Begin typing your search above and press return to search.

ਐਸਪੀ ਓਬਰਾਏ ਨੇ 46 ਲੱਖ ਰੁਪਏ ਬਲੱਡ ਮਨੀ ਦੇ ਕੇ 4 ਨੌਜਵਾਨਾਂ ਦੀ ਜਾਨ ਬਚਾਈ

ਅੰਮ੍ਰਿਤਸਰ, 27 ਦਸੰਬਰ, ਨਿਰਮਲ : ਸਰਬੱਤ ਦਾ ਭਲਾ ਟਰੱਸਟ ਨੇ 46 ਲੱਖ ਰੁਪਏ ਦੀ ਬਲੱਡ ਮਨੀ ਦੇ ਕੇ 4 ਨੌਜਵਾਨਾਂ ਦੀ ਜਾਨ ਬਚਾਈ ਹੈ। ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਦੇ ਸ਼ਾਰਜਾਹ ’ਚ ਇਕ ਭਾਰਤੀ ਨੌਜਵਾਨ ਦੀ ਹੱਤਿਆ ਦੇ ਦੋਸ਼ ’ਚ ਚਾਰ ਨੌਜਵਾਨਾਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਇਨ੍ਹਾਂ ਵਿੱਚੋਂ ਤਿੰਨ ਨੌਜਵਾਨ ਪਾਕਿਸਤਾਨੀ […]

