ਆਰਥਿਕ ਤੰਗੀਆਂ ਦੇ ਬਾਵਜੂਦ ਜਲੰਧਰ ਦੀ ਸੋਨਾਲੀ ਕੌਲ ਬਣੀ ਜੱਜ
ਜਲੰਧਰ : ਸ਼ਹਿਰ ਆਦਮਪੁਰ ਦੀ ਰਹਿਣ ਵਾਲੀ ਸੋਨਾਲੀ ਕੌਲ ਨੇ ਛੋਟੀ ਉਮਰ ਵਿੱਚ ਜੱਜ ਬਣ ਕੇ ਆਪਣੇ ਪੂਰੇ ਪਰਿਵਾਰ ਦਾ ਨਾਂ ਰੌਸ਼ਨ ਕੀਤਾ ਹੈ। ਆਦਮਪੁਰ ਦੇ ਜੰਡੂਸਿੰਘਾ ਪਿੰਡ ਦੀ ਰਹਿਣ ਵਾਲੀ ਸੋਨਾਲੀ ਆਪਣੇ ਪਰਿਵਾਰ ਵਿੱਚ ਸਭ ਤੋਂ ਛੋਟੀ ਹੈ। ਪਰਿਵਾਰ ਵਿੱਚ ਆਰਥਿਕ ਤੰਗੀਆਂ ਦੇ ਬਾਵਜੂਦ, ਸੋਨਾਲੀ ਨੇ ਆਪਣੀ ਕਾਨੂੰਨ ਦੀ ਪ੍ਰੈਕਟਿਸ ਪੂਰੀ ਕੀਤੀ ਅਤੇ ਨਿਆਂਪਾਲਿਕਾ […]
By : Editor (BS)
ਜਲੰਧਰ : ਸ਼ਹਿਰ ਆਦਮਪੁਰ ਦੀ ਰਹਿਣ ਵਾਲੀ ਸੋਨਾਲੀ ਕੌਲ ਨੇ ਛੋਟੀ ਉਮਰ ਵਿੱਚ ਜੱਜ ਬਣ ਕੇ ਆਪਣੇ ਪੂਰੇ ਪਰਿਵਾਰ ਦਾ ਨਾਂ ਰੌਸ਼ਨ ਕੀਤਾ ਹੈ। ਆਦਮਪੁਰ ਦੇ ਜੰਡੂਸਿੰਘਾ ਪਿੰਡ ਦੀ ਰਹਿਣ ਵਾਲੀ ਸੋਨਾਲੀ ਆਪਣੇ ਪਰਿਵਾਰ ਵਿੱਚ ਸਭ ਤੋਂ ਛੋਟੀ ਹੈ। ਪਰਿਵਾਰ ਵਿੱਚ ਆਰਥਿਕ ਤੰਗੀਆਂ ਦੇ ਬਾਵਜੂਦ, ਸੋਨਾਲੀ ਨੇ ਆਪਣੀ ਕਾਨੂੰਨ ਦੀ ਪ੍ਰੈਕਟਿਸ ਪੂਰੀ ਕੀਤੀ ਅਤੇ ਨਿਆਂਪਾਲਿਕਾ ਦੀ ਪੜ੍ਹਾਈ ਕੀਤੀ ਅਤੇ ਜੱਜ ਬਣ ਗਈ। ਸੋਨਾਲੀ ਦੇ 6 ਭੈਣ-ਭਰਾ ਹਨ। ਸਾਰੇ ਕਾਨੂੰਨ ਦੀ ਪੜ੍ਹਾਈ ਕਰ ਰਹੇ ਹਨ। ਸੋਨਾਲੀ ਨੇ ਦੱਸਿਆ ਕਿ ਪਹਿਲਾਂ ਵਕੀਲ ਅਤੇ ਫਿਰ ਜੱਜ ਬਣਨ ਲਈ ਦਿਨ-ਰਾਤ ਪੜ੍ਹਾਈ ਕਰਨੀ ਪਈ। ਜਿਸ ਦਾ ਸਬੂਤ ਇਹ ਮਿਲਿਆ ਕਿ ਉਹ ਜੱਜ ਬਣ ਗਈ ਹੈ।
