Begin typing your search above and press return to search.

ਵਿੱਤ ਮੰਤਰੀ ਸੀਤਾਰਮਨ, ਰਵਨੀਤ ਬਿੱਟੂ ਲਈ ਕਰੇਗੀ ਪ੍ਰਚਾਰ

ਲੁਧਿਆਣਾ, 28 ਮਈ, ਨਿਰਮਲ : ਪੰਜਾਬ ਵਿਚ ਲੋਕ ਸਭਾ ਚੋਣਾਂ ਲਈ 1 ਜੂਨ ਨੂੰ ਵੋਟਾਂ ਪੈਣਗੀਆਂ। ਅੱਜਕਲ੍ਹ ਪੰਜਾਬ ਵਿਚ ਦਿੱਗਜ ਸਿਆਸੀ ਲੀਡਰਾਂ ਵਲੋਂ ਚੋਣ ਪ੍ਰਚਾਰ ਜ਼ੋਰਾਂ ’ਤੇ ਹੈ। ਇਸੇ ਤਹਿਤ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ (28 ਮਈ) ਲੁਧਿਆਣਾ ਵਿੱਚ ਭਾਜਪਾ ਦੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੀ ਆਮਦ ਨੂੰ ਲੈ ਕੇ ਭਾਜਪਾ ਵਰਕਰਾਂ ਵਿਚ […]

ਵਿੱਤ ਮੰਤਰੀ ਸੀਤਾਰਮਨ, ਰਵਨੀਤ ਬਿੱਟੂ ਲਈ ਕਰੇਗੀ ਪ੍ਰਚਾਰ
X

Editor EditorBy : Editor Editor

  |  28 May 2024 5:45 AM IST

  • whatsapp
  • Telegram


ਲੁਧਿਆਣਾ, 28 ਮਈ, ਨਿਰਮਲ : ਪੰਜਾਬ ਵਿਚ ਲੋਕ ਸਭਾ ਚੋਣਾਂ ਲਈ 1 ਜੂਨ ਨੂੰ ਵੋਟਾਂ ਪੈਣਗੀਆਂ। ਅੱਜਕਲ੍ਹ ਪੰਜਾਬ ਵਿਚ ਦਿੱਗਜ ਸਿਆਸੀ ਲੀਡਰਾਂ ਵਲੋਂ ਚੋਣ ਪ੍ਰਚਾਰ ਜ਼ੋਰਾਂ ’ਤੇ ਹੈ। ਇਸੇ ਤਹਿਤ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ (28 ਮਈ) ਲੁਧਿਆਣਾ ਵਿੱਚ ਭਾਜਪਾ ਦੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੀ ਆਮਦ ਨੂੰ ਲੈ ਕੇ ਭਾਜਪਾ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ। ਅੱਜ ਉਹ ਭਾਜਪਾ ਉਮੀਦਵਾਰ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਹੱਕ ਵਿੱਚ ਵੋਟਾਂ ਦੀ ਅਪੀਲ ਕਰਨਗੇ। ਇਸ ਦੌਰਾਨ ਸੀਤਾਰਮਨ ਅੱਜ ਪੱਤਰਕਾਰਾਂ ਨਾਲ ਵੀ ਰੂਬਰੂ ਹੋਣਗੇ। ਇਸ ਤੋਂ ਇਲਾਵਾ ਉਨ੍ਹਾਂ ਦੀ ਕਾਰੋਬਾਰੀਆਂ ਨਾਲ ਮੀਟਿੰਗ ਵੀ ਤੈਅ ਕੀਤੀ ਗਈ ਹੈ।

ਦੱਸ ਦਈਏ ਕਿ ਪੰਜਾਬ ਵਿੱਚ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਭ ਪਾਰਟੀਆਂ ਨੇ ਵੋਟਰਾਂ ਨੂੰ ਆਪਣੇ ਹੱਕ ਵਿੱਚ ਲੁਭਾਉਣ ਲਈ ਜ਼ੋਰਦਾਰ ਮੁਹਿੰਮ ਵਿੱਢੀ ਹੋਈ ਹੈ। ਇਸੇ ਤਹਿਤ ਅੱਜ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਰਾਘਵ ਚੱਢਾ ਅੱਜ ਸ੍ਰੀ ਆਨੰਦਪੁਰ ਸਾਹਿਬ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ।

ਦੱਸਦੇ ਚਲੀਏ ਕਿ ਲੋਕ ਸਭਾ ਚੋਣਾਂ ਨੁੂੰ ਲੈਕੇ ਪੰਜਾਬ ਵਿਚ ਚੋਣ ਪ੍ਰਚਾਰ ਜ਼ੋਰਾਂ ’ਤੇ ਹੈ। ਇਸ ਦੇ ਤਹਿਤ ਪੰਜਾਬ ਵਿਚ ‘ਆਪ’ ਦੇ 2 ਸਾਂਸਦ ਅੱਜ ਰੋਡ ਸ਼ੋਅ ਕਰਨਗੇ। ਆਪ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਰਾਘਵ ਚੱਢਾ ਅੱਜ ਸ੍ਰੀ ਆਨੰਦਪੁਰ ਸਾਹਿਬ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਚੋਣ ਪ੍ਰਚਾਰ ਕਰਨਗੇ।

