ਸੋਨੀਆ ਗਾਂਧੀ ਤੇ ਖੜਗੇ ਨੇ ਬੀਜੇਪੀ ’ਤੇ ਸਾਧੇ ਸਿਆਸੀ ਨਿਸ਼ਾਨੇ
ਨਵੀਂ ਦਿੱਲੀ, 21 ਮਾਰਚ, ਨਿਰਮਲ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ਦੌਰਾਨ ਉਨ੍ਹਾਂ ਨੇ ਬੀਜੇਪੀ ’ਤੇ ਸਿਆਸੀ ਨਿਸ਼ਾਨੇ ਸਾਧੇ ਹਨ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਖੜਗੇ ਨੇ ਚੋਣ ਬਾਂਡ ਅਤੇ ਕਾਂਗਰਸ ਦੇ ਬੈਂਕ ਖਾਤੇ ’ਤੇ ਆਮਦਨ […]
By : Editor Editor
ਨਵੀਂ ਦਿੱਲੀ, 21 ਮਾਰਚ, ਨਿਰਮਲ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ਦੌਰਾਨ ਉਨ੍ਹਾਂ ਨੇ ਬੀਜੇਪੀ ’ਤੇ ਸਿਆਸੀ ਨਿਸ਼ਾਨੇ ਸਾਧੇ ਹਨ।
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਖੜਗੇ ਨੇ ਚੋਣ ਬਾਂਡ ਅਤੇ ਕਾਂਗਰਸ ਦੇ ਬੈਂਕ ਖਾਤੇ ’ਤੇ ਆਮਦਨ ਕਰ ਵਿਭਾਗ ਦੀ ਕਾਰਵਾਈ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਾਂਗਰਸ ਨੂੰ ਬੇਵੱਸ ਕਰਕੇ ਆਜ਼ਾਦ ਅਤੇ ਨਿਰਪੱਖ ਚੋਣਾਂ ਦੀ ਗੱਲ ਕਰਦੀ ਹੈ। ਇਹ ਨਹੀਂ ਹੋ ਸਕਦਾ। ਸਾਡੇ ਖਾਤੇ ਜਾਰੀ ਕੀਤੇ ਜਾਣੇ ਚਾਹੀਦੇ ਹਨ।
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ, ਸੁਪਰੀਮ ਕੋਰਟ ਨੇ ਇਲੈਕਟੋਰਲ ਬਾਂਡ ਨੂੰ ਗੈਰ-ਕਾਨੂੰਨੀ ਅਤੇ ਅਸੰਵਿਧਾਨਕ ਦੱਸਿਆ ਹੈ, ਜਿਸ ਦੀ ਮਦਦ ਨਾਲ ਮੌਜੂਦਾ ਸੱਤਾਧਾਰੀ ਪਾਰਟੀ ਨੇ ਆਪਣੇ ਖਾਤੇ ’ਚ ਹਜ਼ਾਰਾਂ ਕਰੋੜ ਰੁਪਏ ਜਮ੍ਹਾ ਕਰਵਾਏ ਹਨ ਅਤੇ ਦੂਜੇ ਪਾਸੇ ਮੁੱਖ ਵਿਰੋਧੀ ਪਾਰਟੀ ਦੇ ਬੈਂਕ ਖਾਤੇ ਫਰੀਜ਼ ਕਰ ਦਿੱਤੇ ਹਨ। ਜਿਸ ਕਾਰਨ ਅਸੀਂ ਪੈਸੇ ਦੀ ਘਾਟ ਕਾਰਨ ਬਰਾਬਰ ਚੋਣ ਨਹੀਂ ਲੜ ਸਕਦੇ। ਇਹ ਸੱਤਾਧਾਰੀ ਪਾਰਟੀ ਵਲੋਂ ਖੇਡੀ ਗਈ ਇੱਕ ਖਰਤਨਾਕ ਖੇਡ ਹੈ।