ਸੋਨਾਲੀ ਕੌਲ ਨੇ ਦੱਸਿਆ ਕਿ ਉਸ ਦੀਆਂ ਚਾਰ ਭੈਣਾਂ ਅਤੇ ਇੱਕ ਭਰਾ ਹੈ। ਸੋਨਾਲੀ ਨੇ ਸਭ ਤੋਂ ਪਹਿਲਾਂ ਕਾਨੂੰਨ ਦੀ ਪੜ੍ਹਾਈ ਸ਼ੁਰੂ ਕੀਤੀ। ਉਸ ਤੋਂ ਪ੍ਰੇਰਿਤ ਹੋ ਕੇ ਉਸ ਦੇ ਸਾਰੇ ਭਰਾ-ਭੈਣਾਂ ਨੇ ਵੀ ਕਾਨੂੰਨ ਦੀ ਪ੍ਰੈਕਟਿਸ ਕਰਨੀ ਸ਼ੁਰੂ ਕਰ ਦਿੱਤੀ। ਜਿਸ ਦੇ ਸਬੂਤ ਵਜੋਂ ਅੱਜ ਸੋਨਾਲੀ ਨੇ ਜੱਜ ਬਣ ਕੇ ਆਪਣੇ ਪਰਿਵਾਰ ਦੇ ਨਾਲ-ਨਾਲ ਜ਼ਿਲ੍ਹੇ ਅਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਸੋਨਾਲੀ ਦੇ ਜੱਜ ਬਣਨ ਤੋਂ ਬਾਅਦ ਪੂਰੇ ਪਿੰਡ ਦੇ ਲੋਕ ਉਸ ਨੂੰ ਵਧਾਈ ਦੇਣ ਲਈ ਸੋਨਾਲੀ ਦੇ ਘਰ ਇਕੱਠੇ ਹੋਣੇ ਸ਼ੁਰੂ ਹੋ ਗਏ।
ਅਮਰੀਕਾ : ਪਤਨੀ ਦੀ ਹੱਤਿਆ ਦੇ 30 ਸਾਲ ਬਾਅਦ ਪਤੀ ਗ੍ਰਿਫਤਾਰ
ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ) : 30 ਸਾਲ ਤੋਂ ਵਧ ਸਮਾਂ ਪਹਿਲਾਂ ਪਤਨੀ ਦੀ ਹੱਤਿਆ ਤੋਂ ਬਾਅਦ ਲਾਪਤਾ ਹੋਏ ਉਸ ਦੇ ਪਤੀ ਨੂੰ ਕੋਸਟਾ ਰੀਕਾ ਵਿਚ ਦਾਖਲ ਹੋਣ ਸਮੇ ਗ੍ਰਿ੍ਰਫਤਾਰ ਕਰ ਲੈਣ ਉਪਰੰਤ ਉਸ ਨੂੰ ਅਮਰੀਕਾ ਦੇ ਸਪੁਰਦ ਕਰ ਦਿੱਤਾ ਗਿਆ ਹੈ। ਇਹ ਪ੍ਰਗਟਾਵਾ ਪੁਲਿਸ ਨੇ ਜਾਰੀ ਇਕ ਪ੍ਰੈਸ ਬਿਆਨ ਵਿਚ ਕੀਤਾ ਹੈ। ਪੁਲਿਸ ਨੇ ਕਿਹਾ ਹੈ ਕਿ ਜੋਸ ਲਾਜ਼ਾਰੋ ਕਰੂਜ਼ ਨੂੰ 2022 ਵਿਚ ਕੋਸਟਾ ਰੀਕਾ ਵਿਚ ਗ੍ਰਿਫਤਾਰ ਕੀਤਾ ਗਿਆ ਸੀ ਤੇ ਹੁਣ ਉਸ ਨੂੰ ਫੇਅਰਫੈਕਸ ਕਾਊਂਟੀ, ਵਿਰਜੀਨੀਆ ਵਿਚ ਲਿਆਂਦਾ ਗਿਆ ਹੈ ਜਿਥੇ ਉਸ ਨੂੰ 32 ਸਾਲ ਪੁਰਾਣੇ ਕਤਲ ਦੇ ਮਾਮਲੇ ਵਿਚ ਮੁਕੱਦਮੇ ਦਾ ਸਾਹਮਣਾ ਕਰਨਾ ਪਵੇਗਾ।
