ਖਨੌਰੀ ਸਰਹੱਦ ‘ਤੇ ਸਥਿਤੀ ਤਣਾਅਪੂਰਨ, 50 ਜ਼ਖ਼ਮੀ: ਚਲਾਈਆਂ ਗੋਲੀਆਂ, ਮੌਤ

ਖਨੌਰੀ ਸਰਹੱਦ ‘ਤੇ ਸਥਿਤੀ ਤਣਾਅਪੂਰਨ, 50 ਜ਼ਖ਼ਮੀ: ਚਲਾਈਆਂ ਗੋਲੀਆਂ, ਮੌਤ

ਪੰਧੇਰ ਨੇ ਕਿਹਾ, 1 ਦੀ ਮੌਤ
ਖਨੌਰੀ :
ਹਰਿਆਣਾ-ਪੰਜਾਬ ਦੇ ਦਾਤਾਸਿੰਘਵਾਲਾ-ਖਨੌਰੀ ਸਰਹੱਦ ‘ਤੇ ਹੰਗਾਮਾ ਹੋਇਆ ਹੈ। ਕਰੀਬ ਇੱਕ ਘੰਟੇ ਤੱਕ ਇੱਥੇ ਸਥਿਤੀ ਤਣਾਅਪੂਰਨ ਬਣੀ ਰਹੀ। ਪੁਲਿਸ ਨੇ ਕਿਸਾਨਾਂ ਨੂੰ ਭਜਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ। ਉਥੇ ਪਲਾਸਟਿਕ ਦੀਆਂ ਗੋਲੀਆਂ ਚਲਾਈਆਂ ਗਈਆਂ ਹਨ। ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਸਰਵਨ ਪੰਧੇਰ ਨੇ ਕਿਹਾ ਹੈ ਕਿ ਖਨੌਰੀ ਸਰਹੱਦ ‘ਤੇ ਇੱਕ ਕਿਸਾਨ ਦੀ ਮੌਤ ਹੋ ਗਈ ਹੈ। ਹਾਲਾਂਕਿ ਪ੍ਰਸ਼ਾਸਨ ਵੱਲੋਂ ਅਜੇ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ।ਬਠਿੰਡਾ ਦੇ ਇੱਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬੱਲੋ ਪਿੰਡ ਦੇ 20 ਸਾਲਾ ਕਿਸਾਨ ਸ਼ੁਭਕਰਨ ਸਿੰਘ ਵਜੋਂ ਹੋਈ ਹੈ।ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਕੋਲ ਸਿਰਫ਼ 3 ਏਕੜ ਜ਼ਮੀਨ ਸੀ। ਮ੍ਰਿਤਕ ਕਿਸਾਨ ਦੇ ਸਿਰ ‘ਤੇ ਸੱਟ ਦੇ ਨਿਸ਼ਾਨ ਪਾਏ ਗਏ ਹਨ।

