Begin typing your search above and press return to search.

ਸਪੈਨਿਸ਼ ਔਰਤ ਨਾਲ ਜਬਰਜਨਾਹ ਮਾਮਲੇ ’ਚ 3 ਕਾਬੂ

ਦੁਮਕਾ, 4 ਮਾਰਚ, ਨਿਰਮਲ : ਝਾਰਖੰਡ ਦੇ ਦੁਮਕਾ ਜ਼ਿਲੇ੍ਹ ’ਚ ਇਕ ਸਪੈਨਿਸ਼ ਔਰਤ ਨਾਲ ਸਮੂਹਿਕ ਬਲਾਤਕਾਰ ਮਾਮਲੇ ’ਚ ਪੁਲਸ ਨੇ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। 4 ਦੀ ਭਾਲ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰ ਮੁਲਜ਼ਮਾਂ ਨੂੰ ਐਤਵਾਰ ਨੂੰ ਦੁਮਕਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੋਂ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ। ਜ਼ਿਲੇ ਦੇ ਹੰਸਡੀਹਾ ਦੇ […]

3 arrested in rape case with Spanish woman
X

Editor EditorBy : Editor Editor

  |  4 March 2024 8:45 AM IST

  • whatsapp
  • Telegram


ਦੁਮਕਾ, 4 ਮਾਰਚ, ਨਿਰਮਲ : ਝਾਰਖੰਡ ਦੇ ਦੁਮਕਾ ਜ਼ਿਲੇ੍ਹ ’ਚ ਇਕ ਸਪੈਨਿਸ਼ ਔਰਤ ਨਾਲ ਸਮੂਹਿਕ ਬਲਾਤਕਾਰ ਮਾਮਲੇ ’ਚ ਪੁਲਸ ਨੇ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। 4 ਦੀ ਭਾਲ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰ ਮੁਲਜ਼ਮਾਂ ਨੂੰ ਐਤਵਾਰ ਨੂੰ ਦੁਮਕਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੋਂ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ।

ਜ਼ਿਲੇ ਦੇ ਹੰਸਡੀਹਾ ਦੇ ਪਿੰਡ ਕੁੰਜੀ ’ਚ ਸ਼ੁੱਕਰਵਾਰ ਰਾਤ ਸਪੇਨ ਤੋਂ ਘੁੰਮਣ ਆਈ ਇਕ ਸੈਲਾਨੀ ਨਾਲ 7 ਲੋਕਾਂ ਨੇ ਸਮੂਹਿਕ ਬਲਾਤਕਾਰ ਕੀਤਾ। ਸ਼ਨੀਵਾਰ ਨੂੰ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪੁਲਸ ਨੇ ਪਹਿਲਾਂ ਇਨ੍ਹਾਂ ਤਿੰਨਾਂ ਨੂੰ ਹਿਰਾਸਤ ’ਚ ਲਿਆ ਅਤੇ ਫਿਰ ਗ੍ਰਿਫਤਾਰ ਕੀਤਾ। ਫੜੇ ਗਏ ਤਿੰਨੇ ਮੁਲਜ਼ਮ ਪਿੰਡ ਕੁੰਜੀ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਵਿਦੇਸ਼ੀ ਔਰਤ ਨੇ ਆਪਣੀ ਸ਼ਿਕਾਇਤ ’ਚ ਦੱਸਿਆ ਹੈ ਕਿ ਪਹਿਲਾਂ 2 ਲੋਕ ਆਏ, ਫਿਰ 5 ਲੋਕਾਂ ਨੂੰ ਫੋਨ ’ਤੇ ਬੁਲਾਇਆ। ਸਾਰਿਆਂ ਨੇ ਉਸ ਨੂੰ ਕੁੱਟਿਆ। ਫਿਰ ਸਾਰਿਆਂ ਨੇ ਪਤੀ ਦੇ ਹੱਥ ਬੰਨ੍ਹ ਕੇ ਕਰੀਬ ਢਾਈ ਘੰਟੇ ਤੱਕ ਇਕ-ਇਕ ਨੇ ਬਲਾਤਕਾਰ ਕੀਤਾ।