SP Oberoi saved the lives of 4 youths
X

Editor EditorBy : Editor Editor

  |  27 Dec 2023 11:10 AM IST

  • whatsapp
  • Telegram

ਅੰਮ੍ਰਿਤਸਰ, 27 ਦਸੰਬਰ, ਨਿਰਮਲ : ਸਰਬੱਤ ਦਾ ਭਲਾ ਟਰੱਸਟ ਨੇ 46 ਲੱਖ ਰੁਪਏ ਦੀ ਬਲੱਡ ਮਨੀ ਦੇ ਕੇ 4 ਨੌਜਵਾਨਾਂ ਦੀ ਜਾਨ ਬਚਾਈ ਹੈ। ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਦੇ ਸ਼ਾਰਜਾਹ ’ਚ ਇਕ ਭਾਰਤੀ ਨੌਜਵਾਨ ਦੀ ਹੱਤਿਆ ਦੇ ਦੋਸ਼ ’ਚ ਚਾਰ ਨੌਜਵਾਨਾਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਇਨ੍ਹਾਂ ਵਿੱਚੋਂ ਤਿੰਨ ਨੌਜਵਾਨ ਪਾਕਿਸਤਾਨੀ ਅਤੇ ਇੱਕ ਭਾਰਤੀ ਹੈ। ਟਰੱਸਟ ਦੇ ਮੁਖੀ ਡਾ.ਐਸ.ਪੀ.ਸਿੰਘ ਓਬਰਾਏ ਦੀ ਬਦੌਲਤ ਚਾਰ ਨੌਜਵਾਨਾਂ ਦੀ ਸਜ਼ਾ ਮੁਆਫ਼ ਹੋਣ ਦੀ ਆਸ ਬੱਝੀ ਹੈ।
ਚਾਰ ਨੌਜਵਾਨਾਂ ਨੂੰ 2019 ਵਿੱਚ ਸ਼ਾਰਜਾਹ ਵਿੱਚ ਇੱਕ ਭਾਰਤੀ ਨੌਜਵਾਨ ਦੀ ਹੱਤਿਆ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਇਨ੍ਹਾਂ ਨੌਜਵਾਨਾਂ ਵਿੱਚ ਭਾਰਤ ਤੋਂ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਗੁਰਪ੍ਰੀਤ ਸਿੰਘ ਅਤੇ ਪਾਕਿਸਤਾਨੀ ਪੰਜਾਬ ਨਾਲ ਸਬੰਧਤ ਰਾਓ ਮੁਹੰਮਦ ਆਦਿਲ, ਰਾਣਾ ਤਾਬਿਸ਼ ਰਸ਼ੀਦ ਅਤੇ ਆਦਿਲ ਜਾਵੇਦ ਚੀਮਾ ਸ਼ਾਮਲ ਹਨ।
ਗੁਰਦਾਸਪੁਰ ਜ਼ਿਲ੍ਹੇ ਦੇ ਗੁਰਪ੍ਰੀਤ ਸਿੰਘ ਦੇ ਪਰਿਵਾਰ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਅੰਮ੍ਰਿਤਸਰ ਇਕਾਈ ਨਾਲ ਸੰਪਰਕ ਕੀਤਾ। ਜਿਸ ਤੋਂ ਬਾਅਦ ਡਾ.ਐਸ.ਪੀ.ਓਬਰਾਏ ਨੇ ਇਸ ਮਾਮਲੇ ਨੂੰ ਅੱਗੇ ਲਿਜਾਣ ਦੀ ਹਰ ਸੰਭਵ ਕੋਸ਼ਿਸ਼ ਕੀਤੀ। ਦੋ ਸਾਲ ਤੱਕ ਚੱਲੇ ਮੁਕੱਦਮੇ ਤੋਂ ਬਾਅਦ ਸ਼ਾਰਜਾਹ ਅਦਾਲਤ ਨੇ ਇਨ੍ਹਾਂ ਚਾਰਾਂ ਨੌਜਵਾਨਾਂ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਕਤਲ ਹੋਏ ਨੌਜਵਾਨ ਦੇ ਮਾਪਿਆਂ ਨਾਲ ਸੰਪਰਕ ਕਰਨ ਤੋਂ ਬਾਅਦ ਡਾ.ਐਸ.ਪੀ ਸਿੰਘ ਨੇ ਉਨ੍ਹਾਂ ਨੂੰ ਬਲੱਡ ਮਨੀ ਲਈ ਰਾਜ਼ੀ ਕਰ ਲਿਆ।
ਇਸ ਸਮਝੌਤੇ ਤੋਂ ਬਾਅਦ ਸ਼ਾਰਜਾਹ ਅਦਾਲਤ ਵਿੱਚ ਜੱਜਾਂ ਦੀ ਹਾਜ਼ਰੀ ਵਿੱਚ ਡਾਕਟਰ ਓਬਰਾਏ ਨੇ ਮ੍ਰਿਤਕ ਨੌਜਵਾਨ ਦੀ ਪਤਨੀ ਅਤੇ ਭਰਾ ਨੂੰ ਬਲੱਡ ਮਨੀ ਵਜੋਂ 2 ਲੱਖ ਦਿਰਹਮ (ਲਗਭਗ 46 ਲੱਖ ਭਾਰਤੀ ਰੁਪਏ) ਸੌਂਪੇ।
ਇਸ ਮਾਮਲੇ ਸਬੰਧੀ ਡਾਕਟਰ ਓਬਰਾਏ ਨੇ ਦੱਸਿਆ ਕਿ ਸ਼ਾਰਜਾਹ ਅਦਾਲਤ ਨੇ ਹੁਣ ਅੰਤਿਮ ਫੈਸਲਾ ਦੇਣ ਲਈ ਅਗਲੀ ਸੁਣਵਾਈ 22 ਜਨਵਰੀ 2024 ਤੈਅ ਕੀਤੀ ਹੈ। ਉਸ ਦਿਨ ਇਨ੍ਹਾਂ ਨੌਜਵਾਨਾਂ ਦੀ ਰਿਹਾਈ ਦੀ ਪੂਰੀ ਸੰਭਾਵਨਾ ਹੈ। ਕਾਨੂੰਨ ਮੁਤਾਬਕ ਜੇਕਰ ਦੋਵਾਂ ਧਿਰਾਂ ਵਿਚਾਲੇ ਸਮਝੌਤੇ ਤੋਂ ਬਾਅਦ ਬਲੱਡ ਮਨੀ ਨੂੰ ਅਦਾਲਤ ’ਚ ਜਮ੍ਹਾ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ ਤਾਂ ਸਮਝ ਲਓ ਕਿ ਮੌਤ ਦੀ ਸਜ਼ਾ ਜ਼ਰੂਰ ਮਾਫ ਹੋ ਜਾਵੇਗੀ।