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਖਨੌਰੀ ਸਰਹੱਦ ’ਤੇ ਹੋਈ ਝੜਪ ਵਿੱਚ ਬਟਾਲਾ ਦੇ ਇੱਕ ਕਿਸਾਨ ਦੇ ਮੱਥੇ ਵਿੱਚ ਗੋਲੀ ਲੱਗੀ ਹੈ। ਮੱਥੇ ‘ਤੇ ਵੱਡਾ ਜ਼ਖ਼ਮ ਸੀ। ਖਨੌਰੀ ਸਰਹੱਦ ‘ਤੇ 50 ਤੋਂ ਵੱਧ ਕਿਸਾਨ ਹਲਕੀਆਂ ਅਤੇ ਗੰਭੀਰ ਜ਼ਖ਼ਮੀ ਹੋ ਗਏ ਹਨ। ਇੱਕ ਕਿਸਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖਮੀ ਕਿਸਾਨਾਂ ਨੂੰ ਐਂਬੂਲੈਂਸਾਂ ਦੀ ਮਦਦ ਨਾਲ ਖਨੌਰੀ ਅਤੇ ਪੰਜਾਬ ਦੇ ਹੋਰ ਹਸਪਤਾਲਾਂ ਵਿੱਚ ਲਿਜਾਇਆ ਜਾ ਰਿਹਾ ਹੈ।ਬੈਰੀਕੇਡਿੰਗ ਦੇ ਇਸ ਪਾਸੇ ਦੇ ਜ਼ਖਮੀ ਕਿਸਾਨ ਨੂੰ ਨਰਵਾਣਾ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਨੂੰ ਸ਼ਰੇਆਮ ਮਾਰਿਆ ਗਿਆ ਹੈ। ਇਸ ਦੌਰਾਨ ਕਿਸਾਨਾਂ ਨੇ ਕਿਹਾ ਹੈ ਕਿ ਉਹ 4 ਵਜੇ ਤੱਕ ਉਡੀਕ ਕਰਨਗੇ। ਕਿਸਾਨ ਨੌਜਵਾਨ ਸਭਾ ਦੇ ਬਬਲੂ ਮਿਰਚਪੁਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਹੀ ਗੋਲੀਆਂ ਚਲਾਈਆਂ ਗਈਆਂ ਹਨ।

ਸੁਖਬੀਰ ਬਾਦਲ ਨੇ ਸਿੱਖ ਪੰਥ ਦੇ ਦੁਸ਼ਮਣਾਂ ਦੇ ਟਾਕਰੇ ਲਈ ਅਕਾਲੀ ਦਲ ਦੇ ਝੰਡੇ ਹੇਠ ਏਕਤਾ ਕਰਨ ਦੀ ਕੀਤੀ ਅਪੀਲ

