ਸ਼੍ਰੀ ਹੇਮਕੁੰਟ ਸਾਹਿਬ ਵਿਖੇ ਫ਼ੌਜੀਆਂ ਅਤੇ ਸ਼ਰਧਾਲੂਆਂ ਨੇ ਹਟਾਈ ਬਰਫ਼, ਜਾਣੋ ਕਦੋਂ ਹੋਵੇਗਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼

ਸ਼੍ਰੀ ਹੇਮਕੁੰਟ ਸਾਹਿਬ ਵਿਖੇ ਫ਼ੌਜੀਆਂ ਅਤੇ ਸ਼ਰਧਾਲੂਆਂ ਨੇ ਹਟਾਈ ਬਰਫ਼, ਜਾਣੋ ਕਦੋਂ ਹੋਵੇਗਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼

ਉਤਰਾਖੰਡ, 2 ਮਈ, ਪਰਦੀਪ ਸਿੰਘ: ਹੇਮਕੁੰਟ ਸਾਹਿਬ ਵਿਖੇ ਭਾਰਤੀ ਫੌਜ ਅਤੇ ਗੁਰਦੁਆਰਾ ਟਰੱਸਟ ਦੇ ਸੇਵਾਦਾਰਾਂ ਨੇ ਯਾਤਰਾ ਦਾ ਆਯੋਜਨ ਕਰਦੇ ਹੋਏ ਬਰਫਬਾਰੀ ਨੂੰ ਹਟਾਇਆ। ਇਸ ਮੌਕੇ ਸੇਵਾਦਾਰਾਂ ਵੱਲੋਂ ਅਰਦਾਸ ਵੀ ਕੀਤੀ ਗਈ ਹੈ। ਇਸ ਟੀਮ ਵਿੱਚ ਭਾਰਤੀ ਫੌਜ ਦੇ 35 ਮੈਂਬਰ ਅਤੇ ਟਰੱਸਟ ਦੇ 15 ਸੇਵਾਦਾਰ ਸ਼ਾਮਲ ਹਨ।

ਗੁਰਦੁਆਰਾ ਕੰਪਲੈਕਸ ਸਥਿਤ ਦਰਬਾਰ ਸਾਹਿਬ ਦੇ ਦਰਵਾਜ਼ੇ 25 ਮਈ ਨੂੰ ਧੂਮਧਾਮ ਨਾਲ ਖੋਲ੍ਹੇ ਜਾਣਗੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਜਾਵੇਗਾ। ਸੇਵਾ ਨੂੰ ਸਮਰਪਿਤ ਇਸ ਟੀਮ ਦੀ ਅਗਲੀ ਰਣਨੀਤੀ ਤਹਿਤ ਅੱਧੇ ਲੋਕ ਪੌੜੀਆਂ ਤੋਂ ਬਰਫ਼ ਕੱਟਣਗੇ ਅਤੇ ਬਾਕੀ ਖੱਚਰਾਂ ਦੀ ਆਵਾਜਾਈ ਲਈ ਰਸਤੇ ਤੋਂ ਬਰਫ਼ ਸਾਫ਼ ਕਰਨਗੇ। ਫੌਜੀ ਜਵਾਨਾਂ ਨੇ ਭਰੋਸਾ ਦਿੱਤਾ ਕਿ 20 ਮਈ ਤੱਕ ਸਾਰਾ ਕੰਮ ਮੁਕੰਮਲ ਕਰ ਲਿਆ ਜਾਵੇਗਾ ਤਾਂ ਜੋ ਯਾਤਰੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ:-

