ਡੇਰੇ ’ਤੇ ਵਿਜੀਲੈਂਸ ਦੇ ਛਾਪੇ ਦੀ ਕਿਸੇ ਨੇ ਅਫ਼ਵਾਹ ਫੈਲਾਈ : ਬੀਬੀ ਜਗੀਰ ਕੌਰ
ਬੇਗੋਵਾਲ, 7 ਅਕਤੂਬਰ, ਨਿਰਮਲ : ਬੀਬੀ ਜਗੀਰ ਕੌਰ ਦੇ ਡੇਰੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਵਿਜੀਲੈਂਸ ਟੀਮ ਨੇ ਬੀਬੀ ਦੇ ਡੇਰੇ ਤੋਂ ਲੈਪਟਾਪ, ਫ਼ੋਨ ਅਤੇ ਜ਼ਮੀਨ ਨਾਲ ਸਬੰਧਤ ਦਸਤਾਵੇਜ਼ ਜ਼ਬਤ ਕਰ ਲਏ ਹਨ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਵੀਰਵਾਰ ਨੂੰ ਵਿਜੀਲੈਂਸ ਨੇ ਭੁਲੱਥ ਦੇ ਨਾਇਬ ਤਹਿਸੀਲਦਾਰ ਅਤੇ ਪਟਵਾਰੀ […]
By : Hamdard Tv Admin
ਬੇਗੋਵਾਲ, 7 ਅਕਤੂਬਰ, ਨਿਰਮਲ : ਬੀਬੀ ਜਗੀਰ ਕੌਰ ਦੇ ਡੇਰੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਵਿਜੀਲੈਂਸ ਟੀਮ ਨੇ ਬੀਬੀ ਦੇ ਡੇਰੇ ਤੋਂ ਲੈਪਟਾਪ, ਫ਼ੋਨ ਅਤੇ ਜ਼ਮੀਨ ਨਾਲ ਸਬੰਧਤ ਦਸਤਾਵੇਜ਼ ਜ਼ਬਤ ਕਰ ਲਏ ਹਨ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਵੀਰਵਾਰ ਨੂੰ ਵਿਜੀਲੈਂਸ ਨੇ ਭੁਲੱਥ ਦੇ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੂੰ ਸਬੰਧਤ ਦਸਤਾਵੇਜ਼ਾਂ ਸਮੇਤ ਤਲਬ ਕੀਤਾ ਸੀ।
ਦੂਜੇ ਪਾਸੇ ਜਗੀਰ ਕੌਰ ਨੇ ਗੱਲਬਾਤ ਦੌਰਾਨ ਦੱਸਿਆ ਕਿ ਇਸ ਛਾਪੇ ਬਾਰੇ ਅਫ਼ਵਾਹ ਫੈਲਾਈ ਜਾ ਰਹੀ ਹੈ। ਮੇਰੇ ਇੱਥੇ ਕੋਈ ਵਿਜੀਲੈਂਸ ਦੀ ਛਾਪੇਮਾਰੀ ਨਹੀਂ ਹੋਈ। ਨਾ ਇੱਥੇ ਕੋਈ ਆਇਆ ਤੇ ਨਾ ਹੀ ਕੋਈ ਛਾਪੇਮਾਰੀ ਹੋਈ ਹੈ। ਪਤਾ ਨਹੀਂ ਇਸ ਛਾਪੇ ਬਾਰੇ ਕਿਸ ਨੇ ਅਫ਼ਵਾਹ ਫੈਲਾਈ।
ਬੀਬੀ ਜਗੀਰ ਕੌਰ ਸੰਤ ਪ੍ਰੇਮ ਸਿੰਘ ਮੁਰਾਲੇ ਡੇਰੇ ਦੀ ਮੁੱਖ ਸੇਵਾਦਾਰ ਵੀ ਹੈ ਅਤੇ ਤਿੰਨ ਮਹੀਨੇ ਪਹਿਲਾਂ ਅਕਾਲੀ ਦਲ ਤੋਂ ਵੱਖ ਹੋ ਕੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਚੁਣੌਤੀ ਦੇਣ ਲਈ ਵੱਖਰੀ ਕਮੇਟੀ ਬਣਾਈ ਸੀ। ਬੀਬੀ ਜਗੀਰ ਕੌਰ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿੱਚ ਉਨ੍ਹਾਂ ’ਤੇ ਨਗਰ ਪੰਚਾਇਤ ਬੇਗੋਵਾਲ ਦੀ ਜ਼ਮੀਨ ’ਤੇ ਕਬਜ਼ਾ ਕਰਨ ਦਾ ਦੋਸ਼ ਲਾਇਆ ਗਿਆ ਹੈ।