‘ਆਪ’ ਸੰਸਦ ਮੈਂਬਰ ਸੰਜੇ ਸਿੰਘ ਨਯਾਗਾਓਂ ਅਤੇ ਰਾਘਵ ਚੱਢਾ ਰੂਪਨਗਰ ਵਿਚ ਰੋਡ ਸ਼ੋਅ ਕਰਨਗੇ। ਦੋਵੇਂ ਪ੍ਰੋਗਰਾਮ ਦੁਪਹਿਰ ਨੂੰ ਹੋਣਗੇ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੇ ਇਲਾਕੇ ਵਿੱਚ ਡੇਰੇ ਲਾਏ ਹੋਏ ਹਨ। ਨਾਲ ਹੀ ਹਰ ਸਥਿਤੀ ਤੇ ਨਜ਼ਰ ਰੱਖੀ ਜਾ ਰਹੀ ਹੈ।

ਸੰਜੇ ਸਿੰਘ ਰਾਜ ਲੋਕ ਸਭਾ ਚੋਣ ਪ੍ਰਚਾਰ ਵਿੱਚ ਅੱਜ ਪਹਿਲੀ ਵਾਰ ਰੋਡ ਸ਼ੋਅ ਕਰਨ ਜਾ ਰਹੇ ਹਨ। ਨਯਾਗਾਂਵ ਵਿੱਚ ਉਨ੍ਹਾਂ ਦੇ ਰੋਡ ਸ਼ੋਅ ਦਾ ਸਮਾਂ 4 ਵਜੇ ਰੱਖਿਆ ਗਿਆ ਹੈ। ਰੋਡ ਸ਼ੋਅ ਕਮੇਟੀ ਚੌਕ ਤੋਂ ਸ਼ੁਰੂ ਹੋਵੇਗਾ। ਜਦਕਿ ਦੂਜੇ ਪਾਸੇ ਰਾਘਵ ਚੱਢਾ ਰੂਪਨਗਰ ਵਿਚ ਰੋਡ ਸ਼ੋਅ ਕੱਢਣਗੇ, ਜੋ ਕਿ ਬਾਅਦ ਦੁਪਹਿਰ 3.30 ਵਜੇ ਹੋਵੇਗਾ। ਦੋਵੇਂ ਰੋਡ ਸ਼ੋਅ ਕਰੀਬ 2 ਕਿਲੋਮੀਟਰ ਦੇ ਖੇਤਰ ਨੂੰ ਕਵਰ ਕਰਨਗੇ। ਇਸ ਤੋਂ ਇਲਾਵਾ ਆਪ ਦੇ ਉਮੀਦਵਾਰ ਮਾਲਵਿੰਦਰ ਸਿੰਘ ਖੁਦ ਹਲਕੇ ਦੇ ਵੱਖ-ਵੱਖ ਖੇਤਰਾਂ ਵਿੱਚ ਪ੍ਰੋਗਰਾਮ ਕਰਨਗੇ।

ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਸੀਟ ‘ਆਪ’ ਲਈ ਚੁਣੌਤੀ ਬਣੀ ਹੋਈ ਹੈ। ਪਾਰਟੀ ਵੱਲੋਂ ਇੱਥੋਂ ਦੇ ਦਿੱਗਜ ਆਗੂ ਤੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਦੇ ਨਾਲ ਹੀ ‘ਆਪ’ ਕੋਲ ਲੋਕ ਸਭਾ ਹਲਕੇ ਅਧੀਨ ਆਉਂਦੀਆਂ 7 ਸੀਟਾਂ ਤੋਂ ਵਿਧਾਇਕ ਹਨ। ਸੂਬਾ ਸਰਕਾਰ ਵਿੱਚ ਇਨ੍ਹਾਂ ਵਿਧਾਇਕਾਂ ਵਿੱਚੋਂ ਦੋ ਮੰਤਰੀ ਹਨ ਅਤੇ ਇੱਕ ਵਿਧਾਇਕ ਵਿਧਾਨ ਸਭਾ ਦਾ ਡਿਪਟੀ ਸਪੀਕਰ ਹੈ। ਅਜਿਹੇ ਵਿਚ ਪਾਰਟੀ ਇਸ ਸੀਟ ਨੂੰ ਜਿੱਤਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਤੋਂ ਪਹਿਲਾਂ 2014 ਅਤੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੇ ਉਮੀਦਵਾਰਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

Next Story
ਤਾਜ਼ਾ ਖਬਰਾਂ
Share it