ਭਾਜਪਾ ਨੇ ਕੁਝ ਕੰਪਨੀਆਂ ਤੋਂ ਪੈਸੇ ਕਿਵੇਂ ਲਏ ਇਹ ਦੱਸਣਾ ਨਹੀਂ ਚਾਹੁੰਦਾ ਹਾਂ। ਕਿਉਂਕਿ ਸੁਪਰੀਮ ਕੋਰਟ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ, ਮੈਨੂੰ ਉਮੀਦ ਹੈ ਕਿ ਜਲਦੀ ਹੀ ਸੱਚ ਸਾਡੇ ਸਾਹਮਣੇ ਹੋਵੇਗਾ। ਮੈਂ ਸੰਵਿਧਾਨਕ ਸੰਸਥਾਵਾਂ ਨੂੰ ਅਪੀਲ ਕਰਦਾ ਹਾਂ ਕਿ ਜੇਕਰ ਉਹ ਆਜ਼ਾਦ ਅਤੇ ਨਿਰਪੱਖ ਚੋਣਾਂ ਚਾਹੁੰਦੇ ਹਨ ਤਾਂ ਉਹ ਸਾਨੂੰ ਆਪਣੇ ਬੈਂਕ ਖਾਤਿਆਂ ਦੇ ਇਸਤੇਮਾਲ ਦੀ ਇਜਾਜ਼ਤ ਦੇਣ। ਕੋਈ ਵੀ ਸਿਆਸੀ ਪਾਰਟੀ ਇਨਕਮ ਟੈਕਸ ਦੇ ਦਾਇਰੇ ’ਚ ਨਹੀਂ ਆਉਂਦੀ।
ਲੋਕ ਸਭਾ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਲੋਕਤੰਤਰ ਲਈ ਇਹ ਜ਼ਰੂਰੀ ਹੈ ਕਿ ਚੋਣਾਂ ਨਿਰਪੱਖ ਢੰਗ ਨਾਲ ਕਰਵਾਈਆਂ ਜਾਣ ਅਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਬਰਾਬਰ ਮੌਕੇ ਮਿਲਣ। ਲੋਕਤੰਤਰ ਲਈ ਚੋਣਾਂ ਜ਼ਰੂਰੀ ਹਨ, ਅਤੇ ਇਹ ਵੀ ਜ਼ਰੂਰੀ ਹੈ ਕਿ ਸਾਰੀਆਂ ਰਾਜਨੀਤਿਕ ਪਾਰਟੀਆਂ ਲਈ ਬਰਾਬਰ ਦਾ ਮੈਦਾਨ ਹੋਵੇ।
ਰਾਹੁਲ ਗਾਂਧੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਬੈਂਕ ਖਾਤੇ ਫਰੀਜ਼ ਕਰ ਦਿੱਤੇ ਗਏਹ ਨ। ਕਿਸੇ ਕੋਰਟ ਨੇ ਚੋਣ ਕਮਿਸ਼ਨ ਨੇ ਕੁੱਝ ਨਹੀਂ ਕਿਹਾ। ਇੱਥੇ ਕੋਈ ਲੋਕਤੰਤਰ ਨਹੀਂ ਹੈ।
ਇਹ ਖ਼ਬਰ ਵੀ ਪੜ੍ਹੋ
ਕਾਂਗਰਸ ਨੇ ਪੰਜਾਬ ਵਿਚ ਲੋਕ ਸਭਾ ਚੋਣਾਂ ਦੀ ਤਰੀਕ ਬਦਲਣ ਦੀ ਮੰਗ ਕੀਤੀ ਹੈ। ਦੱਸਦੇ ਚਲੀਏ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀ ਤਰੀਕ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਚੋਣ ਕਮਿਸ਼ਨ ਨੇ ਪੰਜਾਬ ’ਚ 7ਵੇਂ ਗੇੜ ਦੀ ਵੋਟਿੰਗ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਸੂਬੇ ’ਚ 1 ਜੂਨ ਨੂੰ ਵੋਟਾਂ ਪੈਣਗੀਆਂ, ਜਦਕਿ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ। ਇਸ ਮਾਮਲੇ ਨੂੰ ਲੈ ਕੇ ਸਿਆਸੀ ਪਾਰਟੀਆਂ ਅਤੇ ਕਿਸਾਨ ਆਖਰੀ ਪੜਾਅ ਦੀਆਂ ਚੋਣਾਂ ਨੂੰ ਸਾਜ਼ਿਸ਼ ਕਰਾਰ ਦੇ ਰਹੇ ਹਨ।