ਓਬਰਾਏ ਨੇ ਵਿਦੇਸ਼ਾਂ ਖਾਸ ਕਰਕੇ ਖਾੜੀ ਦੇਸ਼ਾਂ ਵਿੱਚ ਰੁਜ਼ਗਾਰ ਦੀ ਭਾਲ ਵਿੱਚ ਆਉਣ ਵਾਲੇ ਨੌਜਵਾਨਾਂ ਨੂੰ ਅਜਿਹੇ ਕਿਸੇ ਵੀ ਅਪਰਾਧ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਚਾਰ ਨੌਜਵਾਨਾਂ ਨੂੰ ਮੌਤ ਦੀ ਸਜ਼ਾ ਤੋਂ ਬਚਾਉਣ ਲਈ ਸ਼ਾਰਜਾਹ ਅਦਾਲਤ ਵਿੱਚ ਹੋਏ ਸਮਝੌਤੇ ਤੋਂ ਬਾਅਦ ਦੋਸ਼ੀ ਭਾਰਤੀ ਅਤੇ ਪਾਕਿਸਤਾਨੀ ਨੌਜਵਾਨਾਂ ਦੇ ਪਰਿਵਾਰਾਂ ਨੇ ਵੀ ਡਾ.ਐਸ.ਪੀ ਸਿੰਘ ਓਬਰਾਏ ਦਾ ਧੰਨਵਾਦ ਕੀਤਾ ਹੈ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ: ਓਬਰਾਏ ਦੇ ਯਤਨਾਂ ਸਦਕਾ 2010 ਤੋਂ ਲੈ ਕੇ ਹੁਣ ਤੱਕ 129 ਵਿਅਕਤੀ ਮੌਤ ਦੀ ਸਜ਼ਾ ਜਾਂ 45 ਸਾਲ ਤੱਕ ਦੀ ਲੰਬੀ ਸਜ਼ਾ ਤੋਂ ਰਿਹਾਅ ਕਰਵਾਇਆ ਜਾ ਚੁੱਕਾ ਹੈ।
ਇਹ ਖ਼ਬਰ ਵੀ ਪੜ੍ਹੋ
ਕੈਨੇਡਾ ਰਹਿੰਦੇ ਇਕ ਨੌਜਵਾਨ ਦੀ ਜਲੰਧਰ ਵਿਚ ਸ਼ੱਕੀ ਹਾਲਾਤਾਂ ’ਚ ਮੌਤ ਹੋ ਗਈ। ਉਸ ਦੀ ਪਛਾਣ ਸੁਖਪਾਲ ਸਿੰਘ ਸੁੱਖਾ (39) ਵਾਸੀ ਹਰਦੇਵ ਨਗਰ ਵਜੋਂ ਹੋਈ ਹੈ। ਉਹ ਕੈਨੇਡਾ ਦਾ ਪੱਕਾ ਵਸਨੀਕ ਸੀ ਅਤੇ ਮੰਗਲਵਾਰ ਨੂੰ ਉਸ ਨੇ ਵਾਪਸ ਕੈਨੇਡਾ ਜਾਣਾ ਸੀ ਪਰ ਉਸ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਪਰਿਵਾਰਕ ਮੈਂਬਰਾਂ ਨੇ ਕਤਲ ਦਾ ਸ਼ੱਕ ਜਤਾਇਆ ਹੈ। ਫਿਲਹਾਲ ਪੁਲਸ ਜਾਂਚ ਕਰ ਰਹੀ ਹੈ।
ਘਟਨਾ ਸ਼ੇਰ ਸਿੰਘ ਕਲੋਨੀ ਨੇੜੇ ਵਾਪਰੀ। ਸੁਖਪਾਲ ਸਿੰਘ ਸੁੱਖਾ ਸੋਮਵਾਰ ਰਾਤ ਆਪਣੀ ਐਕਟਿਵਾ ’ਤੇ ਘਰ ਪਰਤ ਰਿਹਾ ਸੀ। ਜਦੋਂ ਉਹ ਕਾਫੀ ਦੇਰ ਤੱਕ ਘਰ ਨਹੀਂ ਪਰਤਿਆ ਤਾਂ ਉਸ ਦੇ ਪਰਿਵਾਰ ਨੂੰ ਚਿੰਤਾ ਹੋਣ ਲੱਗੀ। ਪਰਿਵਾਰਕ ਮੈਂਬਰ ਰਾਤ ਭਰ ਉਸ ਦੀ ਭਾਲ ਕਰਦੇ ਰਹੇ ਪਰ ਕੋਈ ਸੁਰਾਗ ਨਹੀਂ ਮਿਲਿਆ। ਪਰਿਵਾਰਕ ਮੈਂਬਰਾਂ ਨੂੰ ਸਵੇਰੇ ਸ਼ੇਰ ਸਿੰਘ ਕਲੋਨੀ ਨੇੜੇ ਉਸ ਦੀ ਲਾਸ਼ ਪਈ ਮਿਲੀ। ਉਸ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ। ਉਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਸੁਖਪਾਲ ਦੀ ਕੁੱਟਮਾਰ ਕਰਕੇ ਜ਼ਖਮੀ ਹਾਲਤ ’ਚ ਉਥੇ ਸੁੱਟ ਦਿੱਤਾ ਗਿਆ। ਇਸ ਕਾਰਨ ਉਸ ਦੀ ਮੌਤ ਹੋ ਗਈ ਹੈ। ਸੁੱਖਾ ਵਿਆਹਿਆ ਹੋਇਆ ਸੀ ਅਤੇ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਮਾਮਲੇ ਦੀ ਸੂਚਨਾ ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਨੂੰ ਦੇ ਦਿੱਤੀ ਗਈ ਹੈ। ਏਡੀਸੀਪੀ ਸਿਟੀ ਹਰਵਿੰਦਰ ਗਿੱਲ ਦਾ ਕਹਿਣਾ ਹੈ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
Next Story
ਤਾਜ਼ਾ ਖਬਰਾਂ
Share it