ਜੈਤੋ ਮੋਰਚੇ ਦੇ ਸ਼ਹੀਦਾਂ ਨੂੰ ਭੇਂਟ ਕੀਤੀ ਸ਼ਰਧਾਂਜਲੀ

ਜੈਤੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਿੱਖ ਪੰਥ ਦੇ ਦੁਸ਼ਮਣਾਂ ਦੇ ਟਾਕਰੇ ਲਈ ਅਕਾਲੀ ਦਲ ਦੇ ਝੰਡੇ ਹੇਠ ਏਕਤਾ ਦੀ ਅਪੀਲ ਕੀਤੀ ਤੇ ਕਿਹਾ ਕਿ ਸਿੱਖ ਕੌਮ ਨੂੰ ਵੰਡਣ ਲਈ ਅਕਾਲੀ ਦਲ ਤੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ।ਇਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੈਤੋ ਮੋਰਚੇ ਦੀ 100ਵੀਂ ਵਰ੍ਹੇਗੰਢ ਮੌਕੇ ਆਯੋਜਿਤ ਧਾਰਮਿਕ ਸਮਾਗਮ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਿੱਖ ਕੌਮ ਦੇ ਦੁਸ਼ਮਣਾਂ ਨੇ ਮਹਿਸੂਸ ਕਰ ਲਿਆ ਹੈ ਕਿ ਸਾਡੀਆਂ ਸੰਸਥਾਵਾਂ ਹੀ ਸਾਡੀ ਤਾਕਤ ਦਾ ਸਰੋਤ ਹਨ। ਇਸੇ ਲਈ ਸ਼੍ਰੋਮਣੀ ਕਮੇਟੀ ਨੂੰ ਤੋੜ ਕੇ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਬਣਾਈ ਗਈ। ਹਾਲ ਹੀ ਵਿਚ ਮਹਾਰਾਸ਼ਟਰ ਦੀ ਕੈਬਨਿਟ ਨੇ ਤਖਤ ਸ੍ਰੀ ਹਜ਼ੂਰ ਸਾਹਿਬ ਬੋਰਡ ਵਿਚ 12 ਮੈਂਬਰ ਨਾਮਜ਼ਦ ਕਰ ਕੇ ਉਸ ’ਤੇ ਕਬਜ਼ਾ ਕਰਨ ਦਾ ਯਤਨ ਕੀਤਾ। ਪਟਨਾ ਸਾਹਿਬ ਬੋਰਡ ’ਤੇ ਕਬਜ਼ਾ ਹੋ ਗਿਆ ਹੈ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਸਭ ਕੁਝ ਇਸ ਕਰ ਕੇ ਹੋ ਰਿਹਾ ਹੈ ਕਿਉਂਕਿ ਸਾਡੀ ਕੌਮ ਵਿਚ ਕੁਝ ’ਗੱਦਾਰ’ ਬੈਠੇ ਹਨ। ਇਹ ਲੋਕ ਭੇਸ ਬਦਲ ਕੇ ਸਾਡੇ ਵਿਚ ਹੀ ਰਲੇ ਹੋਏ ਹਨ ਤੇ ਕੌਮ ਨੂੰ ਕਮਜ਼ੋਰ ਕਰਨ ਵਾਸਤੇ ਕੰਮ ਕਰ ਰਹੇ ਹਨ।ਉਹਨਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਕੌਮ ਦੀ ਬੇਹਤਰੀ ਵਾਸਤੇ ਕੰਮ ਕੀਤਾ ਹੈ। ਜਦੀਂ ਸੂਬੇ ਦੀ ਭਲਾਈ ਦੀ ਜ਼ਿੰਮੇਵਾਰੀ ਸਾਨੂੰ ਸੌਂਪੀ ਸੀ ਤਾਂ ਅਸੀਂ ਵੱਡੇ ਤੇ ਛੋਟੇ ਘੱਲੂਘਾਰੇ ਸਮੇਤ ਬਾਬਾ ਬੰਦਾ ਸਿੰਘ ਬਹਾਦਰ ਦੀਆਂ ਯਾਦਗਾਰਾਂ ਬਣਾ ਕੇ ਆਪਣੇ ਅਮੀਰ ਵਿਰਸੇ ਨੂੰ ਸੰਭਾਲਿਆ। ਅਸੀਂ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਾਹ ਦਾ ਸੁੰਦਰੀਕਰਨ ਕੀਤਾ ਤੇ ਵਿਰਾਸਤ ਏ ਖਾਲਸਾ ਦੀ ਸਿਰਜਣਾ ਕੀਤੀ।

ਬਾਦਲ ਨੇ ਸਿੱਖ ਕੌਮ ਨੂੰ ਵੱਖਵਾਦੀ ਗਰਦਾਨਣ ਦੇ ਯਤਨਾਂ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਪੱਛਮੀ ਬੰਗਾਲ ਵਿਚ ਆਪਣਾ ਫਰਜ਼ ਨਿਭਾ ਰਹੇ ਸਿੱਖ ਅਫਸਰ ਨੂੰ ਖਾਲਿਸਤਾਨੀ ਦੱਸਿਆ ਗਿਆ। ਉਹਨਾਂ ਕਿਹਾ ਕਿ ਦੇਸ਼ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਸਾਡੇ ਪੁਰਖ਼ਿਆਂ ਨੇ ਜੈਤੋ ਮੋਰਚੇ ਨੂੰ ਦੇਸ਼ ਦੀ ਆਜ਼ਾਦ ਦੀ ਪਹਿਲੀ ਲੜਾਈ ਲਈ ਮੋਰਚਾ ਕਰਾਰ ਦਿੱਤਾ ਸੀ। ਸਿੱਖਾਂ ਨੇ ਆਜ਼ਾਦੀ ਦੇ ਸੰਘਰਸ਼ ਵਿਚ ਸਭ ਤੋਂ ਵੱਡਾ ਯੋਗਦਾਨ ਪਾਇਆ ਤੇ ਅੱਜ ਵੀ ਚੀਨ ਤੇ ਪਾਕਿਸਤਾਨ ਤੋਂ ਸਰਹੱਦਾਂ ਦੀ ਰਾਖੀ ਵਾਸਤੇ ਪਾ ਰਹੇ ਹਨ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…