਾਬ ਪੁਲੀਸ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਬਹਾਨੇ ਵਾਜਿਬ ਠਹਿਰਾਅ ਰਿਹਾ ਹੈ।

ਇਹ ਬਿਆਨ ਜਾਰੀ ਕਰਦਿਆਂ ਸਭਾ ਦੇ ਸੂਬਾ ਪ੍ਰਧਾਨ ਪ੍ਰੋ: ਜਗਮੋਹਨ ਸਿੰਘ, ਜਨਰਲ ਸਕੱਤਰ ਪ੍ਰਿਤਪਾਲ ਤੇ ਪ੍ਰੈੱਸ ਸਕੱਤਰ ਅਮਰਜੀਤ ਸ਼ਾਸਤਰੀ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਫੈਸਲੇ ਮੁਤਾਬਕ ਕਿਸਾਨ ਜਥੇਬੰਦੀਆਂ ਦੇ ਕਾਰਕੁਨ ਆਪਣੇ ਇਲਾਕੇ ਦੇ ਉਮੀਦਵਾਰਾਂ ਵਿਸ਼ੇਸ਼ ਕਰਕੇ ਭਾਜਪਾ ਦੇ ਉਮੀਦਵਾਰਾਂ ਤੋਂ ਸੁਆਲ ਪੁੱਛ ਰਹੇ ਹਨ ਕਿ ਪਿਛਲੇ ਕਿਸਾਨ ਸੰਘਰਸ਼ ਦੌਰਾਨ ਹੋਏ ਸਮਝੌਤੇ ਮੁਤਾਬਕ ਕਿਸਾਨਾਂ ਦੀਆਂ ਮੰਗਾਂ ਵਿਸ਼ੇਸ਼ ਕਰਕੇ ਐੱਮਐੱਸਪੀ ਦੀ ਗਰੰਟੀ, ਕਰਜਾ ਮੁਆਫੀ, ਲਖੀਮਪੁਰ ਦੇ ਕਿਸਾਨਾਂ ਨੂੰ ਇਨਸਾਫ਼ ਤੇ ਅਜੈ ਮਿਸ਼ਰਾ ਬਰਤਰਫੀ ਤੇ ਗ੍ਰਿਫਤਾਰੀ ਅਤੇ ਮੁਆਵਜੇ ਅਤੇ ਸਬਸਿਡੀਆਂ ਆਦਿ ਹੋਰ ਮੰਗਾਂ ਬਾਰੇ ਕੀਤੇ ਵਾਅਦਿਆਂ ਉੱਤੇ ਭਾਜਪਾ ਸਰਕਾਰ ਦੇ ਅਮਲ ਦੀ ਜੁਆਬਦੇਹੀ ਦੀ ਮੰਗ ਕਰ ਰਹੇ ਹਨ। ਇਸ ਤਰ੍ਹਾਂ ਮਜਦੂਰਾਂ ਮੁਲਾਜਮਾਂ ਤੇ ਬੇਰੁਜਗਾਰ ਨੌਜਵਾਨਾਂ ਤੇ ਦੁਕਾਨਦਾਰਾਂ ਛੋਟੇ ਕਾਰਬਾਰੀਆਂ ਦੇ ਆਪਣੇ ਜ਼ਿੰਦਗੀ ਨਾਲ ਜੁੜੇ ਸਵਾਲ ਹਨ, ਜਿਨ੍ਹਾਂ ਬਾਰੇ ਉਹਨਾਂ ਦੀ ਪਿਛਲੀ ਕਾਰਗੁਜਾਰੀ ਦੇ ਹਿਸਾਬ ਬਾਰੇ ਵੋਟ ਮੰਗਣ ਵਾਲਿਆਂ ਤੋਂ ਜੁਆਬ ਮੰਗਣਾ ਨਾਗਰਿਕਾਂ ਦਾ ਬੁਨਿਆਦੀ ਅਧਿਕਾਰ ਹੈ। ਇਹ ਹਰ ਵਰਗ ਦੇ ਉਸ ਨਾਗਰਿਕ ਦਾ ਅਧਿਕਾਰ ਹੈ ਜੋ ਵੋਟ ਦੇਣ ਦਾ ਅਧਿਕਾਰ ਰੱਖਦਾ ਹੈ। ਚੋਣ ਕਮਿਸ਼ਨ ਨੇ ਕੇਵਲ ਉਮੀਦਵਾਰਾਂ ਦੇ ਇੱਕ ਪਾਸੜ ਪ੍ਰਚਾਰ ਨੂੰ ਹੀ ਯਕੀਨੀ ਬਨਾਉਣਾ ਸਗੋਂ ਜਮਹੂਰੀਅਤ ਦੇ ਕਾਇਦੇ ਮੁਤਾਬਕ ਸੁਆਲ ਪੁੱਛਣ ਦੇ ਹੱਕ ਦੀ ਰਾਖੀ ਕਰਨੀ ਹੈ। ਪੰਜਾਬ ਚੋਣ ਕਮਿਸ਼ਨ ਦੀ ਅਜਿਹੀ ਹਦਾਇਤ ਕਿ ਭਾਜਪਾ ਤੇ ਹੋਰਨਾਂ ਉਮੀਦਵਾਰਾਂ ਪੁੱਛਣ ਵਾਲਿਆਂ ਨੂੰ ਪੁਲੀਸ ਸਖਤੀ ਨਾਲ ਰੋਕੇ ਉਨ੍ਹਾਂ ਦੇ ਬੁਨਿਆਦੀ ਅਧਿਕਾਰਾਂ ਦੀ ਨੰਗੀ ਚਿੱਟੀ ਉਲੰਘਣਾ ਹੈ। ਉਸ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘਵਾਲਾ ਤੇ ਫਰੀਦਕੋਟ ’ਚ ਨੌਜਵਾਨ ਭਾਰਤ ਸਭਾ ਦੇ ਨੌਨਿਹਾਲ ਦੀ ਗ੍ਰਿਫਤਾਰੀ ਤੋਂ ਇਲਾਵਾ ਡੈਮੋਕਰੇਟਿਕ ਮੁਲਾਜ਼ਮ ਫੈਡਰੇਸਨ ਦੇ ਆਗੂ ਕੁਲਵਿੰਦਰ ਸਿੰਘ ਦੀ ਨੂੰਹ ਦੀ ਘਰ ਨਜਰਬੰਦੀ ਤੇ ਪੰਜਾਬ ਦੇ ਹੋਰਨਾਂ ਕਈ ਜ਼ਿਲ੍ਹਿਆਂ ਵਿੱਚ ਉਮੀਦਵਾਰਾਂ ਨੂੰ ਕਾਲੇ ਝੰਡੇ ਦਿਖਾਉਣ, ਸੁਆਲ ਪੁੱਛਣ ਉਤੇ ਜ਼ਬਰ ਤਸ਼ੱਦਦ ਦਾ ਸ਼ਿਕਾਰ ਬਨਾਉਣਾ ਜਿਸ ਵਿੱਚ ਪਟਿਆਲਾ ਦੇ ਇੱਕ ਕਿਸਾਨ ਦੀ ਮੌਤ ਵੀ ਹੋ ਗਈ ਆਦਿ ਤੋਂ ਇਲਾਵਾ ਸ਼ਾਹਕੋਟ ਤੇ ਫਗਵਾੜਾ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸੁਆਲ ਪੁੱਛਣ ਵਾਲੇ ਪੇਂਡੂ ਮਜ਼ਦੂਰ ਯੂਨੀਅਨ ਤੇ ਆਸ਼ਾ ਵਰਕਰਾਂ ਮਿਡ-ਡੇ-ਮੀਲ ਕੁੱਕ ਬੀਬੀਆਂ ਦੇ ਘੱਟੋ ਘੱਟ 50 ਵਰਕਰਾਂ ਦੀ ਦਿਨ ਭਰ ਗਿਫ੍ਰਤਾਰੀ ਕੁੱਝ ਮਿਸਾਲ ਹਨ। ਬਠਿੰਡਾ ਜ਼ਿਲ੍ਹੇ ਵਿੱਚ ਬੀਕੇਯੂ ਉਗਰਾਹਾਂ ਤੇ ਡਕੌਂਦਾ ਕਿਸਾਨ ਨੁਮਾਇੰਦਿਆਂ ਨਾਲ ਤਿੱਖੀ ਬਹਿਸਬਾਜੀ, ਹੱਥੋ ਪਾਈ, ਲਾਠੀਚਾਰਜ਼, ਫਾਜਲਿਕਾ ਵਿੱਚ 50 ਤੋਂ ਵੱਧ ਕਿਸਾਨਾਂ ਦੀਆਂ ਗ੍ਰਿਫਤਾਰੀਆਂ, ਮਾਨਸਾ ਜ਼ਿਲ੍ਹੇ ਦੇ ਕੁਲਰੀਆਂ ਇਲਾਕੇ ਵਿੱਚ ਕਿਸਾਨਾਂ ਨਾਲ ਧੱਕਾ ਮੁੱਕੀ ਕਰਕੇ ਅਖੀਰ ਵਿੱਚ ਬੀਕੇਯੂ ਡਕੌਂਦਾ ਧਨੇਰ ਦੇ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ ਨਾਲ ਕੀਤਾ ਦੁਰ ਵਿਵਹਾਰ ਸ਼ਾਮਲ ਹੈ।

Next Story
ਤਾਜ਼ਾ ਖਬਰਾਂ
Share it