Begin typing your search above and press return to search.

ਗਾਇਕ ਗੁਰਦਾਸ ਮਾਨ ਨੇ ਮੀਕਾ ਦੇ ਘਰ ਖਾਧਾ ਖਾਣਾ, ਤਸਵੀਰਾਂ ਵਾਇਰਲ

ਮੁੰਬਈ, 17 ਮਈ, ਪਰਦੀਪ ਸਿੰਘ: ਬਾਲੀਵੁੱਡ ਤੇ ਪੰਜਾਬੀ ਗਾਇਕ ਮੀਕਾ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸਾਂਝੀ ਕੀਤੀ ਹੈ, ਜਿਸ 'ਚ ਉਹ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਤੇ ਉਨ੍ਹਾਂ ਦੀ ਪਤਨੀ ਨਾਲ ਖਾਣੇ ਦਾ ਅਨੰਦ ਮਾਣਦੇ ਨਜ਼ਰ ਆ ਰਹੇ ਹਨ।ਮੀਕਾ ਸਿੰਘ ਨੇ ਵੀਡੀਓ ਨੂੰ ਸਾਂਝਾ ਕਰਦਿਆਂ ਗੁਰਦਾਸ ਮਾਨ ਲਈ ਆਪਣੇ ਦਿਲ […]

ਗਾਇਕ ਗੁਰਦਾਸ ਮਾਨ ਨੇ ਮੀਕਾ ਦੇ ਘਰ ਖਾਧਾ ਖਾਣਾ, ਤਸਵੀਰਾਂ ਵਾਇਰਲ
X

Editor EditorBy : Editor Editor

  |  17 May 2024 6:52 AM GMT

  • whatsapp
  • Telegram

ਮੁੰਬਈ, 17 ਮਈ, ਪਰਦੀਪ ਸਿੰਘ: ਬਾਲੀਵੁੱਡ ਤੇ ਪੰਜਾਬੀ ਗਾਇਕ ਮੀਕਾ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸਾਂਝੀ ਕੀਤੀ ਹੈ, ਜਿਸ 'ਚ ਉਹ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਤੇ ਉਨ੍ਹਾਂ ਦੀ ਪਤਨੀ ਨਾਲ ਖਾਣੇ ਦਾ ਅਨੰਦ ਮਾਣਦੇ ਨਜ਼ਰ ਆ ਰਹੇ ਹਨ।
ਮੀਕਾ ਸਿੰਘ ਨੇ ਵੀਡੀਓ ਨੂੰ ਸਾਂਝਾ ਕਰਦਿਆਂ ਗੁਰਦਾਸ ਮਾਨ ਲਈ ਆਪਣੇ ਦਿਲ ਦੇ ਜਜ਼ਬਾਤ ਸਾਂਝੇ ਕਰਦਿਆਂ ਲਿਖਿਆ ਹੈ, "ਮੈਂ ਲੀਵਿੰਗ ਲੀਜੈਂਡ ਗੁਰਦਾਸ ਮਾਨ ਤੋਂ ਬਹੁਤ ਕੁਝ ਸਿੱਖਿਆ ਹੈ ਅਤੇ ਉਹ 40 ਸਾਲਾਂ ਤੋਂ ਸਾਡਾ ਮਨੋਰੰਜਨ ਕਰਦੇ ਆ ਰਹੇ ਹਨ। ਭਾਜੀ ਤੁਹਾਡੇ ਕੀਮਤੀ ਸਮੇਂ ਲਈ ਬਹੁਤ-ਬਹੁਤ ਧੰਨਵਾਦ। ਪੰਜਾਬੀ ਸ਼ੇਰਾਂ ਦੀ ਚਾਲ ਵਾਂਗ ਤੁਰਦੇ ਰਹੋ ਤੇ ਰੌਕ ਕਰਦੇ ਰਹੋ।" ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਦੇ ਆ ਰਹੇ ਹਨ। ਉਨ੍ਹਾਂ ਦੀ ਗਾਇਕੀ ਦਾ ਹਰ ਕੋਈ ਕਾਇਲ ਹੈ ਕਿਉਂਕਿ ਉਨ੍ਹਾਂ ਦਾ ਹਰ ਗੀਤ ਸਮਾਜ ਨੂੰ ਸੇਧ ਦੇਣ ਵਾਲਾ ਹੁੰਦਾ ਹੈ। ਗੁਰਦਾਸ ਮਾਨ ਦੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਭਾਰਤੀ ਤੇ ਪੰਜਾਬੀ ਗਾਇਕ ਗੁਰਦਾਸ ਮਾਨ ਦਾ ਜਨਮ 4 ਜਨਵਰੀ 1957 ਨੂੰ ਪੰਜਾਬ ਦੇ ਮੁਕਤਸਾਰ ਜ਼ਿਲ੍ਹੇ 'ਚ ਸਥਿਤ ਪਿੰਡ ਗਿੱਦੜਬਾਹਾ 'ਚ ਹੋਇਆ। ਗੁਰਦਾਸ ਮਾਨ ਪੰਜਾਬੀ ਗਾਇਕ, ਗੀਤਕਾਰ, ਕੋਰੀਓਗਰਾਫ਼ਰ ਅਤੇ ਉੱਘੇ ਅਦਾਕਾਰ ਹਨ। ਸਾਲ 1980 'ਚ ਗਾਏ ਗੀਤ 'ਦਿਲ ਦਾ ਮਾਮਲਾ ਹੈ' ਨਾਲ ਰਾਸ਼ਟਰੀ ਪਛਾਣ ਹਾਸਲ ਕਰਨ ਵਾਲੇ ਗੁਰਦਾਸ ਮਾਨ ਨੇ ਹਣ ਤੱਕ ਕਰੀਬ 34 ਕੈਸਟਾਂ ਰਿਲੀਜ ਕੀਤੀਆਂ ਹਨ ਅਤੇ ਕਈ ਹਿੰਦੀ ਫ਼ਿਲਮਾਂ 'ਚ ਵੀ ਗੀਤ ਗਾ ਚੁੱਕੇ ਹਨ।