ਇੱਥੇ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਇਸ ਮਾਮਲੇ ਦਾ ਨੋਟਿਸ ਲਿਆ ਹੈ। ਐਤਵਾਰ ਦੇਰ ਸ਼ਾਮ ਕਮਿਸ਼ਨ ਦੀ ਮੈਂਬਰ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਫਿਰ ਪੀੜਤ ਸਪੈਨਿਸ਼ ਜੋੜੇ ਨਾਲ ਮੁਲਾਕਾਤ ਕੀਤੀ। ਕਮਿਸ਼ਨ ਨੇ ਡੀਜੀਪੀ ਅਜੈ ਕੁਮਾਰ ਸਿੰਘ ਨੂੰ ਪੱਤਰ ਲਿਖ ਕੇ ਕਾਰਵਾਈ ਦੀ ਮੰਗ ਕੀਤੀ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਔਰਤ ਨੇ ਦੱਸਿਆ ਕਿ ਸ਼ਾਮ ਕਰੀਬ 7 ਵਜੇ ਦੋਵੇਂ ਪਤੀ-ਪਤਨੀ ਟੈਂਟ ’ਚ ਸਨ, ਜਦੋਂ ਬਾਹਰੋਂ ਆਵਾਜ਼ ਸੁਣਾਈ ਦਿੱਤੀ। ਦੇਖਿਆ ਕਿ ਦੋ ਵਿਅਕਤੀ ਫ਼ੋਨ ’ਤੇ ਗੱਲ ਕਰ ਰਹੇ ਸਨ। ਕੁਝ ਦੇਰ ਬਾਅਦ 2 ਬਾਈਕ ’ਤੇ 5 ਵਿਅਕਤੀ ਆਏ। ਸਾਰੇ ਤੰਬੂ ਵਿੱਚ ਵੜ ਗਏ। ਇਸ ਦੌਰਾਨ ਤਿੰਨ ਵਿਅਕਤੀਆਂ ਨੇ ਮੇਰੇ ਪਤੀ ਨੂੰ ਫੜ ਲਿਆ, ਉਸ ਦੇ ਹੱਥ ਬੰਨ੍ਹ ਦਿੱਤੇ ਅਤੇ ਕੁੱਟਮਾਰ ਕੀਤੀ ਜਦਕਿ 4 ਵਿਅਕਤੀ ਮੈਨੂੰ ਟੈਂਟ ਤੋਂ ਬਾਹਰ ਲੈ ਗਏ। ਸਾਰਿਆਂ ਨੇ ਮੈਨੂੰ ਕੁੱਟਿਆ। ਫਿਰ ਉਨ੍ਹਾਂ ਨੇ ਬਲਾਤਕਾਰ ਕੀਤਾ। ਬਾਅਦ ਵਿੱਚ ਤੰਬੂ ਵਿੱਚ ਮੌਜੂਦ ਤਿੰਨ ਵਿਅਕਤੀਆਂ ਨੇ ਵੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਵਾਰਦਾਤ ਨੂੰ ਸ਼ਾਮ 7:30 ਤੋਂ 10 ਵਜੇ ਤੱਕ ਅੰਜਾਮ ਦਿੱਤਾ ਗਿਆ। ਸਾਰੇ ਮੁਲਜ਼ਮ ਸ਼ਰਾਬੀ ਸਨ।

ਇਹ ਵੀ ਪੜ੍ਹੋ

ਬੁਲੰਦਸ਼ਹਿਰ ਵਿਚ ਕਾਰ ਨਹਿਰ ਵਿਚ ਡਿੱਗਣ ਕਾਰਨ 6 ਲੋਕ ਡੁੱਬ ਗਏ ਹਨ। ਬੁਲੰਦਸ਼ਹਿਰ ਵਿਚ ਸੋਮਵਾਰ ਸਵੇਰੇ ਬਰਾਤੀਆਂ ਨਾਲ ਭਰੀ ਇਕ ਕਾਰ ਨਹਿਰ ’ਚ ਡਿੱਗ ਗਈ। ਹਾਦਸੇ ’ਚ 3 ਦੀ ਮੌਤ ਹੋ ਗਈ, ਜਦਕਿ 3 ਦੀ ਭਾਲ ਜਾਰੀ ਹੈ। ਐਸਡੀਆਰਐਫ ਦੀ ਟੀਮ ਨੇ 2 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਹੈ। ਕਾਰ ’ਚ 8 ਲੋਕ ਸਵਾਰ ਸਨ। ਹਾਦਸਾ ਸਵੇਰੇ ਕਰੀਬ 4 ਵਜੇ ਵਾਪਰਿਆ।