ਫੇਅਰਫੈਕਸ ਕਾਊਂਟੀ ਦੇ ਡਿਪਟੀ ਚੀਫ ਐਲੀ ਕੋਰੀ ਅਨੁਸਾਰ 30 ਅਪ੍ਰੈਲ 1991 ਨੂੰ ਸੂਚਨਾ ਮਿਲਣ ‘ਤੇ ਮੌਕੇ ‘ਤੇ ਪੁੱਜੀ ਪੁਲਿਸ ਨੂੰ ਅਨਾ ਜੁਰਾਡੋ (24) ਮ੍ਰਿਤਕ ਹਾਲਤ ਵਿਚ ਮਿਲੀ ਸੀ ਉਸ ਦੇ ਸਰੀਰ ਦੇ ਉਪਰਲੇ ਹਿੱਸੇ ਵਿਚ ਡੂੰਘਾ ਜ਼ਖਮ ਸੀ। ਕੋਰੀ ਅਨੁਸਾਰ ਲਾਜ਼ਾਰੋ ਕਰੂਜ਼ ਜੋ ਉਸ ਵੇਲੇ ਜੁਰਾਡੋ ਦਾ ਪਤੀ ਸੀ ਤੇ ਉਸ ਨਾਲ ਨਰਾਜ ਸੀ, ਨੂੰ ਪੁਲਿਸ ਨੇ ਕਥਿੱਤ ਹੱਤਿਆਰੇ ਵਜੋਂ ਨਾਮਜ਼ਦ ਕੀਤਾ ਸੀ। ਹੱਤਿਆ ਉਪਰੰਤ ਪਹਿਲਾਂ ਲਾਜ਼ਾਰੋ ਨੇ ਕੈਨੇਡਾ ਜਾਣ ਦੀ ਕੋਸ਼ਿਸ਼ ਕੀਤੀ ਪਰੰਤੂ ਫਰਜ਼ੀ ਦਸਤਾਵੇਜਾਂ ਕਾਰਨ ਉਸ ਨੂੰ ਕੈਨੇਡਾ ਵਿਚ ਦਾਖਲ ਹੋਣ ਤੋਂ ਇਨਕਾਰ ਕਰ ਦਿੱਤਾ ਗਿਆ। ਬਾਰਡਰ ‘ਤੇ ਤਾਇਨਾਤ ਪੁਲਿਸ ਅਫਸਰਾਂ ਅਨੁਸਾਰ ਉਸ ਸਮੇ ਉਸ ਦੇ ਹੱਥ ਉਪਰ ਤਾਜਾ ਜਖਮ ਸੀ।
ਕੋਰੀ ਅਨੁਸਾਰ ਕੈਨਡਾ ਵਿਚ ਦਾਖਲ ਹੋਣ ਵਿੱਚ ਅਸਫਲ ਰਹਿਣ ਉਪਰੰਤ ਲਾਜ਼ਾਰੋ ਹੋਸਟਨ, ਟੈਕਸਾਸ ਚਲਾ ਗਿਆ ਜਿਥੋਂ ਉਹ ਕਿਸੇ ਤਸਕਰ ਦੀ ਮਦਦ ਨਾਲ ਅਮਰੀਕਾ ਤੋਂ ਬਾਹਰ ਐਲ ਸਲਵਾਡੋਰ ਚਲਾ ਗਿਆ। 29 ਜੁਲਾਈ 2022 ਨੂੰ ਕੋਸਟਾ ਰੀਕਾ ਵਿਚ ਦਾਖਲ ਹੋਣ ਸਮੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਮੌਤ ਸਮੇ ਜੁਰਾਡੋ 3 ਬੱਚਿਆਂ ਦੀ ਮਾਂ ਸੀ ਜਿਨਾਂ ਵਿਚੋਂ 3 ਤੇ 7 ਸਾਲ ਦੀਆਂ ਧੀਆਂ ਉਸ ਦੇ ਨਾਲ ਹੀ ਅਮਰੀਕਾ ਵਿਚ ਰਹਿੰਦੀਆਂ ਸਨ ਜਦ ਕਿ ਇਕ 4 ਸਾਲ ਦਾ ਪੁੱਤਰ ਐਲ ਸਲਵਾਡੋਰ ਵਿਚ ਸੀ। ਪੁਲਿਸ ਚੀਫ ਕੋਰੀ ਅਨੁਸਾਰ ਲਾਜ਼ਾਰੋ ਕਰੂਜ਼ ਨੇ ਦੁਬਾਰਾ ਵਿਆਹ ਵੀ ਕਰਵਾਇਆ ਤੇ ਉਸ ਦੇ ਕਈ ਬੱਚੇ ਹਨ। ਇਸ ਸਮੇ ਉਸ ਨੂੰ ਫੇਅਰਫੈਕਸ ਕਾਊਂਟੀ ਕੋਰੈਕਸ਼ਨਲ ਸੈਂਟਰ ਵਿਚ ਰਖਿਆ ਗਿਆ ਹੈ।