ਇਹ ਵੀ ਪੜ੍ਹੋ:


ਮੁੰਬਈ, 15 ਮਈ, ਨਿਰਮਲ : ਕਾਮੇਡੀ ਰਾਹੀਂ ਸਭ ਨੂੰ ਹਸਾਉਣ ਅਤੇ ਵਿਵਾਦਾਂ ਨਾਲ ਚਰਚਾ ਵਿਚ ਰਹਿਣ ਵਾਲੀ ਰਾਖੀ ਸਾਵੰਤ ਨਾਲ ਜੁੜੀ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਕਿ ਟੀਵੀ ਅਦਾਕਾਰਾ ਅਤੇ ਰਿਐਲਿਟੀ ਸ਼ੋਅ ਬਿੱਗ ਬੌਸ ਦੀ ਕੰਟੈਸਟੈਂਟ ਰਹਿ ਚੁੱਕੀ ਰਾਖੀ ਸਾਵੰਤ ਨੂੰ ਐਮਰਜੈਂਸੀ ਵਿਚ ਹਸਪਤਾਲ ’ਚ ਦਾਖ਼ਲ ਕਰਾਇਆ ਗਿਆ। ਰਿਪੋਰਟਾਂ ਵਿਚ ਇਹ ਵੀ ਦਾਅਵਾ ਕੀਤਾ ਜਾ ਰਿਹਾ ਕਿ ਉਹ ਦਿਲ ਦੀ ਗੰਭੀਰ ਬਿਮਾਰੀ ਨਾਲ ਜੂਝ ਰਹੀ ਹੈ। ਇਸ ਖ਼ਬਰ ਨੇ ਫੈਂਸ ਨੂੰ ਨਿਰਾਸ਼ ਕਰ ਦਿੱਤਾ ਹੈ। ਸਾਰੇ ਉਸ ਦੀ ਸਲਾਮਤੀ ਦੀ ਦੁਆ ਕਰ ਰਹੇ ਹਨ।

ਰਾਖੀ ਸਾਵੰਤ ਦੀਆਂ ਜੋ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ, ਉਨ੍ਹਾਂ ਵਿੱਚ ਉਹ ਹਸਪਤਾਲ ਦੇ ਬੈੱਡ ‘ਤੇ ਪਈ ਦੇਖੀ ਜਾ ਸਕਦੀ ਹੈ। ਉਸਦੀਆਂ ਅੱਖਾਂ ਬੰਦ ਹਨ ਅਤੇ ਇੱਕ ਨਬਜ਼ ਆਕਸੀਮੀਟਰ ਉਸਦੇ ਸੱਜੇ ਹੱਥ ਦੀਆਂ ਉਂਗਲਾਂ ਨਾਲ ਜੁੜਿਆ ਹੋਇਆ ਹੈ, ਜਦੋਂ ਕਿ ਇੱਕ ਨਰਸ ਉਸਦੀ ਦੇਖਭਾਲ ਕਰਦੀ ਦਿਖਾਈ ਦਿੰਦੀ ਹੈ।

Next Story
ਤਾਜ਼ਾ ਖਬਰਾਂ
Share it