ਕਾਕੋੜ ਇਲਾਕੇ ਦੇ ਸ਼ੇਰਪੁਰ ਪਿੰਡ ਨਿਵਾਸੀ ਰੌਬਿਨ ਦਾ ਅਲੀਗੜ੍ਹ ਪਿਸਾਵਾ ਵਿਚ ਵਿਆਹ ਸੀ। ਇਸੇ ਵਿਆਹ ਵਿਚ ਸ਼ਾਮਲ ਹੋਣ ਲਈ ਰੌਬਿਨ ਦਾ ਭਤੀਜਾ ਮਨੀਸ਼ ਅਪਣੇ ਪਰਵਾਰ ਦੇ ਨਾਲ ਈਕੋ ਕਾਰ ਵਿਚ ਜਾ ਰਿਹਾ ਸੀ। ਉਸ ਦੇ ਨਾਲ ਉਸ ਦੀ ਭੈਣ ਕਾਂਤਾ, ਅੰਜਲੀ, ਭੂਆ ਦਾ ਮੁੰਡਾ ਪ੍ਰਸ਼ਾਂਤ, ਭਾਣਜੀ ਅਤੇ ਕੈਲਾਸ਼ ਸੀ। ਜਦ ਕਾਰ ਜਹਾਂਗੀਰਪੁਰ ਦੀ ਕਪਨਾ ਨਹਿਰ ਦੇ ਕੋਲ ਪਹੁੰਚੀ ਤਾਂ ਬੇਕਾਬੂ ਹੋ ਕੇ ਕਾਰ ਨਹਿਰ ਵਿਚ ਜਾ ਡਿੱਗੀ।

ਜਦੋਂ ਉੱਥੋਂ ਲੰਘ ਰਹੇ ਰਾਹਗੀਰਾਂ ਨੂੰ ਸੂਚਨਾ ਮਿਲੀ ਤਾਂ ਦਹਿਸ਼ਤ ਦਾ ਮਾਹੌਲ ਬਣ ਗਿਆ। ਆਸਪਾਸ ਦੇ ਲੋਕ ਉਥੇ ਇਕੱਠੇ ਹੋ ਗਏ। ਸਥਾਨਕ ਲੋਕਾਂ ਨੇ ਪੁਲਸ ਨੂੰ ਸੂਚਨਾ ਦਿੱਤੀ ਅਤੇ ਕਾਰ ’ਚ ਸਵਾਰ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ।

ਐਸਡੀਆਰਐਫ ਦੀ ਟੀਮ ਦੇ ਨਾਲ-ਨਾਲ ਸਥਾਨਕ ਗੋਤਾਖੋਰਾਂ ਨੇ ਵੀ ਲੋਕਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਸੋਮਵਾਰ ਸਵੇਰੇ ਕਰੀਬ 6 ਵਜੇ ਤੱਕ ਮਨੀਸ਼, ਕਾਂਤਾ ਅਤੇ ਅੰਜਲੀ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਜਦਕਿ ਬਾਕੀਆਂ ਦੀ ਭਾਲ ਜਾਰੀ ਹੈ। ਮ੍ਰਿਤਕ ਦੇ ਭਰਾ ਰਾਹੁਲ ਨੇ ਦੱਸਿਆ ਕਿ 8 ਲੋਕ ਸ਼ੇਖਪੁਰਾ ਤੋਂ ਅਲੀਗੜ੍ਹ ਪਿਸਾਵਾ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ। ਰਸਤੇ ਵਿੱਚ ਮੀਂਹ ਵੀ ਪੈ ਰਿਹਾ ਸੀ, ਜਿਸ ਦੇ ਚਲਦਿਆਂ ਕਾਰ ਨਹਿਰ ਵਿੱਚ ਡਿੱਗ ਗਈ।

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐਮ ਅਤੇ ਐਸਐਸਪੀ ਭਾਰੀ ਪੁਲਸ ਫੋਰਸ ਨਾਲ ਮੌਕੇ ’ਤੇ ਪੁੱਜੇ।

ਬੁਲੰਦਸ਼ਹਿਰ ਦੇ ਏਡੀਐਮ ਪ੍ਰਸ਼ਾਂਤ ਕੁਮਾਰ ਨੇ ਕਿਹਾ ਕਿ ਸ਼ੇਰਪੁਰ ਪਿੰਡ ਦੇ ਵਾਸੀ ਇੱਕ ਵਿਆਹ ਸਮਾਗਮ ਲਈ ਜਾ ਰਹੇ ਸਨ। ਪਰ ਉਨ੍ਹਾਂ ਦੀ ਗੱਡੀ ਨਹਿਰ ਵਿੱਚ ਡਿੱਗ ਗਈ। ਸਾਨੂੰ ਰਾਤ ਨੂੰ 3 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਸਨ। ਬਾਕੀ ਲੋਕਾਂ ਦੀ ਭਾਲ ਜਾਰੀ ਹੈ। ਐਸ.ਡੀ.ਆਰ.ਐਫ. ਅਤੇ ਹੋਰ ਟੀਮਾਂ ਖੋਜ ਵਿੱਚ ਰੁੱਝੀਆਂ ਹੋਈਆਂ ਹਨ। ਦੱਸਿਆ ਜਾ ਰਿਹਾ ਹੈ ਕਿ 3 ਲੋਕ ਅਜੇ ਵੀ ਲਾਪਤਾ ਹਨ।

Next Story
ਤਾਜ਼ਾ ਖਬਰਾਂ
Share it