ਸ਼ੁਭਕਰਨ ਮਾਮਲੇ ਵਿਚ ਸੀਨੀਅਰ ਅਧਿਕਾਰੀਆਂ ਦੀ ਬਣਾਈ ਜਾਵੇਗੀ ਐਸਆਈਟੀ
ਹਰਿਆਣਾ ਸਰਕਾਰ ਤੋਂ ਮੰਗੇ ਗਏ ਨਾਂ ਚੰਡੀਗੜ੍ਹ, 30 ਮਈ, ਨਿਰਮਲ : ਕਿਸਾਨ ਅੰਦੋਲਨ ਵਿਚ ਜਾਨ ਗਵਾਉਣ ਵਾਲੇ ਸ਼ੁਭਕਰਨ ਮਾਮਲੇ ਵਿਚ ਇੱਕ ਹੋਰ ਖ਼ਬਰ ਸਾਹਮਣੇ ਆ ਰਹੀ ਹੈ। ਕਿਸਾਨ ਅੰਦਲਨ ’ਚ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਨੌਜਵਾਨ ਸ਼ੁਭਕਰਨ ਦੀ ਮੌਤ ਮਾਮਲੇ ਦੀ ਜਾਂਚ ਹੁਣ ਹਰਿਆਣਾ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੀ ਐਸਆਈਟੀ ਕਰੇਗੀ। ਪੰਜਾਬ ਤੇ ਹਰਿਆਣਾ ਹਾਈ ਕੋਰਟ […]
By : Editor Editor
ਹਰਿਆਣਾ ਸਰਕਾਰ ਤੋਂ ਮੰਗੇ ਗਏ ਨਾਂ
ਚੰਡੀਗੜ੍ਹ, 30 ਮਈ, ਨਿਰਮਲ : ਕਿਸਾਨ ਅੰਦੋਲਨ ਵਿਚ ਜਾਨ ਗਵਾਉਣ ਵਾਲੇ ਸ਼ੁਭਕਰਨ ਮਾਮਲੇ ਵਿਚ ਇੱਕ ਹੋਰ ਖ਼ਬਰ ਸਾਹਮਣੇ ਆ ਰਹੀ ਹੈ। ਕਿਸਾਨ ਅੰਦਲਨ ’ਚ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਨੌਜਵਾਨ ਸ਼ੁਭਕਰਨ ਦੀ ਮੌਤ ਮਾਮਲੇ ਦੀ ਜਾਂਚ ਹੁਣ ਹਰਿਆਣਾ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੀ ਐਸਆਈਟੀ ਕਰੇਗੀ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਇਸ ਦੇ ਲਈ ਨਾਮ ਪ੍ਰਸਤਾਵਿਤ ਕਰਨ ਦੇ ਹੁਕਮ ਦਿੱਤੇ ਹਨ। ਨਾਲ ਹੀ ਸੁਣਵਾਈ ਦੌਰਾਨ ਹਾਈਵੇਅ ਬੰਦ ਹੋਣ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਮੁੱਦਾ ਉਠਿਆ ਤਾਂ ਹਾਈ ਕੋਰਟ ਨੇ ਸ਼ੰਭੂ ਬਾਰਡਰ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਸਰਕਾਰਾਂ ਤੋਂ ਜਵਾਬ ਮੰਗਿਆ ਹੈ।
ਦੱਸ ਦੇਈਏ ਕਿ ਸ਼ੁਭਕਰਨ ਸਿੰਘ ਦੀ 21 ਫਰਵਰੀ ਨੂੰ ਪੰਜਾਬ-ਹਰਿਆਣਾ ਬਾਰਡਰ ’ਤੇ ਐਮ.ਐਸ.ਪੀ. ਦੀ ਗਾਰੰਟੀ ਵਾਲੇ ਕਾਨੂੰਨ ਦੀ ਮੰਗ ਨੂੰ ਲੈ ਕੇ ਹੋਏ ਪ੍ਰਦਰਸ਼ਨ ਦੌਰਾਨ ਮੌਤ ਹੋ ਗਈ ਸੀ। ਆਰੋਪ ਹੈ ਕਿ ਉਸ ਦੀ ਮੌਤ ਹਰਿਆਣਾ ਪੁਲਿਸ ਵੱਲੋਂ ਚਲਾਈ ਗਈ ਗੋਲੀ ਕਾਰਨ ਹੋਈ ਹੈ। ਇਸ ਮਾਮਲੇ ਵਿੱਚ ਪੰਚਕੂਲਾ ਨਿਵਾਸੀ ਐਡਵੋਕੇਟ ਉਦੈ ਪ੍ਰਤਾਪ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਜਾਂਚ ਦੀ ਮੰਗ ਕੀਤੀ ਸੀ।
ਇਸ ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਕਿਹਾ ਕਿ ਜਾਂਚ ਉੱਚ ਪੱਧਰੀ ਪੁਲਿਸ ਅਧਿਕਾਰੀਆਂ ਨੂੰ ਸੌਂਪੀ ਜਾਵੇ। ਅਜਿਹੇ ’ਚ ਅਗਲੀ ਸੁਣਵਾਈ ’ਤੇ ਹਰਿਆਣਾ ਸਰਕਾਰ ਨੂੰ ਅਜਿਹੇ ਅਧਿਕਾਰੀਆਂ ਦੇ ਨਾਵਾਂ ਦਾ ਪ੍ਰਸਤਾਵ ਦੇਣਾ ਚਾਹੀਦਾ ਹੈ, ਜਿਨ੍ਹਾਂ ਨੂੰ ਐਸ.ਆਈ.ਟੀ. ’ਚ ਸ਼ਾਮਲ ਕੀਤਾ ਜਾ ਸਕਦਾ ਹੈ।
ਇਸ ਦੌਰਾਨ ਪਟੀਸ਼ਨਰ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਬੰਦ ਕੀਤਾ ਗਿਆ ਸ਼ੰਭੂ ਬਾਰਡਰ ਅਜੇ ਵੀ ਬੰਦ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਈ ਕੋਰਟ ਨੇ ਕਿਹਾ ਕਿ ਹਾਈਵੇ ਨੂੰ ਇੰਨੇ ਲੰਬੇ ਸਮੇਂ ਤੱਕ ਕਿਵੇਂ ਬੰਦ ਰੱਖਿਆ ਜਾ ਸਕਦਾ ਹੈ। ਹਾਈ ਕੋਰਟ ਨੇ ਹਰਿਆਣਾ ਅਤੇ ਪੰਜਾਬ ਸਰਕਾਰਾਂ ਨੂੰ ਅਗਲੀ ਸੁਣਵਾਈ ’ਤੇ ਇਸ ਸਬੰਧੀ ਆਪਣਾ ਪੱਖ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।