ਅੰਮ੍ਰਿਤਸਰ ਤੋਂ 15 ਕਿਲੋ ਹੈਰੋਇਨ ਸਮੇਤ ਤਸਕਰ ਕਾਬੂ

ਅੰਮ੍ਰਿਤਸਰ ਤੋਂ 15 ਕਿਲੋ ਹੈਰੋਇਨ ਸਮੇਤ ਤਸਕਰ ਕਾਬੂ

ਅੰਮ੍ਰਿਤਸਰ, 6 ਸਤੰਬਰ (ਹਿਮਾਂਸ਼ੂ ਸ਼ਰਮਾ) : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇਕ ਤਸਕਰ ਨੂੰ ਕਾਬੂ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਐ। ਪੁਲਿਸ ਵੱਲੋਂ ਫੜੇ ਗਏ ਤਸਕਰ ਕੋਲੋਂ 15 ਕਿਲੋ ਹੈਰੋਇਨ ਅਤੇ ਇਕ ਕਾਰ ਬਰਮਾਦ ਕੀਤੀ ਗਈ ਐ, ਜਦਕਿ ਉਸ ਦੇ ਚਾਰ ਸਾਥੀਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਐ।


ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ 15 ਕਿਲੋ ਹੈਰੋਇਨ ਸਮੇਤ ਇਕ ਤਸਕਰ ਨੂੰ ਕਾਬੂ ਕੀਤਾ ਗਿਆ ਏ ਜੋ ਸਰਹੱਦ ਪਾਰੋਂ ਹੈਰੋਇਨ ਲਿਆ ਕੇ ਪੰਜਾਬ ਵਿਚ ਸਪਲਾਈ ਕਰਦੇ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਜੁਗਰਾਜ ਸਿੰਘ ਨੇ ਦੱਸਿਆ ਕਿ ਫੜੇ ਗਏ ਤਸਕਰ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਚੋਹਲਾ ਸਾਹਿਬ ਵਜੋਂ ਹੋਈ ਐ ਜੋ ਮੌਜੂਦਾ ਸਮੇਂ ਅੰਮ੍ਰਿਤਸਰ ਦੇ ਨਿਊ ਰਣਜੀਤਪੁਰਾ ਵਿਖੇ ਰਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ ਹੁਣ ਜਾਂਚ ਕੀਤੀ ਜਾਵੇਗੀ ਕਿ ਇਸ ਨੇ ਇਹ ਹੈਰੋਇਨ ਕਿੱਥੇ ਸਪਲਾਈ ਕਰਨੀ ਸੀ।


ਦੱਸ ਦਈਏ ਕਿ ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਫੜਨ ਲਈ ਮੁਹਿੰਮ ਤੇਜ਼ ਕੀਤੀ ਹੋਈ ਐ, ਜਿਸ ਦੇ ਤਹਿਤ ਹੁਣ ਤੱਕ ਕਈ ਨਸਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਏ।

Related post

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…
ਕੇਜਰੀਵਾਲ ਨੇ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਮੱਥਾ ਟੇਕਿਆ

ਕੇਜਰੀਵਾਲ ਨੇ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ, 17 ਮਈ, ਨਿਰਮਲ : ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਨੇਤਾਵਾਂ ਦਾ ਆਉਣਾ ਜਾਣਾ ਲਗਾਤਾਰ ਜਾਰੀ ਹੈ। ਪੰਜਾਬ ਦੌਰੇ…
ਕੇਜਰੀਵਾਲ ਅੰਮ੍ਰਿਤਸਰ ਵਿਚ ਕਰਨਗੇ ਰੋਡ ਸ਼ੋਅ

ਕੇਜਰੀਵਾਲ ਅੰਮ੍ਰਿਤਸਰ ਵਿਚ ਕਰਨਗੇ ਰੋਡ ਸ਼ੋਅ

ਅੰਮ੍ਰਿਤਸਰ, 15 ਮਈ, ਨਿਰਮਲ : ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਕੱਲ੍ਹ ਯਾਨੀ ਵੀਰਵਾਰ ਨੂੰ ਪੰਜਾਬ ਆਉਣਗੇ। ਉਹ ਅੰਮ੍ਰਿਤਸਰ ਵਿਚ ਰੋਡ ਸ਼ੋਅ…