ਉਨ੍ਹਾਂ ਦਾ ਤਰਕ ਹੈ ਕਿ ਅਜਿਹਾ ਜਾਣਬੁੱਝ ਕੇ ਕੀਤਾ ਜਾ ਰਿਹਾ ਹੈ। ਉਸ ਸਮੇਂ ਕਿਸਾਨ ਆਪਣੇ ਕੰਮ ਵਿੱਚ ਰੁੱਝੇ ਹੋਣਗੇ। ਇਸ ਕਾਰਨ ਵੋਟਿੰਗ ਪ੍ਰਤੀਸ਼ਤ ਵਿੱਚ ਗਿਰਾਵਟ ਆਵੇਗੀ। ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਤਾਂ ਚੋਣ ਕਮਿਸ਼ਨ ਤੋਂ ਚੋਣਾਂ ਦੀ ਤਰੀਕ ਬਦਲਣ ਦੀ ਮੰਗ ਵੀ ਕੀਤੀ ਹੈ ਤਾਂ ਜੋ ਇਹ ਚੋਣਾਂ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਈਆਂ ਜਾ ਸਕਣ। ਨਾਲ ਹੀ ਕਿਸੇ ਇੱਕ ਧਿਰ ਨੂੰ ਇਸ ਦਾ ਲਾਭ ਨਹੀਂ ਮਿਲਣਾ ਚਾਹੀਦਾ।
ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਪੰਜਾਬ ਦੀ ਇੱਕੋ ਇੱਕ ਨਕਦੀ ਫਸਲ ਝੋਨਾ ਹੈ। ਅਜਿਹੇ ’ਚ ਜਦੋਂ ਚੋਣਾਂ ਦੀ ਤਰੀਕ ਤੈਅ ਹੋ ਗਈ ਹੈ ਤਾਂ ਪੰਜਾਬ ਦੇ 70 ਫੀਸਦੀ ਕਿਸਾਨ ਅਤੇ ਖੇਤ ਮਜ਼ਦੂਰ ਆਪਣੇ ਖੇਤਾਂ ’ਚ ਰੁਝ ਜਾਣਗੇ। ਇਹ ਸਭ ਇੱਕ ਸਾਜਿਸ਼ ਤਹਿਤ ਕੀਤਾ ਗਿਆ ਹੈ।
ਪੰਜਾਬ ਵਿੱਚ ਝੋਨੇ ਦਾ ਸੀਜ਼ਨ ਮਈ ਦੇ ਤੀਜੇ ਹਫ਼ਤੇ ਤੋਂ ਸ਼ੁਰੂ ਹੋ ਕੇ ਜੁਲਾਈ ਦੇ ਦੂਜੇ ਹਫ਼ਤੇ ਤੱਕ ਚੱਲਦਾ ਹੈ। ਕਿਸਾਨ 1 ਜੂਨ ਨੂੰ ਆਪਣੇ ਖੇਤਾਂ ਵਿੱਚ ਹੋਣਗੇ। ਇਸ ਕਾਰਨ ਚਾਰ ਤੋਂ ਪੰਜ ਫੀਸਦੀ ਕਿਸਾਨ ਆਪਣੀ ਵੋਟ ਘੱਟ ਕਰਨਗੇ। ਇਸ ਦਾ ਫਾਇਦਾ ਇੱਕ ਧਿਰ ਨੂੰ ਹੋਵੇਗਾ। ਇਸ ਦੇ ਨਾਲ ਹੀ ਉਸ ਪਾਰਟੀ ਦੇ ਆਗੂ ਵੀ ਸਾਰੇ ਸੂਬਿਆਂ ਦਾ ਦੌਰਾ ਕਰਕੇ ਇੱਥੇ ਆਉਣਗੇ। ਅਜਿਹੇ ’ਚ ਉਹ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਨਗੇ। ਕਿਸਾਨ ਨੇਤਾ ਪੰਧੇਰ ਦਾ ਕਹਿਣਾ ਹੈ ਕਿ ਜੂਨ ਮਹੀਨੇ ਵਿਚ ਸਾਰੇ ਕਿਸਾਨ ਅਪਣੇ ਕੰਮਾਂਕਾਰਾਂ ਵਿਚ ਰੁੱਝ ਜਾਣਗੇ।