ਹਾਕੀ ਖਿਡਾਰੀ ਸਰਦਾਰਾ ਸਿੰਘ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 'ਚ ਹਰ ਰੋਜ ਲੱਖਾਂ ਸੰਗਤਾਂ ਦੂਰ ਦੁਰਾਡੇ ਤੋਂ ਦਰਸ਼ਨ ਕਰਨ ਆਉਂਦੀਆਂ ਨੇ ਅਤੇ ਦਰਸ਼ਨ ਕਰ ਕੇ ਸੰਗਤਾਂ ਆਪਣੇ ਆਪ ਨੂੰ ਵਡਭਾਗਾ ਸਮਝਦੀਆਂ ਨੇI ਓਥੇ ਹੀ ਅੱਜ ਭਾਰਤ ਦੇ ਸਾਬਕਾ ਹਾਕੀ ਖਿਡਾਰੀ ਸਰਦਾਰਾ ਸਿੰਘ ਆਪਣੇ ਪਰਿਵਾਰ ਸਮੇਤ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪੁੱਜੇI ਜਿਥੇ ਓਹਨਾ ਨੇ ਸ਼੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾI

ਅੰਮ੍ਰਿਤਸਰ (ਜਗਮੀਤ ਸਿੰਘ) : ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 'ਚ ਹਰ ਰੋਜ ਲੱਖਾਂ ਸੰਗਤਾਂ ਦੂਰ ਦੁਰਾਡੇ ਤੋਂ ਦਰਸ਼ਨ ਕਰਨ ਆਉਂਦੀਆਂ ਨੇ ਅਤੇ ਦਰਸ਼ਨ ਕਰ ਕੇ ਸੰਗਤਾਂ ਆਪਣੇ ਆਪ ਨੂੰ ਵਡਭਾਗਾ ਸਮਝਦੀਆਂ ਨੇI ਓਥੇ ਹੀ ਅੱਜ ਭਾਰਤ ਦੇ ਸਾਬਕਾ ਹਾਕੀ ਖਿਡਾਰੀ ਸਰਦਾਰਾ ਸਿੰਘ ਆਪਣੇ ਪਰਿਵਾਰ ਸਮੇਤ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪੁੱਜੇI ਜਿਥੇ ਓਹਨਾ ਨੇ ਸ਼੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾI
ਸੱਚਖੰਡ ਸ਼੍ਰੀ ਦਰਬਾਰ ਸਾਹਿਬ ਲੱਖਾਂ ਸੰਗਤਾਂ ਹਰ ਰੋਜ ਨਤਮਸਤਕ ਹੋਣ ਲਈ ਆਉਂਦੀਆਂ ਨੇ, ਓਥੇ ਹੀ ਭਾਰਤ ਦੇ ਸਾਬਕਾ ਹਾਕੀ ਖਿਡਾਰੀ ਸਰਦਾਰਾ ਸਿੰਘ ਜੋ ਕਿ ਮੌਜੂਦਾ ਸਮੇਂ ਵਿੱਚ ਭਾਰਤੀ ਹਾਕੀ ਬੋਰਡ ਦੇ ਮੈਬਰ ਵੀ ਨੇI ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ।
ਇਸ ਦੇ ਨਾਲ ਹੀ ਉਹਨਾਂ ਨੇ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾਈ ਇਸ ਤੋਂ ਬਾਅਦ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਸਰਦਾਰਾਂ ਸਿੰਘ ਨੂੰ ਸਨਮਾਨਿਤ ਵੀ ਕੀਤਾ ਗਿਆI ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਹਾਕੀ ਖਿਡਾਰੀ ਸਰਦਾਰਾ ਸਿੰਘ ਨੇ ਕੀ ਕੁਝ ਕਿਹਾ ਆਓ ਸੁਣਦੇ ਹਾਂI
ਦਸ ਦੇਈਏ ਕਿ ਭਾਰਤ ਦੇ ਸਾਬਕਾ ਹਾਕੀ ਖਿਡਾਰੀ ਸਰਦਾਰਾ ਸਿੰਘ ਨੂੰ 2015 ਵਿੱਚ ਪਦਮ ਸ਼੍ਰੀ ਅਵਾਰਡ ਨਾਲ ਭਾਰਤ ਸਰਕਾਰ ਨੇ ਸਨਮਾਨਿਤ ਕੀਤਾ ਸੀI ਆਪਣੇ ਕਰੀਅਰ ਦੌਰਾਨ ਸਰਦਾਰਾ ਸਿੰਘ ਨੇ 12 ਸਾਲਾਂ ਵਿੱਚ 314 ਮੈਚ ਖੇਡੇ ਨੇ ਅਤੇ ਉਹ ਸਭ ਤੋਂ ਘੱਟ ਉਮਰ ਦੇ ਪਹਿਲੇ ਹਾਕੀ ਟੀਮ ਦੇ ਕਪਤਾਨ ਵੀ ਬਣੇI ਜਿਸ ਤੋਂ ਬਾਅਦ 2018 ਵਿੱਚ ਉਹਨਾਂ ਨੇ ਅੰਤਰਰਾਸ਼ਟਰੀ ਹਾਕੀ ਤੋਂ ਸੰਨਿਆਸ ਲੈ ਲਿਆI