ਦਿੱਲੀ ਦੇ ਉਪ ਰਾਜਪਾਲ ਨੇ ਵੱਡੀ ਕਾਰਵਾਈ ਕਰਦੇ ਹੋਏ ਦਿੱਲੀ ਮਹਿਲਾ ਕਮਿਸ਼ਨ ਵਿਚੋਂ 223 ਕਰਮਚਾਰੀਆਂ ਦੀ ਤਤਕਾਲ ਪ੍ਰਭਾਵ ਨਾਲ ਨੌਕਰੀ ਉਤੋਂ ਹਟਾ ਦਿੱਤਾ ਗਿਆ ਹੈ। ਦਿੱਲੀ ਦੇ ਰਾਜਪਾਲ ਵੱਲੋਂ ਇਲਜ਼ਾਮ ਲਗਾਇਆ ਗਿਆ ਹੈ ਕਿ ਮਹਿਲਾ ਕਮਿਸ਼ਨ ਦੀ ਚੇਅਰਮੈਨ ਸਵਾਤੀ ਮਾਲੀਵਾਲ ਨੇ ਨਿਯਮਾਂ ਦੇ ਖਿਲਾਫ਼ ਜਾ ਕੇ ਬਿਨ੍ਹਾਂ ਆਗਿਆ ਤੋਂ ਇੰਨ੍ਹਾਂ ਦੀ ਨਿਯੁਕਤੀ ਕੀਤੀ ਸੀ।
ਹੁਕਮਾਂ ਵਿੱਚ ਡੀਸੀਡਬਲਿਊ ਐਕਟ ਦਾ ਹਵਾਲਾ ਦਿੱਤਾ ਗਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਕਮਿਸ਼ਨ ਵਿੱਚ ਸਿਰਫ਼ 40 ਅਸਾਮੀਆਂ ਹੀ ਮਨਜ਼ੂਰ ਹਨ ਅਤੇ ਡੀਸੀਡਬਲਿਊ ਕੋਲ ਠੇਕੇ ’ਤੇ ਮੁਲਾਜ਼ਮਾਂ ਦੀ ਨਿਯੁਕਤੀ ਦਾ ਅਧਿਕਾਰ ਨਹੀਂ ਹੈ।

ਡੀਸੀਡਬਲਿਊ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਵੱਲੋਂ ਜਾਰੀ ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਨਵੀਆਂ ਨਿਯੁਕਤੀਆਂ ਤੋਂ ਪਹਿਲਾਂ ਜ਼ਰੂਰੀ ਅਸਾਮੀਆਂ ਦਾ ਕੋਈ ਮੁਲਾਂਕਣ ਨਹੀਂ ਕੀਤਾ ਗਿਆ ਅਤੇ ਨਾ ਹੀ ਵਾਧੂ ਵਿੱਤੀ ਬੋਝ ਪਾਉਣ ਦੀ ਇਜਾਜ਼ਤ ਲਈ ਗਈ। ਇਹ ਕਾਰਵਾਈ ਫਰਵਰੀ 2017 ਵਿੱਚ ਉਪਰਾਜਪਾਲ ਨੂੰ ਸੌਂਪੀ ਗਈ ਜਾਂਚ ਰਿਪੋਰਟ ਦੇ ਆਧਾਰ ਉੱਤੇ ਕੀਤੀ ਗਈ ਹੈ।

Related post

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (17 ਮਈ 2024)

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (17 ਮਈ 2024)

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥…
ਤੋਸ਼ੀਬਾ ਨੇ ਇੰਨੇ ਹਜ਼ਾਰ ਕਰਮਚਾਰੀਆਂ ਦੀ ਛਾਂਟੀ ਦਾ ਕੀਤਾ ਐਲਾਨ, ਜਾਣੋ ਕਾਰਨ

ਤੋਸ਼ੀਬਾ ਨੇ ਇੰਨੇ ਹਜ਼ਾਰ ਕਰਮਚਾਰੀਆਂ ਦੀ ਛਾਂਟੀ ਦਾ ਕੀਤਾ…

ਨਵੀਂ ਦਿੱਲੀ, 16 ਮਈ, ਪਰਦੀਪ ਸਿੰਘ : ਕੋਰੋਨਾ ਕਾਲ ਤੋਂ ਬਾਅਦ ਜਿਵੇਂ ਹੀ ਕਾਰੋਬਾਰ ਦੁਆਰਾ ਸ਼ੁਰੂ ਹੋਏ ਤਾਂ ਨਾਲ ਹੀ ਕਰਮਚਾਰੀਆਂ…
ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਫੇਸਬੁੱਕ ‘ਤੇ ਹੋਣਗੇ ਲਾਈਵ, ਲੋਕਾਂ ਨਾਲ ਕਰਨਗੇ ਰਾਬਤਾ

ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਫੇਸਬੁੱਕ ‘ਤੇ…

ਚੰਡੀਗੜ੍ਹ, 16 ਮਈ, ਪਰਦੀਪ ਸਿੰਘ: ਬੀਤੇ ਮਹੀਨੇ ਪਹਿਲੇ ਫੇਸਬੁੱਕ ਲਾਈਵ ਪ੍ਰੋਗਰਾਮ ਦੀ ਸਫ਼ਲਤਾ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ…